Sunday, September 13, 2026
ਤਾਜਾ ਖਬਰਾਂ
ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀਜਸਟਿਸ ਮਿਸ਼ਰਾ ਦੀ ਨਿਯੁਕਤੀ: ਮਾਨ ਸਰਕਾਰ ਦੀ ਸੰਵਿਧਾਨਕ ਚੁਣੌਤੀ ਨੇ ਰਾਜਨੀਤਿਕ ਸਵਾਲ ਖੜ੍ਹੇ ਕੀਤੇਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਉਹ ਭੁਪੇਸ਼ ਬਘੇਲ ਦੀ ਥਾਂ ਲੈਣਗੇ

Punjab

ਪੰਜਾਬ ਯੂਨੀਵਰਸਿਟੀ ਵੱਲੋਂ ਪੰਜਾਬ ਤੇ ਸਿੱਖ ਇਤਿਹਾਸ ਨੂੰ ਸਿਲੇਬਸ ’ਚੋਂ ਮਨਫ਼ੀ ਕਰਨਾ ਬੇਹੱਦ ਮੰਦਭਾਗਾ - ਐਡਵੋਕੇਟ ਧਾਮੀ

ਪੰਜਾਬ ਨਿਊਜ਼ ਐਕਸਪ੍ਰੈੱਸ | September 13, 2026 05:49 PM

- ਕਿਹਾ; ਪੰਜਾਬ ਤੇ ਸਿੱਖ ਇਤਿਹਾਸ ਨਾਲ ਸਬੰਧਤ ਪੇਪਰਾਂ ਨੂੰ ਸਿਲੇਬਸ ਵਿੱਚ ਪਹਿਲਾਂ ਦੀ ਤਰ੍ਹਾਂ ਕੀਤਾ ਜਾਵੇ ਸ਼ਾਮਲ

ਅੰਮ੍ਰਿਤਸਰ, 13 ਸਤੰਬਰ: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐੱਮ.ਏ. ਇਤਿਹਾਸ ਦੇ ਪੋਸਟ-ਗ੍ਰੈਜੂਏਟ ਸਿਲੇਬਸ ਵਿੱਚੋਂ ਪੰਜਾਬ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਚਾਰ ਅਹਿਮ ਪੇਪਰ ਹਟਾਏ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਵਰਗੀ ਸੰਸਥਾ ਵੱਲੋਂ ਪੰਜਾਬ ਦੇ ਇਤਿਹਾਸ ਨੂੰ ਉੱਚ ਸਿੱਖਿਆ ਦੇ ਸਿਲੇਬਸ ਵਿੱਚੋਂ ਪਿੱਛੇ ਕਰਨਾ ਬੇਹੱਦ ਚਿੰਤਾਜਨਕ ਅਤੇ ਮੰਦਭਾਗਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਦਾ ਇਤਿਹਾਸ ਕਿਸੇ ਇੱਕ ਖਿੱਤੇ ਦਾ ਸੀਮਤ ਇਤਿਹਾਸ ਨਹੀਂ, ਸਗੋਂ ਭਾਰਤ ਦੇ ਸਮੁੱਚੇ ਇਤਿਹਾਸ ਦਾ ਅਟੁੱਟ ਅਤੇ ਅਹਿਮ ਹਿੱਸਾ ਹੈ। ਪੰਜਾਬ ਦੀ ਧਰਤੀ ਨੇ ਗੁਰੂ ਸਾਹਿਬਾਨ ਦੀਆਂ ਮਹਾਨ ਜੀਵਨ-ਯਾਤਰਾਵਾਂ, ਖ਼ਾਲਸਾ ਪੰਥ ਦੀ ਸਾਜਨਾ, ਸਿੱਖ ਸੰਘਰਸ਼, ਸਿੱਖ ਰਾਜ ਅਤੇ ਅਨੇਕਾਂ ਇਤਿਹਾਸਕ ਘਟਨਾਵਾਂ ਰਾਹੀਂ ਭਾਰਤੀ ਇਤਿਹਾਸ ਦੀ ਦਿਸ਼ਾ ਨੂੰ ਪ੍ਰਭਾਵਿਤ ਕੀਤਾ ਹੈ। ਅਜਿਹੇ ਇਤਿਹਾਸ ਨੂੰ ਐੱਮ.ਏ. ਪੱਧਰ ’ਤੇ ਪੜ੍ਹਾਈ ਤੋਂ ਦੂਰ ਕਰਨਾ ਵਿਦਿਆਰਥੀਆਂ ਨੂੰ ਆਪਣੇ ਵਿਰਸੇ ਅਤੇ ਇਤਿਹਾਸਕ ਚੇਤਨਾ ਤੋਂ ਵਾਂਝਾ ਕਰਨ ਦੇ ਤੁੱਲ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਯੂਨੀਵਰਸਿਟੀਆਂ ਦਾ ਕੰਮ ਸਿਰਫ਼ ਨਵੇਂ ਵਿਸ਼ਿਆਂ ਨੂੰ ਸ਼ਾਮਲ ਕਰਨਾ ਨਹੀਂ, ਬਲਕਿ ਇਤਿਹਾਸਕ ਵਿਰਾਸਤ ਨੂੰ ਤੱਥਾਂ ਅਤੇ ਖੋਜ ਦੇ ਆਧਾਰ ’ਤੇ ਅਗਲੀ ਪੀੜ੍ਹੀ ਤੱਕ ਪਹੁੰਚਾਉਣਾ ਵੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਦਾ ਪੰਜਾਬ ਦੇ ਇਤਿਹਾਸ, ਭਾਸ਼ਾ, ਸੱਭਿਆਚਾਰ ਅਤੇ ਵਿਰਾਸਤ ਨਾਲ ਡੂੰਘਾ ਇਤਿਹਾਸਕ ਸਬੰਧ ਹੈ। ਇਸ ਲਈ ਯੂਨੀਵਰਸਿਟੀ ਪ੍ਰਸ਼ਾਸਨ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਸ ਵਿਰਾਸਤ ਨੂੰ ਸਿਲੇਬਸ ਵਿੱਚ ਯੋਗ ਸਥਾਨ ਦੇਵੇ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਜਾਬ ਯੂਨੀਵਰਸਿਟੀ ਦੇ ਉਪ ਕੁਲਪਤੀ ਅਤੇ ਸਬੰਧਤ ਅਕਾਦਮਿਕ ਅਧਿਕਾਰੀਆਂ ਨੂੰ ਇਸ ਫੈਸਲੇ ’ਤੇ ਮੁੜ ਵਿਚਾਰ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਪੰਜਾਬ ਤੇ ਸਿੱਖ ਇਤਿਹਾਸ ਨਾਲ ਸਬੰਧਤ ਪੇਪਰਾਂ ਨੂੰ ਮੁੜ ਐੱਮ.ਏ. ਇਤਿਹਾਸ ਦੇ ਸਿਲੇਬਸ ਵਿੱਚ ਪਹਿਲਾਂ ਦੀ ਤਰ੍ਹਾਂ ਲਾਜ਼ਮੀ ਸ਼ਾਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਨੂੰ ਅਜਿਹੇ ਕਿਸੇ ਵੀ ਕਦਮ ਤੋਂ ਬਚਣਾ ਚਾਹੀਦਾ ਹੈ ਜਿਸ ਨਾਲ ਪੰਜਾਬ ਦੀ ਇਤਿਹਾਸਕ ਵਿਰਾਸਤ ਅਤੇ ਸਿੱਖ ਇਤਿਹਾਸ ਦੀ ਅਕਾਦਮਿਕ ਮਹੱਤਤਾ ਨੂੰ ਘਟਾਉਣ ਦਾ ਪ੍ਰਭਾਵ ਪੈਦਾ ਹੁੰਦਾ ਹੋਵੇ।

Have something to say? Post your comment

google.com, pub-6021921192250288, DIRECT, f08c47fec0942fa0

Punjab

“ਇਹ ਸਾਰੇ ਮੇਰੇ ਭਰਾ ਹਨ, ਬੈਰੀਕੇਡ ਨਹੀਂ ਲੱਗਣੇ, ਪਾਣੀ ਦੀਆਂ ਬੁਛਾੜਾਂ ਨਹੀਂ ਮਾਰਨੀਆਂ; ਮੈਂ ਖੁਦ ਬੈਠ ਕੇ ਮਸਲਾ ਹੱਲ ਕਰਾਂਗਾ” - ਅਮਨ ਅਰੋੜਾ

ਗੈਂਗਸਟਰਾਂ 'ਤੇ ਵਾਰ ਦਾ 236ਵਾਂ ਦਿਨ: ਪੰਜਾਬ ਪੁਲਿਸ ਵੱਲੋਂ 634 ਥਾਈਂ ਛਾਪੇਮਾਰੀ; 335 ਕਾਬੂ

ਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ 'ਚ ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਹਮਲਾਵਰ ਢੇਰ

ਅਕਾਲੀ ਦਲ ਲੰਬੇ-ਲੰਬੇ ਬਿਜਲੀ ਕੱਟਾਂ ਦੇ ਖਿਲਾਫ 16 ਸਤੰਬਰ ਨੂੰ ਹਲਕਾ ਪੱਧਰ ’ਤੇ ਰੋਸ ਪ੍ਰਦਰਸ਼ਨ ਕਰੇਗਾ

ਅਕਾਲੀ ਦਲ ਵੱਲੋਂ 9 ਮੈਂਬਰੀ ਚੋਣ ਮਨੋਰਥ ਪੱਤਰ ਕਮੇਟੀ ਦਾ ਗਠਨ

ਬਠਿੰਡਾ 'ਚ ਪੰਜਾਬ ਦੀ ਸਭ ਤੋਂ ਵੱਡੀ 'ਯੂਥ ਰਨ': 20,000 ਨੌਜਵਾਨਾਂ ਤੇ ਖਿਡਾਰੀਆਂ ਨੇ ਨਸ਼ਿਆਂ ਵਿਰੁੱਧ ਦਿੱਤਾ ਮਜ਼ਬੂਤ ਸੁਨੇਹਾ

ਪਾਕਿਸਤਾਨ ਵੱਲੋਂ ਸਰਹੱਦ ਪਾਰੋਂ ਤਸਕਰੀ ਰਾਹੀਂ ਆਉਣ ਵਾਲੇ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ: 3 ਨਵੀਆਂ 'ਡਰੋਨ ਸੈਂਸ ਡੀ200 ਪ੍ਰੋ' ਯੂਨਿਟਾਂ ਤਾਇਨਾਤ

ਪੰਜਾਬ ਵਿੱਚ ਗੰਨੇ ਦੀ ਫ਼ਸਲ ਅਧੀਨ ਰਕਬਾ 1.16 ਲੱਖ ਹੈਕਟੇਅਰ ਤੱਕ ਪਹੁੰਚਿਆ: 700 ਲੱਖ ਕੁਇੰਟਲ ਪੈਦਾਵਾਰ ਦਾ ਟੀਚਾ ਮਿੱਥਿਆ: ਖੁੱਡੀਆਂ

VB-G RAM G ਅਧੀਨ 1.88 ਲੱਖ ਤੋਂ ਵੱਧ ਦਿਹਾੜੀਆਂ ਪੈਦਾ ਕਰਕੇ ਲਾਭਪਾਤਰੀ ਪਰਿਵਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ: ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ

ਪੰਜਾਬ ਪੁਲਿਸ ਨੇ ਪਿੱਛਾ ਕਰਦਿਆਂ ਗੈਂਗਸਟਰ ਬੁਰੀ ਬਸੰਤਕੋਟੀਆ ਸਮੇਤ ਪੰਜ ਵਿਅਕਤੀਆਂ ਨੂੰ ਕੀਤਾ ਕਾਬੂ; ਛੇ ਪਿਸਤੌਲ ਬਰਾਮਦ