ਚੰਡੀਗੜ੍ਹ 12 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੀਬੀਆਈ ਨੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਫੜਿਆ ਹੈ ਅਤੇ ਇਸ ਸਬੰਧੀ ਜਾਂਚ ਜਾਰੀ ਹੈ। ਜੇਕਰ ਬਿਊਰੋ ਦੇ ਕਿਸੇ ਵੀ ਅਧਿਕਾਰੀ/ਕਰਮਚਾਰੀ ਦਾ ਨਾਮ ਆਉਂਦਾ ਹੈ ਤਾਂ ਅਸੀਂ ਸੀਬੀਆਈ ਨੂੰ ਆਪਣਾ ਪੂਰਾ ਸਹਿਯੋਗ ਅਤੇ ਕਾਨੂੰਨੀ ਕਾਰਵਾਈ ਵਿੱਚ ਸਾਥ ਦੇਵਾਂਗੇ।
ਬਿਊਰੋ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ CBI ਨੇ ਇੱਕ ਨਿੱਜੀ ਵਿਅਕਤੀ ਨੂੰ ਕਾਬੂ ਕੀਤਾ ਹੈ ਅਤੇ ਇਸ ਮਾਮਲੇ ਦੀ ਜਾਂਚ ਇਸ ਵੇਲੇ ਸਰਗਰਮੀ ਨਾਲ ਚੱਲ ਰਹੀ ਹੈ। ਵਿਜੀਲੈਂਸ ਬਿਊਰੋ ਸੀਬੀਆਈ ਨੂੰ ਹਰ ਪੱਖੋਂ ਪੂਰਨ ਸਹਿਯੋਗ ਦੇਵੇਗਾ। ਬੁਲਾਰੇ ਨੇ ਅੱਗੇ ਕਿਹਾ ਕਿ ਵਿਭਾਗ ਕਾਨੂੰਨ ਦੀ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦਾ ਅੜਿੱਕਾ ਨਹੀਂ ਬਣੇਗਾ ਅਤੇ ਕਾਨੂੰਨ ਨੂੰ ਆਪਣਾ ਕੰਮ ਕਰਨ ਦਿੱਤਾ ਜਾਵੇਗਾ।