Tuesday, September 08, 2026
ਤਾਜਾ ਖਬਰਾਂ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀਜਸਟਿਸ ਮਿਸ਼ਰਾ ਦੀ ਨਿਯੁਕਤੀ: ਮਾਨ ਸਰਕਾਰ ਦੀ ਸੰਵਿਧਾਨਕ ਚੁਣੌਤੀ ਨੇ ਰਾਜਨੀਤਿਕ ਸਵਾਲ ਖੜ੍ਹੇ ਕੀਤੇਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਉਹ ਭੁਪੇਸ਼ ਬਘੇਲ ਦੀ ਥਾਂ ਲੈਣਗੇਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੂੰ ਵੰਡਣ ਦੀ ਕੋਸ਼ਿਸ਼ ਵਿੱਚ ਪੰਜਾਬ ਸਰਕਾਰ ਨੇ ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਗਏ ਮੁਲਾਜ਼ਮਾਂ ਲਈ ਡੀਏ ਵਧਾ ਕੇ 60 ਪ੍ਰਤੀਸ਼ਤ ਕਰਨ ਦਾ ਪ੍ਰਸਤਾਵ ਰੱਖਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਨੌਜਵਾਨ ਨੂੰ ਮਿਲਿਆ ਅਤੇ ਉਸਦੀ ਸਿਹਤ ਬਾਰੇ ਪੁੱਛਿਆ ਹਾਲਤਸੁਖਬੀਰ ਬਾਦਲ ਨੇ ਹਸਪਤਾਲ ਵਿੱਚ ਪੀੜਤ ਮੋਹਨਜੀਤ ਸਿੰਘ ਨੂੰ ਮਿਲ ਕੇ ਪੁਲਿਸ ਦੀ ਬੇਰਹਿਮੀ ਦੀ ਨਿੰਦਾ ਕੀਤੀ; ਪੁੱਛਿਆ ਕਿ ‘ਇੱਕ ਪ੍ਰਦਰਸ਼ਨਕਾਰੀ ਨਾਲ ਅੱਤਵਾਦੀ ਵਰਗਾ ਵਿਵਹਾਰ ਕਰਨ ਦੀ ਹਿੰਮਤ ਕਿਵੇਂ ਹੋਈ?’

Punjab

ਪੰਜਾਬ ਵਿਧਾਨ ਸਪੀਕਰ ਨੇ ਐਸ.ਏ.ਐਸ. ਨਗਰ ਵਿਖੇ ਇਨਾਮ ਵੰਡ ਸਮਾਰੋਹ ਦੌਰਾਨ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਪੰਜਾਬ ਨਿਊਜ਼ ਐਕਸਪ੍ਰੈੱਸ | September 08, 2026 08:30 PM

- *ਵਿਦਿਆਰਥੀਆਂ ਨੂੰ ਵੱਡੇ ਟੀਚੇ ਮਿੱਥਣ ਲਈ ਪ੍ਰੇਰਿਆ; ਨਵੀਂ ‘ਇਨਸਾਨੀਅਤ’ ਇਮਾਰਤ ਦਾ ਮਾਡਲ ਕੀਤਾ ਜਾਰੀ*

ਚੰਡੀਗੜ੍ਹ, 8 ਸਤੰਬਰ : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਗੁਰੂ ਨਾਨਕ ਦੇਵ ਬੀ.ਐੱਡ. ਕਾਲਜ, ਮਜਾਤਰੀ, ਜ਼ਿਲ੍ਹਾ ਐਸ.ਏ.ਐਸ. ਨਗਰ ਵਿਖੇ ਹੋਏ ਇਨਾਮ ਵੰਡ ਸਮਾਰੋਹ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਹ ਸਮਾਗਮ ਸਮਾਜ ਸੇਵੀ ਸੰਸਥਾ ’ਇਨਸਾਨੀਅਤ’ ਵੱਲੋਂ ਸਥਾਨਕ ਸਕੂਲਾਂ ਦੇ ਵੱਧ ਅੰਕ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਕਰਵਾਇਆ ਗਿਆ ਸੀ। ਇਸਦਾ ਮੁੱਖ ਉਦੇਸ਼ ਖੇਤਰ ਵਿੱਚ ਉਚੇਰੀ ਸਿੱਖਿਆ ਨੂੰ ਉਤਸ਼ਾਹਿਤ ਕਰਨਾ ਸੀ। ਸਮਾਗਮ ਦੌਰਾਨ ਸਪੀਕਰ ਨੇ ਸੰਸਥਾ ਦੀ ਨਵੀਂ ਬਣਨ ਵਾਲੀ ਇਮਾਰਤ ਦੇ ਮਾਡਲ ਦਾ ਵੀ ਉਦਘਾਟਨ ਕੀਤਾ। ਇਸ ਦੌਰਾਨ ਪੰਜਾਬ ਐਸ.ਸੀ. ਕਮਿਸ਼ਨ ਦੇ ਸਾਬਕਾ ਚੇਅਰਮੈਨ, ਜਸਵੀਰ ਸਿੰਘ ਗੜ੍ਹੀ ਨੇ ਵੀ ਮੌਜੂਦ ਰਹੇ।

ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕਰਦਿਆਂ ਸ. ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਦੀਆਂ ਅਕਾਦਮਿਕ ਪ੍ਰਾਪਤੀਆਂ ਦੀ ਬਹੁਤ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੂੰ ਸਮਰਪਣ ਅਤੇ ਤਨਦੇਹੀ ਨਾਲ ਅੱਗੇ ਵਧਣ ਲਈ ਪ੍ਰੇਰਿਆ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿੱਚ ਸਿਵਲ ਸੇਵਾ ਪ੍ਰੀਖਿਆਵਾਂ, ਪੇਸ਼ੇਵਰ ਕੋਰਸਾਂ ਆਦਿ ਵੱਡੇ ਟੀਚੇ ਨਿਰਧਾਰਤ ਕਰਨ ਅਤੇ ਆਪਣੇ ਕਰੀਅਰ ਵਿੱਚ ਉੱਚ ਸਥਾਨ ਪ੍ਰਾਪਤ ਕਰਨ ਲਈ ਦ੍ਰਿੜਤਾ ਨਾਲ ਯਤਨ ਕਰਨ ਲਈ ਕਿਹਾ। ਉਨ੍ਹਾਂ ਨੇ ਹੋਣਹਾਰ ਵਿਦਿਆਰਥੀਆਂ ਨੂੰ ਇਨਾਮ ਵੰਡੇ ਅਤੇ ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਦੀਆਂ ਪ੍ਰਾਪਤੀਆਂ ਨੂੰ ਸਰਾਹਿਆ।

ਇਕੱਠ ਨੂੰ ਸੰਬੋਧਨ ਕਰਦਿਆਂ ਸਪੀਕਰ ਨੇ ਕਿਹਾ ਕਿ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਨੂੰ ਉਤਸ਼ਾਹਿਤ ਕਰਨਾ ਅਤੇ ਉਚੇਰੀ ਸਿੱਖਿਆ ਲਈ ਨਿਰਵਿਘਨ ਮੌਕੇ ਪੈਦਾ ਕਰਨਾ ਸਮਾਜ ਦੀ ਸਮੂਹਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਨੌਜਵਾਨਾਂ ਨੂੰ ਆਪਣੇ ਲਈ ਇੱਕ ਉੱਜਵਲ ਭਵਿੱਖ ਬਣਾਉਣ ਲਈ ਸ਼ਕਤੀ ਪ੍ਰਦਾਨ ਕਰਦੀ ਹੈ ਅਤੇ ਨਾਲ ਹੀ ਉਨ੍ਹਾਂ ਨੂੰ ਰਾਜ ਅਤੇ ਦੇਸ਼ ਦੀ ਤਰੱਕੀ ਵਿੱਚ ਵਡਮੁੱਲਾ ਯੋਗਦਾਨ ਪਾਉਣ ਦੇ ਯੋਗ ਬਣਾਉਂਦੀ ਹੈ। ਉਨ੍ਹਾਂ ਨੇ ਅਧਿਆਪਕਾਂ ਅਤੇ ਮਾਪਿਆਂ ਨੂੰ ਬੱਚਿਆਂ ਦੀ ਸਫਲਤਾ ਵਿੱਚ ਉਨ੍ਹਾਂ ਦੀ ਵਡੇਰੀ ਭੂਮਿਕਾ ਲਈ ਵਧਾਈ ਦਿੱਤੀ।

ਇਸ ਸਮਾਰੋਹ ਦੌਰਾਨ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲਾਂ, ਅਧਿਆਪਕਾਂ ਅਤੇ ‘ਇਨਸਾਨੀਅਤ’ ਸੰਸਥਾ ਦੇ ਪ੍ਰਮੁੱਖ ਮੈਂਬਰਾਂ ਸਮੇਤ ਪ੍ਰਧਾਨ ਕੈਪਟਨ ਨਾਹਰ ਸਿੰਘ ਚੁੰਨੀ, ਭੁਪਿੰਦਰ ਸਿੰਘ, ਮਾਸਟਰ ਕੁਲਦੀਪ ਸਿੰਘ, ਦਿਲਬਹਾਰ ਰਾਣਾ, ਪਰਮਜੀਤ ਸਿੰਘ ਪੋਪਨਾ, ਚੇਅਰਮੈਨ ਸ. ਤਾਰਾ ਸਿੰਘ ਅਤੇ ਬਲਵਿੰਦਰ ਸਿੰਘ ਵੀ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਂਗਸਟਰਾਂ ਤੇ ਵਾਰ ਦਾ 231ਵਾਂ ਦਿਨ: ਪੰਜਾਬ ਪੁਲਿਸ ਵੱਲੋਂ 581 ਥਾਈਂ ਛਾਪੇਮਾਰੀ ; 238 ਕਾਬੂ

"ਇਨਵੈਸਟ ਇਨ ਦਾ ਬੈਸਟ": ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ

40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਗੁਲਜ਼ਾਰ ਸਿੰਘ ਮੌਤ ਦਾ ਮਾਮਲਾ: ਸੁਖਬੀਰ ਬਾਦਲ ਵੱਲੋਂ ਹਰਪਾਲ ਚੀਮਾ ਖਿਲਾਫ ਖੁਦਕੁਸ਼ੀ ਲਈ ਉਕਸਾਉਣ ਦਾ ਕੇਸ ਦਰਜ ਕਰਨ ਦੀ ਮੰਗ

ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਬੈਂਸ

ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਵੱਡੀ ਕਾਰਵਾਈ: 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪ੍ਰੋਜੈਕਟ ‘ਜੀਵਨਜੋਤ’ ਨੂੰ ਮਿਲੀ ਹੋਰ ਰਫ਼ਤਾਰ; ਬਾਲ ਭਿਖਿਆ ਵਿੱਚੋਂ 39 ਬੱਚਿਆਂ ਨੂੰ ਕਰਵਾਇਆ ਰੈਸਕਿਊ

PILBS ਮੋਹਾਲੀ ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ ਨੂੰ ਲਾਇਆ ਜਾਵੇਗਾ ਖੂਨਦਾਨ ਕੈਂਪ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 560 ਡਾਇਬਿਟਿਕ ਫੁੱਟ ਮਰੀਜ਼ਾਂ ਦੇ ਇਲਾਜ ’ਤੇ 1.32 ਕਰੋੜ ਰੁਪਏ ਖ਼ਰਚ ਕੀਤੇ

ਪੰਜਾਬ ਮਹਿਲਾ ਕਮਿਸ਼ਨ ਵੱਲੋਂ ਮੌੜ ਵਿਖੇ ‘ਸ਼ੀ ਰਨਜ਼–2026’ ਮੈਰਾਥਨ 9 ਸਤੰਬਰ ਨੂੰ : ਚੇਅਰਪਰਸਨ ਰਾਜ ਲਾਲੀ ਗਿੱਲ