Tuesday, October 27, 2026
ਤਾਜਾ ਖਬਰਾਂ
• ਹਾਈ ਕੋਰਟ ਨੇ ਡੀਏ ਬਕਾਏ ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ 'ਤੇ 1 ਲੱਖ ਰੁਪਏ ਦਾ ਜੁਰਮਾਨਾ ਲਗਾਇਆ, 3 ਨਵੰਬਰ ਨੂੰ ਤਲਬ ਕੀਤਾ • ਪੰਜਾਬ ਵਿੱਚ ਕਾਂਗਰਸ ਬਣਾਏਗੀ ਸਰਕਾਰ, ਮੁੜ ਸ਼ਾਂਤੀਪੂਰਨ ਅਤੇ ਨਸ਼ਾ ਮੁਕਤ ਸੂਬਾ ਬਣਾਵਾਂਗੇ: ਕੇ.ਸੀ. ਵੇਣੂਗੋਪਾਲ • ਬਠਿੰਡਾ ਪਿੰਡ ਵਿੱਚ ‘ਚਿੱਟਾ ਹੀ ਚਿੱਟਾ’ ਗ੍ਰੈਫਿਟੀ ਨੇ ਪੰਜਾਬ ਵਿੱਚ ਨਸ਼ਾ ਵਿਰੋਧੀ ਕਾਰਵਾਈ ‘ਤੇ ਸਵਾਲ ਖੜ੍ਹੇ ਕੀਤੇ • ਰਾਹੁਲ ਗਾਂਧੀ 4 ਨਵੰਬਰ ਨੂੰ ਪੰਜਾਬ ਦੇ ਸੰਗਰੂਰ ਦਾ ਦੌਰਾ ਕਰਨਗੇ • ਉੱਘੇ ਪੰਜਾਬੀ ਲੇਖਕਾਂ ਅਜਾਇਬ ਸਿੰਘ ਹੁੰਦਲ, ਗੁਰਨਾਮ ਢਿੱਲੋਂ ਅਤੇ ਰਘਬੀਰ ਸਿੰਘ ਭਰਤ ਦੇ ਵਿਛੋੜੇ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ • ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਤੇ ਸੈਂਕੜੇ ਮੁਲਾਜ਼ਮਾਂ, ਅਧਿਆਪਕਾਂ ਤੇ ਪੈਨਸ਼ਨਰਾਂ ਨੇ ਮੁੱਖ ਮੰਤਰੀ ਅਤੇ ਮੰਤਰੀਆਂ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜੀ

Punjab

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਰਤੀ ਚੋਣ ਕਮਿਸ਼ਨ ਅਤੇ BEL ਦੇ ਵਫ਼ਦ ਨੇ FLC ਵਰਕਸ਼ਾਪ ਅਤੇ ਲਾਗੂਕਰਨ ਏਜੰਸੀਆਂ ਦੇ ਕੰਮਕਾਜ ਦੀ ਕੀਤੀ ਸਮੀਖਿਆ

ਪੰਜਾਬ ਨਿਊਜ਼ ਐਕਸਪ੍ਰੈੱਸ | October 27, 2026 05:57 PM

ਚੰਡੀਗੜ੍ਹ, 27 ਅਕਤੂਬਰ: : ਭਾਰਤੀ ਚੋਣ ਕਮਿਸ਼ਨ ਦੇ ਸੀਨੀਅਰ ਡਿਪਟੀ ਚੋਣ ਕਮਿਸ਼ਨਰਾਂ, ਡਾਇਰੈਕਟਰ ਜਨਰਲਾਂ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੇ ਇੱਕ ਵਫ਼ਦ ਨੇ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੁੱਖ ਚੋਣ ਅਫ਼ਸਰ, ਸਟੇਟ ਪੁਲਿਸ ਨੋਡਲ ਅਫ਼ਸਰ ਅਤੇ ਵੱਖ-ਵੱਖ ਕੇਂਦਰੀ ਤੇ ਸੂਬਾਈ ਲਾਗੂਕਰਨ ਏਜੰਸੀਆਂ ਨਾਲ ਇੱਕ ਸਮੀਖਿਆ ਮੀਟਿੰਗ ਕੀਤੀ।

ਇਸੇ ਦਿਨ 'ਫਸਟ ਲੈਵਲ ਚੈਕਿੰਗ' (ਐਫਐਲਸੀ) ਵਰਕਸ਼ਾਪ ਵੀ ਕਰਵਾਈ ਗਈ, ਜਿਸ ਦਾ ਉਦੇਸ਼ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਈ.ਵੀ.ਐਮਜ਼ ਅਤੇ ਵੀ.ਵੀ.ਪੀ.ਏ.ਟੀਜ਼ ਦੀ 'ਫਸਟ ਲੈਵਲ ਚੈਕਿੰਗ' ਨਾਲ ਸਬੰਧਤ ਤਕਨੀਕੀ ਅਤੇ ਪ੍ਰਸ਼ਾਸਕੀ ਅਮਲਾਂ ਬਾਰੇ ਸਿਖਲਾਈ ਵੀ ਦਿੱਤੀ ਗਈ। ਸੀਈਓ, ਪੰਜਾਬ ਨੇ ਦੱਸਿਆ ਕਿ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਸ਼ੁਰੂ ਹੋਣ ਵਾਲੀ ਐਫ.ਐਲ.ਸੀ. ਦੀ ਮੁਕੰਮਲ ਪ੍ਰਕਿਰਿਆ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ ਦੀ ਸਖ਼ਤ ਨਿਗਰਾਨੀ ਹੇਠ ਪੂਰੀ ਪਾਰਦਰਸ਼ਤਾ ਨਾਲ ਕੀਤੀ ਜਾਵੇਗੀ।

ਇਸ ਦੌਰਾਨ ਭਾਰਤ ਇਲੈਕਟ੍ਰਾਨਿਕਸ ਲਿਮਟਿਡ (ਬੀਈਐਲ) ਦੇ ਮਾਹਰ ਇੰਜੀਨੀਅਰਾਂ ਵਲੋਂ ਅਮਲੀ ਸਿਖਲਾਈ ਵੀ ਦਿੱਤੀ ਗਈ, ਜਿਸ ਤੋਂ ਬਾਅਦ ਇੱਕ ਮੁਲਾਂਕਣ ਅਤੇ ਸ਼ੰਕਿਆਂ ਨੂੰ ਦੂਰ ਕਰਨ ਸਬੰਧੀ ਸੈਸ਼ਨ ਵੀ ਕਰਵਾਇਆ ਗਿਆ। ਵਰਕਸ਼ਾਪ ਵਿੱਚ ਜ਼ਿਲ੍ਹਾ ਚੋਣ ਅਫ਼ਸਰਾਂ, ਵਧੀਕ ਜ਼ਿਲ੍ਹਾ ਚੋਣ ਅਫ਼ਸਰਾਂ, ਐਫ.ਐਲ.ਸੀ. ਦੇ ਨੋਡਲ ਅਫ਼ਸਰਾਂ, ਮਾਸਟਰ ਟ੍ਰੇਨਰਾਂ, ਬੀ.ਈ.ਐਲ. ਮਾਹਿਰਾਂ ਅਤੇ ਹੋਰ ਸਬੰਧਤ ਅਧਿਕਾਰੀਆਂ ਨੇ ਭਾਗ ਲਿਆ।

ਇਸ ਦੌਰਾਨ ਐਫ.ਐਲ.ਸੀ ਪ੍ਰਕਿਰਿਆ ਨੂੰ ਨਿਰਧਾਰਤ ਪ੍ਰੋਟੋਕੋਲ, ਪਾਰਦਰਸ਼ਤਾ ਅਤੇ ਪੂਰੀ ਸਾਵਧਾਨੀ ਨਾਲ ਨੇਪਰੇ ਚਾੜ੍ਹਨ 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਐਫ.ਐਲ.ਸੀ. ਵਰਕਸ਼ਾਪ ਤੋਂ ਬਾਅਦ, ਤਿਆਰੀਆਂ ਦਾ ਜਾਇਜ਼ਾ ਲੈਣ ਲਈ ਲਾਗੂ ਕਰਨ ਵਾਲੀਆਂ ਏਜੰਸੀਆਂ ਨਾਲ ਇੱਕ ਸਮੀਖਿਆ ਮੀਟਿੰਗ ਕੀਤੀ ਗਈ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਚੋਣਾਂ ਸਾਰੀਆਂ ਏਜੰਸੀਆਂ ਦੀ ਸ਼ਮੂਲੀਅਤ ਨਾਲ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣ।

Have something to say? Post your comment

google.com, pub-6021921192250288, DIRECT, f08c47fec0942fa0

Punjab

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਮੁੱਖ ਮੰਤਰੀ ਪਰਵਿੰਦਰ ਝੋਟਾ ਦੇ ਪਰਿਵਾਰ ਦੀਆਂ ਮੰਗਾਂ ਵਾਜਬ ਨਾ ਹੋਣ ਦੀ ਗੱਲ ਕਹਿ ਕੇ ਉਹਨਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕ ਰਹੇ: ਹਰਸਿਮਰਤ ਬਾਦਲ

ਪੰਜਾਬ ਵਿਧਾਨ ਸਭਾ ਵੱਲੋਂ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਅਪੀਲ

ਹਾਈ ਕੋਰਟ ਨੇ ਡੀਏ ਬਕਾਏ ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ 'ਤੇ 1 ਲੱਖ ਰੁਪਏ ਦਾ ਜੁਰਮਾਨਾ ਲਗਾਇਆ, 3 ਨਵੰਬਰ ਨੂੰ ਤਲਬ ਕੀਤਾ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਨਾਇਕ ਸਮਾਜ ਨੂੰ ਐਸ.ਸੀ. ਦਰਜੇ ਲਈ ਪੰਜਾਬ ਸਰਕਾਰ ਵੱਲੋਂ ਪ੍ਰਕਿਰਿਆ ਤੇਜ਼: ਡਾ. ਬਲਜੀਤ ਕੌਰ

ਅੰਤਰ-ਜ਼ਿਲ੍ਹਾ ਸਨੈਚਿੰਗ ਗਿਰੋਹ ਦਾ ਪਰਦਾਫ਼ਾਸ਼; ਚਾਰ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ 26 ਅਕਤੂਬਰ ਤੋਂ 1 ਨਵੰਬਰ ਤੱਕ "ਪ੍ਰੋਬਿਟੀ ਫਾਰ ਪ੍ਰੌਸਪੈਰਿਟੀ" ਥੀਮ ਤਹਿਤ ਮਨਾਇਆ ਜਾਵੇਗਾ ਜਾਗਰੂਕਤਾ ਹਫ਼ਤਾ

ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੇ ਦਰਸ਼ਨ ਦੀਦਾਰੇ