Sunday, November 15, 2026
ਤਾਜਾ ਖਬਰਾਂ
• ਪੰਜਾਬ ਵਿਧਾਨ ਸਭਾ ਚੋਣਾਂ 2027: ਭਾਜਪਾ ਵੱਲੋਂ ਮੈਨੀਫੈਸਟੋ ਅਤੇ ਚਾਰਜਸ਼ੀਟ ਕਮੇਟੀਆਂ ਦਾ ਗਠਨ • ਤੀਰਥ ਯਾਤਰਾ ਬੱਸਾਂ ਦੇ ਹਾਦਸੇ ਲਈ ਪੰਜਾਬ ਸਰਕਾਰ ਜ਼ਿੰਮੇਵਾਰ : ਕੇਵਲ ਸਿੰਘ ਢਿੱਲੋਂ • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ • ਬੀਬੀ ਜਗੀਰ ਕੌਰ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਮੁੜ ਸ਼ਾਮਲ, ਸੁਖਬੀਰ ਬਾਦਲ ਨੇ ਸਾਰੇ ਬਾਗ਼ੀ ਅਕਾਲੀ ਆਗੂਆਂ ਨੂੰ ਵਾਪਸ ਆਉਣ ਦੀ ਅਪੀਲ ਕੀਤੀ • ਨਗਰ ਨਿਗਮ ਦੇ 30 ਵਾਰਡਾਂ ਦੀਆਂ ਮੁੜ ਚੋਣਾਂ ਸਬੰਧੀ ਮਾਨੀਟਰਿੰਗ ਕਮੇਟੀ ਦੀ ਈ-ਮੇਲ ਆਈ.ਡੀ. ਜਨਤਕ • *ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ*

Punjab

ਪੰਜਾਬ ਵਿਧਾਨ ਸਭਾ ਚੋਣਾਂ 2027: ਭਾਜਪਾ ਵੱਲੋਂ ਮੈਨੀਫੈਸਟੋ ਅਤੇ ਚਾਰਜਸ਼ੀਟ ਕਮੇਟੀਆਂ ਦਾ ਗਠਨ

PUNJAB NEWS EXPRESS | November 15, 2026 10:10 PM
ਅਵਿਨਾਸ਼ ਰਾਏ ਖੰਨਾ ਨੂੰ ਮੈਨੀਫੈਸਟੋ ਤੇ ਸੁਨੀਲ ਜਾਖੜ ਨੂੰ ਚਾਰਜਸ਼ੀਟ ਕਮੇਟੇ ਦੀ ਕਮਾਂਡ ਸੌਂਪੀ

ਚੰਡੀਗੜ੍ਹ:  ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਸੂਬਾ ਮੈਨੀਫੈਸਟੋ ਕਮੇਟੀ ਅਤੇ ਸੂਬਾ ਚਾਰਜਸ਼ੀਟ ਕਮੇਟੀ ਦਾ ਗਠਨ ਕੀਤਾ ਹੈ। ਕੇਵਲ ਸਿੰਘ ਢਿੱਲੋਂ ਦੇ ਦਸਤਖ਼ਤਾਂ ਹੇਠ ਜਾਰੀ ਪੱਤਰ ਮੁਤਾਬਕ ਇਨ੍ਹਾਂ ਦੋਵਾਂ ਕਮੇਟੀਆਂ ਵਿੱਚ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਨ੍ਹਾਂ ਅਹਿਮ ਨਿਯੁਕਤੀਆਂ ਦਾ ਐਲਾਨ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਅਗਲੇ ਕੁਝ ਦਿਨਾਂ ਵਿੱਚ ਕੁਝ ਹੋਰ ਅਹਿਮ ਕਮੇਟੀਆਂ ਦਾ ਐਲਾਨ ਕੀਤਾ ਜਾਵੇਗਾ।

ਮੈਨੀਫੈਸਟੋ ਕਮੇਟੀ ਦੀ ਕਮਾਂਡ ਅਵਿਨਾਸ਼ ਰਾਏ ਖੰਨਾ ਨੂੰ-

ਪਾਰਟੀ ਦਫ਼ਤਰ ਵਲੋਂ ਜਾਰੀ ਪ੍ਰੈਸ ਬਿਆਨ ਮੁਤਾਬਕ ਸੂਬਾ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਦੀ ਜ਼ਿੰਮੇਵਾਰੀ ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੂੰ ਸੌਂਪੀ ਗਈ ਹੈ।
ਇਸ ਕਮੇਟੀ ਵਿੱਚ ਮਨਪ੍ਰੀਤ ਸਿੰਘ ਬਾਦਲ, ਅਸ਼ਵਨੀ ਸ਼ਰਮਾ, ਮਨੋਰੰਜਨ ਕਾਲੀਆ,  ਸੋਮ ਪ੍ਰਕਾਸ਼, ਰਾਣਾ ਗੁਰਮੀਤ ਸਿੰਘ ਸੋਢੀ, ਅਸ਼ਵਨੀ ਸ਼ੇਖੜੀ, ਸਤਨਾਮ ਸਿੰਘ ਸੰਧੂ, ਰਾਘਵ ਚੱਢਾ, ਰਾਜਿੰਦਰ ਗੁਪਤਾ, ਹਰਭਜਨ ਸਿੰਘ, ਸ੍ਰੀਮਤੀ ਪਰਮਪਾਲ ਕੌਰ ਅਤੇ ਐਡਵੋਕੇਟ ਐੱਚ. ਐੱਸ. ਫੂਲਕਾ ਨੂੰ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ।
ਇਸ ਤਰ੍ਹਾਂ ਮੈਨੀਫੈਸਟੋ ਕਮੇਟੀ ਵਿੱਚ ਕੁੱਲ 13 ਮੈਂਬਰ ਹਨ, ਜਿਨ੍ਹਾਂ ਵਿੱਚ ਪੰਜਾਬ ਦੇ ਸਾਬਕਾ ਮੰਤਰੀਆਂ, ਸਾਬਕਾ ਵਿਧਾਇਕਾਂ, ਸੰਸਦ ਮੈਂਬਰਾਂ ਅਤੇ ਪਾਰਟੀ ਦੇ ਸੀਨੀਅਰ ਅਹੁਦੇਦਾਰਾਂ ਨੂੰ ਜਗ੍ਹਾ ਦਿੱਤੀ ਗਈ ਹੈ।

ਚਾਰਜਸ਼ੀਟ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਹੋਣਗੇ-
ਪ੍ਰੈਸ ਬਿਆਨ ਮੁਤਾਬਕ ਸੂਬਾ ਚਾਰਜਸ਼ੀਟ ਕਮੇਟੀ ਦਾ ਚੇਅਰਮੈਨ ਸਾਬਕਾ ਸੂਬਾ ਪ੍ਰਧਾਨ, ਸਾਬਕਾ ਸੰਸਦ ਮੈਂਬਰ ਅਤੇ ਸੁਨੀਲ ਜਾਖੜ ਨੂੰ ਨਿਯੁਕਤ ਕੀਤਾ ਗਿਆ ਹੈ।
ਚਾਰਜਸ਼ੀਟ ਕਮੇਟੀ ਦੇ ਮੈਂਬਰਾਂ ਵਜੋਂ ਇਕਬਾਲ ਸਿੰਘ ਲਾਲਪੁਰਾ,  ਵਿਜੈ ਸਾਂਪਲਾ, ਸ਼ਵੇਤ ਮਲਿਕ, ਮਹਾਰਾਣੀ ਪ੍ਰਨੀਤ ਕੌਰ, ਰਵਨੀਤ ਸਿੰਘ ਬਿੱਟੂ,  ਦਿਨੇਸ਼ ਬੱਬੂ, ਸੁਸ਼ੀਲ ਰਿੰਕੂ,  ਗੇਜਾ ਰਾਮ, ਵਿਕਰਮਜੀਤ ਸਿੰਘ ਸਾਹਨੀ, ਅਸ਼ੋਕ ਮਿੱਤਲ, ਸੰਦੀਪ ਪਾਠਕ, ਐੱਸ. ਐੱਸ. ਚੰਨੀ ਅਤੇ ਜਗਮੀਤ ਸਿੰਘ ਬਰਾੜ ਨੂੰ ਸ਼ਾਮਲ ਕੀਤਾ ਗਿਆ ਹੈ।
ਇਸ ਕਮੇਟੀ ਵਿੱਚ ਕੁੱਲ 14 ਮੈਂਬਰ ਹਨ। ਇਸ ਵਿੱਚ ਵੀ ਪੰਜਾਬ ਅਤੇ ਰਾਸ਼ਟਰੀ ਪੱਧਰ ਦੇ ਤਜਰਬੇਕਾਰ ਸਿਆਸੀ ਆਗੂਆਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ।
ਦੋਵਾਂ ਕਮੇਟੀਆਂ ਦੇ ਗਠਨ ਨੂੰ ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਭਾਜਪਾ ਦੀਆਂ ਤਿਆਰੀਆਂ ਦੇ ਅਹਿਮ ਪੜਾਅ ਵਜੋਂ ਦੇਖਿਆ ਜਾ ਰਿਹਾ ਹੈ। ਮੈਨੀਫੈਸਟੋ ਕਮੇਟੀ ਵਿੱਚ ਸੀਨੀਅਰ ਆਗੂਆਂ ਨੂੰ ਸ਼ਾਮਲ ਕਰਨ ਨਾਲ ਪਾਰਟੀ ਦੇ ਚੋਣ ਮਨੋਰਥ ਪੱਤਰ ਦੀ ਤਿਆਰੀ ਲਈ ਤਜਰਬੇ ਅਤੇ ਵੱਖ-ਵੱਖ ਖੇਤਰਾਂ ਦੀ ਨੁਮਾਇੰਦਗੀ ਨੂੰ ਇਕੱਠਾ ਕੀਤਾ ਗਿਆ ਹੈ, ਜਦਕਿ ਚਾਰਜਸ਼ੀਟ ਕਮੇਟੀ ਵਿੱਚ ਵੀ ਸੀਨੀਅਰ ਆਗੂਆਂ ਨੂੰ ਸ਼ਾਮਲ ਕਰਕੇ ਵੱਖਰੀ ਜ਼ਿੰਮੇਵਾਰੀ ਸੌਂਪੀ ਗਈ ਹੈ।
 

Have something to say? Post your comment

google.com, pub-6021921192250288, DIRECT, f08c47fec0942fa0

Punjab

ਤੀਰਥ ਯਾਤਰਾ ਬੱਸਾਂ ਦੇ ਹਾਦਸੇ ਲਈ ਪੰਜਾਬ ਸਰਕਾਰ ਜ਼ਿੰਮੇਵਾਰ : ਕੇਵਲ ਸਿੰਘ ਢਿੱਲੋਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਬੀਬੀ ਜਗੀਰ ਕੌਰ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਮੁੜ ਸ਼ਾਮਲ, ਸੁਖਬੀਰ ਬਾਦਲ ਨੇ ਸਾਰੇ ਬਾਗ਼ੀ ਅਕਾਲੀ ਆਗੂਆਂ ਨੂੰ ਵਾਪਸ ਆਉਣ ਦੀ ਅਪੀਲ ਕੀਤੀ

ਨਗਰ ਨਿਗਮ ਦੇ 30 ਵਾਰਡਾਂ ਦੀਆਂ ਮੁੜ ਚੋਣਾਂ ਸਬੰਧੀ ਮਾਨੀਟਰਿੰਗ ਕਮੇਟੀ ਦੀ ਈ-ਮੇਲ ਆਈ.ਡੀ. ਜਨਤਕ

*ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ*

ਪੰਜਾਬ ਚੋਣਾਂ 2027: 'ਆਪ' ਨੇ 31 ਉਮੀਦਵਾਰਾਂ ਦੀ ਦੂਜੀ ਸੂਚੀ ਵਿੱਚੋਂ ਖੁੱਡੀਆਂ, ਅਨਮੋਲ ਗਗਨ ਮਾਨ, ਰਮਨ ਅਰੋੜਾ ਅਤੇ ਚੰਨੀ ਨੂੰ ਉਨ੍ਹਾਂ ਦੀਆਂ ਸੀਟਾਂ ਤੋਂ ਹਟਾ ਦਿੱਤਾ

1992 ਦੇ ਅਗਵਾ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਐਸਐਸਪੀ ਗੁਰਮੀਤ ਸਿੰਘ ਰੰਧਾਵਾ ਨੂੰ ਸੱਤ ਸਾਲ ਦੀ ਕੈਦ

ਡਾ. ਦਮਨਦੀਪ ਕੌਰ ਐਸਡੀਐਮ ਮੋਹਾਲੀ ਨੂੰ ਨਗਰ ਨਿਗਮ ਦਾ ਵਾਧੂ ਚਾਰਜ ਮਿਲਿਆ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ: ਅਮਨ ਅਰੋੜਾ

ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ 'ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ