Tuesday, April 21, 2026

Punjab

ਪੰਜਾਬ ਵਿਧਾਨ ਸਭਾ 'ਚ ਪਾਸ ਹੋਇਆ ਬੇਅਦਬੀ ਬਿੱਲ ਬਣਿਆ ਕਾਨੂੰਨ, ਗਵਰਨਰ ਨੇ ਕੀਤੇ ਦਸਤਖਤ

ਪੰਜਾਬ ਨਿਊਜ਼ ਐਕਸਪ੍ਰੈੱਸ | April 19, 2026 11:25 AM

ਚੰਡੀਗੜ੍ਹ: ਪੰਜਾਬ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਲਾਗੂ ਹੋ ਗਿਆ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬਿੱਲ 'ਤੇ ਦਸਤਖਤ ਕਰ ਦਿੱਤੇ ਹਨ, ਜਿਸ ਨਾਲ ਸੂਬੇ ਵਿੱਚ ਇਹ ਕਾਨੂੰਨ ਲਾਗੂ ਹੋ ਗਿਆ ਹੈ। ਦੱਸ ਦਈਏ ਕਿ ਸੂਬੇ 'ਚ ਬੇਅਦਬੀ ਮਾਮਲਿਆਂ ਵਿੱਚ ਸਖ਼ਤ ਪ੍ਰਬੰਧਾਂ ਦੀ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ। ਹੁਣ, ਰਾਜਪਾਲ ਵੱਲੋਂ ਬਿੱਲ ਦੀ ਪ੍ਰਵਾਨਗੀ ਨਾਲ, ਇਹ ਕਾਨੂੰਨੀ ਬਣ ਗਿਆ ਹੈ। ਇਹ ਮੰਨਿਆ ਜਾ ਰਿਹਾ ਹੈ ਕਿ ਇਸ ਕਾਨੂੰਨ ਦੇ ਲਾਗੂ ਹੋਣ ਨਾਲ ਬੇਅਦਬੀ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਦਾ ਰਸਤਾ ਮਜ਼ਬੂਤ ਹੋਵੇਗਾ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਵੱਲ ਇੱਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ, ਐਕਸ 'ਤੇ ਪੋਸਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਲਿਖਿਆ ਕਿ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਵਿਧਾਨ ਸਭਾ ਵਿੱਚ ਪਾਸ ਕੀਤੇ ਬਿੱਲ 'ਤੇ ਦਸਤਖਤ ਕਰ ਦਿੱਤੇ ਹਨ। ਹੁਣ, ਇਹ ਬਿੱਲ ਕਾਨੂੰਨ ਬਣ ਗਿਆ ਹੈ। ਮੈਂ ਵਾਹਿਗੁਰੂ ਜੀ ਦਾ ਤਹਿ ਦਿਲੋਂ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਮੇਰੇ ਵਰਗੇ ਨਿਮਾਣੇ ਸੇਵਕ ਨੂੰ ਇਹ ਸੇਵਾ ਦਿੱਤੀ। ਮੈਂ ਸਮੁੱਚੀ ਸੰਗਤ ਦਾ ਵੀ ਤਹਿ ਦਿਲੋਂ ਧੰਨਵਾਦੀ ਹਾਂ।

Have something to say? Post your comment

google.com, pub-6021921192250288, DIRECT, f08c47fec0942fa0

Punjab

ਵਿਜੀਲੈਂਸ ਵੱਲੋਂ 33,500 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ

ਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾ

ਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਗੈਂਗਸਟਰਾਂ ’ਤੇ ਵਾਰ ਦਾ 89ਵਾਂ ਦਿਨ: ਪੰਜਾਬ ਪੁਲਿਸ ਵੱਲੋਂ 564 ਥਾਵਾਂ ’ਤੇ ਛਾਪੇਮਾਰੀ; 245 ਗ੍ਰਿਫ਼ਤਾਰ

ਬੇਅਦਬੀ ਘਟਨਾਵਾਂ ਸਬੰਧੀ ਬਿੱਲ ਨੂੰ ਗਵਰਨਰ ਦੀ ਪ੍ਰਵਾਨਗੀ ਦਾ SGPC ਪ੍ਰਧਾਨ ਵੱਲੋਂ ਸਵਾਗਤ

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਗ ਦੀਆਂ ਘਟਨਾਵਾਂ ਨਾਲ ਨੁਕਸਾਨੀ ਫਸਲਾਂ ਦਾ ਲਿਆ ਜਾਇਜ਼ਾ

*ਭਗਵੰਤ ਮਾਨ ਸਰਕਾਰ ਦਾ ਬੇਅਦਬੀ ਵਿਰੋਧੀ ਬਿੱਲ ਰਾਜਪਾਲ ਦੀ ਮਨਜ਼ੂਰੀ ਨਾਲ ਕਾਨੂੰਨ ਬਣਿਆ - ਹਰਪਾਲ ਚੀਮਾ*

ਪੰਜਾਬ ਦੇ ਰਾਜਪਾਲ ਦੀ ਪ੍ਰਵਾਨਗੀ ਪਿੱਛੋਂ ਬੇਅਦਬੀ ਵਿਰੋਧੀ ਬਿੱਲ ਪੰਜਾਬ ਵਿੱਚ ਬਣਿਆ ਕਾਨੂੰਨ : ਕੁਲਤਾਰ ਸੰਧਵਾਂ

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਲਈ 102 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ: ਡਾ. ਬਲਜੀਤ ਕੌਰ