Wednesday, August 05, 2026

Punjab

ਪੰਜਾਬ ਵਿਧਾਨ ਸਭਾ ਵੱਲੋਂ ਭਗਤ ਪੂਰਨ ਸਿੰਘ ਨੂੰ ਉਨ੍ਹਾਂ ਦੀ ਬਰਸੀ ’ਤੇ ਸ਼ਰਧਾਂਜਲੀ ਭੇਟ

ਪੰਜਾਬ ਨਿਊਜ਼ ਐਕਸਪ੍ਰੈੱਸ | August 05, 2026 07:45 PM

ਚੰਡੀਗੜ੍ਹ 5 ਅਗਸਤ : ਪੰਜਾਬ ਵਿਧਾਨ ਸਭਾ ਨੇ ਅੱਜ ਪਿੰਗਲਵਾੜੇ ਦੇ ਸੰਸਥਾਪਕ ਭਗਤ ਪੂਰਨ ਸਿੰਘ ਨੂੰ ਉਨ੍ਹਾਂ ਦੀ ਬਰਸੀ ’ਤੇ ਸ਼ਰਧਾਂਜਲੀ ਭੇਟ ਕੀਤੀ। ਮਨੁੱਖਤਾ ਦੇ ਪੁੰਜ ਭਗਤ ਪੂਰਨ ਸਿੰਘ ਨੂੰ ਨਿਰਸਵਾਰਥ ਸੇਵਾ ਲਈ ਜਾਣਿਆ ਜਾਂਦਾ ਹੈ।

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਭਗਤ ਪੂਰਨ ਸਿੰਘ ਜੀ ਦਾ ਜੀਵਨ ਸੇਵਾ, ਪਿਆਰ ਅਤੇ ਮਨੁੱਖਤਾ ਦੀ ਜਿਉਂਦੀ ਜਾਗਦੀ ਉਦਾਹਰਣ ਸੀ । ਉਹ ਅਜਿਹੇ ਮਹਾਨ ਵਿਅਕਤੀ ਸਨ, ਜਿਨ੍ਹਾਂ ਨੇ ਮਨੁੱਖਤਾ ਲਈ ਖ਼ੁਦ ਨੂੰ ਕੁਰਬਾਨ ਕਰ ਦਿੱਤਾ। ਉਨ੍ਹਾਂ ਨੇ ਆਪਣੇ ਸੁਪਨੇ, ਖੁਸ਼ੀਆਂ, ਸੱਧਰਾਂ- ਸਭ ਕੁਝ ਬੇਸਹਾਰਾ, ਬਿਮਾਰ ਅਤੇ ਲੋੜਵੰਦ ਲੋਕਾਂ ਲਈ ਕੁਰਬਾਨ ਕਰ ਦਿੱਤਾ।

ਦਿਵਿਆਂਗ ਪਿਆਰਾ ਸਿੰਘ ਜੀ ਨੂੰ ਆਪਣੀ ਪਿੱਠ ’ਤੇ ਚੁੱਕਣਾ ਅਤੇ ਅੰਮ੍ਰਿਤਸਰ ਦੀਆਂ ਸੜਕਾਂ ’ਤੇ ਤੁਰਨਾ ਕੋਈ ਆਮ ਗੱਲ ਨਹੀਂ ਸੀ, ਇਹ ਨਿਰਸਵਾਰਥ ਪਿਆਰ ਦਾ ਸਿਖ਼ਰ ਸੀ। ਉਨ੍ਹਾਂ ਨੇ ਨਾ ਸਿਰਫ਼ ਬੇਸਹਾਰਾ ਲੋਕਾਂ ਨੂੰ ਪਨਾਹ ਦਿੱਤੀ ਸਗੋਂ ਵਾਤਾਵਰਣ ਦੀ ਸੰਭਾਲ, ਰੁੱਖ ਲਗਾਉਣ ਅਤੇ ਪ੍ਰਦੂਸ਼ਣ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਉਨ੍ਹਾਂ ਵੱਲੋਂ ਪਾਈ ਪਿਰਤ ਅੱਜ ਵੀ ਸਾਨੂੰ ਨੇਕੀ ਲਈ ਪ੍ਰੇਰਦੀ ਹੈ।

ਅੱਜ ਦੇ ਆਧੁਨਿਕ ਅਤੇ ਰੁਝੇਵਿਆਂ ਭਰੇ ਯੁੱਗ ਵਿੱਚ ਭਗਤ ਪੂਰਨ ਸਿੰਘ ਜੀ ਦੇ ਵਿਚਾਰ ਅਤੇ ਉਨ੍ਹਾਂ ਦਾ ਜੀਵਨ ਸਾਨੂੰ ਲੋਕ ਸੇਵਾ ਲਈ ਵਿਸ਼ੇਸ਼ ਕਰਕੇ ਇਸ ਸਦਨ ਦੇ ਚੁਣੇ ਹੋਏ ਨੁਮਾਇੰਦਿਆਂ ਦਾ ਮਾਰਗਦਰਸ਼ਨ ਕਰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸੱਚੀ ਸ਼ਰਧਾਂਜਲੀ ਇਹ ਹੋਵੇਗੀ ਕਿ ਅਸੀਂ ਉਨ੍ਹਾਂ ਵੱਲੋਂ ਦਿਖਾਏ ਗਏ ਸੇਵਾ, ਦਇਆ ਅਤੇ ਮਨੁੱਖਤਾ ਦੇ ਮਾਰਗ ’ਤੇ ਚੱਲਣ ਦਾ ਪ੍ਰਣ ਕਰੀਏ।

Have something to say? Post your comment

google.com, pub-6021921192250288, DIRECT, f08c47fec0942fa0

Punjab

ਵਿਜੀਲੈਂਸ ਨੇ ASI ਅਤੇ SHO ਦੇ ਰੀਡਰ ਨੂੰ ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਕੀਤਾ ਰੰਗੇ ਹੱਥੀਂ ਕਾਬੂ

ਗੈਂਗਸਟਰਾਂ ਤੇ ਵਾਰ ਦਾ 197ਵਾਂ ਦਿਨ: ਪੰਜਾਬ ਪੁਲਿਸ ਵੱਲੋਂ 652 ਥਾਈਂ ਛਾਪੇਮਾਰੀ; 454 ਵਿਅਕਤੀ ਕਾਬੂ

ਵੱਡੀ ਖ਼ਬਰ: ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼

ਪੰਜਾਬ ਸਰਕਾਰ ਕੰਢੀ ਖੇਤਰ ਨੂੰ ਵੱਡੇ ਸੈਰ-ਸਪਾਟਾ ਕੇਂਦਰ ਵਜੋਂ ਉਤਸ਼ਾਹਿਤ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਡੀਏ ਦੇਣ‌ ਤੋਂ ਭੱਜਣਾ 'ਆਪ' ਸਰਕਾਰ ਦਾ ਮੁਲਾਜ਼ਮਾਂ ਨਾਲ ਵੱਡਾ ਧੋਖਾ: ਕੇਵਲ ਸਿੰਘ ਢਿੱਲੋਂ

68000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਪੈਸੇ, ਸਿਫ਼ਾਰਸ਼ ਅਤੇ ਸਿਆਸੀ ਰਸੂਖ਼ ਦੇ ਯੁੱਗ ਦਾ ਕੀਤਾ ਅੰਤ - ਗੋਇਲ

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਅਮਨ ਅਰੋੜਾ

ਬਿਜਲੀ ਨੈੱਟਵਰਕ ਦੀ ਹੋਰ ਮਜ਼ਬੂਤੀ ਲਈ 1,296 ਨਵੇਂ ਫੀਡਰ ਅਤੇ 1.12 ਲੱਖ ਟ੍ਰਾਂਸਫਾਰਮਰ ਲਗਾਏ ਗਏ: ਬਿਜਲੀ ਮੰਤਰੀ

ਪੰਜਾਬ ਵਜ਼ਾਰਤ ਵੱਲੋਂ ਲਏ ਗਏ ਕਿਹੜੇ-ਕਿਹੜੇ ਵੱਡੇ ਫੈਸਲੇ, ਪੜ੍ਹੋ ਪੂਰਾ ਵੇਰਵਾ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ