Monday, August 10, 2026

Punjab

ਪੰਜਾਬ ਵਿਧਾਨ ਸਭਾ ਵੱਲੋਂ 9 ਅਹਿਮ ਬਿੱਲ ਪਾਸ

ਪੰਜਾਬ ਨਿਊਜ਼ ਐਕਸਪ੍ਰੈੱਸ | August 10, 2026 07:24 PM

- ਸਿੱਖਿਆ, ਕਰ, ਰੁਜ਼ਗਾਰ, ਪੇਂਡੂ ਵਿਕਾਸ, ਬੁਨਿਆਦੀ ਢਾਂਚਾ ਅਤੇ ਵਾਤਾਵਰਣ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਬਿੱਲ ਕੀਤੇ ਪਾਸ

ਚੰਡੀਗੜ੍ਹ, 10 ਅਗਸਤ: ਪੰਜਾਬ ਵਿਧਾਨ ਸਭਾ ਨੇ ਅੱਜ ਸਿੱਖਿਆ, ਬੁਨਿਆਦੀ ਢਾਂਚਾ, ਕਰ, ਰੁਜ਼ਗਾਰ, ਪੇਂਡੂ ਵਿਕਾਸ ਅਤੇ ਵਾਤਾਵਰਣ ਸੁਰੱਖਿਆ ਸਮੇਤ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਪਾਸ ਕੀਤੇ, ਜਿਸ ਨਾਲ ਸੂਬੇ ਵਿੱਚ ਵਿਧਾਨਕ ਅਤੇ ਰੈਗੂਲੇਟਰੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦਾ ਰਾਹ ਪੱਧਰਾ ਹੋਇਆ ਹੈ।

ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਪੇਸ਼ ਕੀਤਾ ਗਿਆ ਪੰਜਾਬ ਕਾਮਨ ਇਨਫਰਾਸਟ੍ਰਕਚਰ (ਰੈਗੂਲੇਸ਼ਨ ਐਂਡ ਮੇਨਟੇਨੈਂਸ) ਸੋਧ ਬਿੱਲ, 2026 ਬਹੁਮਤ ਨਾਲ ਪਾਸ ਹੋਇਆ।

ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਵੱਲੋਂ ਪੇਸ਼ ਕੀਤਾ ਗਿਆ ‘ਦ ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਬਿੱਲ, 2026 ਸਰਬਸੰਮਤੀ ਨਾਲ ਪਾਸ ਹੋਇਆ।

ਸਦਨ ਵੱਲੋਂ ਯੂਨੀਵਰਸਿਟੀਆਂ ਨਾਲ ਸਬੰਧਤ ਤਿੰਨ ਬਿੱਲ ਵੀ ਪਾਸ ਕੀਤੇ ਗਏ। ਇਹਨਾਂ ਬਿੱਲਾਂ ਵਿੱਚ ਕਲਾਊਡ ਯੂਨੀਵਰਸਿਟੀ, ਹੁਸ਼ਿਆਰਪੁਰ ਬਿੱਲ, 2026, ਐਮ.ਐਸ. ਡਿਜੀਟਲ ਯੂਨੀਵਰਸਿਟੀ, ਪਟਿਆਲਾ ਬਿੱਲ, 2026 ਅਤੇ ਫਿਜ਼ਿਕਸਵਾਲਾ ਡਿਜੀਟਲ ਯੂਨੀਵਰਸਿਟੀ, ਪਟਿਆਲਾ ਬਿੱਲ, 2026 ਸ਼ਾਮਲ ਸਨ ਜੋ ਕਿ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਵੱਲੋਂ ਪੇਸ਼ ਕੀਤੇ ਗਏ ਅਤੇ ਬਹੁਮਤ ਨਾਲ ਪਾਸ ਹੋ ਗਏ।

ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤਾ ਗਿਆ ਪੰਜਾਬ ਗੁਡਜ਼ ਐਂਡ ਸਰਿਵਸਜ਼ ਟੈਕਸ (ਸੋਧ) ਬਿੱਲ, 2026 ਬਹੁਮਤ ਨਾਲ ਪਾਸ ਹੋ ਗਿਆ।

ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤਾ ਗਿਆ ਪੰਜਾਬ ਰਾਜ ਆਊਟਸੋਰਸਡ ਪਰਸੋਨਲ (ਟਰਾਂਜਿਸ਼ਨ ਟੂ ਕੰਟਰੈਕਟੂਅਲ ਇੰਗੇਜਮੈਂਟ) ਬਿੱਲ, 2026 ਸਰਬਸੰਮਤੀ ਨਾਲ ਪਾਸ ਹੋਇਆ।

ਪੰਚਾਇਤੀ ਰਾਜ ਅਤੇ ਪੇਂਡੂ ਵਿਕਾਸ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੇਸ਼ ਕੀਤਾ ਗਿਆ ਪੰਜਾਬ ਪੰਚਾਇਤੀ ਰਾਜ (ਸੋਧ) ਬਿੱਲ, 2026 ਬਹੁਮਤ ਨਾਲ ਪਾਸ ਹੋਇਆ।

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਪੇਸ਼ ਕੀਤਾ ਗਿਆ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਬਿੱਲ, 2026 ਵੀ ਬਹੁਮਤ ਨਾਲ ਪਾਸ ਹੋਇਆ।

ਇਨ੍ਹਾਂ 9 ਬਿੱਲਾਂ ਦਾ ਪਾਸ ਹੋਣਾ ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨ ਨੂੰ ਮਜ਼ਬੂਤ ਕਰਨ, ਮਿਆਰੀ ਅਤੇ ਪਹੁੰਚਯੋਗ ਸਿੱਖਿਆ ਨੂੰ ਉਤਸ਼ਾਹਿਤ ਕਰਨ, ਸੰਸਥਾਗਤ ਅਤੇ ਪ੍ਰਬੰਧਕੀ ਪ੍ਰਣਾਲੀਆਂ ਨੂੰ ਸੁਚਾਰੂ ਬਣਾਉਣ, ਕਰਮਚਾਰੀਆਂ ਅਤੇ ਨਾਗਰਿਕਾਂ ਦੇ ਹਿੱਤਾਂ ਦੀ ਰਾਖੀ ਕਰਨ, ਪੇਂਡੂ ਸੰਸਥਾਵਾਂ ਨੂੰ ਸਸ਼ਕਤ ਬਣਾਉਣ ਅਤੇ ਸੂਬੇ ਵਿੱਚ ਵਾਤਾਵਰਣ ਸੁਰੱਖਿਆ ਨੂੰ ਦਿੱਤੀ ਜਾ ਰਹੀ ਤਰਜੀਹ ਨੂੰ ਦਰਸਾਉਂਦਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਆਜ਼ਾਦੀ ਦਿਹਾੜੇ ਮੱਦੇਨਜ਼ਰ ਡੀਜੀਪੀ ਪੰਜਾਬ ਵੱਲੋਂ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਗਸ਼ਤ ਅਤੇ ਨਿਗਰਾਨੀ ਵਧਾਉਣ ਦੇ ਨਿਰਦੇਸ਼

ਮਾਨ ਸਰਕਾਰ ਨੇ ਟੇਲਾਂ, ਟਿੱਬਿਆਂ ਅਤੇ ਪਹਾੜੀ ਖੇਤਰਾਂ ਤੱਕ ਪਹੁੰਚਾਇਆ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸਰਹੱਦ ਪਾਰੋਂ ਚੱਲ ਰਹੇ ਸਪਲਾਈ ਨੈੱਟਵਰਕ ਨਾਲ ਜੁੜੇ ਸੱਤ ਵਿਅਕਤੀ 10 ਪਿਸਤੌਲਾਂ, 1 ਕਿਲੋ ਹੈਰੋਇਨ, ਇੱਕ ਡਰੋਨ ਸਮੇਤ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 202ਵਾਂ ਦਿਨ: ਪੰਜਾਬ ਪੁਲਿਸ ਵੱਲੋਂ 638 ਥਾਈਂ ਛਾਪੇਮਾਰੀ; 500 ਕਾਬੂ

ਪੰਜਾਬ ਵਿਧਾਨ ਸਭਾ ਵੱਲੋਂ ਪਾਲਣਾ ਨੂੰ ਸੌਖਾ ਬਣਾਉਣ ਅਤੇ ਵਪਾਰ ਨੂੰ ਹੁਲਾਰਾ ਦੇਣ ਲਈ ਪੀ.ਜੀ.ਐੱਸ.ਟੀ. ਸੋਧ ਬਿੱਲ, 2026 ਪਾਸ

ਪੰਜਾਬ ਵੱਲੋਂ ਹਜ਼ਾਰਾਂ ਆਊਟਸੋਰਸਡ ਵਰਕਰਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਇਤਿਹਾਸਕ ਕਾਨੂੰਨ ਪਾਸ

ਮਨਮਰਜ਼ੀ ਨਾਲ ਫੀਸਾਂ ਵਧਾਉਣ ਦੇ ਦੌਰ ਦਾ ਅੰਤ, ਵਿਧਾਨ ਸਭਾ 'ਚ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ

ਆਊਟਸੋਰਸਿੰਗ ਰਾਹੀਂ ਭਰਤੀ ਕੀਤੇ ਮੁਲਾਜ਼ਮਾਂ ਦੀ ਲੁੱਟ ਦਾ ਅੰਤ: ਵਿਧਾਨ ਸਭਾ ਵੱਲੋਂ 'ਪੰਜਾਬ ਸਟੇਟ ਆਊਟਸੋਰਸਡ ਪਰਸੋਨਲ ਬਿੱਲ-2026' ਸਰਬਸੰਮਤੀ ਨਾਲ ਪਾਸ

ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਮਹਿਲਾ ਸਸ਼ਕਤੀਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ

ਮਾਨ ਸਰਕਾਰ ਦੇ ਸਾਰਥਕ ਯਤਨਾਂ ਸਦਕਾ ਪੰਜਾਬ ਦੀਆਂ ਔਰਤਾਂ ਆਰਥਿਕ ਆਤਮ-ਨਿਰਭਰਤਾ ਵੱਲ ਵਧ ਰਹੀਆਂ ਹਨ: ਸੌਂਦ