Tuesday, August 18, 2026

Punjab

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਮਿੱਟੀ ਦੀ ਉਪਜਾਊ ਸ਼ਕਤੀ ਬਚਾਉਣ ਲਈ ਜੈਵਿਕ ਖੇਤੀ ਅਪਣਾਉਣ ਦੀ ਅਪੀਲ

ਪੰਜਾਬ ਨਿਊਜ਼ ਐਕਸਪ੍ਰੈੱਸ | August 18, 2026 03:21 PM

ਚੰਡੀਗੜ੍ਹ, 18 ਅਗਸਤ : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਸਾਨ ਭਾਈਚਾਰੇ ਨੂੰ ਜੈਵਿਕ ਖੇਤੀ ਅਪਣਾਉਣ ਦੀ ਜ਼ੋਰਦਾਰ ਅਪੀਲ ਕੀਤੀ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਦੇ ਖੁਸ਼ਹਾਲ ਜੀਵਨ ਅਤੇ ਤੰਦਰੁਸਤੀ ਲਈ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਸੁਰੱਖਿਅਤ ਰੱਖਣਾ ਬੇਹੱਦ ਜ਼ਰੂਰੀ ਹੈ।

ਖੇਤੀ ਸਥਿਰਤਾ ਦੀ ਫੌਰੀ ਲੋੜ ਦਾ ਹਵਾਲਾ ਦਿੰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਿਹਤਮੰਦ, ਉਪਜਾਊ ਜ਼ਮੀਨ ਦੀ ਲੋੜ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਦੀ ਸੰਭਾਲ ਲਈ ਰਸਾਇਣਕ ਖਾਦਾਂ ਅਤੇ ਜ਼ਹਿਰੀਲੇ ਕੀਟਨਾਸ਼ਕਾਂ ਦੀ ਵਰਤੋਂ ਮੁਕੰਮਲ ਤੌਰ ’ਤੇ ਛੱਡਣ ਦੀ ਲੋੜ ਹੈ ।

ਸਪੀਕਰ ਨੇ ਖੇਤੀਬਾੜੀ ਦੇ ਵਪਾਰੀਕਰਨ ’ਤੇ ਡੂੰਘੀ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਵਿੱਤੀ ਲਾਭ ਦੀ ਅੰਨ੍ਹੀ ਦੌੜ ਕਾਰਨ ਰਸਾਇਣਾਂ ਅਤੇ ਕੀਟਨਾਸ਼ਕਾਂ ਦੀ ਵਰਤੋਂ ਵਿੱਚ ਕਾਫ਼ੀ ਵਾਧਾ ਹੋਇਆ ਹੈ। ਇਸ ਅਭਿਆਸ ਨੇ ਗੰਭੀਰ ਸਿਹਤ ਸੰਕਟ ਪੈਦਾ ਕੀਤਾ ਹੈ, ਜਿਸ ਨਾਲ ਆਮ ਲੋਕਾਂ ਵਿੱਚ ਕੈਂਸਰ ਵਰਗੀਆਂ ਖ਼ਤਰਨਾਕ ਬਿਮਾਰੀਆਂ ਵਧ ਰਹੀਆਂ ਹਨ।

ਸ. ਸੰਧਵਾਂ ਨੇ ਕਿਸਾਨਾਂ ਨੂੰ ਤੁਰੰਤ ਜੈਵਿਕ ਖੇਤੀ ਵੱਲ ਮੋੜਾ ਕੱਟਣ ਦੀ ਬੇਨਤੀ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸਾਕਾਰਾਤਮਕ ਬਦਲਾਅ ਨਾਗਰਿਕਾਂ ਦੀ ਸਿਹਤ ਦੀ ਰਾਖੀ, ਜਾਨਲੇਵਾ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਅਤੇ ਅਗਲੀ ਪੀੜ੍ਹੀ ਲਈ ਸੁਰੱਖਿਅਤ, ਬਿਮਾਰੀ-ਮੁਕਤ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਬਹੁਤ ਜ਼ਰੂਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਦੇਸ਼ ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ 80ਵਾਂ ਆਜ਼ਾਦੀ ਦਿਹਾੜਾ

ਪਾਰਸ ਹੈਲਥ ਪੰਚਕੂਲਾ ਵਿਖੇ 100 ਲੋਕਾਂ ਨੇ ਅੰਗਦਾਨ ਦੀ ਸਹੁੰ ਚੁੱਕੀ

ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫ਼ਦ ਨੇ ਦਿੱਲੀ ਵਿਖੇ ਪਾਕਿਸਤਾਨ ਹਾਈ ਕਮਿਸ਼ਨ ਨਾਲ ਕੀਤੀ ਮੁਲਾਕਾਤ

ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 21 ਅਗਸਤ ਦੇ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ

ਕੋਲਕਾਤਾ ਵਿੱਚ ਅਨੂੰਰੀਤ ਪਾਲ ਕੌਰ ਦਾ ‘ਅਪਰਾਜੀਤਾ 2026’ ਸਨਮਾਨ ਨਾਲ ਸਨਮਾਨ

ਸੜਕ ਹਾਦਸੇ ਵਿੱਚ ਮਾਸੂਮ ਬੱਚੇ ਦੀ ਮੌਤ

ਆਈ.ਪੀ.ਆਰ.ਓ. ਅਮਨਪ੍ਰੀਤ ਸਿੰਘ ਮਨੌਲੀ ਦੇ ਪਿਤਾ ਮਨਜੀਤ ਸਿੰਘ ਮਨੌਲੀ ਨਮਿਤ ਅੰਤਿਮ ਅਰਦਾਸ ਹੋਈ

ਗੈਂਗਸਟਰਾਂ 'ਤੇ ਵਾਰ ਦਾ 208ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 307 ਕਾਬੂ

ਪੰਜਾਬ ਪੁਲਿਸ ਨੇ ਪੁਲਿਸ ਅਦਾਰੇ 'ਤੇ ਹਮਲੇ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਕੀਤਾ; IED ਬਰਾਮਦ

ਭੈਣ ਦੇ ਵਿਆਹ ਦੇ ਕਾਰਡ ਵੰਡ ਰਹੇ ਦੋ ਭੈਣਾਂ ਦੇ ਭਾਈ ਦੀ ਰੱਖੜੀ ਤੋਂ ਪਹਿਲਾਂ ਮੌਤ ਸੜਕ ਹਾਦਸੇ 'ਚ ਮੌਤ