Wednesday, June 03, 2026

Punjab

ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ - ਨਾਇਬ ਸਿੰਘ ਸੈਣੀ

ਪੰਜਾਬ ਨਿਊਜ਼ ਐਕਸਪ੍ਰੈੱਸ | June 03, 2026 04:01 PM

- ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਭਾਜਪਾ ਦੇ ਨਵ-ਨਿਯੁਕਤ ਪ੍ਰਦੇਸ਼ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਦੇ ਅਹੁਦਾ ਸੰਭਾਲਣ ਸਮਾਰੋਹ ਵਿੱਚ ਪਹੁੰਚ ਕੇ ਦਿੱਤੀਆਂ ਸ਼ੁਭਕਾਮਨਾਵਾਂ

ਚੰਡੀਗੜ੍ਹ, 3 ਜੂਨ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬੁੱਧਵਾਰ ਨੂੰ ਪੰਜਾਬ ਦੇ ਨਵ-ਨਿਯੁਕਤ ਪ੍ਰਦੇਸ਼ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਦੇ ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦਫ਼ਤਰ ਵਿਖੇ ਆਯੋਜਿਤ ਅਹੁਦਾ ਸੰਭਾਲਣ ਸਮਾਰੋਹ ਵਿੱਚ ਪਹੁੰਚ ਕੇ ਉਨ੍ਹਾਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਭਰੋਸਾ ਪ੍ਰਗਟਾਇਆ ਕਿ ਸਰਦਾਰ ਢਿੱਲੋਂ ਦੀ ਅਗਵਾਈ ਹੇਠ ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਜਿੱਤ ਹੋਵੇਗੀ ਅਤੇ ਪੰਜਾਬ ਵਿੱਚ ਵੀ ਹਰਿਆਣਾ ਵਾਂਗ ਡਬਲ ਇੰਜਣ ਵਾਲੀ ਸਰਕਾਰ ਬਣੇਗੀ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਭਾਜਪਾ ਦਫ਼ਤਰ ਵਿੱਚ ਪੂਜਾ ਅਤੇ ਅਰਦਾਸ ਕੀਤੀ ਅਤੇ ਦੀਪ ਪ੍ਰਜਵਲਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਇੱਕ ਵਿਚਾਰ-ਅਧਾਰਤ ਸੰਗਠਨ ਹੈ, ਜਿੱਥੇ ਵਿਅਕਤੀ ਨਹੀਂ ਸਗੋਂ ਵਿਚਾਰ ਅਤੇ ਰਾਸ਼ਟਰਹਿਤ ਸਰਵਉੱਚ ਹੁੰਦੇ ਹਨ। ਭਾਜਪਾ ਦਾ ਹਰ ਇੱਕ ਵਰਕਰ ਜਨ ਸੇਵਾ ਅਤੇ ਰਾਸ਼ਟਰ ਨਿਰਮਾਣ ਦੇ ਸੰਕਲਪ ਨਾਲ ਕੰਮ ਕਰਦਾ ਹੈ, ਜਿਸ ਕਾਰਨ ਅੱਜ ਭਾਜਪਾ ਵਿਸ਼ਵ ਦੀ ਸਭ ਤੋਂ ਵੱਡੀ ਸਿਆਸੀ ਪਾਰਟੀ ਬਣ ਕੇ ਉੱਭਰੀ ਹੈ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਨੇ ਦੇਸ਼ ਦੀ ਸੁਰੱਖਿਆ, ਖੇਤੀਬਾੜੀ, ਉਦਯੋਗ ਅਤੇ ਦੇਸ਼ ਭਗਤੀ ਦੇ ਖੇਤਰ ਵਿੱਚ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ। ਸੂਬੇ ਦੇ ਲੋਕ ਵਿਕਾਸ, ਰੁਜ਼ਗਾਰ, ਖੁਸ਼ਹਾਲੀ ਅਤੇ ਸੁਸ਼ਾਸਨ ਦੀ ਇੱਛਾ ਰੱਖਦੇ ਹਨ ਅਤੇ ਭਾਰਤੀ ਜਨਤਾ ਪਾਰਟੀ ਇਨ੍ਹਾਂ ਉਮੀਦਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਸਰਦਾਰ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਭਾਰਤੀ ਜਨਤਾ ਪਾਰਟੀ ਦੇ ਸੰਗਠਨ ਨੂੰ ਪੰਜਾਬ ਵਿੱਚ ਨਵੀਂ ਊਰਜਾ, ਨਵੀਂ ਦਿਸ਼ਾ ਅਤੇ ਨਵੀਂ ਮਜ਼ਬੂਤੀ ਮਿਲੇਗੀ ਅਤੇ ਜਨਤਾ ਵਿੱਚ ਪਾਰਟੀ ਦੀ ਪਕੜ ਹੋਰ ਮਜ਼ਬੂਤ ਹੋਵੇਗੀ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਪਿਛਲੇ ਸਾਲਾਂ ਵਿੱਚ ਦੇਸ਼ ਵਿੱਚ ਹੋਏ ਵਿਕਾਸ, ਸੁਸ਼ਾਸਨ ਅਤੇ ਗਰੀਬ ਕਲਿਆਣ ਦੇ ਕਾਰਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਭਾਰਤ ਤੇਜ਼ੀ ਨਾਲ ਵਿਕਸਤ ਰਾਸ਼ਟਰ ਬਣਨ ਦੀ ਦਿਸ਼ਾ ਵਿੱਚ ਅੱਗੇ ਵਧ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਡਬਲ ਇੰਜਣ ਵਾਲੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਵੀ ਵਿਕਾਸ, ਨਿਵੇਸ਼, ਉਦਯੋਗ ਅਤੇ ਰੁਜ਼ਗਾਰ ਦੇ ਖੇਤਰ ਵਿੱਚ ਨਵੀਆਂ ਉਚਾਈਆਂ ਨੂੰ ਹਾਸਲ ਕਰੇਗਾ।

ਉਨ੍ਹਾਂ ਨੇ ਭਾਜਪਾ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਸੰਗਠਨ ਦੇ ਵਿਸਥਾਰ ਨੂੰ ਆਪਣਾ ਮੁੱਖ ਟੀਚਾ ਬਣਾਉਂਦੇ ਹੋਏ ਪਿੰਡ-ਪਿੰਡ, ਸ਼ਹਿਰ-ਸ਼ਹਿਰ ਅਤੇ ਬੂਥ ਪੱਧਰ ਤੱਕ ਪਾਰਟੀ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਨੂੰ ਪਹੁੰਚਾਉਣ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲਾ ਸਮਾਂ ਪੰਜਾਬ ਲਈ ਨਵੇਂ ਮੌਕੇ ਲੈ ਕੇ ਆਵੇਗਾ ਅਤੇ ਜਨਤਾ ਵਿਕਾਸ, ਪਾਰਦਰਸ਼ਤਾ ਅਤੇ ਸੁਸ਼ਾਸਨ ਦੀ ਰਾਜਨੀਤੀ ਨੂੰ ਹੋਰ ਵੱਧ ਸਮਰਥਨ ਦੇਵੇਗੀ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਪੰਜਾਬ ਨੂੰ ਦੇਸ਼ ਦੇ ਮੋਹਰੀ ਰਾਜਾਂ ਵਿੱਚ ਸਥਾਪਿਤ ਕਰਨ ਲਈ ਸਮੂਹਿਕ ਯਤਨ ਕਰਨ ਦਾ ਸੱਦਾ ਦਿੱਤਾ।

ਇਸ ਮੌਕੇ 'ਤੇ ਕੇਂਦਰੀ ਮੰਤਰੀ ਸ੍ਰੀ ਰਵਨੀਤ ਸਿੰਘ ਬਿੱਟੂ, ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਸ੍ਰੀ ਤਰੁਣ ਚੁੱਘ, ਸਾਬਕਾ ਪ੍ਰਦੇਸ਼ ਪ੍ਰਧਾਨ ਸ੍ਰੀ ਸੁਨੀਲ ਜਾਖੜ, ਸੰਸਦ ਮੈਂਬਰ ਸਤਨਾਮ ਸਿੰਘ ਸੰਧੂ, ਸ. ਨਰਿੰਦਰ ਸਿੰਘ, ਸਰਦਾਰ ਇਕਬਾਲ ਸਿੰਘ ਲਾਲਪੁਰਾ ਅਤੇ ਵਿਜੇ ਸਾਂਪਲਾ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਅਤੇ ਮਾਣਯੋਗ ਵਿਅਕਤੀ ਮੌਜ਼ੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਨੇ ਅਹੁਦਾ ਸੰਭਾਲਿਆ

ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲਾਂ 'ਤੇ ਕਸਿਆ ਸ਼ਿਕੰਜਾ: ਸਾਲਾਨਾ ਫੀਸ ਵਾਧੇ ਦੀ ਸੀਮਾ ਕੀਤੀ ਨਿਰਧਾਰਤ

1,30,000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ - DGP

‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਵਿਸਥਾਰ; ਨਿੱਜੀ ਹਸਪਤਾਲਾਂ ਵਿੱਚ 17 ਹੋਰ ਇਲਾਜਾਂ ਨੂੰ ਮਨਜ਼ੂਰੀ

18000 ਰੁਪਏ ਰਿਸ਼ਵਤ ਲੈਂਦਾ ਸਹਾਇਕ ASI ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ

ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

ਰੂਪਨਗਰ ਦੇ ਕਿਸਾਨ ਦੀ ਧੀ ਨੇ ਏਅਰ ਫੋਰਸ ਅਕੈਡਮੀ ਦੀ ਮੈਰਿਟ ਸੂਚੀ ਵਿੱਚ ਦੇਸ਼ ਭਰ ‘ਚੋਂ ਪਹਿਲਾ ਰੈਂਕ ਹਾਸਲ ਕੀਤਾ