Tuesday, August 25, 2026
ਤਾਜਾ ਖਬਰਾਂ
ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸਤੌਜ ਵਿਖੇ ਕੀਤੀ ਗਈ ਵਿਸ਼ਾਲ ਰੈਲੀ, ਐਨਪੀਐਸ ਮੁਲਾਜ਼ਮਾਂ ਤੇ ਕੀਤੀਆਂ ਪਾਣੀ ਦੀਆਂ ਵੁਛਾੜਾਂਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈਅਮਰੀਕਾ ਨਾਲ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ, ਕੈਨੇਡੀਅਨ ਪ੍ਰਧਾਨ ਮੰਤਰੀ ਅਮਰੀਕਾ ਵਿਰੁੱਧ ਪਰਸਪਰ ਟੈਰਿਫ ਲਗਾਉਣਗੇਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤਪੰਜਾਬ ਡਿਜੀਟਲ ਮੀਡੀਆ ਐਸੋਸੀਏਸ਼ਨ ਨੇ ਪੱਤਰਕਾਰ ਵਿਰੁੱਧ ਐਫਆਈਆਰ ਦੀ ਨਿੰਦਾ ਕੀਤੀ, ਇਸਨੂੰ ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਦੱਸਿਆ

Punjab

ਪੰਜਾਬ ਵਿੱਚ ਖੰਡ ਦੀ ਕੋਈ ਘਾਟ ਨਹੀਂ, ਸਰਕਾਰ ਨੇ ਸਟਾਕ ਅਤੇ ਸਪਲਾਈ ’ਤੇ ਨਿਰੰਤਰ ਨਜ਼ਰ ਰੱਖੀ: ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਨਿਊਜ਼ ਐਕਸਪ੍ਰੈੱਸ | August 25, 2026 05:44 PM

- *ਜ਼ਖ਼ੀਰੇਬਾਜ਼ੀ ਅਤੇ ਖੰਡ ਦੀ ਬਣਾਵਟੀ ਘਾਟ ਪੈਦਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
- *ਸਾਲ 2025-26 ਵਿੱਚ ਗੰਨੇ ਦੀ ਘੱਟ ਪੈਦਾਵਾਰ ਦੇ ਬਾਵਜੂਦ ਪੰਜਾਬ ਕੋਲ ਖੰਡ ਦਾ ਪੂਰਾ ਸਟਾਕ ਮੌਜੂਦ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਚੰਡੀਗੜ੍ਹ; 25 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਵਿੱਚ ਖੰਡ ਦੀ ਕੋਈ ਘਾਟ ਨਹੀਂ ਹੈ ਅਤੇ ਪੰਜਾਬ ਸਰਕਾਰ ਆਮ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਇਸ ਦੇ ਭੰਡਾਰ, ਵਿਕਰੀ ਅਤੇ ਸਪਲਾਈ ’ਤੇ ਲਗਾਤਾਰ ਨਜ਼ਰ ਰੱਖ ਰਹੀ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਇਸ ਜ਼ਰੂਰੀ ਵਸਤੂ ਦੀ ਢੁਕਵੀਂ ਉਪਲਬਧਤਾ ਯਕੀਨੀ ਬਣਾਈ ਜਾਵੇ ਅਤੇ ਬਣਾਵਟੀ ਘਾਟ ਪੈਦਾ ਕਰਨ ਜਾਂ ਜ਼ਖ਼ੀਰੇਬਾਜ਼ੀ ਕਰਨ ਦੀ ਕਿਸੇ ਵੀ ਕੋਸ਼ਿਸ਼ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।

ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਕੋਲ ਪਹਿਲਾਂ ਹੀ ਖੰਡ ਦਾ ਢੁਕਵਾਂ ਸਟਾਕ ਮੌਜੂਦ ਹੈ ਅਤੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਹਰ ਸਮੇਂ ਲੋੜੀਂਦਾ ਸਟਾਕ ਬਰਕਰਾਰ ਰਹੇ। ਖੰਡ ਹਰ ਘਰ ਲਈ ਇੱਕ ਜ਼ਰੂਰੀ ਵਸਤੂ ਹੈ ਅਤੇ ਇਸ ਦੀ ਉਪਲਬਧਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਬਣਾਵਟੀ ਘਾਟ ਪੈਦਾ ਕਰਨ ਜਾਂ ਜ਼ਖ਼ੀਰੇਬਾਜ਼ੀ ਕਰਨ ਦੀ ਕਿਸੇ ਵੀ ਕੋਸ਼ਿਸ਼ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ।" ਉਨ੍ਹਾਂ ਅੱਗੇ ਕਿਹਾ ਕਿ ਅਧਿਕਾਰੀਆਂ ਨੂੰ ਖੰਡ ਦੀ ਮੌਜੂਦਗੀ ਬਾਰੇ ਲੋਕਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਜਾਂ ਗਲਤਫਹਿਮੀ ਨੂੰ ਦੂਰ ਕਰਨ ਲਈ ਵੀ ਪ੍ਰਭਾਵਸ਼ਾਲੀ ਕਦਮ ਚੁੱਕਣੇ ਚਾਹੀਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਖਰਾਬ ਮੌਸਮ ਕਾਰਨ 2025-26 ਦੌਰਾਨ ਪੰਜਾਬ ਸਮੇਤ ਪੂਰੇ ਦੇਸ਼ ਵਿੱਚ ਗੰਨੇ ਦੇ ਉਤਪਾਦਨ ਵਿੱਚ ਗਿਰਾਵਟ ਆਈ ਸੀ। ਹਾਲਾਂਕਿ, ਉਨ੍ਹਾਂ ਕਿਹਾ ਕਿ ਘੱਟ ਝਾੜ ਦੇ ਬਾਵਜੂਦ ਪੰਜਾਬ ਕੋਲ ਖੰਡ ਦਾ ਢੁਕਵਾਂ ਸਟਾਕ ਹੈ ਅਤੇ ਸੂਬੇ ਵਿੱਚ ਕੋਈ ਚਿੰਤਾਜਨਕ ਸਥਿਤੀ ਨਹੀਂ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਖੰਡ ਮਿੱਲਾਂ ਕੋਲ ਮੌਜੂਦ ਖੰਡ ਦੇ ਸਟਾਕ ਦੀ ਮੌਕੇ ’ਤੇ ਤਸਦੀਕ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਫੂਡ ਸਟਾਕ ਮੌਨੀਟਰਿੰਗ ਪੋਰਟਲ 'ਤੇ ਰਜਿਸਟ੍ਰੇਸ਼ਨ ਅਤੇ ਹਫ਼ਤਾਵਾਰੀ ਰਿਪੋਰਟਿੰਗ ਯਕੀਨੀ ਬਣਾਉਣ ਤੋਂ ਇਲਾਵਾ ਖੰਡ ਦੀ ਸਟਾਕ ਹੋਲਡਿੰਗ ਲਿਮਟ ਨੂੰ ਵੀ ਸਖ਼ਤੀ ਨਾਲ ਲਾਗੂ ਕਰਨ ਲਈ ਕਿਹਾ।

ਇਸੇ ਤਰ੍ਹਾਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਖੰਡ ਦੇ ਥੋਕ ਖਪਤਕਾਰਾਂ 'ਤੇ ਸਟਾਕ ਹੋਲਡਿੰਗ ਲਿਮਟ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ, "ਪੰਜਾਬ ਸਰਕਾਰ ਵਡੇਰੇ ਜਨਤਕ ਹਿੱਤ ਵਿੱਚ ਖੰਡ ਦੀ ਵਿਕਰੀ, ਸਟਾਕ ਅਤੇ ਸਪਲਾਈ 'ਤੇ ਤਿੱਖੀ ਨਜ਼ਰ ਬਣਾਈ ਰੱਖੇਗੀ।"

ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਵਿੱਚ ਖੰਡ ਦੀ ਨਿਰਵਿਘਨ ਉਪਲਬਧਤਾ ਯਕੀਨੀ ਬਣਾਉਣ ਅਤੇ ਖਪਤਕਾਰਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਜ਼ਰੂਰੀ ਕਦਮ ਚੁੱਕਿਆ ਜਾਵੇਗਾ।"

ਮੀਟਿੰਗ ਵਿੱਚ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਸਹਿਕਾਰਤਾ ਵਿਭਾਗ ਦੇ ਸਕੱਤਰ ਅਜੀਤ ਬਾਲਾਜੀ ਜੋਸ਼ੀ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨੇਹਾ ਦੀ ਮੌਤ ਮਾਮਲਾ: CM ਮਾਨ ਮਾਮਲੇ ਦੀ ਨਿੱਜੀ ਤੌਰ ’ਤੇ ਕਰ ਰਹੇ ਨੇ ਨਿਗਰਾਨੀ; ਜਾਂਚ ਲਈ ਤਿੰਨ ਪੁਲਿਸ ਟੀਮਾਂ ਗਠਿਤ: ਦਲਵੀਰ ਢਿੱਲੋਂ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੋ ਅਹਿਮ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ

ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤਾ ਸਖ਼ਤ ਇਤਰਾਜ਼ ਪ੍ਰਗਟ

CM ਮਾਨ ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧਾ ਕਰਨ ਦੀ ਮਨਜ਼ੂਰੀ

ਨਸ਼ਿਆਂ ਨਾਲ ਪੰਜਾਬ ਦੀ ਜਵਾਨੀ ਹੋ ਰਹੀ ਤਬਾਹ, ਸਰਕਾਰਾਂ ਦੀ ਝਾਕ ਛੱਡ ਕੇ ਲੋਕਾਂ ਨੂੰ ਖ਼ੁਦ ਇਕਜੁੱਟ ਹੋਣ ਦੀ ਲੋੜ - ਜਥੇਦਾਰ ਗੜਗੱਜ

ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਦੇ ਰਹੀਆਂ ਹਨ ਹੋਰ ਮਜ਼ਬੂਤੀ

ਡਾ. ਬਲਜੀਤ ਕੌਰ ਵੱਲੋਂ SC ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤੱਕ ਵੱਧ ਤੋਂ ਵੱਧ ਪਹੁੰਚ ਯਕੀਨੀ ਬਣਾਉਣ ਸੂਬਾ ਪੱਧਰੀ ਜਾਗਰੂਕਤਾ ਮੁਹਿੰਮ ਦੇ ਹੁਕਮ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡਾਂ ਦੇ ਨੌਜਵਾਨਾਂ ਨੂੰ 500 ਆਧੁਨਿਕ 'ਪੇਂਡੂ ਖੇਡ ਮੈਦਾਨਾਂ' ਦਾ ਤੋਹਫ਼ਾ

CM ਮਾਨ ਵੱਲੋਂ ਮ੍ਰਿਤਕ ਕਬੱਡੀ ਖਿਡਾਰੀ ਗੁਰਜੀਤ ਤੂਤ ਦੇ ਪਰਿਵਾਰ ਨਾਲ ਮੁਲਾਕਾਤ, ਪਤਨੀ ਲਈ ਸਰਕਾਰੀ ਨੌਕਰੀ ਦਾ ਐਲਾਨ

ਗੈਂਗਸਟਰਾਂ 'ਤੇ ਵਾਰ ਦਾ 216ਵਾਂ ਦਿਨ: ਪੰਜਾਬ ਪੁਲਿਸ ਵੱਲੋਂ 651 ਥਾਈਂ ਛਾਪੇਮਾਰੀ; 460 ਕਾਬੂ