Saturday, November 29, 2025

Punjab

ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ 14 ਦਸੰਬਰ ਨੂੰ ਹੋਣਗੀਆਂ: ਰਾਜ ਕਮਲ ਚੌਧਰੀ

PUNJAB NEWS EXPRESS | November 28, 2025 09:48 PM

ਇਨ੍ਹਾਂ ਚੋਣਾਂ ਲਈ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ
ਚੰਡੀਗੜ੍ਹ:  
ਪੰਜਾਬ ਪੰਚਾਇਤੀ ਰਾਜ ਐਕਟ, 1994 ਦੀ ਧਾਰਾ 209 ਤਹਿਤ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਜਾਰੀ ਕੀਤੀ ਗਈ ਨੋਟੀਫਿਕੇਸ਼ਨ ਮਿਤੀ 25.09.2025 ਅਨੁਸਾਰ ਰਾਜ ਚੋਣ ਕਮਿਸ਼ਨ ਵੱਲੋਂ ਰਾਜ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਮੈਂਬਰਾਂ ਦੀਆਂ ਆਮ ਚੋਣਾਂ ਲਈ ਘੋਸ਼ਣਾ ਕੀਤੀ ਗਈ ਹੈ।

ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਕਿਹਾ ਕਿ ਚੋਣ ਸ਼ਡਿਊਲ ਅਨੁਸਾਰ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਮਿਤੀ 01.12.2025 (ਸੋਮਵਾਰ)(ਸਵੇਰੇ 11:00 ਤੋਂ ਸ਼ਾਮ 03:00 ਵਜੇ ਤੱਕ) ਇਸ ਕੰਮ ਲਈ ਨਾਮਜ਼ਦ ਕੀਤੇ ਸਬੰਧਤ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਸ਼ੁਰੂ ਹੋਵੇਗੀ। ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ 04.12.2025 (ਵੀਰਵਾਰ) ਹੋਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 05.12.2025 (ਸ਼ੁੱਕਰਵਾਰ) ਹੋਵੇਗੀ। ਨਾਮਜ਼ਦਗੀਆਂ ਵਾਪਿਸ ਲੈਣ ਦੀ ਆਖ਼ਰੀ ਮਿਤੀ 06.12.2025 (ਸ਼ਨੀਵਾਰ) ਸ਼ਾਮ 03:00 ਵਜੇ ਤੱਕ ਹੋਵੇਗੀ । ਸਾਰੇ ਨਾਮਜ਼ਦਗੀ ਪੱਤਰਾਂ ਨਾਲ ਨਿਰਧਾਰਿਤ ਹਲਫੀਆ ਬਿਆਨ ਅਤੇ ਉਮੀਦਵਾਰ ਰਾਜਨੀਤਿਕ ਪਾਰਟੀ ਵੱਲੋਂ ਖੜ੍ਹਾ ਕੀਤੇ ਜਾਣ ਦੀ ਸੂਰਤ ਵਿੱਚ ਸਬੰਧਤ ਰਾਜਨੀਤਿਕ ਪਾਰਟੀ ਦਾ ਅਧਿਕਾਰਤ ਪੱਤਰ ਨਾਲ ਲੱਗਿਆ ਹੋਣਾ ਚਾਹੀਦਾ ਹੈ।

ਉਨ੍ਹਾਂ ਦੱਸਿਆ ਕਿ ਚੋਣ ਮਿਤੀ 14.12.2025 (ਐਤਵਾਰ) ਨੂੰ ਸਵੇਰੇ 08:00 ਵਜੇ ਤੋਂ ਸ਼ਾਮ ਦੇ 04:00 ਵਜੇ ਤੱਕ ਬੈਲਟ ਪੇਪਰਾਂ ਦੀ ਵਰਤੋਂ ਨਾਲ ਹੋਵੇਗੀ। ਪੋਲ ਹੋਈਆਂ ਵੋਟਾਂ ਦੀ ਗਿਣਤੀ ਮਿਤੀ 17.12.2025 (ਬੁੱਧਵਾਰ) ਨੂੰ ਇਸ ਮੰਤਵ ਲਈ ਸਥਾਪਿਤ ਕੀਤੇ ਗਏ ਗਿਣਤੀ ਕੇਂਦਰਾਂ ਤੇ ਹੋਵੇਗੀ।

ਉਸਨੇ ਖੁਲਾਸਾ ਕੀਤਾ ਕਿ ਇਹ ਚੋਣ 23 ਜ਼ਿਲ੍ਹਾ ਪ੍ਰੀਸ਼ਦਾਂ ਦੇ 357 ਜੋਨਾਂ ਅਤੇ 154 ਪੰਚਾਇਤ ਸੰਮਤੀਆਂ ਦੇ 2863 ਜੋਨਾਂ ਦੇ ਮੈਂਬਰਾਂ (ਪ੍ਰਤੀ ਜੋਨ 1 ਮੈਂਬਰ) ਲਈ ਹੋਵੇਗੀ। ਕੁੱਲ ਰਜਿਸਟਰਡ ਵੋਟਰਾਂ ਦੀ ਗਿਣਤੀ 1, 36, 04, 650 ਹੈ, ਜਿਨ੍ਹਾਂ ਵਿੱਚ 71, 64, 972 ਪੁਰਸ਼, 64, 39, 497, ਇਸਤਰੀਆਂ ਅਤੇ 181 ਹੋਰ ਵੋਟਰ ਹਨ।ਇਨ੍ਹਾਂ ਚੋਣਾਂ ਲਈ ਜ਼ਿਲ੍ਹਿਆਂ ਵਿੱਚ ਸਾਰੇ ਪੇਂਡੂ ਖੇਤਰਾਂ ਨੂੰ ਕਵਰ ਕਰਦੇ ਹੋਏ 19, 181 ਬੂਥ ਸਥਾਪਿਤ ਕੀਤੇ ਗਏ ਹਨ।

ਹੋਰ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਲਈ 2, 55, 000/- ਰੁ: ਅਤੇ ਪੰਚਾਇਤ ਸੰਮਤੀ ਦੇ ਉਮੀਦਵਾਰ ਲਈ 1, 10, 000/- ਰੁ: ਖਰਚੇ ਦੀ ਹੱਦ ਨੋਟੀਫਾਈ ਕੀਤੀ ਗਈ ਹੈ।

 ਉਨ੍ਹਾਂ ਕਿਹਾ ਕਿ ਲਗਭੱਗ 96, 000 ਕਰਮਚਾਰੀ ਚੋਣ ਡਿਊਟੀ 'ਤੇ ਲਗਾਏ ਜਾਣਗੇ।  ਹਰੇਕ ਜ਼ਿਲ੍ਹੇ ਵਿੱਚ ਇੱਕ ਆਈ.ਏ.ਐਸ/ਸੀਨੀਅਰ ਪੀ.ਸੀ.ਐਸ ਅਫ਼ਸਰ ਨੂੰ ਚੋਣਾਂ ਦੀ ਸਹੀ ਢੰਗ ਨਾਲ ਦੇਖ-ਰੇਖ ਲਈ ਚੋਣ ਅਬਜ਼ਰਵਰ ਨਿਯੁਕਤ ਕੀਤਾ ਜਾਵੇਗਾ।

 ਕਮਿਸ਼ਨ ਵੱਲੋਂ ਇਹ ਚੋਣਾਂ ਨਿਰਪੱਖ, ਆਜ਼ਾਦ ਅਤੇ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ ਸਾਰੇ ਬੰਦੋਬਸਤ ਕਰ ਲਏ ਲਏ ਗਏ ਹਨ। ਚੋਣਾਂ ਦਾ ਇਹ ਪ੍ਰੋਗਰਾਮ ਐਲਾਨਣ ਨਾਲ, ਉਮੀਦਵਾਰਾਂ ਅਤੇ ਰਾਜ ਦੇ ਮਾਰਗ ਦਰਸ਼ਨ ਲਈ ਆਦਰਸ਼ ਚੋਣ ਜਾਬਤਾ ਸਾਰੀਆਂ ਗਰਾਮ ਪੰਚਾਇਤਾਂ, ਜੋ ਕਿ ਸਬੰਧਤ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੇ ਅਧੀਨ ਆਉਂਦੀਆ ਹਨ, ਦੇ ਰੈਵੀਨਿਊ ਖੇਤਰ ਵਿੱਚ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਇਹ ਚੋਣ ਪ੍ਰਕ੍ਰਿਆ ਖ਼ਤਮ ਹੋਣ ਤੱਕ ਲਾਗੂ ਰਹੇਗਾ। ਆਦਰਸ਼ ਚੋਣ ਜਾਬਤੇ ਦੀ ਕਾਪੀ ਕਮਿਸ਼ਨ ਦੀ ਵੈਬਸਾਈਟ ਤੇ ਉਪਲੱਬਧ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

 ਪੰਜਾਬ ਕੈਬਨਿਟ ਵੱਲੋਂ 12 ਅਹਿਮ ਸ਼੍ਰੇਣੀਆਂ ਦੇ 300 ਸਪੈਸ਼ਲਿਸਟ ਡਾਕਟਰਾਂ ਨੂੰ ਸੂਚੀਬੱਧ ਕਰਨ ਦੀ ਸਹਿਮਤੀ

ਪ੍ਰਧਾਨ ਮੰਤਰੀ ਖਿਲਾਫ ਕੀਤੀਆਂ ਟਿੱਪਣੀਆਂ ਲਈ ਜਨਤਕ ਮਾਫੀ ਮੰਗੇ ਆਮ ਆਦਮੀ ਪਾਰਟੀ - ਸੁਨੀਲ ਜਾਖੜ

ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਐਲਾਨਿਆ: ਸਪੀਕਰ

ਭਾਜਪਾ ਖ਼ਿਲਾਫ਼ ਝੂਠਾ ਪ੍ਰਚਾਰ ਚਲਾਉਣ ਲਈ ਆਪ ਕਾਂਗਰਸ ਤੇ ਅਕਾਲੀ ਤਿਨੋਂ ਮੁਫ਼ਾਦੀ ਧਿਰ ਇਕਠੇ;  ਅਸ਼ਵਨੀ ਸ਼ਰਮਾ 

ਚੰਡੀਗੜ੍ਹ ਨੂੰ ਰਾਸ਼ਟਰਪਤੀ ਦੇ ਸਿੱਧੇ ਨਿਯੰਤਰਣ ਹੇਠ ਲਿਆਉਣ ਦੀ ਯੋਜਨਾ ਬਾਰੇ "ਕੋਈ ਅੰਤਿਮ ਫੈਸਲਾ" ਨਹੀਂ ਲਿਆ ਗਿਆ: ਕੇਂਦਰ

ਕੇਂਦਰ ਦੇ ਸਪੱਸ਼ਟੀਕਰਨ ਤੋਂ ਬਾਅਦ ਵੀ ਚੰਡੀਗੜ੍ਹ ਬਿੱਲ 'ਤੇ ਸਿਆਸੀ ਵਿਵਾਦ ਤੇਜ਼

ਪੰਜਾਬ ਸਰਕਾਰ ਨੇ punjabnewsexpress.com ਦੀ ਮਾਨਤਾ ਰੱਦ ਕੀਤੀ; ਸੰਪਾਦਕ ਨੇ ਇਸਨੂੰ ਪ੍ਰੈਸ ਦੀ ਆਜ਼ਾਦੀ 'ਤੇ ਸਿੱਧਾ ਹਮਲਾ ਦੱਸਿਆ

ਸਪੀਕਰ ਨੇ ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ

ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਨਲਿਨ ਅਚਾਰੀਆ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਸਰਕਾਰ ਵੱਲੋਂ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਦਾ ਵਿਸਥਾਰਤ ਪ੍ਰੋਗਰਾਮ ਜਾਰੀ : ਤਰੁਨਪ੍ਰੀਤ ਸਿੰਘ ਸੌਂਦ