Wednesday, October 21, 2026
ਤਾਜਾ ਖਬਰਾਂ
• ਪੰਜਾਬ ਵਿੱਚ ਨਸ਼ਿਆਂ ਦੇ ਖਾਤਮੇ ਲਈ 2029 ਤੱਕ ਦੀ ਉਡੀਕ ਕਿਉਂ? ਸਿਆਸੀ ਇੱਛਾ ਸ਼ਕਤੀ ਅਤੇ 1997 ਤੋਂ ਹੁਣ ਤੱਕ ਦੇ ਸਾਰੇ ਡਰੱਗ ਮਾਮਲਿਆਂ ਦੀ ਸੀਬੀਆਈ ਜਾਂਚ ਹੋਵੇ: ਕਰਨੈਲ ਸਿੰਘ ਪੀਰ ਮੁਹੱমਦ • ਗੁਆਂਢੀ ਸੂਬਿਆਂ ਤੋਂ ਆਉਣ ਵਾਲੀਆਂ ਦਵਾਈਆਂ ਦੀ ਨਿਗਰਾਨੀ ਲਈ ਸਖ਼ਤ ਪ੍ਰਣਾਲੀ ਲਾਗੂ ਕੀਤੀ ਜਾਵੇਗੀ: ਮਲਵਿੰਦਰ ਕੰਗ • ਟਾਈਗਰ ਸ਼ਰਾਫ ਗੋਲੀਬਾਰੀ ਮਾਮਲਾ: ਰਾਜਸਥਾਨ ਦੇ ਕੋਟਾ ਵਿੱਚ ਫੜੇ ਗਏ 3 ਸ਼ੱਕੀ ਨੇਪਾਲ ਭੱਜਣ ਦੀ ਸੀ ਯੋਜਨਾ • ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ ਨਸ਼ਾ ਪੀੜਤ ਪਰਿਵਾਰਾਂ ਲਈ ਉਮੀਦ ਦੀ ਨਵੀਂ ਕਿਰਨ: ਕੇਵਲ ਸਿੰਘ ਢਿੱਲੋਂ • ਪਰਵਿੰਦਰ ਝੋਟਾ ਦੇ ਪਿਤਾ ਨੇ ਅਮਿਤ ਸ਼ਾਹ ਵਿਰੁੱਧ ਵਿਰੋਧ ਪ੍ਰਦਰਸ਼ਨ ਦਾ ਵਿਰੋਧ ਕੀਤਾ, ਕਿਹਾ ਕਿ ਪਰਿਵਾਰ ਨੂੰ ਇਨਸਾਫ਼ ਦੀ ਉਮੀਦ ਹੈ • ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ

Punjab

ਪੰਜਾਬ ਵਿੱਚ ਨਸ਼ਿਆਂ ਦੇ ਖਾਤਮੇ ਲਈ 2029 ਤੱਕ ਦੀ ਉਡੀਕ ਕਿਉਂ? ਸਿਆਸੀ ਇੱਛਾ ਸ਼ਕਤੀ ਅਤੇ 1997 ਤੋਂ ਹੁਣ ਤੱਕ ਦੇ ਸਾਰੇ ਡਰੱਗ ਮਾਮਲਿਆਂ ਦੀ ਸੀਬੀਆਈ ਜਾਂਚ ਹੋਵੇ: ਕਰਨੈਲ ਸਿੰਘ ਪੀਰ ਮੁਹੱমਦ

PUNJAB NEWS EXPRESS | October 20, 2026 11:44 PM

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਪੁਨਰਸੁਰਜੀਤ ਦੇ ਮੁੱਖ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਸਰਦਾਰ ਕਰਨੈਲ ਸਿੰਘ ਪੀਰ ਮੁਹੱਮਦ ਨੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਅਤੇ ਨਸ਼ਿਆਂ ਬਾਰੇ ਦਿੱਤੇ ਬਿਆਨਾਂ 'ਤੇ ਗੰਭੀਰ ਪ੍ਰਤੀਕਿਰਿਆ ਪ੍ਰਗਟਾਈ ਹੈ।

ਪੀਰ ਮੁਹੱਮਦ ਨੇ ਕਿਹਾ ਕਿ ਦੇਸ਼ ਦੇ ਗ੍ਰਹਿ ਮੰਤਰੀ ਵੱਲੋਂ ਅੱਜ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਜਾ ਕੇ ਡਰੱਗ ਮਾਫੀਆ ਹੱਥੋਂ ਮਾਰੇ ਗਏ ਲੋਕਾਂ ਦਾ ਦੁੱਖ ਫਰੋਲਣਾ ਅਤੇ ਉਨ੍ਹਾਂ ਦਾ ਹਾਲ ਜਾਣਨਾ ਬੇਹੱਦ ਸ਼ਲਾਘਾਯੋਗ ਕਦਮ ਹੈ। ਪਰ ਨਾਲ ਹੀ ਉਨ੍ਹਾਂ ਸਵਾਲ ਕੀਤਾ ਕਿ ਗ੍ਰਹਿ ਮੰਤਰੀ ਵੱਲੋਂ ਇਹ ਕਹਿਣਾ ਕਿ "2029 ਤੱਕ ਪੰਜਾਬ ਨੂੰ ਨਸ਼ਾ ਮੁਕਤ ਕਰ ਦਿੱਤਾ ਜਾਵੇਗਾ", ਬਹੁਤ ਹੈਰਾਨ ਕਰਨ ਵਾਲਾ ਹੈ। ਉਨ੍ਹਾਂ ਯਾਦ ਕਰਵਾਇਆ ਕਿ ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਅਤੇ ਕੈਪਟਨ ਅਮਰਿੰਦਰ ਸਿੰਘ ਵਰਗੇ ਆਗੂ ਵੀ ਅਜਿਹੇ ਵੱਡੇ-ਵੱਡੇ ਦਾਅਵੇ ਕਰ ਚੁੱਕੇ ਹਨ।

ਉਨ੍ਹਾਂ ਸਵਾਲ ਉਠਾਇਆ, "ਕੀ ਹੁਣ ਪਹਿਲਾਂ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਆਵੇਗੀ, ਫਿਰ ਲੋਕ ਤਿੰਨ ਸਾਲ ਹੋਰ ਉਡੀਕ ਕਰਨਗੇ ਅਤੇ ਉਸ ਤੋਂ ਬਾਅਦ ਨਸ਼ੇ ਖਤਮ ਕੀਤੇ ਜਾਣਗੇ? ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਕਿਸੇ ਲੰਬੇ ਸਮੇਂ ਦੀ ਉਡੀਕ ਦੀ ਨਹੀਂ, ਸਗੋਂ ਤੁਰੰਤ ਸਖ਼ਤ ਕਾਰਵਾਈ ਅਤੇ ਦ੍ਰਿੜ੍ਹ ਇੱਛਾ ਸ਼ਕਤੀ ਦੀ ਲੋੜ ਹੈ।"

ਮੁੱਖ ਮੰਗਾਂ ਅਤੇ ਸੁਝਾਅ:
* ਫਾਸਟ ਟ੍ਰੈਕ ਅਦਾਲਤਾਂ ਅਤੇ ਸੀਬੀਆਈ ਜਾਂਚ ਦਾ ਦਾਇਰਾ ਵਿਸ਼ਾਲ ਹੋਵੇ:
ਸਰਦਾਰ ਪੀਰ ਮੁਹੱਮਦ ਨੇ ਮੰਗ ਕੀਤੀ ਕਿ ਨਸ਼ਿਆਂ ਦੇ ਸੌਦਾਗਰਾਂ ਨੂੰ ਸਜ਼ਾਵਾਂ ਦੇਣ ਲਈ ਫਾਸਟ ਟ੍ਰੈਕ ਅਦਾਲਤਾਂ ਦਾ ਗਠਨ ਕੀਤਾ ਜਾਵੇ। ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਦੀ ਮੰਗ 'ਤੇ ਸੀਬੀਆਈ ਜਾਂਚ ਦੇ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਉਨ੍ਹਾਂ ਜ਼ੋਰ ਦਿੱਤਾ ਕਿ ਇਸ ਜਾਂਚ ਦਾ ਘੇਰਾ ਸਿਰਫ਼ ਇੱਕ ਮਾਮਲੇ ਤੱਕ ਸੀਮਤ ਨਾ ਰੱਖਿਆ ਜਾਵੇ, ਸਗੋਂ 1997 ਤੋਂ ਲੈ ਕੇ ਅੱਜ ਤੱਕ ਪੰਜਾਬ ਵਿੱਚ ਨਸ਼ਿਆਂ ਨਾਲ ਜੁੜੇ ਹਰ ਮਾਮਲੇ ਨੂੰ ਇਸ ਵਿੱਚ ਸ਼ਾਮਲ ਕੀਤਾ ਜਾਵੇ।
* ਪੁਰਾਣੇ ਹਾਈ ਪ੍ਰੋਫਾਈਲ ਮਾਮਲੇ ਅਤੇ ਰਿਪੋਰਟਾਂ ਕੀਤੀਆਂ ਜਾਣ ਜਨਤਕ:
ਉਨ੍ਹਾਂ ਮੰਗ ਕੀਤੀ ਕਿ
* ਚਰਚਿਤ ਭੋਲਾ ਡਰੱਗ ਮਾਮਲਾ (ਜਿਸ ਵਿੱਚ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਨਾਮ ਆਇਆ ਸੀ),
* ਸਾਬਕਾ ਆਈਪੀਐਸ ਅਧਿਕਾਰੀ ਰਾਜਜੀਤ ਸਿੰਘ ਦਾ ਮਾਮਲਾ,
* ਅਤੇ ਪੰਜਾਬ ਦੇ ਸਾਬਕਾ ਪੁਲਿਸ ਮੁਖੀ ਚਟੋਪਾਧਿਆਏ ਵੱਲੋਂ ਹਾਈ ਕੋਰਟ ਵਿੱਚ ਪੇਸ਼ ਕੀਤੀ ਗਈ ਗੁਪਤ ਰਿਪੋਰਟ ਨੂੰ ਤੁਰੰਤ ਜਨਤਕ ਕੀਤਾ ਜਾਵੇ।
ਇਸ ਰਿਪੋਰਟ ਵਿੱਚ ਮੌਜੂਦ ਸਾਰੀਆਂ "ਕਾਲੀਆਂ ਭੇਡਾਂ" (Black Sheeps) ਨੂੰ ਬੇਨਕਾਬ ਕੀਤਾ ਜਾਵੇ ਤਾਂ ਜੋ ਅਸਲ ਦੋਸ਼ੀ ਕਟਹਿਰੇ ਵਿੱਚ ਖੜ੍ਹੇ ਹੋ ਸਕਣ।
* ਨਸ਼ਾ ਕੈਂਸਰ ਵਰਗੀ ਅਲਾਮਤ, ਸਭ ਨੂੰ ਹੋਣਾ ਪਏਗਾ ਇੱਕਜੁੱਟ:
ਉਨ੍ਹਾਂ ਆਖਿਆ ਕਿ ਨਸ਼ਾ ਪੰਜਾਬ ਦੀ ਧਰਤੀ ਲਈ ਕੈਂਸਰ ਅਤੇ ਪੋਲੀਓ ਵਰਗਾ ਘਾਤਕ ਰੋਗ ਬਣ ਚੁੱਕਾ ਹੈ। ਇਸ ਨੂੰ ਜੜ੍ਹੋਂ ਪੁੱਟਣ ਲਈ ਪੰਜਾਬ ਦੀਆਂ ਸਮੁੱਚੀਆਂ ਰਾਜਨੀਤਿਕ, ਧਾਰਮਿਕ, ਸਮਾਜਿਕ ਜਥੇਬੰਦੀਆਂ ਅਤੇ ਯੂਥ ਕਲੱਬਾਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇੱਕਜੁੱਟ ਹੋਣ ਦਾ ਹੋਕਾ ਦੇਣਾ ਚਾਹੀਦਾ ਹੈ।
* ਪਰਵਿੰਦਰ ਸਿੰਘ ਝੋਟਾ ਨੂੰ 'ਸ਼ਹੀਦ' ਦਾ ਦਰਜਾ ਅਤੇ ਵਿਸ਼ੇਸ਼ ਆਰਥਿਕ ਸਹਾਇਤਾ:
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਾਰੇ ਬੋਲਦਿਆਂ ਉਨ੍ਹਾਂ ਸੁਝਾਅ ਦਿੱਤਾ ਕਿ ਇਹ ਮੁਹਿੰਮ ਹੁਣ ਪਰਵਿੰਦਰ ਸਿੰਘ ਝੋਟਾ ਨੂੰ ਸਮਰਪਿਤ ਕੀਤੀ ਜਾਵੇ। ਉਨ੍ਹਾਂ ਨੂੰ 'ਸ਼ਹੀਦ' ਦਾ ਦਰਜਾ ਦਿੱਤਾ ਜਾਵੇ ਅਤੇ ਦੇਸ਼ ਦੀ ਸਰਹੱਦ 'ਤੇ ਲੜਦਿਆਂ ਸ਼ਹੀਦ ਹੋਣ ਵਾਲੇ ਫ਼ੌਜੀ ਜਾਂ ਪੁਲਿਸ ਜਵਾਨ ਦੀ ਤਰ੍ਹਾਂ ਉਨ੍ਹਾਂ ਦੇ ਪਰਿਵਾਰ ਨੂੰ ਵੀ 2 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ ਨਸ਼ਾ ਪੀੜਤ ਪਰਿਵਾਰਾਂ ਲਈ ਉਮੀਦ ਦੀ ਨਵੀਂ ਕਿਰਨ: ਕੇਵਲ ਸਿੰਘ ਢਿੱਲੋਂ

ਪਰਵਿੰਦਰ ਝੋਟਾ ਦੇ ਪਿਤਾ ਨੇ ਅਮਿਤ ਸ਼ਾਹ ਵਿਰੁੱਧ ਵਿਰੋਧ ਪ੍ਰਦਰਸ਼ਨ ਦਾ ਵਿਰੋਧ ਕੀਤਾ, ਕਿਹਾ ਕਿ ਪਰਿਵਾਰ ਨੂੰ ਇਨਸਾਫ਼ ਦੀ ਉਮੀਦ ਹੈ

ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ

ਪੰਜਾਬ ਸਰਕਾਰ ਨੇ ‘ਮੇਰਾ ਘਰ-ਮੇਰੇ ਨਾਮ’ ਸਕੀਮ ਸ਼ੁਰੂ ਕਰਕੇ ਹਜ਼ਾਰਾਂ ਪਰਿਵਾਰਾਂ ਦਾ ਸੁਪਨਾ ਕੀਤਾ ਸਾਕਾਰ : ਸੌਂਦ

ਜਿਨ੍ਹਾਂ ਤੋਂ ਆਪਣੇ ਰਾਜ ਦੀ ਕਾਨੂੰਨ ਵਿਵਸਥਾ ਨਹੀਂ ਸੰਭਲ ਰਹੀ, ਉਹ ਪੰਜਾਬ ਵਿੱਚ ਗਿਆਨ ਵੰਡਣ ਜਾ ਰਹੇ - ਕੇਜਰੀਵਾਲ

ਅਮਿਤ ਸ਼ਾਹ ਪੰਜਾਬ ਨੂੰ ਉਪਦੇਸ਼ ਦੇਣ ਤੋਂ ਪਹਿਲਾਂ ਦੇਸ਼ ਵਿੱਚ ਵਧ ਰਹੇ ਗੈਂਗਸਟਰਵਾਦ, ਫਿਰੌਤੀ ਅਤੇ ਨਸ਼ਾ ਤਸਕਰੀ ਦਾ ਜਵਾਬ ਦੇਣ: ਹਰਪਾਲ ਚੀਮਾ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 272ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 221 ਕਾਬੂ

ਬਾਲ ਵਿਆਹ ਖ਼ਿਲਾਫ਼ ਪੰਜਾਬ ਸਰਕਾਰ ਦੀ ਸਖ਼ਤ ਮੁਹਿੰਮ; ਸਾਲ 2025 ਅਤੇ ਜਨਵਰੀ–ਜੁਲਾਈ 2026 ਦੌਰਾਨ 137 ਬਾਲ ਵਿਆਹ ਰੋਕੇ

ਚੌਕੀ ਇੰਚਾਰਜ ਸਮੇਤ ਇੱਕ ਸਹਾਇਕ ਥਾਣੇਦਾਰ ਮੁਅੱਤਲ

ਹਰਸਿਮਰਤ ਕੌਰ ਬਾਦਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪਰਵਿੰਦਰ ਝੋਟਾ ਦੇ ਕਤਲ ਕੇਸ ਦੀ CBI ਜਾਂਚ ਦੇ ਹੁਕਮ ਦੇਣ ਦੀ ਕੀਤੀ ਅਪੀਲ