Monday, June 15, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਕਰਨ ਲਈ ਸਪੀਕਰ ਸੰਧਵਾਂ ਦਾ ਵਿਸ਼ੇਸ਼ ਸਨਮਾਨ

ਪੰਜਾਬ ਨਿਊਜ਼ ਐਕਸਪ੍ਰੈੱਸ | April 23, 2026 06:02 PM

- *ਸਪੀਕਰ ਸੰਧਵਾਂ ਦੀ ਸ਼ਖਸੀਅਤ ਅਤੇ ਨਿਮਰ ਸੁਭਾਅ ਨੇ ਸਾਰਿਆਂ ਨੂੰ ਕੀਤਾ ਪ੍ਰਭਾਵਿਤ: ਚਾਣਕਿਆ

ਚੰਡੀਗੜ੍ਹ 23 ਅਪ੍ਰੈਲ 2026: ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਕੋਟਕਪੂਰਾ ਦੇ ਨਿਹੰਗ ਸਿੰਘਾਂ ਦੇ ਮੁੱਖ ਸੇਵਾਦਾਰ ਬਾਬਾ ਕੁਲਵੰਤ ਸਿੰਘ ਚਾਣਕੀਆ ਨੇ ਅੱਜ ਕੋਟਕਪੂਰਾ ਵਿਖੇ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਸੁਹਿਰਦ ਯਤਨਾਂ ਸਦਕਾ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026 ਲਾਗੂ ਹੋ ਗਿਆ ਹੈ, ਜਿਸ ਨਾਲ ਵਿਸ਼ਵ ਭਰ ਵਿੱਚ ਸੰਗਤ ਨੇ ਖੁਸ਼ੀ ਮਨਾਈ ਹੈ।

ਸੁਖਮਨੀ ਸਾਹਿਬ ਦਾ ਪਾਠ, ਨਿਤਨੇਮ ਬਾਣੀਆਂ, ਅਰਦਾਸ ਅਤੇ ਪਾਵਨ ਹੁਕਮਨਾਮੇ ਉਪਰੰਤ ਬਾਬਾ ਕੁਲਵੰਤ ਸਿੰਘ ਚਾਣਕੀਆ ਨੇ ਕਿਹਾ ਕਿ ਸਪੀਕਰ ਸੰਧਵਾਂ ਦੀ ਸ਼ਖਸੀਅਤ ਅਤੇ ਨਿਮਰ ਸੁਭਾਅ ਨੇ ਸਭਨਾਂ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ।

ਸਪੀਕਰ ਸੰਧਵਾਂ ਨੇ ਜਥੇਦਾਰ ਬਾਬਾ ਕੁਲਵੰਤ ਸਿੰਘ ਚਾਣਕਿਆ ਸਮੇਤ ਸਮੁੱਚੀ ਸੰਗਤ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਸਭ ਸੰਗਤ ਦੇ ਸਹਿਯੋਗ ਅਤੇ ਗੁਰੂ ਜੀ ਦੇ ਆਸ਼ੀਰਵਾਦ ਨਾਲ ਹੀ ਸੰਭਵ ਹੋਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਕਾਰਜ ਨੂੰ ਵੱਖ-ਵੱਖ ਰਵਾਇਤੀ ਪਾਰਟੀਆਂ ਦੇ ਆਗੂ ਅਤੇ ਪ੍ਰਭਾਵੀ ਸੰਗਠਨਾਂ ਦੇ ਨੁਮਾਇੰਦੇ ਸੱਤਾ ਵਿੱਚ ਹੋਣ ਦੇ ਬਾਵਜੂਦ ਵੀ ਅਮਲ ਵਿੱਚ ਨਹੀਂ ਲਿਆ ਸਕੇ। ਹੁਣ ਉਹ ਬੇਬੁਨਿਆਦ ਅਤੇ ਬੇਲੋੜੇ ਬਿਆਨ ਦੇ ਕੇ ਸਮਾਜ ਵਿੱਚ ਭੰਬਲਭੂਸਾ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਸਪੀਕਰ ਸੰਧਵਾਂ ਨੇ ਕਿਹਾ ਕਿ ਇਸ ਸਖ਼ਤ ਸਜ਼ਾ ਕਾਨੂੰਨ ਦੇ ਲਾਗੂ ਹੋਣ ਨਾਲ ਹੁਣ ਤੋਂ ਕੋਈ ਵੀ ਵਿਅਕਤੀ ਘਿਨਾਉਣੇ ਅਪਰਾਧ ਨੂੰ ਕਰਨ ਤੋਂ ਪਰਹੇਜ਼ ਕਰੇਗਾ।

ਇਸ ਮੌਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਇਕੱਠੀ ਹੋਈ ਸੰਗਤ ਨੇ ਇਸ ਮਿਸਾਲੀ ਕਾਰਜ ਲਈ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਦਾ ਧੰਨਵਾਦ ਕੀਤਾ।

Have something to say? Post your comment

google.com, pub-6021921192250288, DIRECT, f08c47fec0942fa0

Punjab

30 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਨਾਬਾਲਗ ਸਮੇਤ ਦੋ ਸਾਥੀ ਗ੍ਰਿਫ਼ਤਾਰ, 5 ਕਿਲੋ ਹੋਰ ਹੈਰੋਇਨ ਬਰਾਮਦ

ਗੈਂਗਸਟਰਾਂ ‘ਤੇ ਵਾਰ ਦਾ 145ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਈਂ ਛਾਪੇਮਾਰੀ; 302 ਗ੍ਰਿਫ਼ਤਾਰ

ਇਨਸਾਫ਼ ਲਈ ਔਰਤ ਪਾਣੀ ਦੀ ਟੈਂਕੀ 'ਤੇ ਚੜ੍ਹੀ

ਪੰਜਾਬ ਸਰਕਾਰ ਨੇ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਮੁਫ਼ਤ ਤੀਰਥ ਯਾਤਰਾ ਦਾ ਦਾਇਰਾ ਵਧਾਇਆ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 7 ਕੈਡੇਟ ਫ਼ੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਗੈਂਗਸਟਰਾਂ ‘ਤੇ ਵਾਰ ਦਾ 144ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 249 ਗ੍ਰਿਫ਼ਤਾਰ

ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਹਰ ਯੋਗ ਮਹਿਲਾ ਤੱਕ ਪਹੁੰਚਾਉਣਾ ਸਾਡਾ ਸੰਕਲਪ : ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ

ਮਾਨ ਸਰਕਾਰ ਨੇ ਸੀਨੀਅਰ ਨਾਗਰਿਕਾਂ ਲਈ ਸਰਬ-ਸਾਂਝੇ ਸ਼ਾਸਨ ਦਾ ਮਾਡਲ ਕੀਤਾ ਪੇਸ਼

ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਸਪੀਕਰ ਸੰਧਵਾਂ ਵੱਲੋਂ ਪਰਿਵਾਰਕ ਤੰਦਾਂ ਨੂੰ ਮਜ਼ਬੂਤ ਕਰਨ ਲਈ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ ਦੀ ਅਪੀਲ