Saturday, October 17, 2026
ਤਾਜਾ ਖਬਰਾਂ
• ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ • ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

Punjab

ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

ਪੰਜਾਬ ਨਿਊਜ਼ ਐਕਸਪ੍ਰੈੱਸ | October 17, 2026 08:10 PM

- *ਪਠਾਨਕੋਟ, ਕਪੂਰਥਲਾ ਅਤੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੀਤੀ ਗਈ ਸਖ਼ਤ ਕਾਰਵਾਈ*
- *ਪਠਾਨਕੋਟ ਵਿੱਚ ਮਾਈਨਿੰਗ ਵਿਭਾਗ ਵੱਲੋਂ 400 ਕਿਊਬਿਕ ਫੁੱਟ ਬਜਰੀ ਨਾਲ ਭਰਿਆ ਟਿੱਪਰ ਅਤੇ ਪੋਕਲੇਨ ਮਸ਼ੀਨ ਜ਼ਬਤ; ਸਟੋਨ ਕਰੱਸ਼ਰ ਮਾਲਕ ਵਿਰੁੱਧ ਕੇਸ ਦਰਜ*
- *ਪਠਾਨਕੋਟ ਵਿੱਚ ਮੁਅੱਤਲ ਸਟੋਨ ਕਰੱਸ਼ਰ ਚਲਦਾ ਮਿਲਿਆ; ਖਣਿਜ ਸਮੱਗਰੀ ਵੇਚਣ ਦਾ ਮਾਮਲਾ ਆਇਆ ਸਾਹਮਣੇ*
- *ਕਪੂਰਥਲਾ ਵਿੱਚ ਛਾਪੇ ਦੌਰਾਨ ਛੇ ਟਿੱਪਰ, ਇੱਕ ਪੋਕਲੇਨ ਮਸ਼ੀਨ ਅਤੇ ਟਰੈਕਟਰ ਜ਼ਬਤ, ਇੱਕ ਵਿਅਕਤੀ ਗ੍ਰਿਫ਼ਤਾਰ*
- *ਸ੍ਰੀ ਅਨੰਦਪੁਰ ਸਾਹਿਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਦੇ ਦੋ ਮਾਮਲੇ ਸਾਹਮਣੇ ਆਏ, ਪੋਕਲੇਨ ਮਸ਼ੀਨ ਜ਼ਬਤ*
- *ਮਾਨ ਸਰਕਾਰ ਗ਼ੈਰ-ਕਾਨੂੰਨੀ ਮਾਈਨਿੰਗ ਦੇ ਖ਼ਾਤਮੇ ਲਈ ਅਤੇ ਸਰਕਾਰੀ ਖ਼ਜ਼ਾਨੇ ਦੀ ਰਾਖੀ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ*

ਚੰਡੀਗੜ੍ਹ, 17 ਅਕਤੂਬਰ : ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਾਰਵਾਈ ਹੋਰ ਤੇਜ਼ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਠਾਨਕੋਟ, ਕਪੂਰਥਲਾ ਅਤੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਚਾਰ ਵੱਖ-ਵੱਖ ਥਾਵਾਂ 'ਤੇ ਮਾਰੇ ਗਏ ਛਾਪਿਆਂ ਦੌਰਾਨ ਗ਼ੈਰ-ਕਾਨੂੰਨੀ ਮਾਈਨਿੰਗ ਵਿੱਚ ਵਰਤੀ ਜਾਂਦੀ ਭਾਰੀ ਗਿਣਤੀ ਮਸ਼ੀਨਰੀ ਅਤੇ ਵਾਹਨ ਜ਼ਬਤ ਕੀਤੇ ਗਏ ਹਨ। ਇਨ੍ਹਾਂ ਕਾਰਵਾਈਆਂ ਦੌਰਾਨ ਇੱਕ ਸਟੋਨ ਕਰੱਸ਼ਰ ਮਾਲਕ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਅਤੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪਠਾਨਕੋਟ ਜ਼ਿਲ੍ਹੇ ਦੇ ਪਿੰਡ ਜੱਸਵਾਂ ਵਿਖੇ ਦੇਰ ਰਾਤ ਕੀਤੀ ਗਈ ਕਾਰਵਾਈ ਦੌਰਾਨ ਵਿਭਾਗ ਨੇ ਇੱਕ ਪੋਕਲੇਨ ਮਸ਼ੀਨ ਅਤੇ ਲਗਭਗ 400 ਕਿਊਬਿਕ ਫੁੱਟ ਬਜਰੀ ਨਾਲ ਭਰਿਆ ਬਿਨਾਂ ਨੰਬਰੀ ਟਿੱਪਰ ਜ਼ਬਤ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮਾਈਨਿੰਗ ਵਿਭਾਗ ਦੀਆਂ ਵੱਖ-ਵੱਖ ਟੀਮਾਂ ਵੱਲੋਂ ਪਿੰਡ ਜੱਸਵਾਂ ਦੇ ਕਰੱਸ਼ਰ ਜ਼ੋਨ ਵਿੱਚ ਜਾਂਚ ਦੌਰਾਨ ਤ੍ਰੇਹਨ ਸਟੋਨ ਕਰੱਸ਼ਰ ਵਿਖੇ ਇੱਕ ਪੀਲੇ ਰੰਗ ਦੀ ਪੋਕਲੇਨ ਮਸ਼ੀਨ (ਮਾਡਲ ਆਰ215ਐਲ, ਸੀ.ਆਰ ਨੰਬਰ ਐਨ635ਡੀ01027) ਅਤੇ ਬਿਨਾਂ ਨੰਬਰੀ ਟਿੱਪਰ (ਚੈਸੀ ਨੰਬਰ ਐਮ.ਏ.ਟੀ. 569054 ਟੀ.ਏ.ਡੀ 12679) ਮਿਲਿਆ, ਜਿਸ ਵਿੱਚ ਲਗਭਗ 400 ਕਿਊਬਿਕ ਫੁੱਟ ਬਜਰੀ ਲੱਦੀ ਹੋਈ ਸੀ।

ਪੁਲਿਸ ਵੱਲੋਂ ਪੋਕਲੇਨ ਮਸ਼ੀਨ ਅਤੇ ਬਜਰੀ ਨਾਲ ਭਰੇ ਟਿੱਪਰ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ। ਇਸ ਮਾਮਲੇ ਵਿੱਚ ਥਾਣਾ ਤਾਰਾਗੜ੍ਹ ਵਿਖੇ ਮਾਈਨਜ਼ ਐਂਡ ਮਿਨਰਲਜ਼ ਐਕਟ, 1957 ਦੀ ਧਾਰਾ 21(1) ਅਤੇ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 303(2) ਅਤੇ 318(4) ਤਹਿਤ ਕੇਸ ਦਰਜ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਕਾਰਜਕਾਰੀ ਇੰਜੀਨੀਅਰ, ਡਰੇਨੇਜ-ਕਮ-ਮਾਈਨਿੰਗ ਐਂਡ ਜਿਓਲੌਜੀ ਵੱਲੋਂ ਪੱਤਰ ਨੰਬਰ 5243 ਮਿਤੀ 22 ਮਈ, 2026 ਰਾਹੀਂ ਤ੍ਰੇਹਨ ਸਟੋਨ ਕਰੱਸ਼ਰ ਨੂੰ ਪਹਿਲਾਂ ਹੀ ਮੁਅੱਤਲ ਕੀਤਾ ਜਾ ਚੁੱਕਾ ਸੀ। ਇਸ ਦੇ ਬਾਵਜੂਦ ਜੈਨਰੇਟਰ ਦੀ ਮਦਦ ਨਾਲ ਕਰੱਸ਼ਰ ਚਲਾ ਕੇ ਖਣਿਜ ਸਮੱਗਰੀ ਵੇਚੀ ਜਾ ਰਹੀ ਸੀ। ਕਰੱਸ਼ਰ ਮਾਲਕ ਵੱਲੋਂ ਲੋਕਾਂ ਨੂੰ ਇਹ ਕਹਿ ਕੇ ਗੁੰਮਰਾਹ ਕੀਤਾ ਜਾ ਰਿਹਾ ਸੀ ਕਿ ਕਰੱਸ਼ਰ ਸਰਕਾਰੀ ਮਨਜ਼ੂਰੀ ਨਾਲ ਚੱਲ ਰਿਹਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਵਿਭਾਗ ਦੇ ਰਿਕਾਰਡ ਅਨੁਸਾਰ ਇਹ ਸਟੋਨ ਕਰੱਸ਼ਰ ਨਵਜੋਤ ਸਿੰਘ ਪੁੱਤਰ ਖਜ਼ਾਨ ਸਿੰਘ ਵਾਸੀ ਪਿੰਡ ਮਨਵਾਲ ਬਾਗ, ਥਾਣਾ ਸ਼ਾਹਪੁਰਕੰਡੀ, ਜ਼ਿਲ੍ਹਾ ਪਠਾਨਕੋਟ ਦੇ ਨਾਮ 'ਤੇ ਰਜਿਸਟਰਡ ਹੈ।

*ਕਪੂਰਥਲਾ ਵਿੱਚ ਛਾਪੇ ਦੌਰਾਨ ਛੇ ਟਿੱਪਰ, ਪੋਕਲੇਨ ਮਸ਼ੀਨ ਅਤੇ ਟਰੈਕਟਰ ਜ਼ਬਤ, ਇੱਕ ਵਿਅਕਤੀ ਗ੍ਰਿਫ਼ਤਾਰ*

ਕਪੂਰਥਲਾ ਜ਼ਿਲ੍ਹੇ ਵਿੱਚ ਇੱਕ ਵੱਖਰੀ ਕਾਰਵਾਈ ਦੌਰਾਨ ਮਾਈਨਿੰਗ ਵਿਭਾਗ ਦੇ ਫਲਾਇੰਗ ਸਕੁਐਡ ਨੇ ਸਥਾਨਕ ਪੁਲਿਸ ਨਾਲ ਮਿਲ ਕੇ ਪਿੰਡ ਖਿਜਰਪੁਰ ਵਿਖੇ ਛਾਪਾ ਮਾਰਿਆ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿੱਚ ਸ਼ਾਮਲ ਛੇ ਟਿੱਪਰ, ਇੱਕ ਪੋਕਲੇਨ ਮਸ਼ੀਨ ਅਤੇ ਇੱਕ ਟਰੈਕਟਰ ਜ਼ਬਤ ਕੀਤਾ। ਜ਼ਬਤ ਕੀਤੇ ਗਏ ਦੋ ਟਿੱਪਰਾਂ ਵਿੱਚ ਕਰੀਬ 800-800 ਕਿਊਬਿਕ ਫੁੱਟ ਰੇਤਾ ਲੱਦਿਆ ਮਿਲਿਆ।

ਇਸ ਸਬੰਧ ਵਿੱਚ ਜਲੰਧਰ ਦੇ ਲੰਮਾ ਪਿੰਡ ਦੇ ਵਸਨੀਕ ਮਾਈਕਲ ਸਣੇ ਪੰਜ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਈਨਜ਼ ਐਂਡ ਮਿਨਰਲਜ਼ (ਡਿਵੈਲਪਮੈਂਟ ਐਂਡ ਰੈਗੂਲੇਸ਼ਨ) ਐਕਟ ਦੀ ਧਾਰਾ 21(1) ਤਹਿਤ ਥਾਣਾ ਤਲਵੰਡੀ ਚੌਧਰੀਆਂ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ।

*ਸ੍ਰੀ ਅਨੰਦਪੁਰ ਸਾਹਿਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਦੇ ਦੋ ਮਾਮਲੇ ਸਾਹਮਣੇ ਆਏ, ਪੋਕਲੇਨ ਮਸ਼ੀਨ ਜ਼ਬਤ*

ਇਸੇ ਤਰ੍ਹਾਂ ਸ੍ਰੀ ਅਨੰਦਪੁਰ ਸਾਹਿਬ ਜ਼ਿਲ੍ਹੇ ਦੇ ਪਿੰਡ ਸਵਾੜਾ ਵਿਖੇ ਪਿਛਲੇ ਦੋ ਦਿਨਾਂ ਦੌਰਾਨ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਛਾਪੇਮਾਰੀ ਕੀਤੀ ਗਈ। ਪਹਿਲੇ ਮਾਮਲੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਕਰਨ ਵਾਲੇ ਜ਼ਮੀਨ ਮਾਲਕ ਵਿਰੁੱਧ 16 ਅਕਤੂਬਰ, 2026 ਨੂੰ ਐਫ.ਆਈ.ਆਰ. ਨੰਬਰ 152 ਦਰਜ ਕੀਤੀ ਗਈ ਹੈ। ਦੂਜੇ ਮਾਮਲੇ ਵਿੱਚ ਜ਼ਮੀਨ ਮਾਲਕ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਗਈ ਹੈ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਵਿੱਚ ਵਰਤੀ ਜਾ ਰਹੀ ਟਾਟਾ ਹਿਟਾਚੀ ਏ.ਐਕਸ 110ਆਈ ਕੰਪਨੀ ਦੀ ਸੰਤਰੀ ਰੰਗ ਦੀ ਪੋਕਲੇਨ ਮਸ਼ੀਨ ਜ਼ਬਤ ਕਰਕੇ ਪੁਲਿਸ ਹਵਾਲੇ ਕੀਤੀ ਗਈ ਹੈ।

ਖਣਨ ਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆ ਰਹੀ ਹੈ। ਉਨ੍ਹਾਂ ਕਿਹਾ ਕਿ ਮਾਈਨਿੰਗ ਵਿਭਾਗ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਦਾ ਪਤਾ ਲਗਾਉਣ ਅਤੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਪੁਲਿਸ ਨਾਲ ਮਿਲ ਕੇ ਨਿਰੰਤਰ ਕੰਮ ਕਰ ਰਿਹਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰੀ ਖ਼ਜ਼ਾਨੇ ਦੇ ਨੁਕਸਾਨ ਨੂੰ ਰੋਕਣ ਲਈ ਕਾਨੂੰਨ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ ਅਤੇ ਮਾਈਨਿੰਗ ਗਤੀਵਿਧੀਆਂ ਨਿਰਧਾਰਤ ਨਿਯਮਾਂ ਤੇ ਕਾਨੂੰਨਾਂ ਅਨੁਸਾਰ ਚਲਾਉਣ ਲਈ ਕਾਰਵਾਈ ਕੀਤੀ ਜਾ ਰਹੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬੀਆਂ ਨੂੰ ਪੱਗਾਂ ਸੰਭਾਲਣ ਦਾ ਹੋਕਾ ਦੇਣ ਤੋਂ ਪਹਿਲਾਂ ਚਰਨਜੀਤ ਚੰਨੀ ਆਪਣੇ ਕਾਰਜਕਾਲ ਦੌਰਾਨ ਹੋਈ ਮਾਈਨਿੰਗ ਬਾਰੇ ਜਵਾਬ ਦੇਣ: ਜਸਵੀਰ ਗੜ੍ਹੀ

‘ਗੈਂਗਸਟਰਾਂ ’ਤੇ ਵਾਰ’ ਦਾ 270ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 175 ਵਿਅਕਤੀ ਕਾਬੂ

ਅਕਾਲੀ ਦਲ 10 ਨਵੰਬਰ ਤੋਂ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸੂਬਾ ਪੱਧਰੀ ਯਾਤਰਾ ਕਰੇਗਾ ਸ਼ੁਰੂ

ਪੁਲਿਸ ਵੱਲੋਂ ਕਾਸੋ ਤਹਿਤ ਕਾਰਵਾਈ; 8 ਮੁਕੱਦਮੇ ਦਰਜ, 14 ਗ੍ਰਿਫ਼ਤਾਰ

₹5 ਕਰੋੜ ਦੀ ਕਥਿਤ ਰਿਸ਼ਵਤ ਮਾਮਲੇ ’ਚ ਅਮਰਦੀਪ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਹਿਰਾਸਤ ’ਚ

ਨਿਹੰਗ ਹਰਜੀਤ ਸਿੰਘ ਰਸੂਲਪੁਰ ’ਤੇ ਲੱਗੇ ਜਬਰ-ਜਨਾਹ ਦੇ ਦੋਸ਼

‘ਆਪ’ ਸਰਕਾਰ ਨੇ ਕਾਨੂੰਨ-ਵਿਵਸਥਾ ਦਾ ਬਿਠਾਇਆ ਭੱਠਾ, ਪੰਜਾਬ ਨੂੰ ‘ਪੁਲਿਸ ਸਟੇਟ’ ਵਿੱਚ ਬਦਲਿਆ: ਪਰਗਟ ਸਿੰਘ

ਪਰਵਿੰਦਰ ਝੋਟਾ ਕਤਲ ਕਾਂਡ: ਸੁਨੀਲ ਜਾਖੜ ਨੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ

ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਆਮ ਆਦਮੀ ਪਾਰਟੀ ਪੰਜਾਬ ਦੇ ਬੌਧਿਕ ਵਿੰਗ ਦੇ ਸੂਬਾ ਪ੍ਰਧਾਨ ਨਿਯੁਕਤ