Saturday, November 01, 2025
ਤਾਜਾ ਖਬਰਾਂ
ਐਸਐਚਓ ਲਈ 5 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਇੱਕ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕੀਤਾ ਕਾਬੂਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ*ਚੰਡੀਗੜ੍ਹ 'ਚ ਕੇਜਰੀਵਾਲ ਲਈ ਨਵੇਂ 'ਸ਼ੀਸ਼ ਮਹਿਲ' ਦੇ ਦੋਸ਼ ਤੇ ਭਾਜਪਾ ਨੇ ਮੁੱਖਮੰਤਰੀ ਮਾਨ ਤੋਂ ਮੰਗਿਆ ਸਪੱਸ਼ਟੀਕਰਨਨੌਵੇਂ ਗੁਰੂ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਚਾਂਦੀ ਦਾ ਸਿੱਕਾ ਜਾਰੀ: ਹਰਮੀਤ ਸਿੰਘ ਕਾਲਕਾਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; ਨੌਂ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰਅਮਰੀਕੀ ਉਪ ਰਾਸ਼ਟਰਪਤੀ ਜੇਡੀ ਵੈਂਸ ਦਾ ਇਮੀਗ੍ਰੇਸ਼ਨ ਨੀਤੀਆਂ 'ਤੇ ਭਾਰਤੀ ਮੂਲ ਦੀ ਔਰਤ ਨਾਲ ਸਾਹਮਣਾ

Punjab

ਪੰਜਾਬ ਸਰਕਾਰਵੱਲੋਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਸ਼ੁਰੂਆਤ

PUNJAB NEWS EXPRESS | October 29, 2025 11:52 PM

ਧੂਰੀ (ਸੰਗਰੂਰ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ।

ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦਾ ਇਹ ਦੂਜਾ ਗੇੜ ਲੋਕਾਂ ਦੀ ਸਹੂਲਤ ਲਈ ਸ਼ੁਰੂ ਕੀਤਾ ਗਿਆ ਹੈ ਅਤੇ ਇਸ ਯਾਤਰਾ ਲਈ ਹਰੇਕ ਵਿਧਾਨ ਸਭਾ ਹਲਕੇ ਤੋਂ 16 ਹਜ਼ਾਰ ਸ਼ਰਧਾਲੂਆਂ ਦੀ ਚੋਣ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਿਰ, ਭਗਵਾਨ ਵਾਲਮੀਕਿ ਤੀਰਥ ਸਥਲ, ਜਲ੍ਹਿਆਂਵਾਲਾ ਬਾਗ, ਪਾਰਟੀਸ਼ਨ ਮਿਊਜ਼ੀਅਮ ਅਤੇ ਅੰਮ੍ਰਿਤਸਰ ਦੇ ਹੋਰ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਕੀਮ ਅਧੀਨ ਨਾਗਰਿਕ ਪੰਜਾਬ ਵਿੱਚ ਸ੍ਰੀ ਅਨੰਦਪੁਰ ਸਾਹਿਬ ਅਤੇ ਹਿਮਾਚਲ ਪ੍ਰਦੇਸ਼ ਦੇ ਮਾਤਾ ਨੈਣਾ ਦੇਵੀ ਮੰਦਰ ਵਰਗੀਆਂ ਪਵਿੱਤਰ ਥਾਵਾਂ ਦੇ ਦਰਸ਼ਨ ਵੀ ਕਰਨਗੇ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਅਧੀਨ ਸਾਰੇ ਵਰਗਾਂ, ਧਰਮਾਂ, ਵੱਖ-ਵੱਖ ਆਮਦਨ ਗਰੁੱਪਾਂ ਅਤੇ ਖਿੱਤਿਆਂ ਨਾਲ ਸਬੰਧਤ ਲੋਕ ਯਾਤਰਾ ਉੱਤੇ ਜਾ ਰਹੇ ਹਨ। ਸ਼ਰਧਾਲੂਆਂ ਨੂੰ ਇਸ ਯਾਤਰਾ ਦੌਰਾਨ ਤਿੰਨ ਦਿਨ ਤੇ ਦੋ ਰਾਤਾਂ ਦੀ ਠਹਿਰ ਮੁਹੱਈਆ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਯਾਤਰਾ ਲਈ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸ਼ਰਧਾਲੂ ਯੋਗ ਹੋਣਗੇ। ਇਸ ਲਈ ਰਜਿਸਟ੍ਰੇਸ਼ਨ ਵਾਸਤੇ ਵੋਟਰ ਕਾਰਡ ਲਾਜ਼ਮੀ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰੇਕ 100 ਰਜਿਸਟਰਡ ਵਿਅਕਤੀਆਂ ਵਿੱਚੋਂ ਹਰੇਕ ਬੂਥ ਤੋਂ ਡਰਾਅ ਰਾਹੀਂ 40 ਸ਼ਰਧਾਲੂਆਂ ਦੀ ਚੋਣ ਕੀਤੀ ਜਾਵੇਗੀ। ਇਨ੍ਹਾਂ ਸ਼ਰਧਾਲੂਆਂ ਨੂੰ ਏ.ਸੀ. ਬੱਸਾਂ, ਏ.ਸੀ. ਹੋਟਲਾਂ ਦੀ ਠਹਿਰ ਦੇ ਨਾਲ-ਨਾਲ ਖਾਣਾ ਵੀ ਮੁਹੱਈਆ ਕੀਤਾ ਜਾਵੇਗਾ। ਹਰੇਕ ਬੱਸ ਵਿੱਚ ਯਾਤਰੂਆਂ ਦੀ ਮਦਦ ਲਈ ਇਕ ਸਹਾਇਕ ਵੀ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ ਮਹਾਨ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਤੇ ਫ਼ਲਸਫ਼ੇ ਦੇ ਅਨੁਸਾਰ ਸ਼ੁਰੂ ਕੀਤੀ ਗਈ ਹੈ, ਜਿਨ੍ਹਾਂ ਲੋਕਾਈ ਨੂੰ ਪਿਆਰ, ਭਾਈਚਾਰਕ ਸਾਂਝ ਤੇ ਅਮਨ ਦਾ ਸੰਦੇਸ਼ ਦਿੱਤਾਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਮਾਜ ਦਾ ਇਕ ਵੱਡਾ ਵਰਗ ਕਿਸੇ ਨਾ ਕਿਸੇ ਕਾਰਨ ਦੇਸ਼ ਭਰ ਦੇ ਇਨ੍ਹਾਂ ਧਾਰਮਿਕ ਸਥਾਨਾਂ ਦੀ ਯਾਤਰਾ ਨਹੀਂ ਕਰ ਸਕਿਆਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਰੇਲਵੇ ਮੰਤਰਾਲੇ ਨਾਲ ਵੀ ਤਾਲਮੇਲ ਕੀਤਾ ਹੈ ਤਾਂ ਕਿ ਯਾਤਰੂਆਂ ਨੂੰ ਦੂਜੇ ਸੂਬਿਆਂ ਦਾ ਵੀ ਸਫ਼ਰ ਕਰਵਾਇਆ ਜਾਵੇਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਸ਼ਰਧਾਲੂਆਂ ਨੂੰ ਦੇਸ਼ ਤੇ ਸੂਬੇ ਦੀਆਂ ਵੱਖ-ਵੱਖ ਪਵਿੱਤਰ ਥਾਵਾਂ ਦੀ ਯਾਤਰਾ ਕਰਨ ਦੀ ਸਹੂਲਤ ਦੇਣ ਲਈ ਇਹ ਸਕੀਮ ਸ਼ੁਰੂ ਕੀਤੀ ਹੈ

ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਪਣੇ ਆਪ ਨੂੰ ਭਾਗਾਂ ਵਾਲੀ ਸਮਝਦੀ ਹੈ ਕਿ ਪਰਮਾਤਮਾ ਨੇ ਉਸ ਨੂੰ ਲੋਕਾਈ ਦੀ ਅਜਿਹੀ ਸੇਵਾ ਕਰਨ ਦਾ ਸੁਭਾਗ ਬਖ਼ਸ਼ਿਆ ਹੈਉਨ੍ਹਾਂ ਨੇ ਸਾਰੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਉਹ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਸਬੰਧੀ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋਣ ਵਾਲੇ ਸਮਾਗਮਾਂ, ਨਗਰ ਕੀਰਤਨਾਂ ਅਤੇ ਮੁੱਖ ਸਮਾਗਮਾਂ ਵਿੱਚ ਵਧ-ਚੜ੍ਹ ਕੇ ਸ਼ਾਮਲ ਹੋਣਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਇਤਿਹਾਸਕ ਮੌਕੇ ਨੂੰ ਲੜੀਵਾਰ ਸਮਾਗਮਾਂ ਰਾਹੀਂ ਯਾਦਗਾਰੀ ਬਣਾਉਣ ਲਈ ਪਹਿਲਾਂ ਹੀ ਵਿਸਥਾਰਤ ਪ੍ਰੋਗਰਾਮਾਂ ਦੀ ਲੜੀ ਉਲੀਕੀ ਹੈ

Have something to say? Post your comment

google.com, pub-6021921192250288, DIRECT, f08c47fec0942fa0

Punjab

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ*

ਚੰਡੀਗੜ੍ਹ 'ਚ ਕੇਜਰੀਵਾਲ ਲਈ ਨਵੇਂ 'ਸ਼ੀਸ਼ ਮਹਿਲ' ਦੇ ਦੋਸ਼ ਤੇ ਭਾਜਪਾ ਨੇ ਮੁੱਖਮੰਤਰੀ ਮਾਨ ਤੋਂ ਮੰਗਿਆ ਸਪੱਸ਼ਟੀਕਰਨ

ਪੰਜਾਬ ਸਰਕਾਰ ਪਟਿਆਲਾ ਦੇ ਸ੍ਰੀ ਕਾਲੀ ਮਾਤਾ ਮੰਦਰ ਦਾ ਰੂਪ ਬਦਲਣ ਲਈ ਕਰੇਗੀ: ਮੁੱਖ ਮੰਤਰੀ ਭਗਵੰਤ ਮਾਨ

ਸਿਖ ਭਾਈਚਾਰਾ  ਪੱਛਮੀ ਦੇਸ਼ਾਂ ਵਿੱਚ ਸਿੱਖਾਂ 'ਤੇ ਵਧ ਰਹੇ ਘਾਤਕ ਨਸਲੀ ਹਮਲਿਆਂ ਨੂੰ ਲੈ ਕੇ ਡੂੰਘੀ ਚਿੰਤਾ ਵਿੱਚ :ਸਤਨਾਮ ਸਿੰਘ ਚਾਹਲ

ਪੰਜਾਬ ਦੇ 'ਆਪ' ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ, ਉਨ੍ਹਾਂ ਦੇ ਪੁੱਤਰਾਂ 'ਤੇ ਹਰਿਆਣਾ ਵਿੱਚ ਅਗਵਾ ਅਤੇ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ

ਪੰਜਾਬ ਪੁਲਿਸ ਦੇ ਸਾਬਕਾ ਏਆਈਜੀ ਰਛਪਾਲ ਸਿੰਘ, 10 ਪੁਲਿਸ ਮੁਲਾਜ਼ਮਾਂ ਨੂੰ ਨਕਲੀ ਨਸ਼ੀਲੇ ਪਦਾਰਥਾਂ ਦੇ ਮਾਮਲੇ ਵਿੱਚ ਨੌਜਵਾਨਾਂ ਨੂੰ ਫਸਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ

ਪੰਜਾਬ ਸੀ.ਐਮ. ਮਾਨ ਨੇ ਆਰ.ਟੀ.ਓ. ਦਫ਼ਤਰ ‘ਤੇ ਲਾਇਆ ਤਾਲਾ, ਹੁਣ 1076 ਡਾਇਲ ਕਰਨ ‘ਤੇ ਘਰ ਆ ਕੇ ਕੰਮ ਕਰਨਗੇ ਆਰ.ਟੀ.ਓ. ਕਰਮਚਾਰੀ

ਸਿੱਖ ਸ਼ਰਧਾਲੂਆਂ ਦਾ ਜਥਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ 4 ਨਵੰਬਰ ਨੂੰ ਪਾਕਿਸਤਾਨ ਜਾਵੇਗਾ

ਚੰਡੀਗੜ੍ਹ ਪੁਲਿਸ ਦੇ ਸਾਬਕਾ ਡੀਐਸਪੀ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ 'ਆਪ' ਆਗੂ ਨਿਤਿਨ ਨੰਦਾ ਗੰਭੀਰ ਜ਼ਖਮੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ-ਮੁੱਖ ਮੰਤਰੀ