Friday, October 09, 2026
ਤਾਜਾ ਖਬਰਾਂ
• ਸੀਬੀਆਈ ਦੀ ਐਫਆਈਆਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਦਾ ਪਰਦਾਫਾਸ਼ ਕੀਤਾ, ਪੋਸਟਿੰਗ, ਟੈਂਡਰ ਅਤੇ ਨੀਤੀਗਤ ਫੈਸਲਿਆਂ ਲਈ ਕਥਿਤ ਰਿਸ਼ਵਤ ਦੇ ਵੇਰਵੇ ਦਿੱਤੇ • ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਈ ਕੋਰਟ ਦੇ ਹੁਕਮਾਂ 'ਤੇ ਆਪਣੇ ਸਾਥੀਆਂ 'ਤੇ ਸੀਬੀਆਈ ਦੀ ਕਾਰਵਾਈ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰ ਰਹੇ ਹਨ • ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ

Punjab

ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀਆਂ ਦੇ 71 ਲਾਭਪਾਤਰੀਆਂ ਨੂੰ 1.52 ਕਰੋੜ ਰੁਪਏ ਦੇ ਕਰਜ਼ੇ ਤੇ ਸਬਸਿਡੀ ਦੀ ਵਿੱਤੀ ਸਹਾਇਤਾ ਦਿੱਤੀ

ਪੰਜਾਬ ਨਿਊਜ਼ ਐਕਸਪ੍ਰੈੱਸ | October 09, 2026 03:36 PM

- *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਾਂਝੇ ਵਰਗਾਂ ਦੇ ਆਰਥਿਕ ਸਸ਼ਕਤੀਕਰਨ ਅਤੇ ਸਵੈ-ਰੁਜ਼ਗਾਰ ਦੇ ਮੌਕੇ ਵਧਾਉਣ ਲਈ ਪੰਜਾਬ ਸਰਕਾਰ ਵਚਨਬੱ*
- *ਵਿੱਤੀ ਸਹਾਇਤਾ ਨਾਲ ਲਾਭਪਾਤਰੀਆਂ ਨੂੰ ਆਪਣੇ ਪੈਰਾਂ 'ਤੇ ਖੜ੍ਹੇ ਹੋਣ ਅਤੇ ਪਰਿਵਾਰਾਂ ਦਾ ਭਵਿੱਖ ਬਿਹਤਰ ਬਣਾਉਣ ਵਿੱਚ ਮਿਲੇਗੀ ਮਦਦ*

ਚੰਡੀਗੜ੍ਹ, 9 ਅਕਤੂਬਰ: ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਆਰਥਿਕ ਸਸ਼ਕਤੀਕਰਨ ਅਤੇ ਸਵੈ-ਨਿਰਭਰਤਾ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੀਆਂ ਵੱਖ-ਵੱਖ ਸਕੀਮਾਂ ਅਧੀਨ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ 71 ਲਾਭਪਾਤਰੀਆਂ ਨੂੰ 1.52 ਕਰੋੜ ਰੁਪਏ ਦੇ ਕਰਜ਼ੇ ਸਬਸਿਡੀ ਸਮੇਤ ਵੰਡੇ ਗਏ ਹਨ। ਇਹ ਪ੍ਰਗਟਾਵਾ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਵਾਂਝੇ ਵਰਗਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਬਣਾਉਣ ਅਤੇ ਉਨ੍ਹਾਂ ਨੂੰ ਤਰੱਕੀ ਦੇ ਬਰਾਬਰ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੀਮਾਂ ਦਾ ਉਦੇਸ਼ ਯੋਗ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾ ਕੇ ਉਨ੍ਹਾਂ ਨੂੰ ਸਵੈ-ਰੁਜ਼ਗਾਰ ਦੇ ਮੌਕਿਆਂ ਨਾਲ ਜੋੜਨਾ ਅਤੇ ਆਤਮ-ਨਿਰਭਰ ਬਣਨ ਲਈ ਉਤਸ਼ਾਹਿਤ ਕਰਨਾ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਵਿੱਤੀ ਸਹਾਇਤਾ ਕਿਸੇ ਵੀ ਪਰਿਵਾਰ ਲਈ ਆਪਣੇ ਪੈਰਾਂ 'ਤੇ ਖੜ੍ਹੇ ਹੋਣ, ਆਮਦਨ ਦੇ ਸਾਧਨ ਵਿਕਸਿਤ ਕਰਨ ਅਤੇ ਬਿਹਤਰ ਜੀਵਨ ਵੱਲ ਕਦਮ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸਿਰਫ਼ ਵਿੱਤੀ ਮਦਦ ਪ੍ਰਦਾਨ ਕਰਨਾ ਹੀ ਨਹੀਂ, ਸਗੋਂ ਲਾਭਪਾਤਰੀਆਂ ਵਿੱਚ ਆਤਮ-ਵਿਸ਼ਵਾਸ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਆਪਣੇ ਤੇ ਆਪਣੇ ਪਰਿਵਾਰ ਦੇ ਭਵਿੱਖ ਨੂੰ ਬਿਹਤਰ ਬਣਾਉਣ ਦੇ ਯੋਗ ਬਣਾਉਣਾ ਵੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਰਾਹੀਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਅਨੁਸੂਚਿਤ ਜਾਤੀਆਂ ਦੇ ਲੋਕਾਂ ਨੂੰ ਆਰਥਿਕ ਮੌਕੇ ਪ੍ਰਦਾਨ ਕਰਨ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਵਿੱਚ ਸਹਾਈ ਹਨ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਤੱਕ ਵਿਕਾਸ ਦੇ ਮੌਕੇ ਪਹੁੰਚਾਉਣਾ ਅਤੇ ਲੋੜਵੰਦ ਪਰਿਵਾਰਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਬਣਾਉਣਾ ਪੰਜਾਬ ਸਰਕਾਰ ਦੀ ਤਰਜੀਹ ਹੈ।

ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਸਮਾਜਿਕ ਨਿਆਂ, ਸਮਾਨ ਮੌਕਿਆਂ ਅਤੇ ਆਰਥਿਕ ਸਸ਼ਕਤੀਕਰਨ ਦੇ ਆਪਣੇ ਟੀਚੇ ਨੂੰ ਅੱਗੇ ਵਧਾਉਂਦਿਆਂ ਵਾਂਝੇ ਵਰਗਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਤਾਂ ਜੋ ਉਹ ਸਨਮਾਨਜਨਕ, ਸੁਰੱਖਿਅਤ ਅਤੇ ਸਵੈ-ਨਿਰਭਰ ਜੀਵਨ ਬਤੀਤ ਕਰ ਸਕਣ।

Have something to say? Post your comment

google.com, pub-6021921192250288, DIRECT, f08c47fec0942fa0

Punjab

ਐਡਵੋਕੇਟ ਧਾਮੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਬਲਾਕ ’ਚ ਗਿਆਨੀ ਦਿੱਤ ਸਿੰਘ ਦੇ ਨਾਂ ’ਤੇ ਆਡੀਟੋਰੀਅਮ ਦਾ ਉਦਘਾਟਨ

ਮੁੱਖ ਮੰਤਰੀ ਕੈਂਪ ਦਫ਼ਤਰ 'ਤੇ ਸੀਬੀਆਈ ਦਾ ਛਾਪਾ ਇਸ ਗੱਲ ਦਾ ਸੰਕੇਤ ਹੈ ਕਿ ਚੋਣਾਂ ਸਮੇਂ ਸਿਰ ਹੋਣਗੀਆਂ: CM ਮਾਨ

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ਸਕੀਮ ਦੀ ਸ਼ੁਰੂਆਤ

ਵਿਜੀਲੈਂਸ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫਤਾਰ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 261ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਈਂ ਛਾਪੇਮਾਰੀ; 251 ਵਿਅਕਤੀ ਕਾਬੂ

ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: CM ਮਾਨ

ਮਾਨ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾਂਚ ਲਈ 3 ਮੈਂਬਰੀ ਐਸਆਈਟੀ ਦਾ ਕੀਤਾ ਗਠਨ

ਗੁਰਦੁਆਰਾ ਭਾਈ ਬਹਿਲੋ ਜੀ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਖਿਲਾਫ਼ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਸੰਗਤਾਂ- ਕਾਹਲਵਾਂ