Sunday, August 30, 2026
ਤਾਜਾ ਖਬਰਾਂ
ਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸਤੌਜ ਵਿਖੇ ਕੀਤੀ ਗਈ ਵਿਸ਼ਾਲ ਰੈਲੀ, ਐਨਪੀਐਸ ਮੁਲਾਜ਼ਮਾਂ ਤੇ ਕੀਤੀਆਂ ਪਾਣੀ ਦੀਆਂ ਵੁਛਾੜਾਂਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈਅਮਰੀਕਾ ਨਾਲ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ, ਕੈਨੇਡੀਅਨ ਪ੍ਰਧਾਨ ਮੰਤਰੀ ਅਮਰੀਕਾ ਵਿਰੁੱਧ ਪਰਸਪਰ ਟੈਰਿਫ ਲਗਾਉਣਗੇਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤ

Punjab

ਪੰਜਾਬ ਸਰਕਾਰ ਨੇ ਉਦਯੋਗਿਕ ਕੇਂਦਰਾਂ ਨੇੜੇ ਵਿਸ਼ਵ ਪੱਧਰੀ ਟੈਸਟਿੰਗ ਸਹੂਲਤਾਂ ਸਥਾਪਤ ਕਰਨ ਲਈ ਨੈਸ਼ਨਲ ਟੈਸਟ ਹਾਊਸ ਨਾਲ ਹੱਥ ਮਿਲਾਇਆ

ਪੰਜਾਬ ਨਿਊਜ਼ ਐਕਸਪ੍ਰੈੱਸ | August 30, 2026 05:38 PM

• *ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੇ ਸਨਅਤੀ ਕੇਂਦਰਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਲਈ ਐਨ.ਆਈ.ਆਈ.ਐਫ.ਟੀ. ਜਲੰਧਰ ਵਿਖੇ ਸਥਾਪਿਤ ਕੀਤੀ ਜਾਵੇਗੀ ਅਤਿ-ਆਧੁਨਿਕ ਐਨ.ਟੀ.ਐਚ. ਲੈਬ: ਅਮਨ ਅਰੋੜਾ*
• *ਇਹ ਸਮਝੌਤਾ ਐਮ.ਐਸ.ਐਮ.ਈਜ਼ ਦੀ ਉਤਪਾਦ ਗੁਣਵੱਤਾ ਵਧਾਉਣ ਅਤੇ ਕੰਪਲਾਇੰਸ ਲਾਗਤਾਂ ਘਟਾਉਣ ਵਿੱਚ ਮਦਦ ਕਰੇਗਾ: ਉਦਯੋਗ ਮੰਤਰੀ*
• *ਬੰਗਲੁਰੂ ਵਿਖੇ ਐਨ.ਟੀ.ਐਚ. ਦੇ 115ਵੇਂ ਸਥਾਪਨਾ ਦਿਵਸ ਸਮਾਰੋਹ ਦੌਰਾਨ ਸਮਝੌਤਾ ਕੀਤਾ ਗਿਆ ਸਹੀਬੱਧ*

ਚੰਡੀਗੜ੍ਹ, 30 ਅਗਸਤ: ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਸੂਬੇ ਦੇ ਉਦਯੋਗਿਕ ਈਕੋਸਿਸਟਮ ਅਤੇ ਇਸ ਦੀਆਂ ਵਿਸ਼ਵਵਿਆਪੀ ਸਮਰੱਥਾਵਾਂ ਨੂੰ ਵੱਡਾ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਨੇ ਵਿਸ਼ਵ ਪੱਧਰੀ ਟੈਸਟਿੰਗ ਅਤੇ ਸਰਟੀਫਿਕੇਸ਼ਨ ਸਹੂਲਤਾਂ ਸੂਬੇ ਦੇ ਉਦਯੋਗਿਕ ਕੇਂਦਰਾਂ ਨੂੰ ਉਨ੍ਹਾਂ ਦੇ ਨਜ਼ਦੀਕ ਪ੍ਰਦਾਨ ਕਰਨ ਵਾਸਤੇ ਨੈਸ਼ਨਲ ਟੈਸਟ ਹਾਊਸ (ਐਨ.ਟੀ.ਐਚ.) ਨਾਲ ਭਾਈਵਾਲੀ ਕੀਤੀ ਹੈ। ਇਹ ਭਾਈਵਾਲੀ ਕੰਪਲਾਇੰਸ ਲਾਗਤਾਂ ਅਤੇ ਮਿਆਰੀ ਉਤਪਾਦਾਂ ਦੇ ਨਿਰਮਾਣ ‘ਤੇ ਲੱਗਣ ਵਾਲਾ ਸਮਾਂ ਘਟਾਉਣ ਦੇ ਨਾਲ ਨਾਲ ਐਮ.ਐਸ.ਐਮ.ਈਜ਼ ਅਤੇ ਨਿਰਯਾਤਕਾਂ ਲਈ ਬਿਹਤਰ ਲਾਭ ਯਕੀਨੀ ਬਣਾਏਗੀ।

ਪੰਜਾਬ ਸਰਕਾਰ ਦੇ ਉਦਯੋਗ ਅਤੇ ਵਣਜ ਵਿਭਾਗ ਅਤੇ ਐਨ.ਟੀ.ਐਚ. ਦਰਿਮਆਨ ਇਹ ਭਾਈਵਾਲੀ ਬੰਗਲੁਰੂ ਵਿੱਚ ਐਨ.ਟੀ.ਐਚ. ਦੇ 115ਵੇਂ ਸਥਾਪਨਾ ਦਿਵਸ ਸਮਾਰੋਹ ਦੌਰਾਨ ਕੀਤੀ ਗਈ। ਇਸ ਸਮਝੌਤੇ ਦੇ ਦਸਤਾਵੇਜ਼ ਉਦਯੋਗ ਅਤੇ ਵਣਜ ਵਿਭਾਗ ਦੇ ਡਾਇਰੈਕਟਰ ਸ੍ਰੀ ਜਸਪ੍ਰੀਤ ਸਿੰਘ ਅਤੇ ਐਨ.ਟੀ.ਐਚ. ਦੇ ਡਾਇਰੈਕਟਰ ਜਨਰਲ ਡਾ. ਆਲੋਕ ਕੁਮਾਰ ਸ੍ਰੀਵਾਸਤਵ ਦਰਮਿਆਨ ਐਕਸਚੇਂਜ ਕੀਤੇ ਗਏ।

ਇਸ ਭਾਈਵਾਲੀ ਦਾ ਸਵਾਗਤ ਕਰਦਿਆਂ ਸ਼੍ਰੀ ਅਮਨ ਅਰੋੜਾ ਨੇ ਕਿਹਾ, “ਪੰਜਾਬ ਦੇ ਐਮ.ਐਸ.ਐਮ.ਈਜ਼ ਅਤੇ ਨਿਰਯਾਤਕ ਗੁਣਵੱਤਾ ਰਾਹੀਂ ਵਿਸ਼ਵ ਪੱਧਰੀ ਬਾਜ਼ਾਰਾਂ ਤੱਕ ਪਹੁੰਚ ਬਣਾ ਸਕਦੇ ਹਨ। ਸਾਡੇ ਉਦਯੋਗਿਕ ਕਲੱਸਟਰਾਂ ਦੇ ਨੇੜੇ ਉੱਨਤ ਟੈਸਟਿੰਗ ਸਹੂਲਤਾਂ ਲਿਆ ਕੇ, ਅਸੀਂ ਸਥਾਨਕ ਉੱਦਮਾਂ ਨੂੰ ਉਤਪਾਦ ਦੀ ਗੁਣਵੱਤਾ ਵਧਾਉਣ, ਨਿਯਮਾਂ ਦੀ ਪਾਲਣਾ ਸਬੰਧੀ ਲਾਗਤਾਂ ਨੂੰ ਘਟਾਉਣ ਅਤੇ ਵਿਸ਼ਵ ਪੱਧਰ 'ਤੇ ਵਧੇਰੇ ਵਿਸ਼ਵਾਸ ਨਾਲ ਮੁਕਾਬਲਾ ਕਰਨ ਵਿੱਚ ਮਦਦ ਕਰਾਂਗੇ।”

ਇਸ ਸਮਝੌਤੇ ਦੇ ਹਿੱਸੇ ਵਜੋਂ, ਨਾਰਥਨ ਇੰਡੀਅਨ ਇੰਸਟੀਚਿਊਟ ਆਫ਼ ਫੈਸ਼ਨ ਟੈਕਨਾਲੋਜੀ (ਐਨਆਈਆਈਐਫਟੀ), ਜਲੰਧਰ ਵਿਖੇ ਇੱਕ ਅਤਿ-ਆਧੁਨਿਕ ਐਨਟੀਐਚ ਲੈਬ ਸਥਾਪਤ ਕੀਤੀ ਜਾਵੇਗੀ, ਜੋ ਕਿ ਲੁਧਿਆਣਾ, ਅੰਮ੍ਰਿਤਸਰ ਅਤੇ ਜਲੰਧਰ ਦੇ ਉਦਯੋਗਿਕ ਕੇਂਦਰਾਂ ਨੂੰ ਸੇਵਾਵਾਂ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਕਿ ਇਹ ਸਹੂਲਤ ਖੇਡਾਂ ਦੇ ਸਮਾਨ, ਟੈਕਸਟਾਈਲ, ਚਮੜਾ, ਹੈਂਡ ਟੂਲ, ਆਟੋ ਕੰਪੋਨੈਂਟ ਅਤੇ ਫੂਡ ਪ੍ਰੋਸੈਸਿੰਗ ਸਮੇਤ ਮੁੱਖ ਖੇਤਰਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰੇਗੀ।

ਉਦਯੋਗ ਮੰਤਰੀ ਨੇ ਕਿਹਾ ਕਿ ਐਨਟੀਐਚ, ਜੋ ਕਿ ਖ਼ਪਤਕਾਰ ਮਾਮਲਿਆਂ ਬਾਰੇ ਮੰਤਰਾਲੇ ਦੇ ਅਧੀਨ ਕੰਮ ਕਰਦਾ ਹੈ, ਨੇ ਡਰੋਨ ਸਰਟੀਫਿਕੇਸ਼ਨ, ਈਵੀ ਬੈਟਰੀ ਟੈਸਟਿੰਗ ਅਤੇ ਆਰਗੈਨਿਕ ਫੂਡ ਟੈਸਟਿੰਗ ਵਰਗੇ ਉੱਭਰ ਰਹੇ ਖੇਤਰਾਂ ਵਿੱਚ ਆਪਣੀ ਮੁਹਾਰਤ ਦਾ ਵਿਸਥਾਰ ਕੀਤਾ ਹੈ। ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮਾਪਦੰਡਾਂ ਮੁਤਾਬਕ ਟੈਸਟਿੰਗ ਵਿੱਚ ਇਸ ਦੀਆਂ ਸਮਰੱਥਾਵਾਂ ਪੰਜਾਬ ਦੀ ਨਿਰਮਾਣ ਪ੍ਰਤੀਯੋਗਤਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਇੱਕ ਮਜ਼ਬੂਤ ਟੈਸਟਿੰਗ ਈਕੋਸਿਸਟਮ ਬਣਾਉਣ ਸਬੰਧੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਕੌਮਾਂਤਰੀ ਮਾਪਦੰਡਾਂ ਦੇ ਕੰਪਲਾਇੰਸ ਵਿੱਚ ਤੇਜ਼ੀ ਆਵੇਗੀ ਅਤੇ ਨਿਰਯਾਤ-ਮੁਖੀ ਨਿਰਮਾਣ ਯੂਨਿਟਾਂ ਅਤੇ ਐਮ.ਐਸ.ਐਮ.ਈਜ਼ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਗੁਣਵੱਤਾ ਦੇ ਮਾਪਦੰਡਾਂ ‘ਤੇ ਖਰਾ ਉਤਰਨ ਵਿੱਚ ਸਹਾਇਤਾ ਮਿਲੇਗੀ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਉਦਯੋਗਿਕ ਕਲੱਸਟਰਾਂ ਦੇ ਨੇੜੇ ਅਤਿ-ਆਧੁਨਿਕ ਟੈਸਟਿੰਗ ਸੁਵਿਧਾਵਾਂ ਉਪਲਬਧ ਕਰਵਾਉਣਾ ਬੇਹੱਦ ਲਾਭਕਾਰੀ ਸਿੱਧ ਹੋਵੇਗਾ ਅਤੇ ਇਸ ਨਾਲ ਉਤਪਾਦ ਦੇ ਨਿਰਮਾਣ ‘ਤੇ ਲੱਗਣ ਵਾਲੇ ਸਮੇਂ ਨੂੰ ਘਟਾਉਣ ਅਤੇ ਗੁਣਵੱਤਾ ਵਿੱਚ ਹੋਰ ਵਾਧਾ ਕਰਨ ਵਿੱਚ ਮਦਦ ਮਿਲੇਗੀ। ਇਹ ਭਾਈਵਾਲੀ ਐਨ.ਟੀ.ਐਚ. ਦੀ ਤਕਨੀਕੀ ਮੁਹਾਰਤ ਅਤੇ ਪੰਜਾਬ ਦੀਆਂ ਨਿਰਮਾਣ ਸਮਰੱਥਾਵਾਂ ਦਰਮਿਆਨ ਪ੍ਰਭਾਵਸ਼ਾਲੀ ਤਾਲਮੇਲ ਪੈਦਾ ਕਰੇਗੀ ਜਿਸ ਨਾਲ ਸੂਬਾ ਵਿਸ਼ਵ ਪੱਧਰ ‘ਤੇ ਪ੍ਰਤੀਯੋਗੀ ਨਿਰਮਾਣ ਲਈ ਇੱਕ ਪਸੰਦੀਦਾ ਹੱਬ ਵਜੋਂ ਉਭਰੇਗਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਂਗਸਟਰਾਂ 'ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਪੰਜਾਬ BJP ਨੇ CM ਭਗਵੰਤ ਮਾਨ ਨੂੰ ਥੱਪੜ ਪੈਂਦੇ ਦਾ AI ਵੀਡੀਓ ਕੀਤਾ ਸ਼ੇਅਰ

ਚੰਡੀਗੜ੍ਹ ’ਚ ਝਾੜੀਆਂ ’ਚੋਂ ਮਿਲਿਆ ਵਿਅਕਤੀ ਦਾ ਕੰਗਾਲ

ਜਲੰਧਰ ’ਚ ਪੁੱਤ-ਨੂੰਹ ਨੇ ਪਿਤਾ ਦਾ ਕੀਤਾ ਕਤਲ

ਪੰਜਾਬ ਦੇ ਹੜਤਾਲ 'ਤੇ ਗਏ ਸਕਰਾਰੀ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਕਰਨ ਦਾ ਕੀਤਾ ਐਲਾਨ

ਰਾਈਸ ਮਿਲਰਜ਼ ਦੀਆਂ ਮੰਗਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ - ਕੈਬਨਿਟ ਮੰਤਰੀ ਕਟਾਰੂਚੱਕ

ਹਰਜੋਤ ਬੈਂਸ ਵੱਲੋਂ ਸੂਬੇ ਭਰ ਵਿੱਚ 10 ਰੋਜ਼ਾ ਸਫ਼ਾਈ ਮੁਹਿੰਮ ਦਾ ਆਗਾਜ਼; ਸਫ਼ਾਈ ਸੇਵਕਾਂ, ਕੌਂਸਲਰਾਂ ਅਤੇ ਸ਼ਹਿਰ ਵਾਸੀਆਂ ਨੇ ਵਧ-ਚੜ੍ਹ ਕੇ ਲਿਆ ਹਿੱਸਾ

ਗੈਂਗਸਟਰਾਂ 'ਤੇ ਵਾਰ ਦਾ 221ਵਾਂ ਦਿਨ: ਪੰਜਾਬ ਪੁਲਿਸ ਵੱਲੋਂ 595 ਥਾਈਂ ਛਾਪੇਮਾਰੀ; 389 ਕਾਬੂ

ਸਪੀਕਰ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ

ਸਪੀਕਰ ਕੁਲਤਾਰ ਸੰਧਵਾਂ ਨੇ ਨੇਪਾਲ ਦੁਖਾਂਤ 'ਤੇ ਡੂੰਘਾ ਦੁੱਖ ਪ੍ਰਗਟਾਇਆ