Thursday, June 25, 2026
ਤਾਜਾ ਖਬਰਾਂ
ਪੰਜਾਬ ਇਤਿਹਾਸ ਦੇ ਸਭ ਤੋਂ ਗੰਭੀਰ ਨੈਤਿਕ ਅਤੇ ਸੰਵਿਧਾਨਕ ਸੰਕਟ ਵਿੱਚੋਂ ਲੰਘ ਰਿਹਾ ਹੈ : ਕੇਵਲ ਸਿੰਘ ਢਿੱਲੋਂਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ

Punjab

ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ

ਪੰਜਾਬ ਨਿਊਜ਼ ਐਕਸਪ੍ਰੈੱਸ | June 25, 2026 03:22 PM

- *14 ਜ਼ਿਲ੍ਹਿਆਂ ਦੇ 3, 282 ਲਾਭਪਾਤਰੀਆਂ ਨੂੰ ਡਾਇਰੈਕਟ ਬੈਨੀਫਿਟ ਟਰਾਂਸਫਰ (DBT) ਰਾਹੀਂ ਸਿੱਧੀ ਵਿੱਤੀ ਸਹਾਇਤਾ ਮਿਲੇਗੀ*
- *ਅਸ਼ੀਰਵਾਦ ਸਕੀਮ ਅਧੀਨ ਯੋਗ ਲਾਭਪਾਤਰੀਆਂ ਨੂੰ ₹51, 000 ਦੀ ਵਿਆਹ ਗ੍ਰਾਂਟ ਦਿੱਤੀ ਜਾ ਰਹੀ ਹੈ*
- *ਅੰਮ੍ਰਿਤਸਰ ਅਤੇ ਜਲੰਧਰ ਸਭ ਤੋਂ ਵੱਧ ਲਾਭ ਪ੍ਰਾਪਤ ਕਰਨ ਵਾਲੇ ਜ਼ਿਲ੍ਹਿਆਂ ਵਜੋਂ ਉੱਭਰੇ ਹਨ*
- *"ਕਿਸੇ ਵੀ ਧੀ ਦਾ ਵਿਆਹ ਮਾਪਿਆਂ ਲਈ ਚਿੰਤਾ ਜਾਂ ਕਰਜ਼ੇ ਦਾ ਕਾਰਨ ਨਹੀਂ ਬਣਨਾ ਚਾਹੀਦਾ; ਪੰਜਾਬ ਸਰਕਾਰ ਹਰ ਲੋੜਵੰਦ ਪਰਿਵਾਰ ਦੇ ਨਾਲ ਖੜ੍ਹੀ ਹੈ, " — *ਡਾ. ਬਲਜੀਤ ਕੌਰ*

ਚੰਡੀਗੜ੍ਹ, 25 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹਾਂ ਦੇ ਫਿਕਰ ਨੂੰ ਦੂਰ ਕਰਦਿਆਂ ਇੱਕ ਵੱਡੀ ਰਾਹਤ ਦਿੱਤੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ 'ਅਸ਼ੀਰਵਾਦ ਸਕੀਮ' ਤਹਿਤ ਚਾਲੂ ਵਿੱਤੀ ਸਾਲ 2026-27 ਦੌਰਾਨ ਅਨੁਸੂਚਿਤ ਜਾਤੀਆਂ ਦੇ 3282 ਲਾਭਪਾਤਰੀਆਂ ਨੂੰ 16.74 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਇਸ ਫੈਸਲੇ ਪਿੱਛੇ ਮਨੁੱਖੀ ਸੰਵੇਦਨਸ਼ੀਲਤਾ ਨੂੰ ਉਜਾਗਰ ਕਰਦਿਆਂ ਵਿਸ਼ੇਸ਼ ਤੌਰ 'ਤੇ ਕਿਹਾ, "ਧੀ ਦਾ ਵਿਆਹ ਕਿਸੇ ਵੀ ਗਰੀਬ ਮਾਪਿਆਂ ਲਈ ਫਿਕਰ ਜਾਂ ਕਰਜ਼ੇ ਦਾ ਕਾਰਨ ਨਹੀਂ ਬਣਨਾ ਚਾਹੀਦਾ। ਪੰਜਾਬ ਸਰਕਾਰ ਹਰ ਲੋੜਵੰਦ ਪਰਿਵਾਰ ਦੇ ਨਾਲ ਇੱਕ ਵੱਡੇ ਭਰਾ ਅਤੇ ਪੁੱਤਰ ਵਾਂਗ ਖੜ੍ਹੀ ਹੈ। ਸਾਡਾ ਮਕਸਦ ਸਿਰਫ਼ ਕਾਗਜ਼ੀ ਕਾਰਵਾਈ ਕਰਨਾ ਜਾਂ ਅੰਕੜੇ ਪੇਸ਼ ਕਰਨਾ ਨਹੀਂ, ਸਗੋਂ ਇਹ ਯਕੀਨੀ ਬਣਾਉਣਾ ਹੈ ਕਿ ਜਦੋਂ ਕੋਈ ਧੀ ਆਪਣੇ ਘਰੋਂ ਵਿਦਾ ਹੋਵੇ, ਤਾਂ ਉਸ ਦੇ ਮਾਪਿਆਂ ਦੇ ਚਿਹਰੇ 'ਤੇ ਚਿੰਤਾ ਦੀ ਬਜਾਏ ਸੁਖਾਲੇਪਣ ਦੀ ਮੁਸਕਰਾਹਟ ਹੋਵੇ। ਇਸੇ ਲਈ ਇਹ ਰਾਸ਼ੀ ਬਿਨਾਂ ਕਿਸੇ ਦੇਰੀ ਅਤੇ ਬਿਨਾਂ ਕਿਸੇ ਖੱਜਲ-ਖੁਆਰੀ ਦੇ, ਪੂਰੀ ਪਾਰਦਰਸ਼ਤਾ ਨਾਲ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾ ਰਹੀ ਹੈ।"

ਮੰਤਰੀ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚਾਲੂ ਸਾਲ ਦੌਰਾਨ ਅਸ਼ੀਰਵਾਦ ਪੋਰਟਲ 'ਤੇ ਕੁੱਲ 14 ਜ਼ਿਲ੍ਹਿਆਂ ਤੋਂ 3282 ਲਾਭਪਾਤਰੀਆਂ ਦੀਆਂ ਦਰਖਾਸਤਾਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਸਾਰੀਆਂ ਨੂੰ ਇਸ ਰਾਸ਼ੀ ਨਾਲ ਕਵਰ ਕਰ ਲਿਆ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਅੰਮ੍ਰਿਤਸਰ, ਬਰਨਾਲਾ, ਬਠਿੰਡਾ, ਫਰੀਦਕੋਟ, ਫਤਹਿਗੜ੍ਹ ਸਾਹਿਬ, ਜਲੰਧਰ, ਕਪੂਰਥਲਾ, ਮਾਨਸਾ, ਪਟਿਆਲਾ, ਪਠਾਨਕੋਟ, ਐਸ.ਏ.ਐਸ. ਨਗਰ, ਐਸ.ਬੀ.ਐਸ. ਨਗਰ, ਸੰਗਰੂਰ ਅਤੇ ਮਾਲੇਰਕੋਟਲਾ ਸ਼ਾਮਲ ਹਨ।

ਜ਼ਿਲ੍ਹੇ ਵਾਰ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਰਾਸ਼ੀ ਨਾਲ ਸਭ ਤੋਂ ਵੱਧ ਜ਼ਿਲ੍ਹਾ ਅੰਮ੍ਰਿਤਸਰ ਦੇ 1178 ਅਤੇ ਜਲੰਧਰ ਦੇ 877 ਪਰਿਵਾਰਾਂ ਨੂੰ ਲਾਭ ਮਿਲਿਆ ਹੈ। ਇਸ ਤੋਂ ਇਲਾਵਾ ਕਪੂਰਥਲਾ ਦੇ 427, ਐਸ.ਬੀ.ਐਸ. ਨਗਰ ਦੇ 261, ਪਠਾਨਕੋਟ ਦੇ 210, ਬਰਨਾਲਾ ਦੇ 61, ਪਟਿਆਲਾ ਦੇ 61, ਮਾਨਸਾ ਦੇ 50, ਫਤਹਿਗੜ੍ਹ ਸਾਹਿਬ ਦੇ 47, ਬਠਿੰਡਾ ਦੇ 39, ਐਸ.ਏ.ਐਸ. ਨਗਰ ਦੇ 29, ਫਰੀਦਕੋਟ ਦੇ 28, ਮਾਲੇਰਕੋਟਲਾ ਦੇ 13 ਅਤੇ ਸੰਗਰੂਰ ਦੇ 01 ਲਾਭਪਾਤਰੀ/ਪਰਿਵਾਰ ਨੂੰ ਵਿੱਤੀ ਸਹਾਇਤਾ ਦਿੱਤੀ ਗਈ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਲਈ 51, 000 ਰੁਪਏ ਦੀ ਰਾਸ਼ੀ ਵਿੱਤੀ ਸਹਾਇਤਾ ਵਜੋਂ ਦਿੱਤੀ ਜਾਂਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਦਾ ਪੱਕਾ ਵਸਨੀਕ ਹੋਣਾ ਚਾਹੀਦਾ ਹੈ, ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਰੋਤਾਂ ਨੂੰ ਮਿਲਾਕੇ ਸਾਲਾਨਾ ਆਮਦਨ 32, 790 ਰੁਪਏ ਤੋ ਘੱਟ ਹੋਵੇ। ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ।

ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਜਿੱਥੇ ਆਮ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ, ਉੱਥੇ ਹੀ ਅਨੁਸੂਚਿਤ ਜਾਤੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਅਤੇ ਉਨ੍ਹਾਂ ਦੀ ਸਮਾਜਿਕ ਸੁਰੱਖਿਆ ਲਈ ਲਗਾਤਾਰ ਯਤਨਸ਼ੀਲ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਜਹਾਜ਼ ਦੇ ਪਾਕਿਸਤਾਨੀ ਹਵਾਈ ਖੇਤਰ ਵਿੱਚ ਦਾਖਲ ਹੋਣ ਦੇ ਮਾਮਲੇ 'ਚ DGCA ਦੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

ਮੋਹਾਲੀ 'ਚ ਹੁਣ ਮਰਦਾਂ ਦੇ ਜਨਤਕ ਟਾਇਲਟਾਂ ਦੀ ਸਫਾਈ ਨਹੀਂ ਕਰਨਗੀਆਂ ਮਹਿਲਾ ਕਰਮਚਾਰੀ

ਜਿਮ ਵਿੱਚ ਕਸਰਤ ਕਰਦੇ ਸਮੇਂ ਇੱਕ ਨੌਜਵਾਨ ਦੀ ਮੌਤ

ਪੰਜਾਬ ਇਤਿਹਾਸ ਦੇ ਸਭ ਤੋਂ ਗੰਭੀਰ ਨੈਤਿਕ ਅਤੇ ਸੰਵਿਧਾਨਕ ਸੰਕਟ ਵਿੱਚੋਂ ਲੰਘ ਰਿਹਾ ਹੈ : ਕੇਵਲ ਸਿੰਘ ਢਿੱਲੋਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬੈਕਫਿੰਕੋ ਨੇ ਪਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਉਥਾਨ ਲਈ ਅਹਿਮ ਫੈਸਲੇ ਲਏ

SIR ਅਧੀਨ ਪੰਜਾਬ ਰਾਜ ਵਿੱਚ ਭਲਕ ਤੋਂ ਸ਼ੁਰੂ ਹੋਵੇਗੀ ਘਰੋਂ-ਘਰੀਂ ਗਣਨਾ : ਸੀ.ਈ.ਓ. ਅਨਿੰਦਿਤਾ ਮਿਤਰਾ

NRI ਪੰਜਾਬੀਆਂ ਦੇ ਮਸਲਿਆਂ ਦਾ ਪਾਰਦਰਸ਼ੀ, ਨਿਰਪੱਖ ਅਤੇ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ: ਡਾ. ਰਵਜੋਤ ਸਿੰਘ

ਰਵਨੀਤ ਬਿੱਟੂ ਨੇ SC ਭਾਈਚਾਰੇ ਖ਼ਿਲਾਫ਼ ਕਥਿਤ ਤੌਰ 'ਤੇ ਅਪਮਾਨਜਨਕ ਸ਼ਬਦ ਬੋਲਣ ਦੇ ਮਾਮਲੇ 'ਚ ਲਿਖਤੀ ਤੌਰ ‘ਤੇ ਮੰਗੀ ਮਾਫੀ