Sunday, August 23, 2026
ਤਾਜਾ ਖਬਰਾਂ
ਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈਅਮਰੀਕਾ ਨਾਲ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ, ਕੈਨੇਡੀਅਨ ਪ੍ਰਧਾਨ ਮੰਤਰੀ ਅਮਰੀਕਾ ਵਿਰੁੱਧ ਪਰਸਪਰ ਟੈਰਿਫ ਲਗਾਉਣਗੇਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤਪੰਜਾਬ ਡਿਜੀਟਲ ਮੀਡੀਆ ਐਸੋਸੀਏਸ਼ਨ ਨੇ ਪੱਤਰਕਾਰ ਵਿਰੁੱਧ ਐਫਆਈਆਰ ਦੀ ਨਿੰਦਾ ਕੀਤੀ, ਇਸਨੂੰ ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਦੱਸਿਆਚੰਡੀਗੜ੍ਹ ਪ੍ਰੈਸ ਕਲੱਬ ਨੇ ਪੰਜਾਬ ਦੇ ਪੱਤਰਕਾਰ ਵਿਰੁੱਧ ਐਫਆਈਆਰ ਦੀ ਨਿੰਦਾ ਕੀਤੀ, ਇਸਨੂੰ ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਦੱਸਿਆ।

Punjab

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਪੰਜਾਬ ਨਿਊਜ਼ ਐਕਸਪ੍ਰੈੱਸ | August 23, 2026 05:31 PM

- *ਲਗਭਗ 478 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਨਾਲ 17, 000 ਘਰਾਂ ਦੀ ਉਸਾਰੀ ਮੁਕੰਮਲ, 19, 792 ਨਿਰਮਾਣ ਅਧੀਨ: ਪੇਂਡੂ ਵਿਕਾਸ ਮੰਤਰੀ*

ਚੰਡੀਗੜ੍ਹ, 23 ਅਗਸਤ : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨੂੰ ਸੁਰੱਖਿਅਤ ਅਤੇ ਸਨਮਾਨਜਨਕ ਰਿਹਾਇਸ਼ ਮੁਹੱਈਆ ਕਰਵਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ।

ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ ਕਿ ਕੱਚੇ ਘਰਾਂ ਅਤੇ ਹੋਰ ਤੰਗੀਆਂ -ਤੁਰਸ਼ੀਆਂ ਵਿੱਚ ਰਹਿ ਰਹੇ ਪਰਿਵਾਰਾਂ ਨੂੰ ਸਰਕਾਰ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਰਿਹਾਇਸ਼ੀ ਯੋਜਨਾਵਾਂ ਦਾ ਲਾਭ ਮਿਲੇ।

ਸੌਂਦ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ-ਗ੍ਰਾਮੀਣ ਤਹਿਤ ਉਨ੍ਹਾਂ ਦੀ ਸਰਕਾਰ ਨੇ ਸੂਬੇ ਵਿੱਚ ਮਿਸਾਲੀ ਵਿਕਾਸ ਕੀਤਾ ਹੈ। ਸਾਲ 2024-25 ਤੋਂ ਲੈ ਕੇ ਹੁਣ ਤੱਕ ਪੰਜਾਬ ਵਿੱਚ ਕੁੱਲ 36, 792 ਘਰਾਂ ਨੂੰ ਸਿੱਧੀ ਵਿੱਤੀ ਸਹਾਇਤਾ ਦੀ ਮਨਜ਼ੂਰੀ ਦਿੱਤੀ ਗਈ ਹੈ। ਇਨ੍ਹਾਂ ਵਿੱਚੋਂ 17, 000 ਘਰਾਂ ਦੀ ਉਸਾਰੀ 478.45 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਨਾਲ ਪੂਰੀ ਵੀ ਹੋ ਚੁੱਕੀ ਹੈ ਅਤੇ ਬਾਕੀ 19792 ਘਰਾਂ ਦੀ ਉਸਾਰੀ ਦਾ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈI

ਮੰਤਰੀ ਨੇ ਕਿਹਾ ਕਿ ਪੇਂਡੂ ਖੇਤਰਾਂ ਦੇ ਬਹੁਤ ਪਰਿਵਾਰ ਢੁੱਕਵੀਆਂ ਰਿਹਾਇਸ਼ੀ ਸਹੂਲਤਾਂ ਤੋਂ ਵਾਂਝੇ ਹਨ ਅਤੇ ਇਹ ਅੰਕੜੇ ਅਜਿਹੇ ਪਰਿਵਾਰਾਂ ਨੂੰ ਪੱਕੇ ਘਰ ਪ੍ਰਦਾਨ ਕਰਨ ਦੀ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸਿਰਫ਼ ਘਰ ਬਣਾਉਣਾ ਨਹੀਂ ਸਗੋਂ ਲਾਭਪਾਤਰੀਆਂ ਨੂੰ ਸੁਰੱਖਿਅਤ ਅਤੇ ਸਨਮਾਨਜਨਕ ਰਿਹਾਇਸ਼ੀ ਮਾਹੌਲ ਪ੍ਰਦਾਨ ਕਰਨਾ ਵੀ ਹੈ।

ਸੌਂਦ ਨੇ ਅੱਗੇ ਦੱਸਿਆ ਕਿ ਨਿਯਮਤ ਰਿਹਾਇਸ਼ੀ ਸਹਾਇਤਾ ਤੋਂ ਇਲਾਵਾ ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਲਈ 360 ਕਰੋੜ ਰੁਪਏ ਦਾ ਵਿਸ਼ੇਸ਼ ਪੈਕੇਜ ਵੀ ਮਨਜ਼ੂਰ ਕੀਤਾ ਗਿਆ ਹੈ। ਇਸ ਪੈਕੇਜ ਤਹਿਤ 30, 000 ਨੁਕਸਾਨੇ ਗਏ ਘਰਾਂ ਦੀ ਮੁੜ -ਉਸਾਰੀ ਅਤੇ ਮੁਰੰਮਤ ਦਾ ਟੀਚਾ ਰੱਖਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਹੁਣ ਤੱਕ 28, 020 ਘਰਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ, ਜਦੋਂ ਕਿ ਵਿੱਤੀ ਸਹਾਇਤਾ ਵਜੋਂ ਪਹਿਲੀ ਅਤੇ ਦੂਜੀ ਕਿਸ਼ਤ, ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕਰ ਦਿੱਤੀ ਗਈ ਹੈ ।

ਸੌਂਦ ਨੇ ਕਿਹਾ ਕਿ ਸਰਕਾਰ ਦੀਆਂ ਰਿਹਾਇਸ਼ੀ ਪਹਿਲਕਦਮੀਆਂ ਦਾ ਉਦੇਸ਼ ਪੇਂਡੂ ਪਰਿਵਾਰਾਂ ਦੇ ਜੀਵਨ ਵਿੱਚ ਸਾਕਾਰਾਤਮਕ ਤਬਦੀਲੀ ਲਿਆਉਣਾ ਹੈ। ਉਨ੍ਹਾਂ ਦੁਹਰਾਇਆ ਕਿ ਭਗਵੰਤ ਮਾਨ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰੇਕ ਯੋਗ ਪਰਿਵਾਰ ਨੂੰ ਸੁਰੱਖਿਅਤ ਅਤੇ ਸਨਮਾਨਜਨਕ ਰਿਹਾਇਸ਼ ਮਿਲੇ ਅਤੇ ਸਰੋਤਾਂ ਦੀ ਘਾਟ ਕਾਰਨ ਕੋਈ ਵੀ ਯੋਗ ਲਾਭਪਾਤਰੀ ਇਸ ਯੋਜਨਾ ਦੇ ਲਾਭਾਂ ਤੋਂ ਵਾਂਝਾ ਨਾ ਰਹੇ।

ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਦਾ ਅਸਰ ਲਾਭਪਾਤਰੀਆਂ ਦੇ ਜੀਵਨ ਵਿੱਚ ਸਪੱਸ਼ਟ ਦੇਖਿਆ ਜਾ ਸਕਦਾ ਹੈ। ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਮਛਰਾਏ ਕਲਾਂ ਦੇ ਵਸਨੀਕ ਅਤੇ ਪੇਂਡੂ ਰਿਹਾਇਸ਼ੀ ਯੋਜਨਾ ਦੇ ਲਾਭਪਾਤਰੀ, ਪ੍ਰੀਤਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪਰਿਵਾਰ ਪਹਿਲਾਂ ਕੱਚੇ ਘਰ ਵਿੱਚ ਰਹਿ ਰਿਹਾ ਸੀ। ਬਰਸਾਤੀ ਮੌਸਮ ਦੌਰਾਨ ਅਕਸਰ ਘਰ ਵਿੱਚ ਪਾਣੀ ਵੜ ਜਾਂਦਾ ਸੀI ਮਕਾਨ ਦੀਆਂ ਕੰਧਾਂ ਅਤੇ ਛੱਤਾਂ ਦੀ ਖਸਤਾ ਹਾਲਤ ਕਾਰਨ ਪਰਿਵਾਰ ਲਈ ਉੱਥੇ ਸੁਰੱਖਿਅਤ ਢੰਗ ਨਾਲ ਰਹਿਣਾ ਬਹੁਤ ਔਖਾ ਸੀ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਤੋਂ ਮਿਲੀ ਸਹਾਇਤਾ ਨੇ ਉਨ੍ਹਾਂ ਦੇ ਪਰਿਵਾਰ ਨੂੰ ਪੱਕੇ ਘਰ ਵਿੱਚ ਰਹਿਣ ਦੇ ਯੋਗ ਬਣਾਇਆ ਹੈ, ਜਿਸ ਨਾਲ ਉਨ੍ਹਾਂ ਨੂੰ ਢੁੱਕਵਾਂ ਰਿਹਾਇਸ਼ੀ ਮਾਹੌਲ ਅਤੇ ਰਾਹਤ ਮਿਲੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਂਗਸਟਰਾਂ 'ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਹੱਥਾਂ ਨਾਲ ਟੁੱਟ ਰਹੀ ਸੜਕ ਵਾਲੀ ਵੀਡੀਓ ਬਿਲਕੁਲ ਝੂਠੀ, ਵਿਰੋਧੀ ਧਿਰਾਂ ਜਾਣ ਬੁਝ ਕੇ ਕਰ ਰਹੀਆਂ ਹਨ ਗੁਮਰਾਹਕੁੰਨ ਪ੍ਰਚਾਰ: ਈਟੀਓ

NRI ਮਿਲਣੀ 26 ਅਗਸਤ ਨੂੰ: ਸੱਤ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਹੋਣਗੇ ਸ਼ਾਮਲ: ਡਾ. ਰਵਜੋਤ ਸਿੰਘ

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਵਿੱਤੀ ਸਹਾਇਤਾ ਸਕੀਮ ਤਹਿਤ 518.81 ਕਰੋੜ ਰੁਪਏ ਜਾਰੀ

ਜਲੰਧਰ ਹਾਈਟਸ ’ਚ ਬਿਲਡਿੰਗ ਤੋਂ ਡਿੱਗਣ ਕਾਰਨ ਸ਼ੱਕੀ ਹਾਲਾਤਾਂ 'ਚ 21 ਸਾਲਾ ਵਿਦਿਆਰਥਣ ਦੀ ਮੌਤ

ਸਕੂਲ ਦੀਆਂ ਵਿਦਿਆਰਥਣਾਂ ਨੂੰ ਡੈਮ ’ਤੇ ਲੈ ਗਿਆ ਪ੍ਰਿੰਸੀਪਲ, ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਮਗਰੋਂ ਸਸਪੈਂਡ

ਪੰਜਾਬ ਦਾ ਪਾਣੀ ਦੂਸ਼ਿਤ ਕਰਨ ਦੇ ਦੋਸ਼ ’ਚ ਹਿਮਾਚਲ ਦੀ ਇੰਡਸਟਰੀ ਖ਼ਿਲਾਫ਼ FIR ਦਰਜ

ਫਰੀਦਕੋਟ ਤੋਂ ਲਾਪਤਾ 3 ਨਾਬਾਲਿਗ ਵਿਦਿਆਰਥਣਾਂ ਦੀ ਮੁੰਬਈ ’ਚ ਮਿਲੀ ਲੋਕੇਸ਼ਨ, ਪੁਲਿਸ ਟੀਮ ਰਵਾਨਾ

ਕਿਤਾਬ ਲਵਰਜ਼ ਦਾ ‘ਲੋਡ ਦ ਬਾਕਸ’ ਬੁੱਕ ਫੇਅਰ ਮੋਹਾਲੀ ਵਿੱਚ ਸ਼ੁਰੂ

ਸੁਖਬੀਰ ਬਾਦਲ ਪੰਜਾਬ ਛੱਡਣ ਦੀ ਫਿਰਾਕ ਵਿੱਚ, ਅਕਾਲੀ ਦਲ ਦੀ ਕਮਾਨ ਹਰਸਿਮਰਤ ਅਤੇ ਮਜੀਠੀਆ ਨੂੰ ਸੌਂਪਣ ਦੀ ਤਿਆਰੀ: ਬਲਤੇਜ ਪੰਨੂ