Wednesday, September 16, 2026
ਤਾਜਾ ਖਬਰਾਂ
ਕਾਮਰੇਡ ਗੁਰਦੇਵ ਸਿੰਘ, ਬਜ਼ੁਰਗ ਮਾਰਕਸਵਾਦੀ-ਲੈਨਿਨਵਾਦੀ ਅਤੇ ਨਸਲਵਾਦ ਵਿਰੋਧੀ ਕਾਰਕੁਨ, ਦਾ 85 ਸਾਲ ਦੀ ਉਮਰ ਵਿੱਚ ਬਰੈਂਪਟਨ ਵਿੱਚ ਦੇਹਾਂਤ ਹੋ ਗਿਆਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ 'ਚ ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਹਮਲਾਵਰ ਢੇਰ*ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀ

Punjab

ਪੰਜਾਬ ਸਰਕਾਰ ਨੇ ਬੇਅਦਬੀ ਕਾਨੂੰਨ ਨੂੰ ਲੈ ਕੇ 7 ਮੈਂਬਰੀ ਤਾਲਮੇਲ ਕਮੇਟੀ ਦਾ ਕੀਤਾ ਗਠਨ

ਪੰਜਾਬ ਨਿਊਜ਼ ਐਕਸਪ੍ਰੈੱਸ | September 16, 2026 07:02 PM

ਚੰਡੀਗੜ੍ਹ: ਪੰਜਾਬ ਸਰਕਾਰ ਨੇ ਬੇਅਦਬੀ ਨਾਲ ਸਬੰਧਤ ਕਾਨੂੰਨ ਨੂੰ ਲੈ ਕੇ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਹੈ। ਪੰਜਾਬ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਇਸ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਬੇਅਦਬੀ ਦੇ ਮਾਮਲਿਆਂ ਨਾਲ ਜੁੜੇ ਕਾਨੂੰਨੀ ਅਤੇ ਹੋਰ ਪੱਖਾਂ ਬਾਰੇ ਤਾਲਮੇਲ ਕਰਨ ਦਾ ਕੰਮ ਕਰੇਗੀ। ਇਸ 7 ਮੈਂਬਰੀ ਤਾਲਮੇਲ ਕਮੇਟੀ 'ਚ.....

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ
ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ
ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ
ਸੇਵਾਮੁਕਤ ਜਸਟਿਸ ਜਸਪਾਲ ਸਿੰਘ
ਸੇਵਾਮੁਕਤ ਜਸਟਿਸ ਗੁਰਬੀਰ ਸਿੰਘ
ਸੇਵਾਮੁਕਤ ਆਈਪੀਐਸ ਅਤੇ ਪੀਪੀਐਸਸੀ ਚੇਅਰਮੈਨ ਜਤਿੰਦਰ ਸਿੰਘ ਔਲਖ
ਕਾਨੂੰਨ ਅਧਿਕਾਰੀ ਪ੍ਰੀਤ ਇੰਦਰ ਪਾਲ ਸਿੰਘ ਕਮੇਟੀ ਵਿੱਚ ਸ਼ਾਮਲ ਹਨ।

ਇਸ ਗਠਿਤ ਕੀਤੀ ਗਈ ਤਾਲਮੇਲ ਕਮੇਟੀ ਦਾ ਮੁੱਖ ਕਾਰਜ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਕਮੇਟੀ ਨਾਲ ਲਗਾਤਾਰ ਸੰਪਰਕ ਵਿੱਚ ਰਹਿਣਾ ਹੋਵੇਗਾ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ, ਸਰੂਪਾਂ ਦੀ ਸੰਭਾਲ ਅਤੇ ਇਸ ਨਾਲ ਜੁੜੇ ਕਾਨੂੰਨੀ ਨਿਯਮਾਂ ‘ਚ ਸੁਧਾਰ (ਸੋਧ) ਕਰਨ ਲਈ ਦੋਵੇਂ ਕਮੇਟੀਆਂ ਆਪਸੀ ਸਹਿਮਤੀ ਨਾਲ ਕੰਮ ਕਰਨਗੀਆਂ। ਧਾਰਮਿਕ ਭਾਵਨਾਵਾਂ ਦੀ ਰੋਸ਼ਨੀ ਵਿੱਚ ਤਿਆਰ ਕੀਤੇ ਜਾਣ ਵਾਲੇ ਨਿਯਮਾਂ ਨੂੰ ਕਾਨੂੰਨੀ ਰੂਪ ਦੇਣ ਲਈ ਇਹ ਤਾਲਮੇਲ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਬਾਦਲ ਦਾ ਭਗਵੰਤ ਮਾਨ ’ਤੇ ਤਿੱਖਾ ਹਮਲਾ; ਆਪ ਦਾ ਜੀ ਪੇਅ ਕੀਤਾ ਬੇਨਕਾਬ

ਪੰਜਾਬ ਯੂਨੀਵਰਸਿਟੀ ਵੱਲੋਂ 'ਫੈਸਟਸ਼੍ਰਿਫਟ: ਏ ਟ੍ਰਿਬਿਊਟ ਟੂ ਦ ਅਕਾਦਮਿਕ ਲੀਡਰਸ਼ਿਪ ਐਂਡ ਮੈਂਟਰਸ਼ਿਪ ਆਫ਼ ਪ੍ਰੋ. ਭੀਮ ਐੱਸ. ਦਹੀਆ' ਲੋਕ ਅਰਪਣ

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ - ਡਾ. ਬਲਜੀਤ ਕੌਰ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਗੁਲਜ਼ਾਰ ਸਿੰਘ ਖੁਦਕੁਸ਼ੀ ਮਾਮਲਾ: ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਤੋਂ ਸਟੇਟਸ ਰਿਪੋਰਟ ਤਲਬ

ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਈਟੀਓ

ਡਰਾਫਟ ਚੰਡੀਗੜ੍ਹ ਹੈਲਥ ਸਰਵਿਸ ਰੂਲਜ਼ 2026: ਪੰਜਾਬ ਦਾ ਹਿੱਸਾ ਹੌਲੀ-ਹੌਲੀ ਖੋਹਿਆ ਜਾ ਰਿਹਾ : ਬਲਤੇਜ ਪੰਨੂ

ਰੋਪੜ ਪਾਵਰ ਪਲਾਂਟ ਦੇ 2 ਯੂਨਿਟ ਬੰਦ ਹੋਣ ਦੇ ਬਾਵਜੂਦ ਪੰਜਾਬ 'ਚ ਬਿਜਲੀ ਦੀ ਕੋਈ ਘਾਟ ਨਹੀਂ ਆਈ: ਤਰੁਨਪ੍ਰੀਤ ਸੌਂਦ

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਮੁੰਡੀਆਂ