Wednesday, July 29, 2026

Punjab

ਪੰਜਾਬ ਸਰਕਾਰ ਨੇ ਸੂਬੇ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾ ਕੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਇਤਿਹਾਸਕ ਕਦਮ ਚੁੱਕੇ - ਬਰਿੰਦਰ ਕੁਮਾਰ ਗੋਇਲ

ਪੰਜਾਬ ਨਿਊਜ਼ ਐਕਸਪ੍ਰੈੱਸ | July 29, 2026 08:45 PM

- *ਕੈਬਨਿਟ ਮੰਤਰੀ ਨੇ ਹਲਕਾ ਫਤਹਿਗੜ੍ਹ ਸਾਹਿਬ ਦੇ 30.71 ਕਰੋੜ ਦੀ ਲਾਗਤ ਵਾਲੇ ਨਹਿਰੀ ਪ੍ਰੋਜੈਕਟ ਦਾ ਕੀਤਾ ਉਦਘਾਟਨ*
- *ਕਿਹਾ 3.75 ਕਰੋੜ ਦੀ ਲਾਗਤ ਨਾਲ ਜ਼ਮੀਨਦੋਜ ਪਾਈਪਲਾਈਨਾਂ ਵਿਛਾਉਣ ਦਾ ਕੰਮ ਜਲਦ ਹੋਵੇਗਾ ਮੁਕੰਮਲ, 2332 ਏਕੜ ਰਕਬੇ ਨੂੰ ਹੋਵੇਗਾ ਲਾਭ*
- *ਵਿਧਾਇਕ ਰਾਏ ਨੇ ਹਲਕੇ ਦੇ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ*

ਚੰਡੀਗੜ੍ਹ/ਫਤਹਿਗੜ੍ਹ ਸਾਹਿਬ, 29 ਜੁਲਾਈ: ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਹਲਕਾ ਫਤਹਿਗੜ੍ਹ ਸਾਹਿਬ ਦੇ ਪਿੰਡ ਸੌਂਢਾ ਵਿਖੇ ਪੰਜਾਬ ਸਰਕਾਰ ਵੱਲੋਂ ਨਹਿਰੀ ਸਿੰਚਾਈ ਨੂੰ ਮਜ਼ਬੂਤ ਕਰਨ ਲਈ ਕਰਵਾਏ ਗਏ ਅਹਿਮ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਵੱਧ ਤੋਂ ਵੱਧ ਨਹਿਰੀ ਪਾਣੀ ਮੁਹੱਈਆ ਕਰਵਾ ਕੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਇਤਿਹਾਸਕ ਕਦਮ ਚੁੱਕ ਰਹੀ ਹੈ।

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਫਤਹਿਗੜ੍ਹ ਸਾਹਿਬ ਹਲਕੇ ਵਿੱਚ ਸੈਦਪੂਰਾ ਮਾਇਨਰ, ਰਜਿੰਦਰਗੜ ਮਾਇਨਰ, 1-ਐਲ ਰਜਬਾਹਾ ਨੂੰ ਕੁੱਲ 33.68 ਕਿਲੋਮੀਟਰ ਤੱਕ ਪੱਕਾ ਕਰਨ ਅਤੇ 23.05 ਕਿਲੋਮੀਟਰ ਅੰਡਰਗਰਾਊਂਡ ਪਾਈਪ ਲਾਈਨਾਂ ਵਿਛਾਉਣ ਵਰਗੇ ਪ੍ਰੋਜੈਕਟਾਂ 'ਤੇ ਕੁੱਲ 30.71 ਕਰੋੜ ਰੁਪਏ ਦੀ ਲਾਗਤ ਆਈ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਲਕਾ ਫਤਹਿਗੜ੍ਹ ਸਾਹਿਬ ਦੇ ਪਿੰਡ ਸਾਨੀਪੁਰ, ਬਾੜਾ, ਛਲੇੜੀ ਕਲਾਂ, ਸੈਫਲਪੁਰ, ਮਹੁੰਮਦੀਪੁਰ, ਆਦਮਪੁਰ, ਬੀਬੀਪੁਰ, ਸਰਾਣਾ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣ ਲਈ 3.75 ਕਰੋੜ ਦੀ ਰਾਸ਼ੀ ਖਰਚ ਕਰਕੇ ਜਮੀਨਦੋਜ ਪਾਈਪ ਲਾਈਨ ਦਾ ਕੰਮ ਕਰਵਾਇਆ ਜਾ ਰਿਹਾ, ਜਿਸ ਦੇ ਨਾਲ 2332 ਏਕੜ ਰਕਬੇ ਨੂੰ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੇਲੇ ਸੂਬੇ ਵਿੱਚ 26 ਫੀਸਦੀ ਨਹਿਰੀ ਪਾਣੀ ਖੇਤਾ ਤੱਕ ਪਹੁੰਚਦਾ ਸੀ, ਪ੍ਰੰਤੂ ਆਮ ਆਦਮੀ ਪਾਰਟੀ ਦੀ ਸਰਕਾਰ ਨੇ 7500 ਕਰੋੜ ਰੁਪਏ ਖਰਚ ਕੇ 86 ਫੀਸਦੀ ਪਾਣੀ ਸੂਬੇ ਦੇ ਪਿੰਡਾਂ ਤੱਕ ਪਹੁੰਚਾਇਆ ਹੈ।

ਜਲ ਸਰੋਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੇ ਲਈ ਸੂਬਾ ਸਰਕਾਰ ਵੱਲੋਂ ਵੱਡੇ ਪੱਧਰ ਤੇ ਕੰਮ ਕੀਤਾ ਜਾ ਰਿਹਾ ਹੈ ਅਤੇ ਬਹੁਤ ਜਲਦ ਹਰੇਕ ਪਿੰਡ ਤੱਕ ਨਹਿਰੀ ਪਾਣੀ ਪਹੁੰਚਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਨਹਿਰੀ ਨੈੱਟਵਰਕ ਨੂੰ ਮਜ਼ਬੂਤ ਕਰਕੇ ਨਾ ਸਿਰਫ਼ ਕਿਸਾਨਾਂ ਦੀ ਸਿੰਚਾਈ ਲਾਗਤ ਘਟੇਗੀ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਧਰਤੀ ਹੇਠਲੇ ਪਾਣੀ ਦੀ ਸੰਭਾਲ ਵੀ ਯਕੀਨੀ ਬਣੇਗੀ।

ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਜਲ ਸਰੋਤ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਫਤਹਿਗੜ੍ਹ ਸਾਹਿਬ ਹਲਕੇ ਵਿੱਚ ਨਹਿਰੀ ਸਿੰਚਾਈ ਨੂੰ ਮਜ਼ਬੂਤ ਕਰਨ ਲਈ ਕਰਵਾਏ ਗਏ ਇਹ ਵਿਕਾਸ ਕਾਰਜ ਕਿਸਾਨਾਂ ਲਈ ਵਰਦਾਨ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਹਲਕੇ ਦੇ ਕਿਸਾਨਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਨਹਿਰੀ ਪਾਣੀ ਦੀ ਮੰਗ ਨੂੰ ਪੰਜਾਬ ਸਰਕਾਰ ਨੇ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਭਗਵੰਤ ਮਾਨ ਇੱਕ ਵੱਡਾ ਝੂਠਾ ਹੈ: ਵੜਿੰਗ ਕਹਿੰਦਾ ਹੈ, ਮੁੱਖ ਮੰਤਰੀ ਇੱਕੋ ਝੂਠ ਨੂੰ 100 ਵਾਰ ਦੁਹਰਾਉਂਦਾ ਹੈ

ਹਰਸਿਮਰਤ ਨੇ ਗ੍ਰਹਿ ਮੰਤਰੀ ਨੂੰ ਪੰਜਾਬ ਪ੍ਰੀਖਿਆ ਲੀਕ ਦੀ ਜਾਂਚ ਦਾ ਹੁਕਮ ਦੇਣ ਦੀ ਅਪੀਲ ਕੀਤੀ

ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ

ਗੈਂਗਸਟਰਾਂ 'ਤੇ ਵਾਰ ਦਾ 190ਵਾਂ ਦਿਨ: ਪੰਜਾਬ ਪੁਲਿਸ ਵੱਲੋਂ 641 ਥਾਈਂ ਛਾਪੇਮਾਰੀ; 313 ਕਾਬੂ

ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਨੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਵਾਲੀਆਂ ਤਾਕਤਾਂ ਤੋਂ ਕੌਮ ਸੁਚੇਤ ਰਹੇ - ਗਿਆਨੀ ਕੁਲਦੀਪ ਸਿੰਘ ਗੜਗੱਜ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੱਤ ਮਹੀਨਿਆਂ ਵਿੱਚ 111 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਕੀਤੀ ਬਰਾਮਦ

ਦੋਸ਼ੀਆਂ ਨੂੰ ਸਜ਼ਾ ਤਾਂ ਪਹਿਲਾਂ ਹੀ ਨਹੀਂ ਮਿਲ ਰਹੀ, ਸੋਧ ਬਿੱਲ ਵਿੱਚ ਸਜ਼ਾ ਵਧਾਉਣ ਨਾਲ ਕੋਈ ਫਰਕ ਨਹੀਂ ਪੈਣਾ: ਮੀਤ ਹੇਅਰ

ਪੰਜਾਬ ਸਰਕਾਰ ਵੱਲੋਂ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ