Saturday, July 04, 2026
ਤਾਜਾ ਖਬਰਾਂ
ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ: ਡਾ. ਬਲਜੀਤ ਕੌਰਸੁਖਜਿੰਦਰ ਸਿੰਘ ਰੰਧਾਵਾ ਦੀ ਐੱਚ.ਐੱਮ. ਸ਼ਾਹ ਨਾਲ ਮੁਲਾਕਾਤ ਨੇ ਸਿਆਸੀ ਅਟਕਲਾਂ ਸ਼ੁਰੂ ਕਰ ਦਿੱਤੀਆਂ; ਗਹਿਲੋਤ ਅਤੇ ਦੋਤਾਸਰਾ ਨੇ ਸਮਰਥਨ ਦਿੱਤਾਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ 'ਤੇ ਸੁਰਜੀਤ ਕਰਨ ਦੀ ਪ੍ਰਵਾਨਗੀ*ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ 'ਤੇ ਸੁਰਜੀਤ ਕਰਨ ਦੀ ਪ੍ਰਵਾਨਗੀ*ਪਾਕਿਸਤਾਨੀਆਂ ਵੱਲੋਂ ਗੁਰਦੁਆਰਾ ਸਾਹਿਬ ਨੂੰ ਢਾਹੁਣਾ ਦੀ ਕਰਵਾਈ ਵੱਡਾ ਜ਼ੁਲਮ : ਛੀਨਾਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab

ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ: ਡਾ. ਬਲਜੀਤ ਕੌਰ

PUNJAB NEWS EXPRESS | July 03, 2026 10:20 PM

*ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ- ਹਰ ਬਜ਼ੁਰਗ ਸਤਿਕਾਰ, ਦੇਖਭਾਲ ਅਤੇ ਸਮੇਂ ਸਿਰ ਸਹਾਇਤਾ ਦਾ ਹੱਕਦਾਰ*
ਚੰਡੀਗੜ੍ਹ, : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬਜ਼ੁਰਗਾਂ ਦੇ ਸਤਿਕਾਰ, ਸੁਰੱਖਿਆ ਅਤੇ ਭਲਾਈ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਵਿੱਚ ‘ਐਲਡਰਲਾਈਨ 14567’ (5lderline 14567) ਰਾਹੀਂ ਬਜ਼ੁਰਗਾਂ ਲਈ ਸਹਾਇਤਾ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸ ਨਾਲ ਸੀਨੀਅਰ ਸਿਟੀਜ਼ਨਾਂ ਨੂੰ ਸਮੇਂ ਸਿਰ ਸਹਾਇਤਾ, ਕਾਨੂੰਨੀ ਮਾਰਗਦਰਸ਼ਨ ਅਤੇ ਕਈ ਹੋਰ ਜ਼ਰੂਰੀ ਸੇਵਾਵਾਂ ਆਸਾਨੀ ਨਾਲ ਮਿਲ ਰਹੀਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ‘ਐਲਡਰਲਾਈਨ 14567’ ਪੰਜਾਬ ਦੇ ਬਜ਼ੁਰਗਾਂ ਲਈ ਇੱਕ ਭਰੋਸੇਮੰਦ ਸਹਾਰਾ ਬਣ ਕੇ ਉੱਭਰੀ ਹੈ, ਜਿਸ ਤਹਿਤ ਹੁਣ ਤੱਕ ਸੂਬੇ ਭਰ ਵਿੱਚੋਂ 2.5 ਲੱਖ ਤੋਂ ਵੱਧ ਕਾਲਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਸ ਹੈਲਪਲਾਈਨ ਨੇ 91 ਬੇਸਹਾਰਾ ਬਜ਼ੁਰਗਾਂ ਨੂੰ ਸਫ਼ਲਤਾਪੂਰਵਕ ਰੈਸਕਿਊ ਕਰਕੇ (ਬਚਾ ਕੇ) ਉਨ੍ਹਾਂ ਦੇ ਪਰਿਵਾਰਾਂ ਨਾਲ ਮਿਲਾਇਆ ਹੈ। ਇਸ ਦੇ ਨਾਲ ਹੀ ਬਜ਼ੁਰਗਾਂ ਨਾਲ ਦੁਰਵਿਵਹਾਰ ਅਤੇ ਗੁਜ਼ਾਰਾ ਭੱਤੇ (ਮੇਨਟੇਨੈਂਸ) ਨਾਲ ਸਬੰਧਤ 1, 000 ਤੋਂ ਵੱਧ ਮਾਮਲਿਆਂ ਨੂੰ ਸੁਲਝਾਉਣ ਵਿੱਚ ਮਦਦ ਕੀਤੀ ਹੈ, ਜਿਸ ਨਾਲ ਪੀੜਤ ਬਜ਼ੁਰਗਾਂ ਨੂੰ ਸਮੇਂ ਸਿਰ ਰਾਹਤ ਮਿਲੀ ਹੈ, ਉਨ੍ਹਾਂ ਦਾ ਮਾਣ-ਸਤਿਕਾਰ ਬਹਾਲ ਹੋਇਆ ਹੈ ਅਤੇ ਇਹ ਯਕੀਨੀ ਬਣਾਇਆ ਗਿਆ ਹੈ ਕਿ ਕਿਸੇ ਵੀ ਬਜ਼ੁਰਗ ਨੂੰ ਮੁਸ਼ਕਿਲ ਘੜੀ ਵਿੱਚ ਇਕੱਲਾ ਨਾ ਛੱਡਿਆ ਜਾਵੇ।

ਡਾ. ਬਲਜੀਤ ਕੌਰ ਨੇ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦੇ ਮਜ਼ਬੂਤ ਸਤੰਭ ਹਨ ਅਤੇ ਉਹ ਹਮਦਰਦੀ, ਸਤਿਕਾਰ ਅਤੇ ਸੁਰੱਖਿਅਤ ਜੀਵਨ ਦੇ ਹੱਕਦਾਰ ਹਨ। ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਕੋਈ ਵੀ ਬਜ਼ੁਰਗ ਆਪਣੇ ਆਪ ਨੂੰ ਬੇਸਹਾਰਾ ਜਾਂ ਲਾਚਾਰ ਮਹਿਸੂਸ ਨਾ ਕਰੇ। ਉਨ੍ਹਾਂ ਕਿਹਾ ਕਿ ‘ਐਲਡਰਲਾਈਨ 14567’ ਸਿਰਫ਼ ਇੱਕ ਹੈਲਪਲਾਈਨ ਨਹੀਂ ਹੈ, ਸਗੋਂ ਇਹ ਬਜ਼ੁਰਗਾਂ ਲਈ ਭਰੋਸੇ, ਮਾਰਗਦਰਸ਼ਨ ਅਤੇ ਲੋੜ ਦੇ ਸਮੇਂ ਤੁਰੰਤ ਸਹਾਇਤਾ ਦਾ ਇੱਕ ਪੱਕਾ ਜ਼ਰੀਆ ਹੈ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਵਿੱਚ ਇਹ ‘ਐਲਡਰਲਾਈਨ 14567’ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ, ਹੈਲਪਏਜ ਇੰਡੀਆ (8elp1ge 9ndia) ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਸੋਸ਼ਲ ਡਿਫੈਂਸ (N9S4) ਦੇ ਤਿਕੋਣੇ ਸਮਝੌਤੇ ਤਹਿਤ ਚਲਾਈ ਜਾ ਰਹੀ ਹੈ। ਇਹ ਟੋਲ-ਫ੍ਰੀ ਹੈਲਪਲਾਈਨ ਹਫ਼ਤੇ ਦੇ ਸੱਤੋਂ ਦਿਨ ਸਵੇਰੇ 8:00 ਵਜੇ ਤੋਂ ਰਾਤ 8:00 ਵਜੇ ਤੱਕ ਕੰਮ ਕਰਦੀ ਹੈ, ਜਿੱਥੇ ਸਿਖਲਾਈ ਪ੍ਰਾਪਤ ਅਤੇ ਸੰਵੇਦਨਸ਼ੀਲ ਕਾਲ ਅਫ਼ਸਰ ਬਜ਼ੁਰਗਾਂ ਨੂੰ ਤੁਰੰਤ ਸਹਾਇਤਾ ਅਤੇ ਮਾਰਗਦਰਸ਼ਨ ਪ੍ਰਦਾਨ ਕਰਦੇ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਇਹ ਹੈਲਪਲਾਈਨ ਬੁਢਾਪਾ ਪੈਨਸ਼ਨ ਅਤੇ ਹੋਰ ਸਰਕਾਰੀ ਭਲਾਈ ਸਕੀਮਾਂ ਬਾਰੇ ਮੁਕੰਮਲ ਜਾਣਕਾਰੀ, ਪੇਸ਼ੇਵਰ ਕੌਂਸਲਿੰਗ (ਸਲਾਹ-ਮਸ਼ਵਰਾ), ਕਾਨੂੰਨੀ ਸਹਾਇਤਾ, ਬੇਘਰ ਬਜ਼ੁਰਗਾਂ ਦਾ ਬਚਾਅ ਤੇ ਮੁੜ-ਵਸੇਬਾ ਕਰਨ ਦੇ ਨਾਲ-ਨਾਲ ’ਮਾਪਿਆਂ ਅਤੇ ਸੀਨੀਅਰ ਸਿਟੀਜ਼ਨਾਂ ਦੀ ਦੇਖਭਾਲ ਅਤੇ ਭਲਾਈ ਐਕਟ, 2007’ ਤਹਿਤ ਗਠਿਤ ਜ਼ਿਲ੍ਹਾ ਟ੍ਰਿਬਿਊਨਲਾਂ ਰਾਹੀਂ ਬਜ਼ੁਰਗਾਂ ਨਾਲ ਹੁੰਦੇ ਦੁਰਵਿਵਹਾਰ, ਅਣਗਹਿਲੀ ਅਤੇ ਗੁਜ਼ਾਰਾ ਭੱਤੇ ਦੇ ਮਾਮਲਿਆਂ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀ ਹੈ।

ਡਾ. ਬਲਜੀਤ ਕੌਰ ਨੇ ਸੀਨੀਅਰ ਸਿਟੀਜ਼ਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਜਦੋਂ ਵੀ ਉਨ੍ਹਾਂ ਨੂੰ ਕਿਸੇ ਸਹਾਇਤਾ ਦੀ ਲੋੜ ਹੋਵੇ, ਉਹ ਇਸ ਟੋਲ-ਫ੍ਰੀ ਹੈਲਪਲਾਈਨ ਨੰਬਰ 14567 ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਇੱਕ ਅਜਿਹੇ ਹਮਦਰਦ ਅਤੇ ਸੰਵੇਦਨਸ਼ੀਲ ਸਮਾਜ ਦੀ ਸਿਰਜਣਾ ਲਈ ਦ੍ਰਿੜ ਹੈ, ਜਿੱਥੇ ਹਰ ਬਜ਼ੁਰਗ ਪੂਰੀ ਸੁਰੱਖਿਆ, ਸਨਮਾਨ ਅਤੇ ਮਾਨਸਿਕ ਸ਼ਾਂਤੀ ਨਾਲ ਆਪਣਾ ਜੀਵਨ ਬਤੀਤ ਕਰ ਸਕੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਲੋਕ ਮਿਲਣੀ ਦੌਰਾਨ ਤਿੰਨ ਪਿੰਡਾਂ ਨੂੰ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ

ਜ਼ਿਲ੍ਹਾ ਭਾਸ਼ਾ ਦਫ਼ਤਰ, ਐੱਸ.ਏ.ਐੱਸ.ਨਗਰ ਵਿਖੇ ਉਰਦੂ ਆਮੋਜ਼ ਕੋਰਸ ਵਿੱਚ ਦਾਖਲੇ ਦੀ ਮਿਤੀ ਵਿੱਚ ਵਾਧਾ

ਟ੍ਰੈਫਿਕ ਪੁਲਿਸ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਜਾਤੜੀ ਵਿਖੇ ਟ੍ਰੈਫਿਕ ਨਿਯਮਾਂ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਿੰਡ ਸਨੇਟਾ ਵਿਖੇ ਰੂਰਲ ਹੈਲਥ ਟ੍ਰੇਨਿੰਗ ਸੈਂਟਰ ਦਾ ਕੀਤਾ ਉਦਘਾਟਨ

ਸੰਤ ਬਾਬਾ ਤੇਜਾ ਸਿੰਘ ਜੀ ਦੀ 61ਵੀਂ ਸਾਲਾਨਾ ਬਰਸੀ ਮੌਕੇ ਬੜੂ ਸਾਹਿਬ ਵਿਖੇ ਤਿੰਨ ਰੋਜ਼ਾ ਮਹਾਨ ਗੁਰਮਤਿ ਸਮਾਗਮ ਸ਼ਰਧਾ ਅਤੇ ਰੂਹਾਨੀ ਜਜ਼ਬੇ ਨਾਲ ਸੰਪੰਨ

ਗੈਂਗਸਟਰਾਂ ‘ਤੇ ਵਾਰ ਦਾ 164ਵਾਂ ਦਿਨ: ਪੰਜਾਬ ਪੁਲਿਸ ਵੱਲੋਂ 534 ਥਾਈਂ ਛਾਪੇਮਾਰੀ; 297 ਗ੍ਰਿਫ਼ਤਾਰ

ਸੁਖਜਿੰਦਰ ਸਿੰਘ ਰੰਧਾਵਾ ਦੀ ਐੱਚ.ਐੱਮ. ਸ਼ਾਹ ਨਾਲ ਮੁਲਾਕਾਤ ਨੇ ਸਿਆਸੀ ਅਟਕਲਾਂ ਸ਼ੁਰੂ ਕਰ ਦਿੱਤੀਆਂ; ਗਹਿਲੋਤ ਅਤੇ ਦੋਤਾਸਰਾ ਨੇ ਸਮਰਥਨ ਦਿੱਤਾ

ਸਾਬਕਾ CM ਚੰਨੀ ਦੀ ਰਿਹਾਇਸ਼ 'ਤੇ ਨਾਰਾਜ਼ ਕਾਂਗਰਸੀ ਆਗੂਆਂ ਦੀ ਹੋਈ ਮੀਟਿੰਗ

ਸੰਸਦ ਮੈਂਬਰ ਸੰਦੀਪ ਪਾਠਕ ਦੀ ਪਟੀਸ਼ਨ 'ਤੇ ਪੰਜਾਬ ਸਰਕਾਰ ਨੇ ਫਿਰ ਸਮਾਂ ਮੰਗਿਆ

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ