Thursday, August 20, 2026

Punjab

ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਚੀਮਾ

ਪੰਜਾਬ ਨਿਊਜ਼ ਐਕਸਪ੍ਰੈੱਸ | August 20, 2026 07:40 PM

- *ਮਸਲਿਆਂ ਨੂੰ ਆਪਸੀ ਸਹਿਮਤੀ ਨਾਲ ਹੱਲ ਕਰਨ ਲਈ ਵਿੱਤ, ਮਾਲ, ਏ.ਜੀ. ਦਫ਼ਤਰ ਅਤੇ ਯੂਨੀਅਨ ਦੀ ਸਾਂਝੀ ਕਮੇਟੀ ਬਣਾਈ ਜਾਵੇਗੀ*
- *ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਧੀਕ ਮੁੱਖ ਸਕੱਤਰ ਮਾਲ ਨੂੰ ਜਾਇਜ਼ ਮੰਗਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਅਤੇ ਵਿੱਤੀ ਮਾਮਲੇ ਵਿੱਤ ਵਿਭਾਗ ਨੂੰ ਭੇਜਣ ਦੇ ਨਿਰਦੇਸ਼*

ਚੰਡੀਗੜ੍ਹ, 20 ਅਗਸਤ 2026 : ਮਾਲ ਵਿਭਾਗ ਦੇ ਫੀਲਡ ਸਟਾਫ਼ ਦੀਆਂ ਮੰਗਾਂ ਦੇ ਹੱਲ ਲਈ ਇੱਕ ਅਹਿਮ ਪਹਿਲਕਦਮੀ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਮਾਲ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮਾਲ ਵਿਭਾਗ, ਵਿੱਤ ਵਿਭਾਗ, ਐਡਵੋਕੇਟ ਜਨਰਲ (ਏ.ਜੀ.) ਦਫ਼ਤਰ ਦੇ ਅਧਿਕਾਰੀਆਂ ਅਤੇ ਦਿ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੇ ਨੁਮਾਇੰਦਿਆਂ 'ਤੇ ਆਧਾਰਿਤ ਇੱਕ ਵਿਸ਼ੇਸ਼ ਸਾਂਝੀ ਕਮੇਟੀ ਗਠਿਤ ਕੀਤੀ ਜਾਵੇ, ਤਾਂ ਜੋ ਸੇਵਾਵਾਂ ਅਤੇ ਕਾਡਰ ਨਾਲ ਸਬੰਧਤ ਸਾਰੇ ਮਸਲਿਆਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਜਾ ਸਕੇ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇੱਥੇ ਦਿ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਅਤੇ ਦਿ ਰੈਵੇਨਿਊ ਪਟਵਾਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ, ਜਿਸ ਵਿਚ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੀ ਮੌਜੂਦ ਸਨ, ਦੀ ਪ੍ਰਧਾਨਗੀ ਕਰਦਿਆਂ ਐਸੋਸੀਏਸ਼ਨ ਦੇ ਮਸਲਿਆਂ ਦੇ ਸੁਹਿਰਦ ਅਤੇ ਜਲਦ ਹੱਲ 'ਤੇ ਜ਼ੋਰ ਦਿੱਤਾ।

ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ ਮਾਲ (ਐਫ.ਸੀ.ਆਰ.) ਅਨੁਰਾਗ ਵਰਮਾ ਨੂੰ ਨਿਰਦੇਸ਼ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਯੂਨੀਅਨ ਦੀਆਂ ਜਾਇਜ਼ ਮੰਗਾਂ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾਵੇ। ਉਨ੍ਹਾਂ ਅੱਗੇ ਹਦਾਇਤ ਕੀਤੀ ਕਿ ਵਿੱਤੀ ਦੇਣਦਾਰੀਆਂ ਨਾਲ ਸਬੰਧਤ ਸਾਰੀਆਂ ਤਜਵੀਜ਼ਾਂ ਤੁਰੰਤ ਵਿੱਤ ਵਿਭਾਗ ਨੂੰ ਭੇਜੀਆਂ ਜਾਣ ਤਾਂ ਜੋ ਲੋੜੀਂਦੀ ਰਸਮੀ ਕਾਰਵਾਈ ਅਤੇ ਪ੍ਰਵਾਨਗੀਆਂ ਵਿੱਚ ਤੇਜ਼ੀ ਲਿਆਂਦੀ ਜਾ ਸਕੇ।

ਮੀਟਿੰਗ ਦੌਰਾਨ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੇ ਵਫ਼ਦ ਨੇ ਇੱਕ ਰਸਮੀ ਮੰਗ ਪੱਤਰ ਸੌਂਪਿਆ, ਜਿਸ ਵਿੱਚ ਉਨ੍ਹਾਂ ਦੀਆਂ ਮੁੱਖ ਮੰਗਾਂ ਜਿਵੇਂ ਕਿ ਕੇਡਰ ਦਾ ਦਰਜਾ ਤੇ ਤਨਖਾਹ ਸਮਾਨਤਾ, ਸਟੇਸ਼ਨਰੀ ਭੱਤਾ, ਖਾਲੀ ਅਸਾਮੀਆਂ ਭਰਨਾ ਅਤੇ ਕੇਡਰ ਪੁਨਰਗਠਨ ਆਦਿ ਸ਼ਾਮਲ ਸਨ।

ਸੂਬਾ ਸਰਕਾਰ ਦੇ ਮੁਲਾਜ਼ਮ-ਪੱਖੀ ਰੁਖ਼ ਨੂੰ ਦੁਹਰਾਉਂਦਿਆਂ ਦੋਵਾਂ ਮੰਤਰੀਆਂ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਹੇਠਲੇ ਪੱਧਰ ਦੇ ਮਾਲ ਅਧਿਕਾਰੀਆਂ ਦੀ ਭਲਾਈ ਅਤੇ ਸੇਵਾ ਸ਼ਰਤਾਂ ਦੀ ਰਾਖੀ ਕਰਦੇ ਹੋਏ ਪ੍ਰਸ਼ਾਸਕੀ ਕਾਰਜਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ।

ਮੀਟਿੰਗ ਦੌਰਾਨ ਦਿ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਹਰਵੀਰ ਸਿੰਘ ਢੀਂਡਸਾ, ਸੂਬਾ ਜਨਰਲ ਸਕੱਤਰ ਨਿਰਮਲ ਸਿੰਘ ਬਾਠ, ਸੂਬਾ ਖਜ਼ਾਨਚੀ ਪਲਵਿੰਦਰ ਸਿੰਘ ਸੂਦ, ਸੂਬਾ ਮੀਤ ਪ੍ਰਧਾਨ ਅਦਿੱਤਿਆ ਕੌਸ਼ਲ, ਜ਼ਿਲ੍ਹਾ ਪ੍ਰਧਾਨ ਸੰਗਰੂਰ ਗੁਰਜੀਤ ਸਿੰਘ ਤੁੰਗ, ਜ਼ਿਲ੍ਹਾ ਪ੍ਰਧਾਨ ਲੁਧਿਆਣਾ ਜਸਵੀਰ ਸਿੰਘ ਜੱਸੀ ਅਤੇ ਦਿ ਰੈਵੇਨਿਊ ਪਟਵਾਰ ਯੂਨੀਅਨ ਦੇ ਸੂਬਾ ਪ੍ਰਧਾਨ ਬਲਰਾਜ ਸਿੰਘ ਔਜਲਾ ਨੇ ਆਪਣੇ ਸਾਥੀਆਂ ਸਮੇਤ ਮੰਗਾਂ ਅਤੇ ਮੁੱਦੇ ਪੇਸ਼ ਕੀਤੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਬੈਂਸ

ਪੰਜਾਬ ਸੂਬੇ ਨੇ ਮੋਹਾਲੀ ਦੇ ਸਰਕਾਰੀ ਸੰਸਥਾਨ ਵਿੱਚ ਤਿੰਨ ਹੋਰ ਸਫਲ ਲਿਵਰ ਟਰਾਂਸਪਲਾਂਟ ਨਾਲ ਰਚਿਆ ਨਵਾਂ ਮੀਲ ਪੱਥਰ: ਡਾ. ਬਲਬੀਰ ਸਿੰਘ

ਮਹਿਲਾਵਾਂ ਦੀ ਅਗਵਾਈ ਨਾਲ ਮਜ਼ਬੂਤ ਹੋਵੇਗਾ ਲੋਕਤੰਤਰ ਅਤੇ ਸਮਾਵੇਸ਼ੀ ਵਿਕਾਸ: ਸਪੀਕਰ ਸੰਧਵਾਂ ਅਤੇ ਮੰਤਰੀ ਡਾ. ਬਲਜੀਤ ਕੌਰ

ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ

ਸੰਤ ਲੋਂਗੋਵਾਲ ਦੀ ਕੁਰਬਾਨੀ ਪੰਜਾਬ ਦੀ ਅਮਨ-ਸ਼ਾਂਤੀ ਤੇ ਏਕਤਾ ਲਈ ਮਾਰਗਦਰਸ਼ਨ: ਗਿਆਨੀ ਹਰਪ੍ਰੀਤ ਸਿੰਘ

ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ

ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਸ਼ਰਧਾਂਜਲੀ ਭੇਟ

ਡਿਜੀਟਲ ਸੁਧਾਰਾਂ ਤਹਿਤ 'ਆਲ ਇੰਡੀਆ ਟੂਰਿਸਟ ਪਰਮਿਟ' ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ 'ਤੇ: ਹਰਪਾਲ ਚੀਮਾ

ਸ੍ਰੀ ਦਰਬਾਰ ਸਾਹਿਬ ਦੀਆਂ ਬੱਸਾਂ ਦੀ ਭੰਨਤੋੜ: ਬੱਸਾਂ ਨੁਕਸਾਨ ਪਹੁੰਚਾਉਣ ਦੀ ਹਰਕਤ ਦੁਖਦਾਈ ਅਤੇ ਮੰਦਭਾਗੀ - ਐਡਵੋਕੇਟ ਧਾਮੀ

ਪੰਜਾਬ ਸਰਕਾਰ ਵੱਲੋਂ ਪੈਸਕੋ ਮੁਲਾਜ਼ਮਾਂ ਲਈ 10 ਲੱਖ ਰੁਪਏ ਦਾ ਬੀਮਾ ਕਵਰ ਮੁਹੱਈਆ ਕਰਵਾਇਆ ਜਾ ਰਿਹਾ: ਮੋਹਿੰਦਰ ਭਗਤ