Wednesday, July 29, 2026
ਤਾਜਾ ਖਬਰਾਂ
ਗੰਦਗੀ ਦੇ ਢੇਰਾਂ ਵਿਚਕਾਰ ਬਲਬੀਰ ਸਿੰਘ ਸਿੱਧੂ ਨੇ AAP ਸਰਕਾਰ ਦੀ ਕਾਰਗੁਜ਼ਾਰੀ 'ਤੇ ਚੁੱਕੇ ਸਵਾਲਵਿਜੀਲੈਂਸ ਬਿਊਰੋ ਨੇ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸਡੀਓ ਨੂੰ ਕੀਤਾ ਗ੍ਰਿਫ਼ਤਾਰਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਗਾਂ ਹੱਲ ਕੀਤੇ ਜਾਣ ਤੋਂ ਬਾਅਦ ਪੀ.ਐੱਸ.ਪੀ.ਸੀ.ਐੱਲ. ਯੂਨੀਅਨਾਂ ਅਤੇ ਆਮ ਆਦਮੀ ਕਲੀਨਿਕਾਂ ਦੇ ਅਮਲੇ ਨੇ ਹੜਤਾਲ ਵਾਪਸ ਲਈ, ਕੰਮ ਮੁੜ ਸ਼ੁਰੂ ਕੀਤਾ: ਹਰਪਾਲ ਸਿੰਘ ਚੀਮਾਅਮਰੀਕਾ ਨੇ ਬੈਕਲਾਗ ਘਟਾਉਣ ਲਈ ਸ਼ਰਣ ਨਿਯਮਾਂ ਵਿੱਚ ਬਦਲਾਅ ਕੀਤਾ ਹੈਭਗਵੰਤ ਮਾਨ ਸਰਕਾਰ ਨੇ ਠੇਕੇ 'ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ

Punjab

ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ - ਡਾ.ਬਲਜੀਤ ਕੌਰ

ਪੰਜਾਬ ਨਿਊਜ਼ ਐਕਸਪ੍ਰੈੱਸ | July 29, 2026 05:08 PM

— ਮੁੱਖ ਮੰਤਰੀ ਪੰਜਾਬ ਜੀ ਦੇ ਮਾਤਾ ਸ੍ਰੀਮਤੀ ਹਰਪਾਲ ਕੌਰ ਅਤੇ ਸ੍ਰੀਮਤੀ ਰਾਜ ਲਾਲੀ ਗਿੱਲ ਚੇਅਰਮੈਨ ਰਾਜ ਮਹਿਲਾ ਕਮਿਸ਼ਨ ਨੇ ਵਿਸ਼ੇਸ਼ ਮੁੱਖ ਮਹਿਮਾਨ ਵਜੋਂ ਕੀਤੀ ਸਿਰਕਤ
— 108 ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਦਿੱਤੇ ਨਿਯੁਕਤੀ ਪੱਤਰ
— ਮਲੋਟ ਵਿਖੇ ਜਿ਼ਲ੍ਹਾ ਪੱਧਰੀ “ਧੀਆਂ ਦੀਆਂ ਤੀਆਂ” ਮੇਲੇ ਦਾ ਆਯੋਜਨ

ਮਲੋਟ / ਸ੍ਰੀ ਮੁਕਤਸਰ ਸਾਹਿਬ 29 ਜੁਲਾਈ : ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਅੱਜ ਮਲੋਟ ਵਿਖੇ ਜਿ਼ਲ੍ਹਾ ਪੱਧਰੀ ਧੀਆਂ ਦੀਆਂ ਤੀਆਂ ਦੇ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਮੇਲੇ ਦੀ ਪ੍ਰਧਾਨਗੀ ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਕੀਤੀ ਅਤੇ ਮੁੱਖ ਮੰਤਰੀ ਪੰਜਾਬ ਜੀ ਦੀ ਮਾਤਾ ਸ੍ਰੀਮਤੀ ਹਰਪਾਲ ਕੌਰ ਅਤੇ ਸ੍ਰੀਮਤੀ ਰਾਜ ਲਾਲੀ ਗਿੱਲ ਚੇਅਰਮੈਨ ਰਾਜ ਮਹਿਲਾ ਕਮਿਸ਼ਨ ਪੰਜਾਬ ਨੇ ਵਿਸ਼ੇਸ਼ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।

ਇਸ ਮੌਕੇ ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਆਤਮ ਨਿਰਭਰ ਬਨਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਉਹ ਆਪਣੇ ਪਰਿਵਾਰ ਦਾ ਸਹੀ ਢੰਗ ਨਾਲ ਪਾਲਣ ਪੋਸਣ ਕਰ ਸਕਣ।
ਇਸ ਦੌਰਾਨ ਉਹਨਾਂ ਦੱਸਿਆ ਕਿ ਪੰਜਾਬ ਦੀਆਂ ਮੇਹਨਤਕਸ਼ ਅਤੇ ਬਹਾਦਰ ਔਰਤਾਂ ਨੇ ਆਜ਼ਾਦੀ ਦੀ ਲੜਾਈ ਵਿੱਚ ਆਪਣਾ ਵੱਡਮੁੱਲਾ ਹਿੱਸਾ ਪਾਇਆ ਹੈ। ਇਸ ਮੌਕੇ ਤੇ ਉਹਨਾਂ ਮਲੋਟ ਹਲਕੇ ਵਿੱਚ ਨਿਯੁਕਤ ਕੀਤੀਆਂ ਗਈਆਂ 14 ਆਂਗਣਵਾੜੀ ਵਰਕਰਾਂ ਅਤੇ 94 ਹੈਲਪਰਾਂ ਨੂੰ ਨਿਯੁਕਤੀ ਪੱਤਰ ਵੀ ਦਿੱਤੇ।

ਇਸ ਮੌਕੇ ਸ੍ਰੀਮਤੀ ਮਾਤਾ ਹਰਪਾਲ ਕੌਰ ਨੇ ਔਰਤਾਂ ਨੂੰ ਤੀਆਂ ਦੀ ਵਧਾਈ ਦਿੰਦਿਆਂ ਕਿਹਾ ਕਿ ਤੀਆਂ ਸਿਰਫ਼ ਤਿਉਹਾਰ ਨਹੀਂ, ਸਗੋਂ ਰਿਸ਼ਤਿਆਂ ਅਤੇ ਪੰਜਾਬੀ ਸੱਭਿਆਚਾਰ ਨੂੰ ਮਜਬੂਤ ਕਰਦਾ ਹੈ।ਉਹਨਾਂ ਕਿਹਾ ਕਿ ਸਾਨੂੰ ਆਪਣੇ ਤਿਉਹਾਰਾਂ ਅਤੇ ਵਿਰਸੇ ਨੂੰ ਸੰਭਾਲਦੇ ਹੋਏ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਚਾਹੀਦਾ ਹੈ।

ਇਸ ਮੌਕੇ ਸੈਂਕੜੇ ਮਹਿਲਾਵਾਂ ਨੇ ਰਵਾਇਤੀ ਪੰਜਾਬੀ ਪਹਿਰਾਵਿਆਂ ਵਿੱਚ ਸ਼ਿਰਕਤ ਕਰਕੇ ਗਿੱਧਾ, ਬੋਲੀਆਂ, ਫੁਲਕਾਰੀ ਅਤੇ ਪੰਜਾਬੀ ਸੱਭਿਆਚਾਰ ਦੀਆਂ ਰੰਗਾਰੰਗ ਪੇਸ਼ਕਾਰੀਆਂ ਪੇਸ਼ ਕੀਤੀਆਂ।ਇਸ ਮੌਕੇ ਕੈਬਨਿਟ ਮੰਤਰੀ ਡਾ.ਬਲਜੀਤ ਕੌਰ, ਸ੍ਰੀਮਤੀ ਹਰਪਾਲ ਕੌਰ ਅਤੇ ਸ੍ਰੀਮਤੀ ਰਾਜ ਲਾਲੀ ਗਿੱਲ ਚੇਅਰਮੈਨ ਰਾਜ ਮਹਿਲਾ ਕਮਿਸ਼ਨ ਪੰਜਾਬ ਨੇ ਔਰਤਾਂ ਦੇ ਸੈਲਫ ਹੈਲਪ ਗਰੁਪ ਵਲੋਂ ਤਿਆਰ ਕੀਤੇ ਸਮਾਨ ਦੀ ਨੁਮਾਇਸ ਦਾ ਨਿਰੀਖਣ ਵੀ ਕੀਤਾ ਅਤੇ ਉਹਨਾਂ ਔਰਤਾਂ ਨਾਲ ਗਿੱਧਾ ਅਤੇ ਬੋਲੀਆਂ ਵੀ ਪਾਈਆਂ।

ਇਸ ਮੌਕੇ ਤੇ ਸ੍ਰੀ ਪੰਕਜ ਕੁਮਾਰ ਐਸ.ਡੀ.ਐਮ. ਮਲੋਟ, ਸ੍ਰੀਮਤੀ ਰਤਨਦੀਪ ਕੌਰ ਸੰਧੂ ਜਿ਼ਲ੍ਹਾ ਪ੍ਰੋਗਰਾਮ ਅਫਸਰ, ਡਾ.ਸਿ਼ਵਾਨੀ ਨਾਗਪਾਲ ਡੀ.ਸੀ.ਪੀ.ਓ , ਰਾਜਵੰਤ ਕੌਰ ਸੀ.ਡੀ.ਪੀ.ਓ. ਚੇਅਰਮੈਨ ਜਿ਼ਲ੍ਹਾ ਪ੍ਰੀਸ਼ਦ ਗੁਰਵਿੰਦਰ ਕੌਰ ਬਰਾੜ, ਸਿਮਰਜੀਤ ਸਿੰਘ ਬਰਾੜ ਡਾਇਰੈਕਟਰ ਕੋਅਪਰੇਟਿਵਪ ਸੋਸਾਇਟੀ, ਕੁਲਵਿੰਦਰ ਸਿੰਘ ਬਰਾੜ ਮੁੱਖ ਬੁਲਾਰਾ ਆਮ ਆਦਮੀ ਪਾਰਟੀ, ਪਰਵਿੰਦਰ ਕੌਰ ਜਿ਼ਲ੍ਹਾ ਪ੍ਰਧਾਨ ਮਹਿਲਾ, ਵੀਰ ਪਾਲ ਕੌਰ ਪ੍ਰਧਾਨ ਮਹਿਲਾ, ਜਸਮੀਤ ਸਿੰਘ ਬਰਾੜ ਵਾਇਸ ਪ੍ਰਧਾਨ ਨਗਰ ਕੌਸਲ, ਕੁਲਦੀਪ ਸਿੰਘ ਘੱਗਾ, ਸਰਪੰਚ ਜਗਸੀਰ ਸਿੰਘ ਵੀ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਗੰਦਗੀ ਦੇ ਢੇਰਾਂ ਵਿਚਕਾਰ ਬਲਬੀਰ ਸਿੰਘ ਸਿੱਧੂ ਨੇ AAP ਸਰਕਾਰ ਦੀ ਕਾਰਗੁਜ਼ਾਰੀ 'ਤੇ ਚੁੱਕੇ ਸਵਾਲ

ਪੰਜਾਬ ਯੂਨੀਵਰਸਿਟੀ 'ਚ PhD ਵਿਦਿਆਰਥਣ ਮੌਤ ਮਾਮਲਾ, 2 ਇੰਜੀਨੀਅਰ ਸਸਪੈਂਡ

ਬੇਅਦਬੀ ਕਾਨੂੰਨ: ਪੰਜਾਬ ਸਰਕਾਰ ਨੇ ਸੋਧਿਆ ਹੋਇਆ ਖਰੜਾ ਅਕਾਲ ਤਖ਼ਤ ਸਾਹਿਬ ਨੂੰ ਸੌਂਪਿਆ

ਮਾਨ ਸਰਕਾਰ ਨੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਨਾਲ ਵਾਅਦਾ ਪੁਗਾਇਆ; 3 ਸਾਲ ਵਾਲੇ ਆਊਟਸੋਰਸ ਵਰਕਰਾਂ ਨੂੰ ਮਿਲੇਗਾ ਸਿੱਧਾ ਕੰਟਰੈਕਟ

ਅਕਾਲ ਅਕੈਡਮੀ ਝੰਡਿਆਣਾ ਦੀ ਵਿਦਿਆਰਥਣ ਨੇ ਧਾਰਮਿਕ ਮੁਕਾਬਲੇ ਵਿੱਚ ਤੀਜਾ ਸਥਾਨ ਹਾਸਲ ਕਰਕੇ ਵਧਾਇਆ ਅਕੈਡਮੀ ਦਾ ਮਾਣ

ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ: ਖੰਨਾ ਹਲਕੇ ਦੇ 30 ਪਿੰਡਾਂ ਨੂੰ ਮਿਲੇਗਾ ਨਹਿਰੀ ਪਾਣੀ

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਮਾਨ

ਵਿਜੀਲੈਂਸ ਬਿਊਰੋ ਨੇ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸਡੀਓ ਨੂੰ ਕੀਤਾ ਗ੍ਰਿਫ਼ਤਾਰ

ਸ੍ਰੀ ਚਮਕੌਰ ਸਾਹਿਬ ਹਲਕੇ 'ਚ ਨਹਿਰੀ ਸਿੰਚਾਈ ਨੂੰ ਮਿਲੀ ਨਵੀਂ ਰਫ਼ਤਾਰ