Thursday, June 18, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੇ ਨੌਜਵਾਨਾਂ ਲਈ ਮੁਫ਼ਤ ਰਿਹਾਇਸ਼ੀ ਹੁਨਰ ਵਿਕਾਸ ਸਿਖਲਾਈ ਪ੍ਰੋਗਰਾਮਾਂ ਦਾ ਐਲਾਨ

ਪੰਜਾਬ ਨਿਊਜ਼ ਐਕਸਪ੍ਰੈੱਸ | June 18, 2026 05:20 PM

- *ਰੋਜ਼ਗਾਰ ਅਤੇ ਰੋਜ਼ੀ-ਰੋਟੀ ਦੇ ਮੌਕਿਆਂ ਨੂੰ ਹੁਲਾਰਾ ਦੇਣ ਲਈ ਉਦਯੋਗ ਨਾਲ ਜੁੜੇ ਕੋਰਸ 1 ਜੁਲਾਈ ਤੋਂ ਹੋਣਗੇ ਸ਼ੁਰੂ*
- *ਡਾ. ਬਲਜੀਤ ਕੌਰ ਨੇ ਕਿਹਾ, ਇਹ ਪਹਿਲ ਨੌਜਵਾਨਾਂ ਨੂੰ ਹੁਨਰਮੰਦ ਬਣਾ ਕੇ ਰੁਜ਼ਗਾਰ ਅਤੇ ਪਰਿਵਾਰਾਂ ਨੂੰ ਆਰਥਿਕ ਮਜ਼ਬੂਤੀ ਪ੍ਰਦਾਨ ਕਰਨ ਵਿੱਚ ਹੋਵੇਗੀ ਸਹਾਈ*

ਚੰਡੀਗੜ੍ਹ, 18 ਜੂਨ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਅਨੁਸੂਚਿਤ ਜਾਤੀ (ਐਸ.ਸੀ.) ਦੇ ਨੌਜਵਾਨਾਂ ਲਈ ਰੋਜ਼ਗਾਰ ਅਤੇ ਰੋਜ਼ੀ-ਰੋਟੀ ਦੇ ਮੌਕਿਆਂ ਨੂੰ ਵਧਾਉਣ ਦੇ ਉਦੇਸ਼ ਨਾਲ ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮਵਰਕ (ਐਨ.ਐਸ.ਕਿਊ.ਐਫ.) ਨਾਲ ਜੁੜੇ ਮੁਫ਼ਤ ਰਿਹਾਇਸ਼ੀ ਹੁਨਰ ਵਿਕਾਸ ਸਿਖਲਾਈ ਪ੍ਰੋਗਰਾਮ ਕੌਮੀ ਪੱਧਰ ਦੀ ਏਜੰਸੀ ਅਪੋਲੋ ਮੇਡ ਸਕਿੱਲਜ਼ ਰਾਹੀਂ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ।

ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਪਹਿਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਅਨੁਸੂਚਿਤ ਜਾਤੀ ਦੇ ਨੌਜਵਾਨਾਂ ਨੂੰ ਹੁਨਰ ਵਿਕਾਸ, ਰੁਜ਼ਗਾਰ ਸਿਰਜਣ ਅਤੇ ਸਮਾਵੇਸ਼ੀ ਵਿਕਾਸ ਰਾਹੀਂ ਸਸ਼ਕਤ ਬਣਾਉਣ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਉਨ੍ਹਾਂ ਦੱਸਿਆ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ, ਪੰਜਾਬ ਵੱਲੋਂ ਦੋ ਉਦਯੋਗ-ਸੰਬੰਧਿਤ ਕੋਰਸਾਂ — “ਕੇਅਰ-ਗਿਵਰ–ਮਦਰ ਐਂਡ ਨਿਊ ਬੌਰਨ” (ਮਾਂ ਅਤੇ ਨਵਜੰਮੇ ਬੱਚੇ ਦੀ ਦੇਖਭਾਲ) ਅਤੇ “ਐਲਡਰਲੀ ਕੇਅਰ ਟੇਕਰ” (ਬਜ਼ੁਰਗਾਂ ਦੀ ਦੇਖਭਾਲ)— ਲਈ ਸਿਖਲਾਈ ਦਿੱਤੀ ਜਾਵੇਗੀ। ਇਹ ਸਿਖਲਾਈ ਪ੍ਰੋਗਰਾਮ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਰਾਹੀਂ ਚੁਣੇ ਗਏ ਲੁਧਿਆਣਾ ਅਤੇ ਜਲੰਧਰ ਦੇ ਕੇਂਦਰਾਂ ਵਿੱਚ 1 ਜੁਲਾਈ ਤੋਂ ਸ਼ੁਰੂ ਹੋਣਗੇ।

ਡਾ. ਬਲਜੀਤ ਕੌਰ ਨੇ ਕਿਹਾ ਕਿ ਯੋਗ ਉਮੀਦਵਾਰਾਂ ਨੂੰ ਮੁਫ਼ਤ ਰਿਹਾਇਸ਼, ਭੋਜਨ, ਟ੍ਰੇਨਿੰਗ ਕਿੱਟਾਂ ਅਤੇ ਇੱਕ ਰਾਸ਼ਟਰੀ ਸੰਸਥਾ ਵੱਲੋਂ ਪ੍ਰਮਾਣੀਕਰਨ (ਸਰਟੀਫਿਕੇਸ਼ਨ) ਦੀ ਸਹੂਲਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਯੋਗ ਉਮੀਦਵਾਰਾਂ ਤੋਂ ਕਿਸੇ ਵੀ ਤਰ੍ਹਾਂ ਦੀ ਫੀਸ ਨਹੀਂ ਲਈ ਜਾਵੇਗੀ ਅਤੇ ਸਿਖਲਾਈ ਪ੍ਰੋਗਰਾਮਾਂ ਦਾ ਸਾਰਾ ਖਰਚਾ ਸਰਕਾਰ ਵੱਲੋਂ ਕੀਤਾ ਜਾਵੇਗਾ।

ਮੰਤਰੀ ਨੇ ਦੱਸਿਆ ਕਿ ਘੱਟੋ-ਘੱਟ ਮੈਟ੍ਰਿਕ (10ਵੀਂ) ਪਾਸ, ਅਨੁਸੂਚਿਤ ਜਾਤੀ ਨਾਲ ਸਬੰਧਤ ਅਤੇ ਪੰਜਾਬ ਦੇ ਸਥਾਈ ਵਸਨੀਕ ਉਮੀਦਵਾਰ ਇਨ੍ਹਾਂ ਪ੍ਰੋਗਰਾਮਾਂ ਲਈ ਅਰਜ਼ੀ ਦੇਣ ਦੇ ਯੋਗ ਹਨ।

ਉਨ੍ਹਾਂ ਕਿਹਾ ਕਿ ਇਹ ਕੋਰਸ ਭਾਗੀਦਾਰਾਂ ਨੂੰ ਉਦਯੋਗਿਕ ਤਜਰਬਾ, ਵਿਹਾਰਕ ਹੁਨਰ ਅਤੇ ਪਲੇਸਮੈਂਟ ਸਹਾਇਤਾ ਪ੍ਰਦਾਨ ਕਰਨ ਲਈ ਤਿਆਰ ਕੀਤੇ ਗਏ ਹਨ, ਜਿਸ ਨਾਲ ਅਨੁਸੂਚਿਤ ਜਾਤੀ ਭਾਈਚਾਰੇ ਵਿੱਚ ਰੁਜ਼ਗਾਰ ਅਤੇ ਆਜੀਵਿਕਾ ਦੇ ਮੌਕੇ ਹੋਰ ਮਜ਼ਬੂਤ ਹੋਣਗੇ।

ਡਾ. ਬਲਜੀਤ ਕੌਰ ਨੇ ਕਿਹਾ, “ਹੁਨਰ ਵਿਕਾਸ ਜ਼ਿੰਦਗੀਆਂ ਬਦਲਣ ਦੀ ਤਾਕਤ ਰੱਖਦਾ ਹੈ। ਜਦੋਂ ਕੋਈ ਨੌਜਵਾਨ ਹੁਨਰ ਹਾਸਲ ਕਰਕੇ ਰੁਜ਼ਗਾਰ ਪ੍ਰਾਪਤ ਕਰਦਾ ਹੈ ਤਾਂ ਉਹ ਨਾ ਸਿਰਫ਼ ਆਪਣੇ ਭਵਿੱਖ ਨੂੰ ਮਜ਼ਬੂਤ ਬਣਾਉਂਦਾ ਹੈ, ਸਗੋਂ ਪੂਰੇ ਪਰਿਵਾਰ ਵਿੱਚ ਆਤਮ-ਵਿਸ਼ਵਾਸ, ਸਥਿਰਤਾ ਅਤੇ ਨਵੀਂ ਉਮੀਦ ਦਾ ਸੰਚਾਰ ਕਰਦਾ ਹੈ। ਪੰਜਾਬ ਸਰਕਾਰ ਹਰ ਯੋਗ ਨੌਜਵਾਨ ਨੂੰ ਬਿਹਤਰ ਭਵਿੱਖ ਬਣਾਉਣ ਦਾ ਮੌਕਾ ਪ੍ਰਦਾਨ ਕਰਨ ਲਈ ਵਚਨਬੱਧ ਹੈ।”

ਚਾਹਵਾਨ ਉਮੀਦਵਾਰ ਆਪਣੀ ਜਾਣਕਾਰੀ directorwelfare@gmail.com ਜਾਂ dir.scsp@punjab.gov.in ਜਾ punjabprojects@apollomedskills.com ਤੇ ਭੇਜ ਸਕਦੇ ਹਨ। ਇਸ ਤੋਂ ਇਲਾਵਾ, ਉਹ ਵਧੇਰੇ ਜਾਣਕਾਰੀ ਅਤੇ ਸਹਾਇਤਾ ਲਈ ਆਪਣੇ ਜ਼ਿਲ੍ਹੇ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਨਾਲ ਵੀ ਸੰਪਰਕ ਕਰ ਸਕਦੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸਪੀਕਰ ਸੰਧਵਾਂ ਨੇ ਆਲ ਇੰਡੀਆ ਸੀ.ਏ. ਫਾਈਨਲ ਪ੍ਰੀਖਿਆ ਚੋਂ ਮੋਹਰੀ ਰਹਿਣ ਵਾਲੇ ਨੂਰ ਸਿੰਗਲਾ ਨੂੰ ਵਧਾਈ ਦਿੱਤੀ

ਵਿਜੀਲੈਂਸ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

ਗੈਂਗਸਟਰਾਂ ’ਤੇ ਵਾਰ ਦਾ 149ਵਾਂ ਦਿਨ: ਪੰਜਾਬ ਪੁਲਿਸ ਵੱਲੋਂ 560 ਥਾਈਂ ਛਾਪੇਮਾਰੀ; 333 ਕਾਬੂ

ਪੰਜਾਬ ਸਰਕਾਰ ਵੱਲੋਂ ਗੜੇਮਾਰੀ ਪ੍ਰਭਾਵਿਤ ਪਰਿਵਾਰਾਂ ਨੂੰ ਵੱਡੀ ਰਾਹਤ, ਖੁੱਡੀਆਂ ਨੇ ਵੰਡੇ ਸਹਾਇਤਾ ਚੈਕ

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਅੱਠ ਵਿਅਕਤੀ 11 ਆਧੁਨਿਕ ਪਿਸਤੌਲਾਂ ਸਣੇ ਕਾਬੂ

ਨਸ਼ੇ ਦੀ ਤਲਬ ਤੋਂ ਉਮੀਦ ਵੱਲ, ਪੰਜਾਬ ਵਿੱਚ ਨਸ਼ਾ ਮੁਕਤੀ ਦੀ ਲੜਾਈ ਵਿੱਚ ਕਿਤਾਬਾਂ ਬਣ ਰਹੀਆਂ ਹਨ ਪ੍ਰਭਾਵੀ ਸਾਧਨ

ਪੰਜਾਬ ਪੁਲਿਸ ਨੇ ‘ਗੈਂਗਸਟਰਾਂ 'ਤੇ ਵਾਰ’ ਮੁਹਿੰਮ ਤਹਿਤ ਸੂਬਿਆਂ ਨਾਲ ਸਾਂਝੀ ਕਾਰਵਾਈ ਸਦਕਾ ਗੈਂਗਸਟਰਾਂ, ਤਸਕਰਾਂ ਅਤੇ ਅੱਤਵਾਦੀਆਂ 'ਤੇ ਕੱਸੀ ਨਕੇਲ

ਸਪੀਕਰ ਸੰਧਵਾਂ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ

ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਮਾਨ

ਹਰਪਾਲ ਚੀਮਾ ਨੇ ਆਬਕਾਰੀ ਤੇ ਕਰ ਵਿਭਾਗ ਵਿੱਚ 14 ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ