Friday, June 19, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ: ਡਾ. ਬਲਜੀਤ ਕੌਰ

ਪੰਜਾਬ ਨਿਊਜ਼ ਐਕਸਪ੍ਰੈੱਸ | June 19, 2026 05:19 PM

- *ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਵੱਲੋਂ ਮੋਹਾਲੀ ਵਿਖੇ 70 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੱਤ ਮੰਜਲੀ ਵਰਕਿੰਗ ਵਿਮੈਨ ਹੋਸਟਲ ਦੀ ਉਸਾਰੀ ਦੀ ਸ਼ੁਰੂਆਤ*
- *484 ਮਹਿਲਾਵਾਂ ਲਈ ਬਣੇਗਾ ਆਧੁਨਿਕ ਰਿਹਾਇਸ਼ੀ ਹੋਸਟਲ*

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਜੂਨ : ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿੱਚ ਆਪਣੇ ਘਰਾਂ ਤੋਂ ਦੂਰ ਰਹਿਣ ਵਾਲੀਆਂ ਕੰਮ-ਕਾਜੀ ਔਰਤਾਂ ਨੂੰ ਸੁਰੱਖਿਆਤ ਅਤੇ ਸਹੂਲਤਾਂ ਨਾਲ ਲੈਸ ਨਾਮਾਤਰ ਕੀਮਤਾਂ 'ਤੇ ਠਾਹਰ ਮੁਹਈਆ ਕਰਵਾਉ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਮੋਹਾਲੀ, ਜਲੰਧਰ ਅਤੇ ਅੰਮ੍ਰਿਤਸਰ ਵਿਖੇ ਪੰਜ ਵਰਕਿੰਗ ਵਿਮੈਨ ਹੋਸਟਲ ਬਣਾਏ ਜਾ ਰਹੇ ਹਨ।

ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮੋਹਾਲੀ ਵਿਖੇ ਸੈਕਟਰ 66 ਵਿਖੇ ਐਮ ਐਲ ਏ ਕੁਲਵੰਤ ਸਿੰਘ ਦੀ ਮੌਜੂਦਗੀ ਵਿੱਚ ਸੱਤ ਮੰਜ਼ਲੀ ਵਰਕਿੰਗ ਵਿਮੈਨ ਹੋਸਟਲ ਦੀ ਉਸਾਰੀ ਸ਼ੁਰੂ ਕਰਵਾਉਣ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਇਸ ਹੋਸਟਲ ਦੀ ਤਾਮੀਰ 'ਤੇ ਕਰੀਬ 70 ਕਰੋੜ ਰੁਪਏ ਦੀ ਲਾਗਤ ਆਵੇਗੀ, ਜਿਸ ਦੀ ਉਸਾਰੀ ਲੋਕ ਨਿਰਮਾਣ ਵਿਭਾਗ ਵੱਲੋਂ ਜੰਗੀ ਪੱਧਰ 'ਤੇ ਜਾਰੀ ਹੈ। ਇਹ ਹੋਸਟਲ ਪੰਜਾਬ ਦਾ ਸਭ ਤੋਂ ਵੱਡਾ ਸਰਕਾਰੀ ਖੇਤਰ ਦਾ ਵਰਕਿੰਗ ਵਿਮੈਨ ਹੋਸਟਲ ਹੋਵੇਗਾ ਜਿੱਥੇ ਕਿ 484 ਮਹਿਲਾਵਾਂ ਨੂੰ ਰਹਿਣ ਦੀ ਅਤਿ ਆਧੁਨਿਕ ਤੇ ਸੁਰੱਖਿਅਤ ਸਹੂਲਤ ਮਿਲੇਗੀ। ਇਸ ਹੋਸਟਲ ਵਿੱਚ ਸਿੰਗਲ ਰੂਮ, ਡਬਲ ਰੂਮ ਅਤੇ ਡੋਰਮੈਟਰੀ ਰੂਮ ਵੀ ਹੋਣਗੇ। ਕੰਮਕਾਜੀ ਔਰਤਾਂ ਦੇ ਨਾਲ ਰਹਿਣ ਵਾਲੇ ਬੱਚਿਆਂ ਵਾਸਤੇ ਕਰੈਚ ਦੀ ਸਹੂਲਤ ਵੀ ਹੋਵੇਗੀ। ਇਸ ਤੋਂ ਇਲਾਵਾ ਮਨਪ੍ਰਚਾਵੇ ਲਈ ਇੰਨਡੋਰ ਖੇਡਾਂ ਦਾ ਪ੍ਰਬੰਧ ਵੀ ਹੋਵੇਗਾ।

ਉਹਨਾਂ ਦੱਸਿਆ ਕਿ ਇਹ ਮੋਹਾਲੀ ਵਿਖੇ ਬਣ ਰਿਹਾ ਤੀਸਰਾ ਵਰਕਿੰਗ ਵਿਮੈਨ ਹੋਸਟਲ ਹੈ। ਇਸ ਤੋਂ ਪਹਿਲਾਂ ਨਿਫ਼ਟ ਮੁਹਾਲੀ ਫੇਸ 1 ਵਿਖੇ 25.26 ਕਰੋੜ ਰੁਪਏ ਦੀ ਲਾਗਤ ਨਾਲ 150 ਔਰਤਾਂ ਦੇ ਰਹਿਣ ਦੀ ਸਮਰੱਥਾ ਵਾਲਾ ਹੋਸਟਲ ਨਿਰਮਾਣ ਅਧੀਨ ਹੈ। ਇਸੇ ਤਰ੍ਹਾਂ ਸੈਕਟਰ 79 ਮੁਹਾਲੀ ਵਿਖੇ 100 ਔਰਤਾਂ ਦੇ ਰਹਿਣ ਦੀ ਸਮਰੱਥਾ ਵਾਲਾ ਵਰਕਿੰਗ ਵਿਮੈਨ ਹੋਸਟਲ ਵੀ ਤੇਜ਼ੀ ਨਾਲ ਉਸਾਰੀ ਅਧੀਨ ਹੈ। ਇਸ ਹੋਸਟਲ ਤੇ 12.57 ਕਰੋੜ ਰੁਪਏ ਦੀ ਲਾਗਤ ਆਵੇਗੀ।

ਉਹਨਾਂ ਦੱਸਿਆ ਕਿ ਮੋਹਾਲੀ ਵਿਖੇ ਬਣ ਰਹੇ ਉਕਤ ਤਿੰਨ ਵਰਕਿੰਗ ਵਿਮੈਨ ਹੋਸਟਲਾਂ ਤੋਂ ਇਲਾਵਾ ਵਿਭਾਗ ਵੱਲੋਂ ਗਾਂਧੀ ਵਿਨੀਤਾ ਆਸ਼ਰਮ ਜਲੰਧਰ ਵਿਖੇ 100 ਔਰਤਾਂ ਦੇ ਰਹਿਣ ਦੀ ਸਮਰੱਥਾ ਵਾਲਾ 10.11 ਕਰੋੜ ਰੁਪਏ ਦੀ ਲਾਗਤ ਵਾਲਾ ਹੋਸਟਲ ਅਤੇ ਅੰਮ੍ਰਿਤਸਰ ਵਿਖੇ 150 ਔਰਤਾਂ ਦੀ ਰਿਹਾਇਸ਼ ਦੀ ਸਮਰੱਥਾ ਵਾਲਾ 27.34 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਵਰਕਿੰਗ ਵੇਮੈਨ ਹੋਸਟਲ ਨਿਰਮਾਣ ਅਧੀਨ ਹੈ। ਉਨ੍ਹਾਂ ਕਿਹਾ ਕਿ ਇਹ ਸਾਰੇ ਹੋਸਟਲ ਬਹੁਤ ਜਲਦੀ ਮਿੱਥੇ ਸਮੇਂ ਮੁਤਾਬਿਕ ਤਿਆਰ ਕਰ ਲਏ ਜਾਣਗੇ। ਉਹਨਾਂ ਦੱਸਿਆ ਕਿ ਵਿਭਾਗ ਵੱਲੋਂ ਇਹਨਾਂ ਵਰਕਿੰਗ ਵਿਮੈਨ ਹੋਸਟਲਾਂ ਵਿੱਚ ਰਹਿਣ ਵਾਲੀਆਂ ਮਹਿਲਾਵਾਂ ਨੂੰ ਬਹੁਤ ਹੀ ਵਾਜਬ ਅਤੇ ਨਾ-ਮਾਤਰ ਕਿਰਾਏ 'ਤੇ ਰਿਹਾਇਸ਼ ਉਪਲਬਧ ਕਰਵਾਈ ਜਾਵੇਗੀ।

ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਅੱਗੇ ਦੱਸਿਆ ਕਿ ਬਠਿੰਡਾ ਵਿਖੇ ਅਜਿਹਾ ਹੀ ਇੱਕ ਹੋਸਟਲ ਰੈਡ ਕਰਾਸ ਦੀ ਇਮਾਰਤ ਵਿੱਚ ਕਿਰਾਏ ਤੇ ਇਮਾਰਤ ਦਾ ਪ੍ਰਬੰਧ ਕਰਕੇ ਚਲਾਇਆ ਗਿਆ ਹੈ, ਜਿੱਥੇ 100 ਔਰਤਾਂ ਦੇ ਰਹਿਣ ਦੀ ਸਮਰੱਥਾ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਵਿਭਾਗ ਵੱਲੋਂ ਕਿਸੇ ਵੀ ਸ਼ਹਿਰ ਵਿੱਚ ਕੰਮਕਾਜੀ ਔਰਤਾਂ ਦੀ ਵਰਕਿੰਗ ਵਿਮਨ ਹੋਸਟਲ ਦੀ ਮੰਗ ਤੇ ਕਿਰਾਏ ਤੇ ਪ੍ਰਬੰਧ ਕਰਕੇ ਰਹਿਣ ਦੀ ਸਹੂਲਤ ਦੇ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਭਾਗ ਦਾ ਇੱਕੋ ਇੱਕ ਉਦੇਸ਼ ਘਰਾਂ ਤੋਂ ਬਾਹਰ ਦੂਸਰੇ ਸ਼ਹਿਰਾਂ ਵਿੱਚ ਜਾ ਕੇ ਕੰਮ ਕਰਨ ਵਾਲੀਆਂ ਮਹਿਲਾਵਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਉਣ ਦੇਣਾ ਹੈ।

ਮੀਡੀਆ ਨਾਲ ਗੱਲਬਾਤ ਦੌਰਾਨ ਉਹਨਾਂ ਕਿਹਾ ਕਿ ਪੰਜਾਬ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਆਪਣੇ ਲੋਕ ਹਿਤੂ ਫੈਸਲਿਆਂ ਅਤੇ ਵਿਕਾਸ ਕੰਮਾਂ ਕਰਕੇ ਪੰਜਾਬ ਵਿੱਚ ਸਾਲ 2027 ਵਿੱਚ ਫਿਰ ਤੋਂ ਆਵੇਗੀ ਅਤੇ ਸਰਕਾਰ ਸਬੰਧੀ ਲੋਕਾਂ ਵਿੱਚ ਵੀ ਹਾਂ-ਪੱਖੀ ਫੀਡਬੈਕ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਸਰਕਾਰ ਦੀ ਕੀਤੀ ਜਾ ਰਹੀ ਬੇਲੋੜੀ ਨੁਕਤਾਚੀਨੀ, ਉਨ੍ਹਾਂ ਪਾਰਟੀਆਂ ਦੀ ਸਰਕਾਰ ਦੀ ਕਾਰਗੁਜ਼ਾਰੀ ਦੇ ਮੁਕਾਬਲੇ ਵਿੱਚ ਕਿਤੇ ਵੀ ਖੜ੍ਹੇ ਨਾ ਹੋਣ ਕਾਰਨ ਹੀ ਹੈ।

ਐਮ ਐਲ ਏ ਕੁਲਵੰਤ ਸਿੰਘ ਨੇ ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦਾ ਧੰਨਵਾਦ ਕਰਦਿਆਂ ਆਖਿਆ ਕਿ ਮੋਹਾਲੀ ਵਰਗੇ ਤੇਜ਼ੀ ਨਾਲ ਵਿਕਸਿਤ ਹੋ ਰਹੇ ਸ਼ਹਿਰ ਵਿੱਚ, ਦੂਰ ਦੁਰਾਡੇ ਤੋਂ ਆਉਂਦੀਆਂ ਕੰਮ-ਕਾਜੀ ਔਰਤਾਂ ਲਈ ਅਜਿਹੇ ਵਰਕਿੰਗ ਵਿਮੈਨ ਹੋਸਟਲ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਦੀ ਮਹਿਲਾਵਾਂ ਦੀ ਸੁਰੱਖਿਆ ਪ੍ਰਤੀ ਵਚਨਬੱਧਤਾ ਦਾ ਪ੍ਰਤੀਕ ਹੈ।

ਇਸ ਮੌਕੇ ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਡਾ. ਸੇਨਾ ਅਗਰਵਾਲ, ਵਿਸ਼ੇਸ਼ ਸਕੱਤਰ ਕੇਸ਼ਵ ਹਿੰਗੋਨੀਆ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੋਨਮ ਚੌਧਰੀ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਿਖਿਲ ਅਰੋੜਾ, ਲੋਕ ਨਿਰਮਾਣ ਵਿਭਾਗ ਦੀ ਪ੍ਰਾਂਤਕ ਡਿਵੀਜ਼ਨ ਦੇ ਕਾਰਜਕਾਰੀ ਇੰਜੀਨੀਅਰ ਰਣਜੀਤ ਸਿੰਘ ਸਿੱਧੂ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

CM ਮਾਨ ਨੇ ਸਤਲੁਜ ਪੱਟੀ ਨੂੰ ਹੜ੍ਹਾਂ ਤੋਂ ਬਚਾਉਣ ਅਤੇ ਸ਼ਾਹਕੋਟ-ਲੋਹੀਆਂ ਖੇਤਰ ਵਿੱਚ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ 38 ਕਿਲੋਮੀਟਰ ਲੰਬੀ ਧੁੱਸੀ ਬੰਨ੍ਹ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ

ਅੰਮ੍ਰਿਤਸਰ ਵਿੱਚ ਸਰਹੱਦ ਨੇੜਿਓਂ ਏਕੇ-47 ਰਾਈਫਲ ਸਮੇਤ 26 ਆਧੁਨਿਕ ਹਥਿਆਰ ਬਰਾਮਦ; ਇੱਕ ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 150ਵਾਂ ਦਿਨ: ਪੰਜਾਬ ਪੁਲਿਸ ਵੱਲੋਂ 558 ਥਾਈਂ ਛਾਪੇਮਾਰੀ; 300 ਗ੍ਰਿਫ਼ਤਾਰ

ਭੀਖੀ ਵਿੱਚ ਦੁਜੀ ਵਾਰ ਟੁੱਟੀ ਨਹਿਰ: ਵੱਡੀਆਂ ਤਰੇੜਾਂ ਆਈਆਂ

ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ GST ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ

ਉਤਰਾਖੰਡ ਪੁਲਿਸ ਵੱਲੋਂ ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਉਤਾਰ ਕੇ ਉਨ੍ਹਾਂ ਨੂੰ ਜਨਤਕ ਤੌਰ ’ਤੇ ਬੇਇੱਜ਼ਤ ਕਰਨਾ ਮੰਦਭਾਗਾ - SGPC ਪ੍ਰਧਾਨ

5 ਬੱਚਿਆਂ ਦੇ ਚਿਹਰਿਆਂ 'ਤੇ ਪਰਤੀ ਮੁਸਕਾਨ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 290 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

ਪੰਜਾਬ ‘ਚ ਰੇਲਵੇ ਟਰੈਕ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਵੱਡੀ ਖ਼ਬਰ: ਮਲੇਸ਼ੀਆ ਤੋਂ ਖਾਲਿਸਤਾਨ ਜ਼ਿੰਦਾਬਾਦ ਫੋਰਸ ਨਾਲ ਜੁੜੇ ਦੋ ਕਾਰਕੁਨ ਡਿਪੋਰਟ