Thursday, August 20, 2026

Punjab

ਪੰਜਾਬ ਸਰਕਾਰ ਵੱਲੋਂ ਪੈਸਕੋ ਮੁਲਾਜ਼ਮਾਂ ਲਈ 10 ਲੱਖ ਰੁਪਏ ਦਾ ਬੀਮਾ ਕਵਰ ਮੁਹੱਈਆ ਕਰਵਾਇਆ ਜਾ ਰਿਹਾ: ਮੋਹਿੰਦਰ ਭਗਤ

ਪੰਜਾਬ ਨਿਊਜ਼ ਐਕਸਪ੍ਰੈੱਸ | August 20, 2026 05:17 PM

- *ਕੈਬਨਿਟ ਮੰਤਰੀ ਵੱਲੋਂ ਪੈਸਕੋ ਦੇ ਕੰਮਕਾਜ ਦੀ ਸਮੀਖਿਆ; ਮੁਲਾਜ਼ਮਾਂ ਦੀ ਭਲਾਈ ਅਤੇ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਦੇ ਨਿਰਦੇਸ਼*

ਚੰਡੀਗੜ੍ਹ, 20 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਦੀ ਸਮਾਜਿਕ ਤੇ ਆਰਥਿਕ ਸੁਰੱਖਿਆ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਕੀਤਾ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਪੈਸਕੋ ਅਧੀਨ ਕੰਮ ਕਰ ਰਹੇ ਸਾਰੇ ਮੁਲਾਜ਼ਮਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਲਈ 10 ਲੱਖ ਰੁਪਏ ਦਾ ਬੀਮਾ ਕਵਰ ਉਪਲਬਧ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਪੈਸਕੋ ਦੇ ਮੁਲਾਜ਼ਮਾਂ ਨੂੰ ਬਿਹਤਰ ਸੁਰੱਖਿਆ ਅਤੇ ਭਲਾਈ ਸਹੂਲਤਾਂ ਮੁਹੱਈਆ ਕਰਵਾਉਣਾ ਹੈ।

ਮੀਟਿੰਗ ਦੌਰਾਨ ਮੈਨੇਜਿੰਗ ਡਾਇਰੈਕਟਰ ਮੇਜਰ ਜਨਰਲ ਹਰਮਨਦੀਪ ਸਿੰਘ ਨੇ ਮੰਤਰੀ ਨੂੰ ਕਾਰਪੋਰੇਸ਼ਨ ਰਾਹੀਂ ਸਾਬਕਾ ਸੈਨਿਕਾਂ ਨੂੰ ਪ੍ਰਦਾਨ ਕੀਤੇ ਜਾ ਰਹੇ ਰੁਜ਼ਗਾਰ ਦੇ ਮੌਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਸਮੇਂ ਪੈਸਕੋ ਅਧੀਨ 23, 500 ਤੋਂ ਵੱਧ ਮੁਲਾਜ਼ਮ ਸੇਵਾ ਨਿਭਾ ਰਹੇ ਹਨ।

ਮੰਤਰੀ ਨੇ ਅਧਿਕਾਰੀਆਂ ਨੂੰ ਪੈਸਕੋ ਦੇ ਕੰਮਕਾਜ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ, ਸਾਬਕਾ ਸੈਨਿਕਾਂ ਲਈ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਕਰਨ ਦੇ ਨਿਰਦੇਸ਼ ਦਿੱਤੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮਹਿਲਾਵਾਂ ਦੀ ਅਗਵਾਈ ਨਾਲ ਮਜ਼ਬੂਤ ਹੋਵੇਗਾ ਲੋਕਤੰਤਰ ਅਤੇ ਸਮਾਵੇਸ਼ੀ ਵਿਕਾਸ: ਸਪੀਕਰ ਸੰਧਵਾਂ ਅਤੇ ਮੰਤਰੀ ਡਾ. ਬਲਜੀਤ ਕੌਰ

ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ

ਸੰਤ ਲੋਂਗੋਵਾਲ ਦੀ ਕੁਰਬਾਨੀ ਪੰਜਾਬ ਦੀ ਅਮਨ-ਸ਼ਾਂਤੀ ਤੇ ਏਕਤਾ ਲਈ ਮਾਰਗਦਰਸ਼ਨ: ਗਿਆਨੀ ਹਰਪ੍ਰੀਤ ਸਿੰਘ

ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ

ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਸ਼ਰਧਾਂਜਲੀ ਭੇਟ

ਡਿਜੀਟਲ ਸੁਧਾਰਾਂ ਤਹਿਤ 'ਆਲ ਇੰਡੀਆ ਟੂਰਿਸਟ ਪਰਮਿਟ' ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ 'ਤੇ: ਹਰਪਾਲ ਚੀਮਾ

ਸ੍ਰੀ ਦਰਬਾਰ ਸਾਹਿਬ ਦੀਆਂ ਬੱਸਾਂ ਦੀ ਭੰਨਤੋੜ: ਬੱਸਾਂ ਨੁਕਸਾਨ ਪਹੁੰਚਾਉਣ ਦੀ ਹਰਕਤ ਦੁਖਦਾਈ ਅਤੇ ਮੰਦਭਾਗੀ - ਐਡਵੋਕੇਟ ਧਾਮੀ

ਸਿੱਖ ਵਿਰੋਧੀ ਦੰਗਿਆਂ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸੱਜਣ ਕੁਮਾਰ ਦੀ ਤਿਹਾੜ ਜੇਲ੍ਹ ਵਿੱਚ ਮੌਤ

ਓਟ ਕਲੀਨਿਕ ਤੋਂ ਦਵਾਈ ਲੈਣ ਆਏ ਨੌਜਵਾਨਾਂ ’ਚ ਝੜਪ

ਦਿਨ-ਦਿਹਾੜੇ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਪੰਜਾਬ ਦੀ ਵਿਗੜੀ ਕਾਨੂੰਨ ਵਿਵਸਥਾ ਦਾ ਪ੍ਰਤੱਖ ਸਬੂਤ: ਕੇਵਲ ਸਿੰਘ ਢਿੱਲੋਂ