Sunday, April 19, 2026

Punjab

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਲਈ 102 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਪੰਜਾਬ ਨਿਊਜ਼ ਐਕਸਪ੍ਰੈੱਸ | April 19, 2026 06:31 PM

- *6.83 ਲੱਖ ਔਰਤਾਂ ਨੂੰ ਹਰ ਮਹੀਨੇ ਮਿਲ ਰਹੀ ਵਿੱਤੀ ਸਹਾਇਤਾ, ਆਤਮ-ਸਨਮਾਨ ਨਾਲ ਜੀਵਨ ਬਤੀਤ ਕਰਨ ਵੱਲ ਵੱਡਾ ਕਦਮ*
- *ਔਰਤਾਂ ਦੀ ਸਮਾਜਿਕ ਸੁਰੱਖਿਆ ਮਜ਼ਬੂਤ ਕਰਨ ਲਈ 2026-27 ਦੌਰਾਨ 1200 ਕਰੋੜ ਰੁਪਏ ਤੋਂ ਵੱਧ ਦਾ ਬਜਟ ਉਪਬੰਧ*

ਚੰਡੀਗੜ੍ਹ, 19 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਦੀ ਆਰਥਿਕ ਸੁਰੱਖਿਆ ਅਤੇ ਆਤਮ-ਸਨਮਾਨ ਨੂੰ ਮਜ਼ਬੂਤ ਕਰਨ ਲਈ ਵੱਡਾ ਕਦਮ ਚੁੱਕਦਿਆਂ ਵਿੱਤੀ ਸਾਲ 2026-27 ਦੇ ਮਹੀਨਾ ਮਾਰਚ ਲਈ 102 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਕਮਜ਼ੋਰ ਵਰਗਾਂ, ਖਾਸ ਕਰਕੇ ਔਰਤਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਬਣਾਉਣ ਲਈ ਲਗਾਤਾਰ ਲੋਕ-ਕੇਂਦਰਿਤ ਅਤੇ ਨਤੀਜਾ-ਮੁੱਖੀ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਵਿੱਤੀ ਸਹਾਇਤਾ ਹਜ਼ਾਰਾਂ ਔਰਤਾਂ ਲਈ ਸਹਾਰਾ ਬਣ ਰਹੀ ਹੈ, ਜਿਸ ਨਾਲ ਉਹ ਆਪਣੀਆਂ ਰੋਜ਼ਾਨਾ ਦੀਆਂ ਜ਼ਰੂਰਤਾਂ ਪੂਰੀਆਂ ਕਰਦੀਆਂ ਹੋਈਆਂ ਆਤਮ-ਵਿਸ਼ਵਾਸ ਨਾਲ ਜੀਵਨ ਬਤੀਤ ਕਰ ਸਕਦੀਆਂ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਵੇਲੇ ਸੂਬੇ ਦੀਆਂ 6, 83, 004 ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਇਸ ਸਕੀਮ ਦਾ ਲਾਭ ਦਿੱਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਹਰ ਮਹੀਨੇ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।

ਡਾ. ਬਲਜੀਤ ਕੌਰ ਨੇ ਹੋਰ ਦੱਸਿਆ ਕਿ ਵਿੱਤੀ ਸਾਲ 2026-27 ਦੌਰਾਨ ਯੋਗ ਲਾਭਪਾਤਰੀਆਂ ਨੂੰ ਨਿਰਵਿਘਨ ਪੈਨਸ਼ਨ ਜਾਰੀ ਰਹੇ। ਇਸ ਲਈ ਪੰਜਾਬ ਸਰਕਾਰ ਵੱਲੋਂ 1200 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਦਾ ਬਜਟ ਉਪਬੰਧ ਕੀਤਾ ਗਿਆ ਹੈ, ਜੋ ਔਰਤਾਂ ਦੀ ਸਮਾਜਿਕ ਸੁਰੱਖਿਆ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਉਨ੍ਹਾਂ ਦੱਸਿਆ ਕਿ 58 ਸਾਲ ਤੋਂ ਘੱਟ ਉਮਰ ਦੀਆਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ, 30 ਸਾਲ ਤੋਂ ਵੱਧ ਉਮਰ ਦੀਆਂ ਅਣਵਿਆਹੀਆਂ ਔਰਤਾਂ, ਅਤੇ 60, 000 ਰੁਪਏ ਜਾਂ ਇਸ ਤੋਂ ਘੱਟ ਸਾਲਾਨਾ ਆਮਦਨ ਵਾਲੀਆਂ ਔਰਤਾਂ ਇਸ ਸਕੀਮ ਦਾ ਲਾਭ ਲੈਣ ਲਈ ਯੋਗ ਹਨ।

ਡਾ. ਬਲਜੀਤ ਕੌਰ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਵਚਨਬੱਧ ਹੈ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰ ਯੋਗ ਔਰਤ ਨੂੰ ਸਮੇਂ ਸਿਰ ਵਿੱਤੀ ਸਹਾਇਤਾ ਮਿਲੇ। ਉਨ੍ਹਾਂ ਕਿਹਾ ਕਿ ਅਜਿਹੀਆਂ ਯੋਜਨਾਵਾਂ ਨਾਲ ਔਰਤਾਂ ਦੀ ਆਰਥਿਕ ਸਥਿਤੀ ਮਜ਼ਬੂਤ ਹੋਣ ਦੇ ਨਾਲ-ਨਾਲ ਉਨ੍ਹਾਂ ਨੂੰ ਆਤਮ-ਸਨਮਾਨ ਨਾਲ ਜੀਵਨ ਬਤੀਤ ਕਰਨ ਵਿੱਚ ਮਦਦ ਮਿਲ ਰਹੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਗੈਂਗਸਟਰਾਂ ’ਤੇ ਵਾਰ ਦਾ 89ਵਾਂ ਦਿਨ: ਪੰਜਾਬ ਪੁਲਿਸ ਵੱਲੋਂ 564 ਥਾਵਾਂ ’ਤੇ ਛਾਪੇਮਾਰੀ; 245 ਗ੍ਰਿਫ਼ਤਾਰ

ਬੇਅਦਬੀ ਘਟਨਾਵਾਂ ਸਬੰਧੀ ਬਿੱਲ ਨੂੰ ਗਵਰਨਰ ਦੀ ਪ੍ਰਵਾਨਗੀ ਦਾ SGPC ਪ੍ਰਧਾਨ ਵੱਲੋਂ ਸਵਾਗਤ

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਗ ਦੀਆਂ ਘਟਨਾਵਾਂ ਨਾਲ ਨੁਕਸਾਨੀ ਫਸਲਾਂ ਦਾ ਲਿਆ ਜਾਇਜ਼ਾ

*ਭਗਵੰਤ ਮਾਨ ਸਰਕਾਰ ਦਾ ਬੇਅਦਬੀ ਵਿਰੋਧੀ ਬਿੱਲ ਰਾਜਪਾਲ ਦੀ ਮਨਜ਼ੂਰੀ ਨਾਲ ਕਾਨੂੰਨ ਬਣਿਆ - ਹਰਪਾਲ ਚੀਮਾ*

ਪੰਜਾਬ ਦੇ ਰਾਜਪਾਲ ਦੀ ਪ੍ਰਵਾਨਗੀ ਪਿੱਛੋਂ ਬੇਅਦਬੀ ਵਿਰੋਧੀ ਬਿੱਲ ਪੰਜਾਬ ਵਿੱਚ ਬਣਿਆ ਕਾਨੂੰਨ : ਕੁਲਤਾਰ ਸੰਧਵਾਂ

ਇਟਲੀ ’ਚ ਗੁਰਦੁਆਰਾ ਸਾਹਿਬ ਦੇ ਬਾਹਰ ਦੋ ਸਿੱਖਾਂ ਦੇ ਕਤਲ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

ਮਾਓਰੀ ਭਾਈਚਾਰੇ ਵੱਲੋਂ ਜਥੇਦਾਰ ਗੜਗੱਜ ਦਾ ਨਿਊਜ਼ੀਲੈਂਡ 'ਚ ਨਿੱਘਾ ਸੁਆਗਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੁਲਾਕਾਤ ਕੀਤੀ, ਸਿੱਖ ਭਾਈਚਾਰੇ ਦੇ ਯੋਗਦਾਨ ਤੇ ਆਪਸੀ ਸਾਂਝ ’ਤੇ ਕੀਤੀ ਚਰਚਾ

ਇਟਲੀ 'ਚ ਗੁਰਦੁਆਰੇ ਦੇ ਬਾਹਰ ਦੋ ਸਿੱਖ ਸੇਵਾਦਾਰਾਂ ਦਾ ਗੋਲੀਆਂ ਮਾਰ ਕੇ ਕਤਲ