Sunday, August 23, 2026
ਤਾਜਾ ਖਬਰਾਂ
ਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈਅਮਰੀਕਾ ਨਾਲ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ, ਕੈਨੇਡੀਅਨ ਪ੍ਰਧਾਨ ਮੰਤਰੀ ਅਮਰੀਕਾ ਵਿਰੁੱਧ ਪਰਸਪਰ ਟੈਰਿਫ ਲਗਾਉਣਗੇਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤਪੰਜਾਬ ਡਿਜੀਟਲ ਮੀਡੀਆ ਐਸੋਸੀਏਸ਼ਨ ਨੇ ਪੱਤਰਕਾਰ ਵਿਰੁੱਧ ਐਫਆਈਆਰ ਦੀ ਨਿੰਦਾ ਕੀਤੀ, ਇਸਨੂੰ ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਦੱਸਿਆਚੰਡੀਗੜ੍ਹ ਪ੍ਰੈਸ ਕਲੱਬ ਨੇ ਪੰਜਾਬ ਦੇ ਪੱਤਰਕਾਰ ਵਿਰੁੱਧ ਐਫਆਈਆਰ ਦੀ ਨਿੰਦਾ ਕੀਤੀ, ਇਸਨੂੰ ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਦੱਸਿਆ।

Punjab

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਵਿੱਤੀ ਸਹਾਇਤਾ ਸਕੀਮ ਤਹਿਤ 518.81 ਕਰੋੜ ਰੁਪਏ ਜਾਰੀ

ਪੰਜਾਬ ਨਿਊਜ਼ ਐਕਸਪ੍ਰੈੱਸ | August 23, 2026 03:48 PM

- *7 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲ ਰਿਹਾ ਲਾਭ: ਡਾ. ਬਲਜੀਤ ਕੌਰ*
- *ਪੰਜਾਬ ਭਰ ਵਿੱਚ 7 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲ ਰਹੀ ਮਹੀਨਾਵਾਰ ਵਿੱਤੀ ਸਹਾਇਤਾ ਅਤੇ ਸਮਾਜਿਕ ਸੁਰੱਖਿਆ*
- *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਯੋਗ ਮਹਿਲਾ ਨੂੰ ਸਨਮਾਨ, ਵਿੱਤੀ ਸੁਰੱਖਿਆ ਅਤੇ ਆਤਮ-ਨਿਰਭਰਤਾ ਪ੍ਰਦਾਨ ਕਰਨ ਲਈ ਵਚਨਬੱਧ*

ਚੰਡੀਗੜ੍ਹ: ਕਮਜ਼ੋਰ ਅਤੇ ਲੋੜਵੰਦ ਮਹਿਲਾਵਾਂ ਨੂੰ ਮਜ਼ਬੂਤ ਸਮਾਜਿਕ ਸੁਰੱਖਿਆ ਢਾਂਚੇ ਰਾਹੀਂ ਸਹਾਰਾ ਦੇਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਵਿੱਤੀ ਸਹਾਇਤਾ ਸਕੀਮ ਰਾਹੀਂ ਸੂਬੇ ਦੀਆਂ 7 ਲੱਖ ਤੋਂ ਵੱਧ ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਨੂੰ ਵਿੱਤੀ ਸੁਰੱਖਿਆ, ਸਨਮਾਨ ਅਤੇ ਸਮਾਜਿਕ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਪੱਕਾ ਇਰਾਦਾ ਹੈ ਕਿ ਕੋਈ ਵੀ ਯੋਗ ਮਹਿਲਾ ਆਰਥਿਕ ਤੰਗੀ ਕਾਰਨ ਸਨਮਾਨਜਨਕ ਜੀਵਨ ਜਿਊਣ ਦੇ ਅਧਿਕਾਰ ਤੋਂ ਵਾਂਝੀ ਨਾ ਰਹੇ। ਉਨ੍ਹਾਂ ਕਿਹਾ ਕਿ ਸਮਾਜਿਕ ਸੁਰੱਖਿਆ ਸਰਕਾਰ ਦੇ ਸਮਾਵੇਸ਼ੀ ਅਤੇ ਲੋਕ-ਕੇਂਦਰਿਤ ਭਲਾਈ ਏਜੰਡੇ ਦਾ ਅਹਿਮ ਹਿੱਸਾ ਹੈ।

ਸਕੀਮ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਵਿੱਤੀ ਸਹਾਇਤਾ ਸਕੀਮ ਤਹਿਤ ਮੌਜੂਦਾ ਵਿੱਤੀ ਸਾਲ ਦੌਰਾਨ ਜੁਲਾਈ ਮਹੀਨੇ ਤੱਕ 518.81 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ 7 ਲੱਖ ਤੋਂ ਵੱਧ ਮਹਿਲਾਵਾਂ ਇਸ ਸਕੀਮ ਦਾ ਲਾਭ ਪ੍ਰਾਪਤ ਕਰ ਰਹੀਆਂ ਹਨ, ਜਿਸ ਨਾਲ ਉਹ ਆਪਣੀਆਂ ਜ਼ਰੂਰੀ ਲੋੜਾਂ ਪੂਰੀਆਂ ਕਰਨ ਦੇ ਨਾਲ-ਨਾਲ ਵਧੇਰੇ ਵਿੱਤੀ ਸਥਿਰਤਾ ਅਤੇ ਆਤਮ-ਵਿਸ਼ਵਾਸ ਨਾਲ ਜੀਵਨ ਬਤੀਤ ਕਰ ਰਹੀਆਂ ਹਨ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2026-27 ਦੌਰਾਨ ਇਸ ਸਕੀਮ ਦੇ ਪ੍ਰਭਾਵਸ਼ਾਲੀ ਸੰਚਾਲਨ ਲਈ 1, 200.97 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ, ਤਾਂ ਜੋ ਹਰ ਯੋਗ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਤੱਕ ਸਮਾਜਿਕ ਸੁਰੱਖਿਆ ਦੇ ਲਾਭ ਪਹੁੰਚਾਏ ਜਾ ਸਕਣ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਸਕੀਮ ਅਧੀਨ ਹਰ ਯੋਗ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਨੂੰ 1, 500/- ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ, ਜੋ ਉਨ੍ਹਾਂ ਦੀ ਆਰਥਿਕ ਮਜ਼ਬੂਤੀ ਅਤੇ ਰੋਜ਼ਾਨਾ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਵਿੱਚ ਸਹਾਇਕ ਬਣ ਰਹੀ ਹੈ।

ਮੰਤਰੀ ਨੇ ਕਿਹਾ ਕਿ ਇਹ ਸਕੀਮ ਕੇਵਲ ਵਿੱਤੀ ਸਹਾਇਤਾ ਦਾ ਸਾਧਨ ਨਹੀਂ, ਸਗੋਂ ਉਨ੍ਹਾਂ ਮਹਿਲਾਵਾਂ ਲਈ ਇੱਕ ਮਜ਼ਬੂਤ ਸਹਾਰਾ ਹੈ ਜੋ ਪਰਿਵਾਰ ਦੇ ਮੁੱਖ ਕਮਾਊ ਮੈਂਬਰ ਦੇ ਚਲੇ ਜਾਣ ਤੋਂ ਬਾਅਦ ਮੁਸ਼ਕਲ ਹਾਲਾਤਾਂ ਦਾ ਸਾਹਮਣਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਮਹਿਲਾਵਾਂ ਦੇ ਸਮਾਜਿਕ ਅਤੇ ਆਰਥਿਕ ਸਸ਼ਕਤੀਕਰਨ ਪ੍ਰਤੀ ਸਰਕਾਰ ਦੇ ਨਿਰੰਤਰ ਯਤਨਾਂ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਅਸਲ ਅਤੇ ਟਿਕਾਊ ਵਿਕਾਸ ਉਦੋਂ ਹੀ ਸੰਭਵ ਹੈ ਜਦੋਂ ਮਹਿਲਾਵਾਂ ਆਰਥਿਕ ਤੌਰ 'ਤੇ ਮਜ਼ਬੂਤ ਅਤੇ ਸਮਾਜਿਕ ਤੌਰ 'ਤੇ ਸਸ਼ਕਤ ਹੋਣ। ਇਸੇ ਸੋਚ ਤਹਿਤ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਸਮਾਜਿਕ ਸੁਰੱਖਿਆ ਸਕੀਮਾਂ ਦਾ ਲਾਭ ਹਰ ਯੋਗ ਅਤੇ ਲੋੜਵੰਦ ਮਹਿਲਾ ਤੱਕ ਪਹੁੰਚੇ।

ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਇਹ ਸਕੀਮ 58 ਸਾਲ ਤੋਂ ਘੱਟ ਉਮਰ ਦੀਆਂ ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ ਉਪਲਬਧ ਹੈ। ਇਸ ਤੋਂ ਇਲਾਵਾ 30 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਅਣ-ਵਿਆਹੀਆਂ ਔਰਤਾਂ ਵੀ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ। ਬਿਨੈਕਾਰ ਦੇ ਪਰਿਵਾਰ ਦੀ ਸਾਲਾਨਾ ਆਮਦਨ 60, 000 ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ।

ਮਹਿਲਾਵਾਂ ਦੀ ਭਲਾਈ ਅਤੇ ਸਸ਼ਕਤੀਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਸਮਾਜਿਕ ਸੁਰੱਖਿਆ ਯੋਜਨਾਵਾਂ ਦਾ ਘੇਰਾ ਲਗਾਤਾਰ ਵਧਾ ਰਹੀ ਹੈ ਤਾਂ ਜੋ ਮਹਿਲਾਵਾਂ ਨੂੰ ਸੁਰੱਖਿਅਤ, ਸਨਮਾਨਜਨਕ ਅਤੇ ਵਿੱਤੀ ਤੌਰ 'ਤੇ ਮਜ਼ਬੂਤ ਭਵਿੱਖ ਪ੍ਰਦਾਨ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਹਰ ਕਮਜ਼ੋਰ ਅਤੇ ਲੋੜਵੰਦ ਵਰਗ ਤੱਕ ਸਮੇਂ ਸਿਰ ਸਹਾਇਤਾ ਪਹੁੰਚਾ ਕੇ ਪੰਜਾਬ ਸਰਕਾਰ ਇੱਕ ਹੋਰ ਸਮਾਵੇਸ਼ੀ, ਸੰਵੇਦਨਸ਼ੀਲ ਅਤੇ ਤਰੱਕੀਸ਼ੀਲ ਪੰਜਾਬ ਦੀ ਸਿਰਜਣਾ ਲਈ ਯਤਨਸ਼ੀਲ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਹੱਥਾਂ ਨਾਲ ਟੁੱਟ ਰਹੀ ਸੜਕ ਵਾਲੀ ਵੀਡੀਓ ਬਿਲਕੁਲ ਝੂਠੀ, ਵਿਰੋਧੀ ਧਿਰਾਂ ਜਾਣ ਬੁਝ ਕੇ ਕਰ ਰਹੀਆਂ ਹਨ ਗੁਮਰਾਹਕੁੰਨ ਪ੍ਰਚਾਰ: ਈਟੀਓ

NRI ਮਿਲਣੀ 26 ਅਗਸਤ ਨੂੰ: ਸੱਤ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਹੋਣਗੇ ਸ਼ਾਮਲ: ਡਾ. ਰਵਜੋਤ ਸਿੰਘ

ਜਲੰਧਰ ਹਾਈਟਸ ’ਚ ਬਿਲਡਿੰਗ ਤੋਂ ਡਿੱਗਣ ਕਾਰਨ ਸ਼ੱਕੀ ਹਾਲਾਤਾਂ 'ਚ 21 ਸਾਲਾ ਵਿਦਿਆਰਥਣ ਦੀ ਮੌਤ

ਸਕੂਲ ਦੀਆਂ ਵਿਦਿਆਰਥਣਾਂ ਨੂੰ ਡੈਮ ’ਤੇ ਲੈ ਗਿਆ ਪ੍ਰਿੰਸੀਪਲ, ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਮਗਰੋਂ ਸਸਪੈਂਡ

ਪੰਜਾਬ ਦਾ ਪਾਣੀ ਦੂਸ਼ਿਤ ਕਰਨ ਦੇ ਦੋਸ਼ ’ਚ ਹਿਮਾਚਲ ਦੀ ਇੰਡਸਟਰੀ ਖ਼ਿਲਾਫ਼ FIR ਦਰਜ

ਫਰੀਦਕੋਟ ਤੋਂ ਲਾਪਤਾ 3 ਨਾਬਾਲਿਗ ਵਿਦਿਆਰਥਣਾਂ ਦੀ ਮੁੰਬਈ ’ਚ ਮਿਲੀ ਲੋਕੇਸ਼ਨ, ਪੁਲਿਸ ਟੀਮ ਰਵਾਨਾ

ਕਿਤਾਬ ਲਵਰਜ਼ ਦਾ ‘ਲੋਡ ਦ ਬਾਕਸ’ ਬੁੱਕ ਫੇਅਰ ਮੋਹਾਲੀ ਵਿੱਚ ਸ਼ੁਰੂ

ਸੁਖਬੀਰ ਬਾਦਲ ਪੰਜਾਬ ਛੱਡਣ ਦੀ ਫਿਰਾਕ ਵਿੱਚ, ਅਕਾਲੀ ਦਲ ਦੀ ਕਮਾਨ ਹਰਸਿਮਰਤ ਅਤੇ ਮਜੀਠੀਆ ਨੂੰ ਸੌਂਪਣ ਦੀ ਤਿਆਰੀ: ਬਲਤੇਜ ਪੰਨੂ

ਗੈਂਗਸਟਰਾਂ ਤੇ ਵਾਰ ਦਾ 214ਵਾਂ ਦਿਨ: ਪੰਜਾਬ ਪੁਲਿਸ ਨੇ 634 ਛਾਪੇਮਾਰੀ ਕੀਤੀ; 352 ਵਿਅਕਤੀ ਗ੍ਰਿਫ਼ਤਾਰ