Saturday, June 20, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ PSPCL 'ਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ

ਪੰਜਾਬ ਨਿਊਜ਼ ਐਕਸਪ੍ਰੈੱਸ | June 20, 2026 06:17 PM

- *ਅਪ੍ਰੈਲ 2022 ਤੋਂ ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ.ਐਲ. ਵਿੱਚ 9, 627 ਨਿਯੁਕਤੀਆਂ ਕੀਤੀਆਂ; 3000 ਹੋਰ ਭਰਤੀਆਂ ਪ੍ਰਗਤੀ ਅਧੀਨ: ਹਰਪਾਲ ਸਿੰਘ ਚੀਮਾ*
- *ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਵਾਅਦਾ ਨਿਭਾਇਆ*

ਚੰਡੀਗੜ੍ਹ, 20 ਜੂਨ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਵਿੱਚ 2, 437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਸਹਾਇਕ ਲਾਈਨਮੈਨ (ਏਐਲਐਮ) ਵਜੋਂ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਇਹ ਐਲਾਨ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ।

ਇਹ ਫੈਸਲੇ ਨਾਲ ਅਪ੍ਰੈਂਟਿਸ ਟ੍ਰੇਨੀਜ਼ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਵੇਗੀ, ਤੇ ਇਹ ਕਦਮ ਰੋਜ਼ਗਾਰ ਪੈਦਾ ਕਰਨ ਅਤੇ ਨੌਜਵਾਨ ਭਲਾਈ ਪ੍ਰਤੀ ਰਾਜ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਨੇ ਪੰਜਾਬ ਸਰਕਾਰ ਦੇ ਵਿਭਾਗਾਂ ਵਿੱਚ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਦੇਣ ਲਈ ਮਿਸ਼ਨਰੀ ਪਹੁੰਚ ਅਪਣਾਈ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੀਐਸਪੀਸੀਐਲ ਦੇ ਬੋਰਡ ਆਫ਼ ਡਾਇਰੈਕਟਜ਼ ਨੇ ਪੰਜਾਬ ਦੇ ਐਡਵੋਕੇਟ ਜਨਰਲ ਦੀ ਸਲਾਹ 'ਤੇ ਵਿਚਾਰ ਕਰਦਿਆਂ 2, 437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਸਹਾਇਕ ਲਾਈਨਮੈਨ (ਏਐਲਐਮ) ਵਜੋਂ ਭਰਤੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਦੱਸਣਯੋਗ ਹੈ ਕਿ ਇਹ ਟ੍ਰੇਨੀਜ਼ ਇਸ ਸਮੇਂ ਪੀਐਸਪੀਸੀਐਲ ਅਤੇ ਪੰਜਾਬ ਸਟੇਟ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀਐਸਟੀਸੀਐਲ) ਵਿੱਚ ਲਾਈਨਮੈਨ ਟਰੇਡ ਵਿੱਚ ਅਪ੍ਰੈਂਟਿਸਸ਼ਿਪ ਟ੍ਰੇਨਿੰਗ ਲੈ ਰਹੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਪੀਐਸਪੀਸੀਐਲ ਉਕਤ ਟ੍ਰੇਨੀਜ਼ ਲਈ ਇੱਕ ਵਾਰ ਦੀ ਛੋਟ ਵਜੋਂ ਪੰਜਾਬੀ ਭਾਸ਼ਾ ਦੀ ਲਾਜ਼ਮੀ ਪ੍ਰੀਖਿਆ ਕਰਵਾਏਗਾ। ਪ੍ਰੀਖਿਆ ਸ਼ਡਿਊਲ ਬਾਰੇ ਸਮੇਂ ਸਿਰ ਪੀਐਸਪੀਸੀਐਲ ਦੀ ਅਧਿਕਾਰਤ ਵੈੱਬਸਾਈਟ 'ਤੇ ਸੂਚਿਤ ਕੀਤਾ ਜਾਵੇਗਾ, ਜਿਸ ਤੋਂ ਬਾਅਦ ਇਸ ਪ੍ਰਕਿਰਿਆ ਨੂੰ ਅੱਗੇ ਵਧਾਇਆ ਜਾਵੇਗਾ।

ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਮੰਨਣਾ ਹੈ ਕਿ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਢੰਗ ਨਾਲ ਰਾਸ਼ਟਰ ਨਿਰਮਾਣ ਵੱਲ ਲਾਉਣ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਲਈ ਉਨ੍ਹਾਂ ਨੂੰ ਲਾਹੇਵੰਦ ਰੋਜ਼ਗਾਰ ਦੇਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਮੌਜੂਦਾ ਸਰਕਾਰ ਦੇ ਨਿਰੰਤਰ ਯਤਨਾਂ ਸਦਕਾ ਅਪ੍ਰੈਲ 2022 ਤੋਂ ਪੀਐਸਪੀਸੀਐਲ ਅਤੇ ਪੀਐਸਟੀਸੀਐਲ ਵਿੱਚ ਕੁੱਲ 9, 627 ਭਰਤੀਆਂ ਕੀਤੀਆਂ ਗਈਆਂ ਹਨ।

ਵੇਰਵੇ ਦਿੰਦਿਆਂ ਉਨ੍ਹਾਂ ਕਿਹਾ ਕਿ ਕੁੱਲ 9, 627 ਭਰਤੀਆਂ ਵਿੱਚੋਂ 8, 048 ਸਿੱਧੀ ਭਰਤੀ ਰਾਹੀਂ ਅਤੇ 1, 579 ਤਰਸ ਦੇ ਆਧਾਰ 'ਤੇ ਕੀਤੀਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਇਸ ਸਾਲ ਦੇ ਸ਼ੁਰੂ ਵਿੱਚ ਮਾਨਯੋਗ ਮੁੱਖ ਮੰਤਰੀ ਵੱਲੋਂ ਵੱਖ-ਵੱਖ ਸ਼੍ਰੇਣੀਆਂ ਨਾਲ ਸਬੰਧਤ 570 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਸਨ। ਲਗਭਗ 3, 000 ਵਾਧੂ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਇਸ ਸਮੇਂ ਚੱਲ ਰਹੀ ਹੈ, ਜਿਸਦੇ ਨਵੰਬਰ 2026 ਤੱਕ ਪੂਰਾ ਹੋਣ ਦੀ ਉਮੀਦ ਹੈ।

ਇਸ ਮੌਕੇ ਪ੍ਰਸ਼ਾਸਕੀ ਸਕੱਤਰ, ਬਿਜਲੀ-ਕਮ-ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ , ਪੀਐਸਪੀਸੀਐਲ ਡਾ. ਬਸੰਤ ਗਰਗ ਵੀ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

'ਗੈਂਗਸਟਰਾਂ ‘ਤੇ ਵਾਰ' ਦੇ ਪੰਜ ਮਹੀਨੇ: 716 ਹਥਿਆਰਾਂ ਸਮੇਤ 38 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

ਚੋਣ ਕਮਿਸ਼ਨ ਵੱਲੋਂ ਪੰਜਾਬ ਦੀ 1 ਨਗਰ ਨਿਗਮ, 2 ਨਗਰ ਕੌਂਸਲਾਂ ਅਤੇ 1 ਨਗਰ ਪੰਚਾਇਤ ਲਈ ਆਮ ਚੋਣਾਂ ਕਰਵਾਉਣ ਸਬੰਧੀ ਸ਼ਡਿਊਲ ਦਾ ਐਲਾਨ

ਆਪ ਦਾ ਹੱਲਾ ਬੋਲ ਬਾਦਲਾਂ ਦੇ ਗੜ੍ਹ 'ਚ, ਅਕਾਲੀ ਦਲ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ 305 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ

ਹਜ਼ਾਰਾਂ ਨੌਜਵਾਨ ਪੰਜਾਬ ਪੁਲਿਸ ਦੀ ਫਰੰਟਲਾਈਨ ਫੋਰਸ ਵਜੋਂ ਸੇਵਾ ਨਿਭਾ ਰਹੇ ਅਤੇ ਸੂਬੇ ਦੀ ਸੁਰੱਖਿਆ ਯਕੀਨੀ ਬਣਾ ਰਹੇ: ਡੀਜੀਪੀ ਗੌਰਵ ਯਾਦਵ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਭਲਕੇ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦੀ ਰੌਸ਼ਨੀ ਵਿਚ ਭਗਵੰਤ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ’ਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ- ਐਡਵੋਕੇਟ ਧਾਮੀ

CM ਮਾਨ ਨੇ ਸਤਲੁਜ ਪੱਟੀ ਨੂੰ ਹੜ੍ਹਾਂ ਤੋਂ ਬਚਾਉਣ ਅਤੇ ਸ਼ਾਹਕੋਟ-ਲੋਹੀਆਂ ਖੇਤਰ ਵਿੱਚ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ 38 ਕਿਲੋਮੀਟਰ ਲੰਬੀ ਧੁੱਸੀ ਬੰਨ੍ਹ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ

ਅੰਮ੍ਰਿਤਸਰ ਵਿੱਚ ਸਰਹੱਦ ਨੇੜਿਓਂ ਏਕੇ-47 ਰਾਈਫਲ ਸਮੇਤ 26 ਆਧੁਨਿਕ ਹਥਿਆਰ ਬਰਾਮਦ; ਇੱਕ ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 150ਵਾਂ ਦਿਨ: ਪੰਜਾਬ ਪੁਲਿਸ ਵੱਲੋਂ 558 ਥਾਈਂ ਛਾਪੇਮਾਰੀ; 300 ਗ੍ਰਿਫ਼ਤਾਰ