Wednesday, July 29, 2026
ਤਾਜਾ ਖਬਰਾਂ
ਪੰਜਾਬ ਪੁਲਿਸ ਵੱਲੋਂ ਸਾਈਬਰ ਵਿੱਤੀ ਧੋਖਾਧੜੀ ਦੇ ਕੇਸਾਂ ਵਿੱਚ ਤੁਰੰਤ ਕਾਰਵਾਈ ਲਈ ਈ-ਜ਼ੀਰੋ ਐਫਆਈਆਰ ਸਿਸਟਮ ਦੀ ਸ਼ੁਰੂਆਤਗੰਦਗੀ ਦੇ ਢੇਰਾਂ ਵਿਚਕਾਰ ਬਲਬੀਰ ਸਿੰਘ ਸਿੱਧੂ ਨੇ AAP ਸਰਕਾਰ ਦੀ ਕਾਰਗੁਜ਼ਾਰੀ 'ਤੇ ਚੁੱਕੇ ਸਵਾਲਵਿਜੀਲੈਂਸ ਬਿਊਰੋ ਨੇ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸਡੀਓ ਨੂੰ ਕੀਤਾ ਗ੍ਰਿਫ਼ਤਾਰਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਗਾਂ ਹੱਲ ਕੀਤੇ ਜਾਣ ਤੋਂ ਬਾਅਦ ਪੀ.ਐੱਸ.ਪੀ.ਸੀ.ਐੱਲ. ਯੂਨੀਅਨਾਂ ਅਤੇ ਆਮ ਆਦਮੀ ਕਲੀਨਿਕਾਂ ਦੇ ਅਮਲੇ ਨੇ ਹੜਤਾਲ ਵਾਪਸ ਲਈ, ਕੰਮ ਮੁੜ ਸ਼ੁਰੂ ਕੀਤਾ: ਹਰਪਾਲ ਸਿੰਘ ਚੀਮਾਅਮਰੀਕਾ ਨੇ ਬੈਕਲਾਗ ਘਟਾਉਣ ਲਈ ਸ਼ਰਣ ਨਿਯਮਾਂ ਵਿੱਚ ਬਦਲਾਅ ਕੀਤਾ ਹੈਭਗਵੰਤ ਮਾਨ ਸਰਕਾਰ ਨੇ ਠੇਕੇ 'ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

Punjab

ਪੰਜਾਬ ਸਰਕਾਰ ਵੱਲੋਂ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ

ਪੰਜਾਬ ਨਿਊਜ਼ ਐਕਸਪ੍ਰੈੱਸ | July 29, 2026 07:30 PM

- *ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਤੇ ਵਿਧਾਇਕ ਗੁਰਲਾਲ ਘਨੌਰ ਵੱਲੋਂ 26.73 ਕਰੋੜ ਰੁਪਏ ਦੀ ਲਾਗਤ ਵਾਲੇ ਨਹਿਰੀ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ*
- *ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾ ਕੇ ਪੰਜਾਬ ਨੂੰ ਬਚਾਉਣ ਦਾ ਕੰਮ ਕੀਤਾ - ਬਰਿੰਦਰ ਗੋਇਲ*
- *ਕਿਹਾ, ਹੜ੍ਹਾਂ ਤੋਂ ਬਚਾਅ ਲਈ ਰਾਜ ਭਰ ‘ਚ 450 ਕਰੋੜ ਰੁਪਏ ਖਰਚ ਕੀਤੇ*
- *ਹੁਣ ਘਨੌਰ ਹਲਕੇ ‘ਚ 16, 932 ਏਕੜ ਰਕਬੇ ਨੂੰ ਮਿਲੇਗਾ ਨਹਿਰੀ ਪਾਣੀ ਨਾਲ ਸਿੰਚਾਈ ਦਾ ਲਾਭ - ਬਰਿੰਦਰ ਗੋਇਲ*
- *36.39 ਕਿਲੋਮੀਟਰ ਲੰਬੀ ਜ਼ਮੀਨਦੋਜ਼ ਪਾਈਪ ਲਾਈਨ ਵਿਛਾਈ ਤੇ 2.44 ਕਿਲੋਮੀਟਰ ਘੜਾਮ ਰਜਬਾਹਾ ਪੱਕਾ ਕੀਤਾ*
- *ਭਗਵੰਤ ਮਾਨ ਸਰਕਾਰ ਨੇ ਹਲਕਾ ਘਨੌਰ ‘ਚ ਕਰਵਾਏ ਲਾਮਿਸਾਲ ਵਿਕਾਸ ਕਾਰਜ - ਗੁਰਲਾਲ ਘਨੌਰ*

ਚੰਡੀਗੜ੍ਹ/ਘਨੌਰ, 29 ਜੁਲਾਈ: ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਅਤੇ ਵਿਧਾਇਕ ਗੁਰਲਾਲ ਘਨੌਰ ਨੇ ਅੱਜ ਪਿੰਡ ਕੋਲ੍ਹੇਮਾਜਰਾ ਵਿਖੇ 26.73 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਲਿਫ਼ਟ ਸਿਸਟਮ ਅਧਾਰਿਤ ਨਹਿਰੀ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ ਕਰਦਿਆਂ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਇਸ ਇਲਾਕੇ ਦੇ ਕਿਸਾਨਾਂ ਦੀ ਆਜ਼ਾਦੀ ਤੋਂ ਪਹਿਲਾਂ ਤੋਂ ਚੱਲੀ ਆ ਰਹੀ ਚਿਰੋਕਣੀ ਮੰਗ ਨੂੰ ਪੂਰਾ ਕਰਕੇ ਆਪਣਾ ਵਾਅਦਾ ਨਿਭਾਇਆ ਹੈ।

ਬਰਿੰਦਰ ਗੋਇਲ, ਜਿਨ੍ਹਾਂ ਕੋਲ ਖਨਣ ਤੇ ਭੂ-ਵਿਗਿਆਨ ਅਤੇ ਭੂਮੀ ਤੇ ਪਾਣੀ ਦੀ ਸੰਭਾਲ ਬਾਰੇ ਵਿਭਾਗ ਵੀ ਹਨ, ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਹਿਲੀ ਵਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦਾ ਤਹੱਈਆ ਕਰਦਿਆਂ ਅਜਾਈਂ ਵਹਿ ਜਾਂਦੇ ਨਹਿਰੀ ਪਾਣੀ ਨੂੰ ਵੱਡੇ ਪੱਧਰ ‘ਤੇ ਸਿੰਚਾਈ ਲਈ ਵਰਤਿਆ ਹੈ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾ ਕੇ ਪੰਜਾਬ ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦੀ ਮੁਹਿੰਮ ਨੂੰ ਮਜ਼ਬੂਤੀ ਦਿੱਤੀ ਗਈ ਹੈ।

ਬਰਿੰਦਰ ਗੋਇਲ ਨੇ ਕਿਹਾ ਕਿ ਪੰਜਾਬ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਉਣ ਦਾ ਵਾਅਦਾ ਕੀਤਾ ਗਿਆ ਸੀ, ਜਿਸ ਨੂੰ ਹੁਣ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਘਨੌਰ ਹਲਕੇ ਦੇ ਨੇੜੇ ਨਹਿਰ ਲੰਘਦੀ ਹੋਣ ਦੇ ਬਾਵਜੂਦ ਕਈ ਪਿੰਡ ਨਹਿਰੀ ਪਾਣੀ ਤੋਂ ਵਾਂਝੇ ਸਨ, ਪਰ ਭਗਵੰਤ ਮਾਨ ਸਰਕਾਰ ਨੇ ਹੁਣ ਉਨ੍ਹਾਂ ਖੇਤਾਂ ਤੱਕ ਵੀ ਪਾਣੀ ਪਹੁੰਚਾ ਦਿੱਤਾ ਹੈ।

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਕਿ ਵਿਧਾਇਕ ਗੁਰਲਾਲ ਘਨੌਰ ਦੀ ਪਹਿਲਕਦਮੀ ਸਦਕਾ ਹਲਕਾ ਘਨੌਰ ਵਿੱਚ 22.23 ਕਰੋੜ ਰੁਪਏ ਦੀ ਲਾਗਤ ਨਾਲ ਪਾਣੀ ਲਿਫ਼ਟਿੰਗ ਸਿਸਟਮ (ਪੁਰਾਣਾ ਨਾਮ ਰਾਜਖਾਂਟ, ਬਨੂੜ ਕੈਨਾਲ) ਰਾਹੀਂ 36.39 ਕਿਲੋਮੀਟਰ ਲੰਬੀ ਜ਼ਮੀਨਦੋਜ਼ ਪਾਈਪ ਲਾਈਨ ਵਿਛਾ ਕੇ 38 ਪਿੰਡਾਂ ਨੂੰ ਨਹਿਰੀ ਪਾਣੀ ਦਾ ਲਾਭ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ 15, 129 ਏਕੜ ਰਕਬੇ ਨੂੰ ਪਹਿਲੀ ਵਾਰ ਨਹਿਰੀ ਸਿੰਚਾਈ ਅਧੀਨ ਲਿਆਂਦਾ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਹਲਕਾ ਘਨੌਰ ਵਿੱਚ ਪੈਂਦੇ ਘੜਾਮ ਰਜਬਾਹੇ ਦੇ 2.44 ਕਿਲੋਮੀਟਰ ਖੇਤਰ ਨੂੰ 4.50 ਕਰੋੜ ਰੁਪਏ ਦੀ ਲਾਗਤ ਨਾਲ ਕੰਕਰੀਟ ਲਾਈਨਿੰਗ ਕਰਕੇ ਪੱਕਾ ਕੀਤਾ ਗਿਆ ਹੈ, ਜਿਸ ਨਾਲ ਲਾਭ ਪ੍ਰਾਪਤ ਕਰਨ ਵਾਲੇ 4 ਪਿੰਡਾਂ ਵਿੱਚ 1, 803 ਏਕੜ ਰਕਬੇ ਨੂੰ ਸਿੰਚਾਈ ਲਈ ਨਹਿਰੀ ਪਾਣੀ ਮਿਲੇਗਾ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਗੋਇਲ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਹੜ੍ਹਾਂ ਤੋਂ ਬਚਾਅ ਲਈ ਰਾਜ ਭਰ ‘ਚ 450 ਕਰੋੜ ਰੁਪਏ ਖਰਚ ਕੀਤੇ ਹਨ ਅਤੇ ਪਿਛਲੇ ਪੰਜਾਹ ਸਾਲਾਂ ਵਿੱਚ ਪਹਿਲੀ ਵਾਰ ਇੰਨੇ ਵੱਡੇ ਪੱਧਰ ‘ਤੇ ਕੰਮ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਕੱਲੇ ਘਨੌਰ ਹਲਕੇ ਵਿੱਚ ਘੱਗਰ ਨਦੀ ‘ਤੇ ਹੜ੍ਹਾਂ ਤੋਂ ਬਚਾਅ ਲਈ 13 ਕਰੋੜ ਰੁਪਏ ਖਰਚੇ ਗਏ ਹਨ।

ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਦਾ ਸਵਾਗਤ ਕਰਦਿਆਂ ਵਿਧਾਇਕ ਗੁਰਲਾਲ ਘਨੌਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ, ਜਿਨ੍ਹਾਂ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਹਲਕਾ ਘਨੌਰ ‘ਚ ਲਾਮਿਸਾਲ ਵਿਕਾਸ ਕਾਰਜ ਕਰਵਾਏ ਹਨ। ਗੁਰਲਾਲ ਘਨੌਰ ਨੇ ਦੱਸਿਆ ਕਿ ਲਿਫ਼ਟ ਸਿਸਟਮ ਦੇ ਚਾਲੂ ਹੋਣ ਨਾਲ ਜਿੱਥੇ ਧਰਤੀ ਹੇਠਲਾ ਪਾਣੀ ਬਚੇਗਾ, ਉੱਥੇ ਹੀ ਕਿਸਾਨਾਂ ਦੀਆਂ ਖੇਤੀ ਲਾਗਤਾਂ ਵੀ ਘਟਣਗੀਆਂ।

ਇਸ ਦੌਰਾਨ ਇਲਾਕਾ ਨਿਵਾਸੀ ਕਿਸਾਨਾਂ ਨੇ ਕੈਬਨਿਟ ਮੰਤਰੀ ਤੇ ਹਲਕਾ ਵਿਧਾਇਕ ਗੁਰਲਾਲ ਘਨੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਚਿਰੋਕਣੀ ਮੰਗ ਨੂੰ ਕੇਵਲ ਭਗਵੰਤ ਮਾਨ ਸਰਕਾਰ ਨੇ ਹੀ ਪੂਰਾ ਕੀਤਾ ਹੈ, ਜਿਸ ਨਾਲ ਹੁਣ ਉਨ੍ਹਾਂ ਦੇ ਖੇਤਾਂ ਨੂੰ ਸਿੰਚਾਈ ਲਈ ਨਹਿਰੀ ਪਾਣੀ ਦੀ ਨਿਯਮਤ ਸਹੂਲਤ ਮਿਲੇਗੀ।ਇਸ ਮੌਕੇ ਕੈਬਨਿਟ ਮੰਤਰੀ ਤੇ ਵਿਧਾਇਕ ਦਾ ਸਨਮਾਨ ਵੀ ਕੀਤਾ ਗਿਆ।

ਇਸ ਮੌਕੇ ਸਿੰਚਾਈ ਵਿਭਾਗ ਦੇ ਨਿਗਰਾਨ ਇੰਜੀਨੀਅਰ ਰਮਨਦੀਪ ਸਿੰਘ ਬੈਂਸ, ਟਿਊਬਵੈਲ ਕਾਰਪੋਰੇਸ਼ਨ ਦੇ ਨਿਗਰਾਨ ਇੰਜੀਨੀਅਰ ਮਨਿੰਦਰ ਸਿੰਘ, ਕਾਰਜਕਾਰੀ ਇੰਜੀਨੀਅਰ ਗੁਰਸ਼ਰਨ ਸਿੰਘ ਵਿਰਕ, ਐਸ.ਡੀ.ਓ. ਕੁਮਾਰ ਧਵਨ, ਜ਼ਿਲ੍ਹਾ ਪਰਿਸ਼ਦ ਮੈਂਬਰ ਗੁਰਮੇਲ ਸਿੰਘ, ਸਹਿਜਪਾਲ ਸਿੰਘ ਲਾਡਾ, ਕਪਤਾਨ ਸਿੰਘ, ਨਰਿੰਦਰ ਸਿੰਘ, ਬਲਾਕ ਸੰਮਤੀ ਸ਼ੰਭੂ ਦੇ ਵਾਈਸ ਚੇਅਰਮੈਨ ਭੁਪਿੰਦਰ ਸਿੰਘ, ਗੁਰਤਾਜ ਸਿੰਘ, ਡੀ.ਐਸ.ਪੀ. ਦਲਜੀਤ ਸਿੰਘ ਵਿਰਕ, ਨਾਇਬ ਤਹਿਸੀਲਦਾਰ ਹਰੀਸ਼ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਸਰਕਾਰ ਨੇ ਸੂਬੇ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾ ਕੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਇਤਿਹਾਸਕ ਕਦਮ ਚੁੱਕੇ - ਬਰਿੰਦਰ ਕੁਮਾਰ ਗੋਇਲ

ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ

ਗੈਂਗਸਟਰਾਂ 'ਤੇ ਵਾਰ ਦਾ 190ਵਾਂ ਦਿਨ: ਪੰਜਾਬ ਪੁਲਿਸ ਵੱਲੋਂ 641 ਥਾਈਂ ਛਾਪੇਮਾਰੀ; 313 ਕਾਬੂ

ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਨੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਵਾਲੀਆਂ ਤਾਕਤਾਂ ਤੋਂ ਕੌਮ ਸੁਚੇਤ ਰਹੇ - ਗਿਆਨੀ ਕੁਲਦੀਪ ਸਿੰਘ ਗੜਗੱਜ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੱਤ ਮਹੀਨਿਆਂ ਵਿੱਚ 111 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਕੀਤੀ ਬਰਾਮਦ

ਦੋਸ਼ੀਆਂ ਨੂੰ ਸਜ਼ਾ ਤਾਂ ਪਹਿਲਾਂ ਹੀ ਨਹੀਂ ਮਿਲ ਰਹੀ, ਸੋਧ ਬਿੱਲ ਵਿੱਚ ਸਜ਼ਾ ਵਧਾਉਣ ਨਾਲ ਕੋਈ ਫਰਕ ਨਹੀਂ ਪੈਣਾ: ਮੀਤ ਹੇਅਰ

ਪੰਜਾਬ ਪੁਲਿਸ ਵੱਲੋਂ ਸਾਈਬਰ ਵਿੱਤੀ ਧੋਖਾਧੜੀ ਦੇ ਕੇਸਾਂ ਵਿੱਚ ਤੁਰੰਤ ਕਾਰਵਾਈ ਲਈ ਈ-ਜ਼ੀਰੋ ਐਫਆਈਆਰ ਸਿਸਟਮ ਦੀ ਸ਼ੁਰੂਆਤ

ਪੰਜਾਬ ਕਰ ਵਿਭਾਗ ਨੇ ਵੈਟ ਬਕਾਏ ਦੀ ਵਸੂਲੀ ਕੀਤੀ ਤੇਜ਼: ਜਾਇਦਾਦ ਦੀ ਨਿਲਾਮੀ ਤੋਂ 1.21 ਕਰੋੜ ਰੁਪਏ ਹੋਏ ਪ੍ਰਾਪਤ