Friday, September 11, 2026
ਤਾਜਾ ਖਬਰਾਂ
ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀਜਸਟਿਸ ਮਿਸ਼ਰਾ ਦੀ ਨਿਯੁਕਤੀ: ਮਾਨ ਸਰਕਾਰ ਦੀ ਸੰਵਿਧਾਨਕ ਚੁਣੌਤੀ ਨੇ ਰਾਜਨੀਤਿਕ ਸਵਾਲ ਖੜ੍ਹੇ ਕੀਤੇਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਉਹ ਭੁਪੇਸ਼ ਬਘੇਲ ਦੀ ਥਾਂ ਲੈਣਗੇ

Punjab

ਪੰਜਾਬ ਸਿੱਖਿਆ ਵਿਭਾਗ ਦੇ ਆਨਲਾਈਨ ਬਸਤੇ ਨੂੰ 4.80 ਕਰੋੜ ਵਿਦਿਆਰਥੀਆਂ ਨੇ ਵਰਤਿਆ

ਪੰਜਾਬ ਨਿਊਜ਼ ਐਕਸਪ੍ਰੈਸ | August 21, 2020 05:33 PM

ਨਵਾਂਸ਼ਹਿਰ:  ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋ ਆਧੁਨਿਕ ਤਕਨਾਲੋਜੀ ਦੀ ਸੁਚੱਜੀ ਵਰਤੋਂ ਕਰਦਿਆਂ ਨਿਵੇਕਲੇ ਉਪਰਾਲੇ ਨਿਰੰਤਰ ਜਾਰੀ ਹਨ। ਇਸੇ ਲੜੀ ਤਹਿਤ ਸਿੱਖਿਆ ਵਿਭਾਗ ਵੱਲੋ ਪ੍ਰੀ-ਪ੍ਰਾਇਮਰੀ ਤੋਂ 12ਵੀਂ ਜਮਾਤ ਤੱਕ ਦੇ ਪਾਠਕ੍ਰਮ ਨੂੰ ਇਕ ਪਲੇਟਫਾਰਮ ’ਤੇ ਉਪਲਬੱਧ ਕਰਵਾਉਣ ਦੇ ਮਕਸਦ ਨਾਲ ‘ਪੰਜਾਬ ਐਜੂਕੇਅਰ ਐਪ’ ਤਿਆਰ ਕਰਕੇ ਇਕ ਨਵਾਂ ਮੀਲ ਪੱਥਰ ਸਥਾਪਿਤ ਕੀਤਾ ਗਿਆ ਹੈ। ਅਜੇ ‘ਪੰਜਾਬ ਐਜੂਕੇਅਰ ਐਪ’ ਦੀ ਉਮਰ ਨਿੱਕੀ ਹੈ ਪਰ ਇਸ ਨੇ ਬਹੁਤ ਘੱਟ ਸਮੇਂ ਵਿਚ ਹੀ ਵੱਡੀਆਂ ਪੁਲਾਘਾਂ ਪੁੱਟ ਲਈਆਂ ਹਨ। ਸਿੱਖਿਆ ਸਬੰਧੀ ਇਹ ਐਪ ਕੇਵਲ ਪੰਜਾਬ ਵਿਚ ਹੀ ਨਹੀਂ ਸਗੋਂ ਭਾਰਤ ਦੇ ਹੋਰਨਾਂ ਸੂਬਿਆਂ ਵਿਚ ਵੀ ਹਰਮਨ ਪਿਆਰੀ ਹੋ ਗਈ ਹੈ। ਜਿਸ ਦਾ ਪ੍ਰਤੱਖ ਪ੍ਰਮਾਣ ਇਸ ਐਪ ਦੀ ਵਰਤੋਂ ਸਬੰਧੀ ਅੰਕੜਿਆਂ ਤੋਂ ਮਿਲਦਾ ਹੈ। ਇਸ ਐਮ ਦੇ ਪੇਜ ਨੂੰ 4.80 ਕਰੋੜ ਤੋਂ ਵੱਧ ਯੂਜ਼ਰ ਦੇਖ ਚੁੱਕੇ ਹਨ ਅਤੇ ਐਪ ਨੂੰ 5 ਵਿਚੋਂ 4.7 ਰੇਟਿੰਗ ਪ੍ਰਾਪਤ ਹੋਈ ਹੈ।

ਸਿੱਖਿਆ ਵਿਭਾਗ ਦੇ ਸੂਤਰਾਂ ਅਨੁਸਾਰ ‘ਪੰਜਾਬ ਐਜੂਕੇਅਰ ਐਪ’ ਇਕ ‘ਆਨ-ਲਾਈਨ ਬਸਤਾ’ ਹੈ, ਜਿਸ ਵਿਚ ਪ੍ਰੀ-ਪ੍ਰਾਇਮਰੀ ਜਮਾਤ ਤੋਂ ਲੈ ਕੇ ਬਾਰਵੀਂ ਜਮਾਤ ਦੀ ਸਿੱਖਣ-ਸਿਖਾਉਣ ਸਮੱਗਰੀ, ਅਧਿਆਪਕਾਂ ਦੇ ਵੀਡੀਓ ਲੈਕਚਰ, ਈ-ਕੰਟੈਂਟ ਅਤੇ ਈ-ਪੁਸਤਕਾਂ, ਵਰਕਸ਼ੀਟਾਂ, ਕੁਇਜ਼ ਆਦਿ ਮਿਆਰੀ ਰੂਪ ’ਚ ਉਪਲਬੱਧ ਹਨ। ਸਿੱਖਿਆ ਵਿਭਾਗ ਦੇ ਸਰਕਾਰੀ ਸਕੂਲ ਅਧਿਆਪਕਾਂ ਵੱਲੋਂ ਤਿਆਰ ਉਕਤ ਸਹਾਇਕ ਸਮੱਗਰੀ ਨਾਲ ਵਿਦਿਆਰਥੀ ਆਪਣੀ ਜਮਾਤ ਦੇ ਵੱਖ-ਵੱਖ ਵਿਸ਼ਿਆਂ ਦੇ ਵਿਸ਼ਾ ਵਸਤੂ ਨੂੰ ਅਸਾਨੀ ਨਾਲ ਆਨਲਈਨ ਪੜ/ਸਿੱਖ ਰਹੇ ਹਨ। ਇਸ ਐਪ ਨਾਲ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਪਾਠਾਂ ਦੀ ਦੁਹਰਾਈ ਕਰਨਾ ਬਹੁਤ ਅਸਾਨ ਹੋ ਗਿਆ ਹੈ।

ਪੰਜਾਬ ਐਜੂਕੇਅਰ ਐਪ ਨੂੰ ਤਿਆਰ ਕਰਨ ਵਾਲੀ ਅਧਿਆਪਕਾਂ ਦੀ ਟੀਮ ਵਿਚ ਸ਼ਾਮਲ ਦੀਪਕ ਕੁਮਾਰ ਨੇ ਦੱਸਿਆ ਕਿ ਹੁਣ ਤੱਕ 4022261 ਦੇ ਕਰੀਬ ਯੂਜ਼ਰ ਇਸ ਐਪ ਨੂੰ ਡਾਊਨਲੋਡ ਕਰ ਚੁੱਕੇ ਹਨ।  19106461 ਦੇ ਕਰੀਬ ਐਪ ਦੇ ਵਿਊ ਹੋ ਚੁੱਕੇ ਹਨ। ਉਨਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਤੋਂ ਇਲਾਵਾ ਉੱਤਰ ਪ੍ਰਦੇਸ਼, ਰਾਜਸਥਾਨ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ, ਉੱਤਰਾਖੰਡ, ਜੰਮੂ ਅਤੇ ਕਸ਼ਮੀਰ ਆਦਿ ਰਾਜਾਂ ਵਿਚ ਵੀ ਪੰਜਾਬ ਦੇ ਸਿੱਖਿਆ ਵਿਭਾਗ ਦੀ ਐਪ ਨੂੰ ਡਾਊਨਲੋਡ ਕੀਤਾ ਗਿਆ ਗਿਆ ਹੈ। ਇਸ ਤੋਂ ਇਲਾਵਾ ਚੰਡੀਗੜ ਵਿਚ 2.67 ਲੱਖ, ਰਾਜਸਥਾਨ ਵਿਚ 2.05 ਲੱਖ, ਉੱਤਰ ਪ੍ਰਦੇਸ਼ ਵਿਚ 2.11 ਲੱਖ ਹਰਿਆਣਾ ਵਿਚ 1.74 ਲੱਖ, ਹਿਮਾਚਲ ਪ੍ਰਦੇਸ਼ ਵਿਚ 1.18 ਲੱਖ, ਦਿੱਲੀ ਵਿਚ 26 ਹਜ਼ਾਰ, ਉੱਤਰਾਖੰਡ ਵਿਚ 19 ਹਜ਼ਾਰ ਅਤੇ ਜੰਮੂ ਅਤੇ ਕਸ਼ਮੀਰ ਵਿਚ 12 ਹਜ਼ਾਰ ਲੋਕਾਂ ਨੇ ਐਪ ਨੂੰ ਦੇਖਿਆ ਹੈ। ਪੰਜਾਬ ਅੇਜੂਕੇਅਰ ਐਪ ਨੂੰ 2700 ਦੇ ਕਰੀਬ ਰਿਵਿਊ ਮਿਲ ਚੁੱਕੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅਧਿਆਪਕਾਂ ਨੇ ਦੱਸਿਆ ਕਿ ਪੰਜਾਬ ਐਜੂਕੇਅਰ ਐਪ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਵਿਚ ਇਕ ਤਾਕਤਵਰ ਕੜੀ ਦਾ ਕੰਮ ਕਰ ਰਹੀ ਹੈ। ਇਸ ਵਿਚ ਅਧਿਆਪਕਾਂ ਦੁਆਰਾ ਕੀਤੇ ਗਏ ਸਿੱਖਿਆ ਸਬੰਧੀ ਕਾਰਜਾਂ ਲਈ ਅਧਿਆਪਕ ਸਟੇਸ਼ਨ, ਵਿਦਿਆਰਥੀਆਂ ਦੀਆਂ ਕਿਰਿਆਵਾਂ ਦਾ ਕੋਨਾ, ਪੰਜਾਬੀ ਅਤੇ ਅੰਗਰੇਜ਼ੀ ਦੇ ਅੱਜ ਦੇ ਸ਼ਬਦ, ਆਮ ਗਿਆਨ ਲਈ ਉਡਾਣ ਜਿਹੇ ਆਕਰਸ਼ਕ ਫੀਚਰ ਉਪਲਬੱਧ ਹਨ। ਇਨਾਂ ਵਿਸ਼ੇਸ਼ਤਾਵਾਂ ਨਾਲ ਅਧਿਆਪਕਾਂ ਅਤੇ ਵਿਦਿਆਰਥੀਆਂ ਵਿਚ ਪਰਸਪਰ ਸਬੰਧ ਬਣਿਆ ਰਹਿੰਦਾ ਹੈ।

ਪੰਜਾਬ ਐਜੂਕੇਅਰ ਐਪ ਦੀ ਘੱਟ ਸਮੇਂ ਵਿਚ ਅਪਾਰ ਸਫਲਤਾ ਲਈ ਸਕੂਲ ਸਿੱਖਿਆ ਸਕੱਤਰ ਕਿ੍ਰਸ਼ਨ ਕੁਮਾਰ ਨੇ ਕਿਹਾ ਹੈ ਕਿ ਸੂਚਨਾ ਤਕਨਾਲੋਜੀ ਦੀ ਵਰਤੋਂ ਕਰਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਸਮਰਪਿਤ ਅਤੇ ਮਿਹਨਤੀ ਅਧਿਆਪਕਾਂ ਨੇ ਵਿਲੱਖਣ ਕਾਰਜ ਕਰਦਿਆਂ ਕੋਵਿਡ-19 ਮਹਾਮਾਰੀ ਨੂੰ ਹਰਾਉਦਿਆਂ ਪੰਜਾਬ ਐਜੂਕੇਅਰ ਐਪ ਲਈ ਵਿਸ਼ੇਸ਼ ਅਤੇ ਮਹਤਵਪੂਰਨ ਉਪਰਾਲੇ ਕੀਤੇ ਹਨ। ਇਸ ਨਾਲ ਅਧਿਆਪਕਾਂ ਵੱਲੋ ਸਿੱਖਣ-ਸਿਖਾਉਣ ਦੀ ਪ੍ਰਕਿਰਿਆ ਨੂੰ ਬੋਝ ਨਾ ਮੰਨਦਿਆਂ ਮਨੋਰੰਜਕ ਬਣਾ ਕੇ ਸਫਲਤਾਪੂਰਵਕ ਪੇਸ਼ ਕੀਤਾ ਗਿਆ ਹੈ। ਜਿਸ ਨੂੰ ਪੰਜਾਬ ਹੀ ਨਹੀ ਹੋਰ ਪ੍ਰਦੇਸ਼ਾਂ ਦੇ ਸਿੱਖਿਆ ਸ਼ਾਸਤਰੀਆਂ ਨੇ ਵੀ ਸਰਾਹਿਆ ਹੈ। 

Have something to say? Post your comment

google.com, pub-6021921192250288, DIRECT, f08c47fec0942fa0

Punjab

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸੰਗਤ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ

ਪਾਕਿਸਤਾਨ ਤੋਂ ਭਾਰਤ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਫੈਸਲਾਬਾਦ ਹਵਾਈ ਅੱਡੇ ’ਤੇ ਰੋਕਣਾ ਮੰਦਭਾਗਾ- ਐਡਵੋਕੇਟ ਧਾਮੀ

ਨੇਪਾਲ ’ਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਰਾਹਤ ਸਮੱਗਰੀ ਦੇ 4 ਟਰੱਕ ਰਵਾਨਾ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਸਕਾਲਰਸ਼ਿਪ ਦੀਆਂ ਸਾਰੀਆਂ ਰਹਿੰਦੀਆਂ ਅਰਜ਼ੀਆਂ ਨੂੰ ਵੇਲੇ ਸਿਰ ਨਿਪਟਾਉਣ ਲਈ ਵੇਰੀਫਿਕੇਸ਼ਨ ਦਾ ਨਵਾਂ ਸ਼ਡਿਊਲ ਜਾਰੀ

ਅਮਰੀਕਾ ਸਰਕਾਰ ਵੱਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ- ਐਡਵੋਕੇਟ ਧਾਮੀ

ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਅੰਤਿਮ ਵਿਦਾਈ ਦਾ ਹੱਕ ਵੀ ਨਹੀਂ ਮਿਲਿਆ: ਸੁਖਬੀਰ ਬਾਦਲ

ਵੜਿੰਗ ਨੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਨੌਕਰੀ ਦੇ ਮਾਮਲੇ ’ਤੇ ਧੋਖਾ ਦੇਣ ਲਈ 'ਆਪ' ਸਰਕਾਰ ਦੀ ਕੀਤੀ ਨਿੰਦਾ

ਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਢੀਂਡਸਾ

ਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ, ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਗਿਆਸਪੁਰਾ