Sunday, July 05, 2026
ਤਾਜਾ ਖਬਰਾਂ
'ਸਤਲੁਜ' ਨੇ ਖਾਲੜਾ ਕਤਲ ਦੀ ਜਾਂਚ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾ, ਇਸ ਮਾਮਲੇ ਦਾ ਪਰਦਾ ਫਾਸ਼ ਕਰਨ ਵਾਲੇ ਪੱਤਰਕਾਰ ਨੇ ਆਪਣੇ ਕਰੀਅਰ ਦੇ ਸਭ ਤੋਂ ਵੱਡੇ ਮੌਕੇ ਨੂੰ ਯਾਦ ਕੀਤਾ'ਪੰਜਾਬ 95' ਆਖਰਕਾਰ OTT 'ਤੇ 'ਸਤਲੁਜ' ਦੇ ਰੂਪ ਵਿੱਚ ਦਰਸ਼ਕਾਂ ਤੱਕ ਹੁੰਚ ਗਈ, ਜਸਵੰਤ ਸਿੰਘ ਖਾਲੜਾ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾਜਨਤਾ ਦਲ (ਯੂਨਾਈਟਿਡ) ਨੇ ਪੰਜਾਬ ਰੋਡਮੈਪ ਦਾ ਖੁਲਾਸਾ ਕੀਤਾ, ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਜ ਦੀ ਰਾਜਨੀਤੀ ਵਿੱਚ ਪ੍ਰਵੇਸ਼ ਦਾ ਐਲਾਨ ਕੀਤਾਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨ ਲਈ ਡੀ.ਜੀ.ਪੀ. ਪੰਜਾਬ ਨੂੰ ਦਿੱਤੀ ਸ਼ਿਕਾਇਤਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ: ਡਾ. ਬਲਜੀਤ ਕੌਰਸੁਖਜਿੰਦਰ ਸਿੰਘ ਰੰਧਾਵਾ ਦੀ ਐੱਚ.ਐੱਮ. ਸ਼ਾਹ ਨਾਲ ਮੁਲਾਕਾਤ ਨੇ ਸਿਆਸੀ ਅਟਕਲਾਂ ਸ਼ੁਰੂ ਕਰ ਦਿੱਤੀਆਂ; ਗਹਿਲੋਤ ਅਤੇ ਦੋਤਾਸਰਾ ਨੇ ਸਮਰਥਨ ਦਿੱਤਾ

Punjab

ਪੰਥਕ ਇਕੱਠ ਦੌਰਾਨ ਜੈਕਾਰਿਆਂ ਦੀ ਗੂੰਜ ਵਿਚ ਪਾਸ ਕੀਤਾ ਗਿਆ ਗੁਰਮਤਾ

ਪੰਜਾਬ ਨਿਊਜ਼ ਐਕਸਪ੍ਰੈੱਸ | July 05, 2026 06:28 PM

ਅੰਮ੍ਰਿਤਸਰ, 5 ਜੁਲਾਈ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੱਦੇ ’ਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ, ਸ੍ਰੀ ਅੰਮ੍ਰਿਤਸਰ ਵਿਖੇ ਜੁੜਿਆ ਅੱਜ ਦਾ ਪੰਥਕ ਇਕੱਠ ਪੂਰੀ ਦ੍ਰਿੜ੍ਹਤਾ ਨਾਲ ਆਖਦਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ, ਪ੍ਰਭੂਸੱਤਾ ਸੰਪੰਨ ਅਤੇ ਅਜ਼ਾਦ ਪੰਥਕ ਹਸਤੀ ਦਾ ਪ੍ਰਤੀਕ ਹੈ। ਇਹ ਕੇਵਲ ਇਕ ਧਾਰਮਿਕ ਕੇਂਦਰ ਨਹੀਂ, ਸਗੋਂ ਛੇਵੇਂ ਪਾਤਸ਼ਾਹ ਜੀ ਵੱਲੋਂ ਸਥਾਪਿਤ ਉਹ ਮਹਾਨ ਅਤੇ ਬੁਲੰਦ ਅਸਥਾਨ ਹੈ ਜੋ ਖ਼ਾਲਸਾ ਪੰਥ ਦੀ ਅਣਖ, ਸਵੈਮਾਣ, ਨਿਆਂ, ਮੀਰੀ-ਪੀਰੀ ਦੇ ਸਿਧਾਂਤ ਅਤੇ ਕੌਮੀ ਗੌਰਵਤਾ ਦੀ ਰਾਖੀ ਕਰਨ ਵਾਲਾ ਸਰਵਉੱਚ ਤਖ਼ਤ ਹੈ।

ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਸਥਾਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਚਾਰ ਸਦੀਆਂ ਤੋਂ ਵੱਧ ਸਮੇਂ ਦੌਰਾਨ ਹਰ ਔਖੇ ਪੰਥਕ ਅਤੇ ਇਤਿਹਾਸਕ ਦੌਰ ਵਿੱਚ ਸਿੱਖ ਕੌਮ ਨੂੰ ਦਿਸ਼ਾ ਦਿੱਤੀ ਹੈ। ਮੁਗ਼ਲ ਹਕੂਮਤ ਦੇ ਜ਼ੁਲਮਾਂ ਵਿਰੁੱਧ ਸੰਘਰਸ਼ ਤੋਂ ਲੈ ਕੇ ਖ਼ਾਲਸਾ ਪੰਥ ਦੀ ਸਿਰਜਣਾ, ਮਿਸਲਾਂ ਦੇ ਯੁੱਗ, ਸਰਕਾਰ-ਏ-ਖ਼ਾਲਸਾ, ਗੁਰਦੁਆਰਾ ਸੁਧਾਰ ਲਹਿਰ, ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਅਤੇ ਆਧੁਨਿਕ ਸਮੇਂ ਦੇ ਵੱਖ-ਵੱਖ ਪੰਥਕ ਮਸਲਿਆਂ ਤੱਕ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਦਾ ਗੁਰੂ ਦੀ ਬਖ਼ਸ਼ੀ ਗੁਰਮਤਿ ਰੌਸ਼ਨੀ ਅਨੁਸਾਰ ਕੌਮ ਦੀ ਅਗਵਾਈ ਕੀਤੀ ਹੈ। ਇਸ ਪਵਿੱਤਰ ਤਖ਼ਤ ਤੋਂ ਜਾਰੀ ਹੋਏ ਹੁਕਮਨਾਮਿਆਂ, ਗੁਰਮਤਿਆਂ ਅਤੇ ਆਦੇਸ਼ਾਂ ਨੇ ਸਿੱਖ ਕੌਮ ਨੂੰ ਏਕਤਾ, ਅਨੁਸ਼ਾਸਨ ਅਤੇ ਮਰਯਾਦਾ ਦੇ ਸੂਤਰ ਵਿੱਚ ਬੰਨ੍ਹ ਕੇ ਰੱਖਿਆ ਹੈ। ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਕੌਮ ਨੇ ਹਮੇਸ਼ਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੇਧ ਲਈ ਹੈ ਅਤੇ ਇਸ ਦੇ ਫ਼ੈਸਲਿਆਂ ਨੂੰ ਸਿਰ ਮੱਥੇ ਪ੍ਰਵਾਨ ਕੀਤਾ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਘਿਨਾਉਣੀ ਅਤੇ ਨਿੰਦਣਯੋਗ ਹਰਕਤ ਵਿਰੁੱਧ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਉਸ ਨੂੰ ‘ਗੁਰੂ ਦੋਖੀ ਅਤੇ ਖ਼ਾਲਸਾ ਪੰਥ ਵਿਰੋਧੀ’ ਕਰਾਰ ਦਿੱਤੇ ਜਾਣ ਦੇ ਆਦੇਸ਼ ਨੂੰ ਗੁਰੂ ਪੰਥ ਦੀ ਸਾਂਝੀ ਆਵਾਜ਼ ਵਜੋਂ ਸਵੀਕਾਰ ਕਰਦਾ ਹੈ। ਭਗਵੰਤ ਸਿੰਘ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਯਾਦਾ ਅਤੇ ਸਿੱਖ ਧਾਰਮਿਕ ਭਾਵਨਾਵਾਂ ਦਾ ਨਿਰਾਦਰ ਕਰਨਾ ਬਹੁਤ ਹੀ ਦੁਖਦਾਈ ਅਤੇ ਨਿੰਦਣਯੋਗ ਹੈ। ਇਸ ਤੋਂ ਵੀ ਵੱਧ ਚਿੰਤਾ ਦਾ ਵਿਸ਼ਾ ਇਹ ਹੈ ਕਿ ਆਪਣੀ ਭੁੱਲ ਨੂੰ ਸਵੀਕਾਰ ਕਰਨ ਦੀ ਥਾਂ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਦੇ ਆਗੂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚ ਪੰਥਕ ਅਥਾਰਟੀ ਨੂੰ ਚੁਣੌਤੀ ਦੇ ਰਹੇ ਹਨ। ਅਜਿਹਾ ਵਤੀਰਾ ਨਾ ਸਿਰਫ਼ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦਾ ਹੈ, ਸਗੋਂ ਗੁਰੂ ਸਾਹਿਬ ਵੱਲੋਂ ਸਥਾਪਿਤ ਇਸ ਮਹਾਨ ਸੰਸਥਾ ਦੀ ਮਰਯਾਦਾ ਨੂੰ ਵੀ ਚੁਣੌਤੀ ਦੇਣ ਦੇ ਤੁੱਲ ਹੈ।

ਪੰਥਕ ਇਕੱਠ ਸਪੱਸ਼ਟ ਕਰਦਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਤੇ ਗੁਰਮਤਿਆਂ ਦਾ ਸਤਿਕਾਰ ਕਰਨਾ ਹਰ ਸਿੱਖ ਦਾ ਧਾਰਮਿਕ ਅਤੇ ਕੌਮੀ ਫ਼ਰਜ਼ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਕਿਸੇ ਵੀ ਰਾਜਨੀਤਿਕ ਤਾਕਤ, ਸਰਕਾਰ ਜਾਂ ਵਿਅਕਤੀ ਵੱਲੋਂ ਚੁਣੌਤੀ ਦੇਣਾ ਖ਼ਾਲਸਾ ਪੰਥ ਦੀਆਂ ਪਰੰਪਰਾਵਾਂ ਅਤੇ ਗੁਰੂ ਸਾਹਿਬ ਦੀ ਬਖ਼ਸ਼ੀ ਮਰਯਾਦਾ ਦੇ ਉਲਟ ਹੈ ਅਤੇ ਕੌਮ ਨੂੰ ਇਹ ਕਿਸੇ ਵੀ ਕੀਮਤ ’ਤੇ ਸਵੀਕਾਰ ਨਹੀਂ।
ਇਹ ਪੰਥਕ ਇਕੱਠ ਸਮੁੱਚੇ ਖ਼ਾਲਸਾ ਪੰਥ, ਸਿੱਖ ਜਥੇਬੰਦੀਆਂ, ਸੰਪਰਦਾਵਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਵਿਸ਼ਵ ਭਰ ਵਿੱਚ ਵੱਸਦੇ ਸਿੱਖਾਂ ਨੂੰ ਅਪੀਲ ਕਰਦਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਥ ਵਿਰੋਧੀ ਹਰਕਤ ਕਰਕੇ ਸਿੱਖਾਂ ਨੂੰ ਵੰਗਾਰਿਆ ਹੈ।

1. ਅੱਜ ਦਾ ਇਹ ਪੰਥਕ ਇਕੱਠ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਸਬੰਧੀ ਹਰ ਜਥੇਬੰਦੀ, ਸਿੰਘ ਸਭਾਵਾਂ, ਸਿੱਖ ਮਿਸ਼ਨਰੀ ਸੰਸਥਾਵਾਂ ਅਤੇ ਸਭਾ-ਸੁਸਾਇਟੀਆਂ ਤੱਕ ਪਹੁੰਚ ਕਰਕੇ ਗੰਭੀਰ ਵਿਚਾਰ-ਚਰਚਾ ਦੀ ਵਚਨਬੱਧਤਾ ਪ੍ਰਗਟਾਉਂਦਾ ਹੈ।
2. ਸਮੂਹਿਕ ਰਾਇ ਅਨੁਸਾਰ ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਰ ਹਲਕੇ ਵਿਚ ਵਿਸ਼ਾਲ ਪੰਥਕ ਇਕੱਠ ਸੱਦੇ ਜਾਣਗੇ, ਜਿਸ ਵਿਚ ਇਲਾਕੇ ਦੀ ਸੰਗਤ ਨੂੰ ਸਿੱਖ ਕੌਮ ਵਿਰੁੱਧ ਹੋ ਰਹੀਆਂ ਸਾਜ਼ਿਸ਼ਾਂ ਤੋਂ ਜਾਣੂ ਕਰਵਾਇਆ ਜਾਵੇਗਾ।
3. ਪਿੰਡ ਪੱਧਰ ’ਤੇ ਗੁਰਸਿੱਖਾਂ ਦੀਆਂ ਕਮੇਟੀਆਂ ਗਠਿਤ ਕੀਤੀਆਂ ਜਾਣਗੀਆਂ, ਜਿਨ੍ਹਾਂ ਦਾ ਮਨੋਰਥ ਸਿੱਖੀ ਦੀਆਂ ਰਵਾਇਤਾਂ ਅਤੇ ਪਰੰਪਰਾਵਾਂ ਪ੍ਰਤੀ ਚੇਤਨਾ ਪੈਦਾ ਕਰਨਾ ਹੋਵੇਗਾ। ਪੰਥ ਦੀ ਧਾਰਾ ਨੂੰ ਘਰ-ਘਰ ਤੱਕ ਲੈ ਕੇ ਜਾਣ ਲਈ ਇਹ ਕਮੇਟੀਆਂ ਕੰਮ ਕਰਨਗੀਆਂ।
4. ਖਾਲਸਾ ਪੰਥ ਨੂੰ ਅਪੀਲ ਹੈ ਕਿ ਸੋਸ਼ਲ ਮੀਡੀਆ, ਪ੍ਰਿੰਟ ਅਤੇ ਇਲੈਕਟ੍ਰਾਨਿਕ ਮਾਧਿਅਮਾਂ ਰਾਹੀਂ ਸਿੱਖ ਪਰੰਪਰਾਵਾਂ ਅਤੇ ਸਿੱਖ ਸੰਸਥਾਵਾਂ ਵਿਰੁੱਧ ਫੈਲਾਈ ਜਾ ਰਹੀ ਗ਼ਲਤ ਜਾਣਕਾਰੀ ਅਤੇ ਪੰਥ ਵਿਰੋਧੀ ਪ੍ਰਚਾਰ ਪਿਛਲੀ ਸਾਜਿਸ਼ੀ ਸੋਚ ਨੂੰ ਸਮਝ ਕੇ ਇਸ ਬਾਰੇ ਤਰਕਸੰਗਤ ਸੱਚਾਈ-ਆਧਾਰਿਤ ਰਾਇ ਕਾਇਮ ਕਰਕੇ ਜਵਾਬ ਦਿੱਤਾ ਜਾਵੇ। ਇਹ ਕੌਮ ਦੀ ਸਾਂਝੀ ਜਿੰਮੇਵਾਰੀ ਹੈ।
5. ਅੰਤ ਵਿਚ ਪੰਥਕ ਇਕੱਠ ਮਹਿਸੂਸ ਕਰਦਾ ਹੈ ਕਿ ਖਾਲਸਾ ਪੰਥ ਨੂੰ ਦਰਪੇਸ਼ ਚੁਣੌਤੀਆਂ ਦੇ ਮੁਕਾਬਲੇ ਲਈ ਅੱਜ ਪੰਥ ਦੀ ਸਭ ਤੋਂ ਵੱਡੀ ਲੋੜ ਹੈ ਕਿ ਸਮੁੱਚਾ ਖਾਲਸਾ ਪੰਥ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਇਕੱਠਾ ਹੋਵੇ। ਨਿੱਜੀ ਹਿੱਤਾਂ ਦੀ ਥਾਂ ਸਾਂਝੀ ਕੌਮੀ ਸੋਚ ਤਹਿਤ ਸਾਰੀਆਂ ਜਥੇਬੰਦੀਆਂ, ਵੱਖ-ਵੱਖ ਅਕਾਲੀ ਜਥੇ, ਸੰਪਰਦਾਵਾਂ, ਸਿੰਘ ਸਭਾਵਾਂ, ਗੁਰਮਤਿ ਟਕਸਾਲਾਂ, ਮਿਸ਼ਨਰੀ ਸੰਸਥਾਵਾਂ, ਸਭਾ-ਸੁਸਾਇਟੀਆਂ ਕੌਮ ਦੀ ਚੜ੍ਹਦੀ ਕਲਾ ਲਈ ਇਕਜੁੱਟ ਹੋਣ। ਸਿੱਖ ਸ਼ਕਤੀ ਦੀ ਮਜ਼ਬੂਤੀ ਲਈ ਏਕਤਾ ਅੱਜ ਦੀ ਵੱਡੀ ਲੋੜ ਹੈ, ਜਿਸ ਵੱਲ ਹਰ ਸਿੱਖ ਜਥੇਬੰਦੀ ਇੱਕ ਕਦਮ ਅੱਗੇ ਵਧਾਏ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਂਗਸਟਰਾਂ ‘ਤੇ ਵਾਰ ਦਾ 166ਵਾਂ ਦਿਨ: ਪੰਜਾਬ ਪੁਲਿਸ ਵੱਲੋਂ 704 ਥਾਈਂ ਛਾਪੇਮਾਰੀ; 405 ਵਿਅਕਤੀ ਕਾਬੂ

ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ: ਮੋਹਿੰਦਰ ਭਗਤ

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: ਐਸ.ਸੀ. ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

ਪੰਥਕ ਇਕੱਠ 'ਚ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਮੁੱਖ ਮੰਤਰੀ ਪੰਜਾਬ ਖਿਲਾਫ ਪੇਸ਼ ਕੀਤੇ ਗੁਰਮਤੇ ਨੂੰ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਨੇ ਜੈਕਾਰਿਆਂ ਦੀ ਗੂੰਜ ’ਚ ਦਿੱਤੀ ਪ੍ਰਵਾਨਗੀ

ਸੁੱਤੇ ਪਏ ਕਿਸਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

'ਸਤਲੁਜ' ਨੇ ਖਾਲੜਾ ਕਤਲ ਦੀ ਜਾਂਚ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾ, ਇਸ ਮਾਮਲੇ ਦਾ ਪਰਦਾ ਫਾਸ਼ ਕਰਨ ਵਾਲੇ ਪੱਤਰਕਾਰ ਨੇ ਆਪਣੇ ਕਰੀਅਰ ਦੇ ਸਭ ਤੋਂ ਵੱਡੇ ਮੌਕੇ ਨੂੰ ਯਾਦ ਕੀਤਾ

'ਪੰਜਾਬ 95' ਆਖਰਕਾਰ OTT 'ਤੇ 'ਸਤਲੁਜ' ਦੇ ਰੂਪ ਵਿੱਚ ਦਰਸ਼ਕਾਂ ਤੱਕ ਹੁੰਚ ਗਈ, ਜਸਵੰਤ ਸਿੰਘ ਖਾਲੜਾ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾ

ਵਿਧਾਇਕਾ ਅਨਮੋਲ ਗਗਨ ਮਾਨ ਦਾ ਵਾਅਦਾ ਹੋਇਆ ਪੂਰਾ, ਬਹਾਦਰ ਸਿੰਘ ਓਕੇ ਬਣੇ ਕੁਰਾਲੀ ਨਗਰ ਕੌਂਸਲ ਦੇ ਪ੍ਰਧਾਨ

ਗੈਂਗਸਟਰਾਂ ‘ਤੇ ਵਾਰ ਦਾ 165ਵਾਂ ਦਿਨ: ਪੰਜਾਬ ਪੁਲਿਸ ਵੱਲੋਂ 829 ਥਾਈਂ ਛਾਪੇਮਾਰੀ; 570 ਗ੍ਰਿਫ਼ਤਾਰ