Sunday, August 23, 2026
ਤਾਜਾ ਖਬਰਾਂ
ਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈਅਮਰੀਕਾ ਨਾਲ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ, ਕੈਨੇਡੀਅਨ ਪ੍ਰਧਾਨ ਮੰਤਰੀ ਅਮਰੀਕਾ ਵਿਰੁੱਧ ਪਰਸਪਰ ਟੈਰਿਫ ਲਗਾਉਣਗੇਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤਪੰਜਾਬ ਡਿਜੀਟਲ ਮੀਡੀਆ ਐਸੋਸੀਏਸ਼ਨ ਨੇ ਪੱਤਰਕਾਰ ਵਿਰੁੱਧ ਐਫਆਈਆਰ ਦੀ ਨਿੰਦਾ ਕੀਤੀ, ਇਸਨੂੰ ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਦੱਸਿਆਚੰਡੀਗੜ੍ਹ ਪ੍ਰੈਸ ਕਲੱਬ ਨੇ ਪੰਜਾਬ ਦੇ ਪੱਤਰਕਾਰ ਵਿਰੁੱਧ ਐਫਆਈਆਰ ਦੀ ਨਿੰਦਾ ਕੀਤੀ, ਇਸਨੂੰ ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਦੱਸਿਆ।

Punjab

ਫਰੀਦਕੋਟ ਤੋਂ ਲਾਪਤਾ 3 ਨਾਬਾਲਿਗ ਵਿਦਿਆਰਥਣਾਂ ਦੀ ਮੁੰਬਈ ’ਚ ਮਿਲੀ ਲੋਕੇਸ਼ਨ, ਪੁਲਿਸ ਟੀਮ ਰਵਾਨਾ

ਪੰਜਾਬ ਨਿਊਜ਼ ਐਕਸਪ੍ਰੈੱਸ | August 23, 2026 03:07 PM

- ਸੋਸ਼ਲ ਮੀਡੀਆ ਅਕਾਊਂਟਸ ਦੀ ਜਾਂਚ ਦੌਰਾਨ ਮਿਲਿਆ ਅਹਿਮ ਸੁਰਾਗ, ਤਿੰਨਾਂ ਨੂੰ ਜਲਦ ਸੁਰੱਖਿਅਤ ਬਰਾਮਦ ਕਰਨ ਦੀ ਉਮੀਦ

ਫਰੀਦਕੋਟ: ਫਰੀਦਕੋਟ ਦੀ ਇੱਕ ਕਾਲੋਨੀ ਤੋਂ 10 ਅਗਸਤ 2026 ਨੂੰ ਲਾਪਤਾ ਹੋਈਆਂ ਤਿੰਨ ਨਾਬਾਲਿਗ ਵਿਦਿਆਰਥਣਾਂ ਦੇ ਮਾਮਲੇ ਵਿੱਚ ਪੁਲਿਸ ਨੂੰ ਅਹਿਮ ਸੁਰਾਗ ਮਿਲਿਆ ਹੈ। ਪੁਲਿਸ ਦੀ ਜਾਂਚ ਦੌਰਾਨ ਤਿੰਨਾਂ ਵਿਦਿਆਰਥਣਾਂ ਦੇ ਮੁੰਬਈ ਵਿੱਚ ਹੋਣ ਸਬੰਧੀ ਜਾਣਕਾਰੀ ਸਾਹਮਣੇ ਆਈ ਹੈ। ਥਾਣਾ ਸਿਟੀ-2 ਦੇ ਐੱਸਐੱਚਓ ਅਕਲਪ੍ਰੀਤ ਸਿੰਘ ਨੇ ਦੱਸਿਆ ਕਿ ਮਾਮਲਾ ਦਰਜ ਕਰਨ ਤੋਂ ਬਾਅਦ ਪੁਲਿਸ ਵੱਲੋਂ ਤਿੰਨਾਂ ਵਿਦਿਆਰਥਣਾਂ ਦੇ ਸੋਸ਼ਲ ਮੀਡੀਆ ਅਕਾਊਂਟਸ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਮਿਲੇ ਇਨਪੁਟ ਦੇ ਆਧਾਰ ’ਤੇ ਪੁਲਿਸ ਨੂੰ ਉਨ੍ਹਾਂ ਦੀ ਮੁੰਬਈ ਵਿੱਚ ਲੋਕੇਸ਼ਨ ਮਿਲੀ, ਜਿਸ ਤੋਂ ਬਾਅਦ ਇੱਕ ਪੁਲਿਸ ਟੀਮ ਮੁੰਬਈ ਲਈ ਰਵਾਨਾ ਕਰ ਦਿੱਤੀ ਗਈ ਹੈ।

ਪੁਲਿਸ ਵੱਲੋਂ ਤਿੰਨਾਂ ਨਾਬਾਲਿਗ ਵਿਦਿਆਰਥਣਾਂ ਨੂੰ ਸੁਰੱਖਿਅਤ ਲੱਭਣ ਅਤੇ ਵਾਪਸ ਲਿਆਉਣ ਲਈ ਕਾਰਵਾਈ ਕੀਤੀ ਜਾ ਰਹੀ ਹੈ। ਹਾਲਾਂਕਿ, ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਤਿੰਨੇ ਫਰੀਦਕੋਟ ਤੋਂ ਮੁੰਬਈ ਕਿਵੇਂ ਪਹੁੰਚੀਆਂ। ਇਹ ਵੀ ਜਾਂਚ ਦਾ ਵਿਸ਼ਾ ਹੈ ਕਿ ਵਿਦਿਆਰਥਣਾਂ ਦੇ ਨਾਲ ਕੋਈ ਹੋਰ ਵਿਅਕਤੀ ਮੌਜੂਦ ਹੈ ਜਾਂ ਉਹ ਆਪਣੇ ਤੌਰ ’ਤੇ ਮੁੰਬਈ ਗਈਆਂ ਹਨ। ਪੁਲਿਸ ਦਾ ਕਹਿਣਾ ਹੈ ਕਿ ਤਿੰਨਾਂ ਦੇ ਸੁਰੱਖਿਅਤ ਮਿਲਣ ਤੋਂ ਬਾਅਦ ਹੀ ਪੂਰੇ ਮਾਮਲੇ ਦੀ ਅਸਲ ਤਸਵੀਰ ਸਾਫ਼ ਹੋ ਸਕੇਗੀ।

ਗੌਰਤਲਬ ਹੈ ਕਿ ਜੋਤਰਾਮ ਕਾਲੋਨੀ ਦੀ ਕਰੀਬ 15 ਸਾਲਾ ਵਿਦਿਆਰਥਣ 10 ਅਗਸਤ ਦੀ ਸਵੇਰ ਕਰੀਬ 7:30 ਵਜੇ ਆਪਣੀਆਂ ਦੋ ਸਹੇਲੀਆਂ, ਜਿਨ੍ਹਾਂ ਦੀ ਉਮਰ ਲਗਭਗ 14-14 ਸਾਲ ਦੱਸੀ ਜਾ ਰਹੀ ਹੈ, ਨਾਲ ਸਕੂਲ ਜਾਣ ਲਈ ਘਰੋਂ ਨਿਕਲੀ ਸੀ। ਪਰ ਤਿੰਨੇ ਸਕੂਲ ਨਹੀਂ ਪਹੁੰਚੀਆਂ ਅਤੇ ਇਸ ਤੋਂ ਬਾਅਦ ਉਨ੍ਹਾਂ ਦਾ ਕੋਈ ਪਤਾ ਨਹੀਂ ਲੱਗਿਆ। ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ’ਤੇ ਥਾਣਾ ਸਿਟੀ-2 ਪੁਲਿਸ ਨੇ 12 ਅਗਸਤ 2026 ਨੂੰ ਅਣਪਛਾਤੇ ਵਿਅਕਤੀ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀ ਧਾਰਾ 137(2) ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਸੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਹੱਥਾਂ ਨਾਲ ਟੁੱਟ ਰਹੀ ਸੜਕ ਵਾਲੀ ਵੀਡੀਓ ਬਿਲਕੁਲ ਝੂਠੀ, ਵਿਰੋਧੀ ਧਿਰਾਂ ਜਾਣ ਬੁਝ ਕੇ ਕਰ ਰਹੀਆਂ ਹਨ ਗੁਮਰਾਹਕੁੰਨ ਪ੍ਰਚਾਰ: ਈਟੀਓ

NRI ਮਿਲਣੀ 26 ਅਗਸਤ ਨੂੰ: ਸੱਤ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਹੋਣਗੇ ਸ਼ਾਮਲ: ਡਾ. ਰਵਜੋਤ ਸਿੰਘ

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਵਿੱਤੀ ਸਹਾਇਤਾ ਸਕੀਮ ਤਹਿਤ 518.81 ਕਰੋੜ ਰੁਪਏ ਜਾਰੀ

ਜਲੰਧਰ ਹਾਈਟਸ ’ਚ ਬਿਲਡਿੰਗ ਤੋਂ ਡਿੱਗਣ ਕਾਰਨ ਸ਼ੱਕੀ ਹਾਲਾਤਾਂ 'ਚ 21 ਸਾਲਾ ਵਿਦਿਆਰਥਣ ਦੀ ਮੌਤ

ਸਕੂਲ ਦੀਆਂ ਵਿਦਿਆਰਥਣਾਂ ਨੂੰ ਡੈਮ ’ਤੇ ਲੈ ਗਿਆ ਪ੍ਰਿੰਸੀਪਲ, ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਮਗਰੋਂ ਸਸਪੈਂਡ

ਪੰਜਾਬ ਦਾ ਪਾਣੀ ਦੂਸ਼ਿਤ ਕਰਨ ਦੇ ਦੋਸ਼ ’ਚ ਹਿਮਾਚਲ ਦੀ ਇੰਡਸਟਰੀ ਖ਼ਿਲਾਫ਼ FIR ਦਰਜ

ਕਿਤਾਬ ਲਵਰਜ਼ ਦਾ ‘ਲੋਡ ਦ ਬਾਕਸ’ ਬੁੱਕ ਫੇਅਰ ਮੋਹਾਲੀ ਵਿੱਚ ਸ਼ੁਰੂ

ਸੁਖਬੀਰ ਬਾਦਲ ਪੰਜਾਬ ਛੱਡਣ ਦੀ ਫਿਰਾਕ ਵਿੱਚ, ਅਕਾਲੀ ਦਲ ਦੀ ਕਮਾਨ ਹਰਸਿਮਰਤ ਅਤੇ ਮਜੀਠੀਆ ਨੂੰ ਸੌਂਪਣ ਦੀ ਤਿਆਰੀ: ਬਲਤੇਜ ਪੰਨੂ

ਗੈਂਗਸਟਰਾਂ ਤੇ ਵਾਰ ਦਾ 214ਵਾਂ ਦਿਨ: ਪੰਜਾਬ ਪੁਲਿਸ ਨੇ 634 ਛਾਪੇਮਾਰੀ ਕੀਤੀ; 352 ਵਿਅਕਤੀ ਗ੍ਰਿਫ਼ਤਾਰ