Sunday, September 20, 2026
ਤਾਜਾ ਖਬਰਾਂ
ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗਪੰਜਾਬ ਦੇ 8% ਡੀਏ ਦੇ ਐਲਾਨ ਨੇ ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸਵਾਲ ਖੜ੍ਹੇ ਕੀਤੇ; ਕਰਮਚਾਰੀ ਕਾਨੂੰਨੀ ਨਤੀਜੇ ਤੋਂ ਚਿੰਤਤਗੁਲਜਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਰਨ ਚੁੱਗ, ਇਨਸਾਫ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ‘ਮੇਰਾ ਪਟਿਆਲਾ ਮੈਂ ਹੀ ਸਵਾਰਾਂ’ ਦੀ ਪਹਿਲੀ ਵਰ੍ਹੇਗੰਢ ਮੌਕੇ ਲੀਲਾ ਭਵਨ ਚੌਕ ਵਿਖੇ ਜਾਗਰੂਕਤਾ ਮੁਹਿੰਮਪੰਜਾਬ ਸਰਕਾਰ ਨੇ ਬੇਅਦਬੀ ਕਾਨੂੰਨ ਨੂੰ ਲੈ ਕੇ 7 ਮੈਂਬਰੀ ਤਾਲਮੇਲ ਕਮੇਟੀ ਦਾ ਕੀਤਾ ਗਠਨਕਾਮਰੇਡ ਗੁਰਦੇਵ ਸਿੰਘ, ਬਜ਼ੁਰਗ ਮਾਰਕਸਵਾਦੀ-ਲੈਨਿਨਵਾਦੀ ਅਤੇ ਨਸਲਵਾਦ ਵਿਰੋਧੀ ਕਾਰਕੁਨ, ਦਾ 85 ਸਾਲ ਦੀ ਉਮਰ ਵਿੱਚ ਬਰੈਂਪਟਨ ਵਿੱਚ ਦੇਹਾਂਤ ਹੋ ਗਿਆ

Punjab

ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ

ਪੰਜਾਬ ਨਿਊਜ਼ ਐਕਸਪ੍ਰੈੱਸ | September 20, 2026 03:42 PM

- *ਸਰਹੱਦ ਪਾਰਲੇ ਹੈਰੋਇਨ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ ਹਨ ਗ੍ਰਿਫਤਾਰ ਕੀਤੇ ਦੋਸ਼ੀ : ਡੀ.ਜੀ.ਪੀ. ਗੌਰਵ ਯਾਦਵ*
- *ਫਾਜ਼ਿਲਕਾ ਅਤੇ ਫਿਰੋਜ਼ਪੁਰ ਦੇ ਸਰਹੱਦੀ ਖੇਤਰਾਂ ਤੋਂ ਡਰੋਨ ਰਾਹੀਂ ਸੁੱਟੀਆਂ ਖੇਪਾਂ ਪ੍ਰਾਪਤ ਕਰ ਰਿਹਾ ਸੀ ਗਿਰੋਹ : ਐਸ.ਐਸ.ਪੀ. ਫਰੀਦਕੋਟ ਗੁਰਬੰਸ ਬੈਂਸ*

ਚੰਡੀਗੜ੍ਹ/ਫਰੀਦਕੋਟ, 20 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਫਰੀਦਕੋਟ ਪੁਲਿਸ ਨੇ ਸਰਹੱਦ ਪਾਰਲੇ ਹੈਰੋਇਨ ਤਸਕਰੀ ਨੈੱਟਵਰਕ ਦੇ ਚਾਰ ਕਾਰਕੁਨਾਂ ਨੂੰ 47.3 ਕਿਲੋਗ੍ਰਾਮ ਹੈਰੋਇਨ, ਤਿੰਨ .30 ਬੋਰ ਪਿਸਤੌਲਾਂ ਸਮੇਤ ਤਿੰਨ ਮੈਗਜ਼ੀਨ ਅਤੇ 15 ਜ਼ਿੰਦਾ ਕਾਰਤੂਸਾਂ ਨਾਲ ਗ੍ਰਿਫਤਾਰ ਕਰਕੇ ਇਸ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ I ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਕੁਸ਼ ਵਾਸੀ ਘੁਬਾਇਆ(ਫਿਰੋਜ਼ਪੁਰ ), ਮੰਗਲ ਸਿੰਘ ਵਾਸੀ ਪੰਜੇ ਕੇ ਉਤਾਰ( ਫਿਰੋਜ਼ਪੁਰ ), ਸਚਿਨ ਉਰਫ ਸੰਜੂ ਵਾਸੀ ਪਰਭਾਤ ਸਿੰਘ ਵਾਲਾ (ਫਿਰੋਜ਼ਪੁਰ ) ਅਤੇ ਅਨਮੋਲ ਸਿੰਘ ਵਾਸੀ ਲਾਮੋਚਰ ਖੁਰਦ(ਫਿਰੋਜ਼ਪੁਰ )ਵਜੋਂ ਹੋਈ ਹੈ। ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਤਸਕਰੀ ਲਈ ਵਰਤੀਆਂ ਜਾਂਦੀਆਂ ਉਨ੍ਹਾਂ ਦੀਆਂ ਦੋ ਕਾਰਾਂ - ਇੱਕ ਹੌਂਡਾ ਸਿਟੀ ਅਤੇ ਇੱਕ ਹੁੰਡਈ ਔਰਾ - ਨੂੰ ਵੀ ਜ਼ਬਤ ਕਰ ਲਿਆ ਹੈ।

ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਰਹੱਦ ਪਾਰੋਂ ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਇੱਕ ਨੈੱਟਵਰਕ ਨਾਲ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਵਿਸ਼ਾਲ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਇਸਦੇ ਅਗਲੇ -ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਕਾਰਵਾਈ ਸੰਬੰਧੀ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸ.ਐਸ.ਪੀ.) ਗੁਰਬੰਸ ਸਿੰਘ ਬੈਂਸ ਨੇ ਕਿਹਾ ਕਿ ਨੇੜਲੇ ਭਵਿੱਖ 'ਚ ਆਉਣ ਵਾਲੇ ਬਾਬਾ ਫਰੀਦ ਆਗਮਨ ਪੁਰਬ ਦੇ ਮੱਦੇਨਜ਼ਰ ਕੀਤੀ ਗਈ ਵਿਸ਼ੇਸ਼ ਨਾਕਾਬੰਦੀ ਦੌਰਾਨ, ਸੀ.ਆਈ.ਏ. ਫਰੀਦਕੋਟ ਦੀ ਟੀਮ ਨੇ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ ਇੱਕ ਹੌਂਡਾ ਸਿਟੀ ਕਾਰ ਨੂੰ ਰੋਕਿਆ ਅਤੇ ਚਾਰਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ I ਤਲਾਸ਼ੀ ਦੌਰਾਨ ਪੁਲਿਸ ਨੇ 47.3 ਕਿਲੋਗ੍ਰਾਮ ਹੈਰੋਇਨ ਦੀ ਵੱਡੀ ਖੇਪ ਸਮੇਤ ਗੈਰ-ਕਾਨੂੰਨੀ ਹਥਿਆਰਾਂ ਅਤੇ ਗੋਲੀ -ਸਿੱਕਾ ਵੀ ਬਰਾਮਦ ਕੀਤਾ ਹੈ ।

ਐਸ.ਐਸ.ਪੀ. ਨੇ ਕਿਹਾ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਇਹ ਗਿਰੋਹ ਫਾਜ਼ਿਲਕਾ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਦੇ ਸਰਹੱਦੀ ਖੇਤਰਾਂ ਵਿੱਚ ਸਰਹੱਦ ਪਾਰੋਂ ਡਰੋਨ ਰਾਹੀਂ ਸੁੱਟੀਆਂ ਗਈਆਂ ਹੈਰੋਇਨ ਅਤੇ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰਕੇ ਸੂਬੇ ਵਿੱਚ ਅੱਗੇ ਸਪਲਾਈ ਕਰਦਾ ਸੀ । ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧ ਵਿੱਚ ਐਫਆਈਆਰ ਨੰਬਰ 187 ਮਿਤੀ 20-09-2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21(ਸੀ) ਅਤੇ ਅਸਲਾ ਐਕਟ ਦੀ ਧਾਰਾ 25(6) ਅਤੇ 25(7) ਤਹਿਤ ਫਰੀਦਕੋਟ ਦੇ ਪੁਲਿਸ ਥਾਣਾ ਸਾਦਿਕ ਵਿਖੇ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਘਰ-ਘਰ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ, ‘ਮਾਨ ਦਾ ਮੁਨਾਫ਼ਾ’ ਨੂੰ ਬਣਾਇਆ ਮੁਹਿੰਮ ਦਾ ਕੇਂਦਰ

ਨੌਜਵਾਨਾਂ ਨੂੰ ਬਾਣੀ, ਬਾਣੇ ਤੇ ਸਿੱਖੀ ਦੇ ਮਾਰਗ ਨਾਲ ਜੋੜਨਾ ਸਮੇਂ ਦੀ ਵੱਡੀ ਲੋੜ - ਗਿਆਨੀ ਕੁਲਦੀਪ ਸਿੰਘ ਗੜਗੱਜ

ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ : ਕੁਲਤਾਰ ਸੰਧਵਾਂ

ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਖ਼ਿਲਾਫ਼ ਪੰਜ ਸਿੰਘ ਸਾਹਿਬਾਨ ਦਾ ਫੈਸਲਾ

ਵਿਜੀਲੈਂਸ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ

ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

ਪਹਿਲੀ ਅਕਤੂਬਰ ਨੂੰ ਔਰਤਾਂ ਦੇ ਮੋਬਾਈਲਾਂ 'ਤੇ ਸਨਮਾਨ ਰਾਸ਼ੀ ਦੀ 'ਟੂੰ-ਟੂੰ' ਫੇਰ ਸੁਣਾਈ ਦੇਵੇਗੀ: CM ਮਾਨ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਗੈਂਗਸਟਰਾਂ 'ਤੇ ਵਾਰ ਦਾ 242ਵਾਂ ਦਿਨ: ਪੰਜਾਬ ਪੁਲਿਸ ਵੱਲੋਂ 593 ਥਾਈਂ ਛਾਪੇਮਾਰੀ; 269 ਕਾਬੂ

ਲੋਕਾਂ ਦੇ ਦਿਲਾਂ ’ਚ ਹਮੇਸ਼ਾ ਜ਼ਿੰਦਾ ਰਹਿਣਗੇ ਚੁਨੀ ਲਾਲ ਭਗਤ: ਵੈਟਰਨ ਆਗੂ ਨਮਿੱਤ ਸ਼ਰਧਾਂਜਲੀ ਸਭਾ 20 ਸਤੰਬਰ ਨੂੰ