Wednesday, July 22, 2026
ਤਾਜਾ ਖਬਰਾਂ
ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਭਗਵੰਤ ਮਾਨ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗਪੰਜਾਬ ਸਰਕਾਰ 3 ਤੋਂ 10 ਅਗਸਤ ਤੱਕ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਕਰੇਗੀਦਿੱਲੀ ਪੁਲਿਸ ਨੇ ਸੀਜੇਪੀ ਦੇ ਸੰਸਦ ਮਾਰਚ ਲਈ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ; ਸ਼ਹਿਰ ਭਰ ਵਿੱਚ ਪਾਬੰਦੀ ਦੇ ਹੁਕਮ ਲਾਗੂਆਪ ਸਰਕਾਰ ਨੇ ਪੰਜਾਬ ਨੂੰ ਡਰ, ਅਰਾਜਕਤਾ ਅਤੇ ਆਰਥਿਕ ਦਿਵਾਲੀਆਪਨ ਵੱਲ ਧੱਕ ਦਿੱਤਾ ਹੈ : ਢਿੱਲੋਂਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨੌਜਵਾਨ ਬਾਲਗਾਂ ਨੇ ਕਰਵਾਇਆ ਸਭ ਤੋਂ ਵੱਧ ਕੈਸ਼ਲੈੱਸ ਦਿਲ ਸਬੰਧੀ ਬਿਮਾਰੀਆਂ ਦਾ ਇਲਾਜ; 135 ਮਰੀਜ਼ਾਂ ਨੂੰ 2.71 ਕਰੋੜ ਰੁਪਏ ਦੇ ਇਲਾਜ ਦਾ ਮਿਲਿਆ ਲਾਭਸੁਖਬੀਰ ਬਾਦਲ ਨੇ ਖਾਲੜਾ ਮਾਮਲੇ ਵਿੱਚ ਦੋਸ਼ੀ ਪੁਲਿਸ ਅਧਿਕਾਰੀਆਂ ਦੀ ਗੈਰ-ਕਾਨੂੰਨੀ ਰਿਹਾਈ ਲਈ ਕਾਂਗਰਸ ਅਤੇ 'ਆਪ' ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਇਆ

Punjab

ਫਿਰੋਜ਼ਪੁਰ-ਜੰਮੂ ਰੇਲਗੱਡੀ ਨੂੰ IED ਨਾਲ ਉਡਾਉਣ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ, 17 ਗ੍ਰਿਫ਼ਤਾਰ

ਪੰਜਾਬ ਨਿਊਜ਼ ਐਕਸਪ੍ਰੈੱਸ | July 21, 2026 06:47 PM

- *ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਦੀ ਗ੍ਰਿਫਤਾਰੀ ਨਾਲ ਸੰਭਾਵੀ ਅੱਤਵਾਦੀ ਸਾਜ਼ਿਸ਼ ਹੋਈ ਨਾਕਾਮ; ਆਈ.ਈ.ਡੀ., ਗਲੌਕ ਪਿਸਤੌਲ ਬਰਾਮਦ*
- *ਯੂਕੇ ਅਧਾਰਤ ਮਾਸਟਰਮਾਈਂਡ ਇਕਬਾਲ ਉਰਫ਼ ਰਵੀ ਧਾਲੀਵਾਲ ਦੇ ਇਸ਼ਾਰੇ ’ਤੇ ਕੰਮ ਕਰਦੇ ਸਨ ਗ੍ਰਿਫਤਾਰ ਕੀਤੇ ਮੁਲਜ਼ਮ: ਡੀਜੀਪੀ ਗੌਰਵ ਯਾਦਵ*
- *ਫਿਰੋਜ਼ਪੁਰ ਤੋਂ ਜੰਮੂ ਜਾਣ ਵਾਲੀ ਰੇਲਗੱਡੀ ਵਿੱਚ ਲਗਾਇਆ ਜਾਣਾ ਸੀ ਬਰਾਮਦ ਕੀਤਾ ਆਈ.ਈ.ਡੀ. : ਆਈਜੀਪੀ ਫ਼ਰੀਦਕੋਟ ਰੇਂਜ ਨੀਲਾਂਬਰੀ ਜਗਦਲੇ*
- *ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਐਸਐਸਪੀ ਮੋਗਾ ਸਰਤਾਜ ਸਿੰਘ ਚਾਹਲ*

ਚੰਡੀਗੜ੍ਹ/ਮੋਗਾ, 21 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਮੋਗਾ ਪੁਲਿਸ ਨੇ ਪੁਲਿਸ ਥਾਣਾ ਸਦਰ ਮੋਗਾ ਵਿਖੇ ਹੋਏ ਘੱਟ ਤੀਬਰਤਾ ਵਾਲੇ ਗ੍ਰਨੇਡ ਹਮਲੇ ਨੂੰ ਅੰਜਾਮ ਦੇਣ ਵਾਲੇ ਤਿੰਨ ਮੁੱਖ ਦੋਸ਼ੀਆਂ ਸਮੇਤ 17 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸੰਭਾਵੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਪੁਲਿਸ ਨੇ ਇੱਕ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਦੇ ਨਾਲ-ਨਾਲ ਵਿਸਫੋਟਕ ਸਮੱਗਰੀ ਅਤੇ ਇਲੈਕਟ੍ਰਾਨਿਕ ਡੈਟੋਨੇਟਰ, ਇੱਕ 9 ਐਮਐਮ ਗਲੌਕ ਪਿਸਤੌਲ ਸਮੇਤ ਮੈਗਜ਼ੀਨ ਵੀ ਬਰਾਮਦ ਕੀਤਾ ਹੈ। ਇਸ ਤੋਂ ਇਲਾਵਾ ਗ੍ਰਨੇਡ ਹਮਲੇ ਨੂੰ ਅੰਜਾਮ ਦੇਣ ਲਈ ਵਰਤੀ ਗਈ ਸਪਲੈਂਡਰ ਮੋਟਰਸਾਈਕਲ (ਪੀਬੀ-03-ਏਐਚ-3088) ਨੂੰ ਵੀ ਜ਼ਬਤ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ 8 ਜੁਲਾਈ, 2026 ਨੂੰ ਸਵੇਰੇ 3.15 ਵਜੇ ਦੇ ਕਰੀਬ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਪੁਲਿਸ ਥਾਣਾ ਸਦਰ, ਮੋਗਾ ਦੀ ਇਮਾਰਤ ’ਤੇ ਇੱਕ ਘੱਟ ਤੀਬਰਤਾ ਵਾਲਾ ਗ੍ਰਨੇਡ ਸੁੱਟਿਆ ਗਿਆ ਸੀ।

ਉਨ੍ਹਾਂ ਦੱਸਿਆ ਕਿ ਗ੍ਰਨੇਡ ਹਮਲੇ ਨੂੰ ਅੰਜਾਮ ਦੇਣ ਵਾਲੇ ਤਿੰਨ ਮੁੱਖ ਦੋਸ਼ੀਆਂ ਦੀ ਪਛਾਣ ਗਗਨ ਉਰਫ ਕਾਲੀ ਵਾਸੀ ਢੇਰੂ, ਫਿਰੋਜ਼ਪੁਰ, ਰਾਜੇਸ਼ ਉਰਫ ਖੰਨਾ ਵਾਸੀ ਲਾਲ ਕੁੜਤੀ ਕੈਂਟ ਫਿਰੋਜ਼ਪੁਰ ਅਤੇ ਸ਼ੁਭਮ ਉਰਫ ਭਿੰਡਰ ਵਾਸੀ ਕੋਤਵਾਲ, ਫਿਰੋਜ਼ਪੁਰ ਵਜੋਂ ਹੋਈ ਹੈ।

ਗ੍ਰਿਫਤਾਰ ਕੀਤੇ ਗਏ ਬਾਕੀ ਮੁਲਜ਼ਮ-ਜੋ ਲੌਜਿਸਟਿਕਸ, ਨੈੱਟਵਰਕ ਵਿਸਤਾਰ ਅਤੇ ਕਾਰਕੁੰਨਾਂ ਨੂੰ ਪਨਾਹ ਦੇਣ ਵਿੱਚ ਸਹਾਇਤਾ ਕਰਦੇ ਸਨ- ਦੀ ਪਛਾਣ ਲਾਜਰ ਉਰਫ਼ ਅਮਨ ਅਤੇ ਉਸਦੀ ਪਤਨੀ ਪਰਵੀਨ ਕੌਰ ਦੋਵੇਂ ਵਾਸੀ ਸੀਆ ਪਾੜੀ, ਫਿਰੋਜ਼ਪੋਰ; ਸਵਰਨ ਅਤੇ ਗੋਬਿੰਦ ਵਾਸੀ ਕੋਤਵਾਲ, ਫਿਰੋਜ਼ਪੁਰ; ਸਾਗਰ ਅਤੇ ਜੌਨ ਦੋਵੇਂ ਵਾਸੀ ਲਾਲ ਕੁੜਤੀ ਕੈਂਟ, ਫਿਰੋਜਪੁਰ; ਰੂਥ, ਰਾਜ ਅਤੇ ਸਰਬਜੀਤ ਕੌਰ ਵਾਸੀ ਤਲਵੰਡੀ ਨੇਪਾਲਾ, ਫਿਰੋਜ਼ਪੁਰ; ਗੁਰਪ੍ਰੀਤ ਸਿੰਘ, ਰਾਹੁਲ ਅਤੇ ਕਰਨਦੀਪ ਸਿੰਘ ਵਾਸੀ ਅਜੀਤਵਾਲ, ਮੋਗਾ; ਲਵਪ੍ਰੀਤ ਵਾਸੀ ਢੇਰੂ, ਫਿਰੋਜ਼ਪੁਰ ਅਤੇ ਸੁਖਵਿੰਦਰ ਕੌਰ ਵਾਸੀ ਸ਼ੇਰਖਾਂ, ਫਿਰੋਜ਼ਪੁਰ, ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਕਬਾਲ ਸਿੰਘ ਉਰਫ਼ ਰਵੀ ਧਾਲੀਵਾਲ, ਜੋ ਇਸ ਸਮੇਂ ਯੂਕੇ ਵਿੱਚ ਰਹਿੰਦਾ ਹੈ ਅਤੇ ਕਥਿਤ ਤੌਰ ’ਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਹੈ, ਇਸ ਸਾਜ਼ਿਸ਼ ਦਾ ਮੁੱਖ ਸਾਜ਼ਿਸ਼ਘਾੜਾ ਹੈ। ਉਨ੍ਹਾਂ ਕਿਹਾ ਕਿ ਉਸ ਦੇ ਨਿਰਦੇਸ਼ਾਂ ’ਤੇ, ਮੁਲਜ਼ਮਾਂ ਨੇ ਪੁਲਿਸ ਥਾਣਾ ਸਦਰ ਮੋਗਾ ’ਤੇ ਗ੍ਰਨੇਡ ਹਮਲਾ ਕੀਤਾ ਅਤੇ ਹੁਣ ਫਿਰੋਜ਼ਪੁਰ ਤੋਂ ਜੰਮੂ ਜਾਣ ਵਾਲੀ ਰੇਲਗੱਡੀ ਵਿੱਚ ਆਈ.ਈ.ਡੀ. ਲਗਾਉਣ ਦੀ ਯੋਜਨਾ ਬਣਾ ਰਹੇ ਸਨ।

ਡੀਜੀਪੀ ਨੇ ਕਿਹਾ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਇਸ ਵਿੱਚ ਸ਼ਾਮਲ ਸਾਰੇ ਕਾਰਕੁੰਨਾਂ ਦੀ ਪਛਾਣ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਫਰੀਦਕੋਟ ਰੇਂਜ ਨੀਲਾਂਬਰੀ ਜਗਦਲੇ ਨੇ ਦੱਸਿਆ ਕਿ ਵਾਰਦਾਤ ਤੋਂ ਬਾਅਦ, ਅਪਰਾਧੀਆਂ ਦਾ ਪਤਾ ਲਗਾਉਣ ਲਈ ਕਈ ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ।

ਉਨ੍ਹਾਂ ਕਿਹਾ ਕਿ ਤਕਨੀਕੀ ਅਤੇ ਮਨੁੱਖੀ-ਖੁਫੀਆ ਜਾਣਕਾਰੀ ਤੋਂ ਇਹ ਗੱਲ ਸਾਹਮਣੇ ਆਈ ਕਿ ਗਗਨ ਉਰਫ਼ ਕਾਲੀ ਨੇ ਰਾਜੇਸ਼ ਉਰਫ਼ ਖੰਨਾ ਅਤੇ ਸ਼ੁਭਮ ਭਿੰਡਰ ਦੇ ਨਾਲ ਮਿਲ ਕੇ ਪੁਲਿਸ ਥਾਣਾ ਸਦਰ ਮੋਗਾ ’ਤੇ ਗ੍ਰਨੇਡ ਹਮਲੇ ਨੂੰ ਅੰਜਾਮ ਦਿੱਤਾ ਸੀ। ਉਨ੍ਹਾਂ ਕਿਹਾ ਅਗਲੇਰੀ ਜਾਂਚ ਦੌਰਾਨ, ਇਨ੍ਹਾਂ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਿਸ ਨਾਲ ਉਨ੍ਹਾਂ ਦੇ ਸਾਥੀਆਂ ਲਾਜਰ ਉਰਫ਼ ਅਮਨ ਅਤੇ ਉਸਦੀ ਪਤਨੀ ਪਰਵੀਨ ਕੌਰ ਦੀ ਗ੍ਰਿਫਤਾਰੀ ਵੀ ਸੰਭਵ ਹੋਈ। ਜ਼ਿਕਰਯੋਗ ਹੈ ਕਿ ਲਾਜਰ ਅਤੇ ਉਸਦੀ ਪਤਨੀ ਯੂਕੇ-ਅਧਾਰਤ ਇਕਬਾਲ ਉਰਫ਼ ਰਵੀ ਧਾਲੀਵਾਲ ਦੇ ਸਿੱਧੇ ਸੰਪਰਕ ਵਿੱਚ ਸਨ ਅਤੇ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਹੋਰ ਕਾਰਕੁੰਨਾਂ ਦਾ ਪ੍ਰਬੰਧ ਕਰਨ ਵਿੱਚ ਉਸਦੀ ਮਦਦ ਕਰ ਰਹੇ ਸਨ।

ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਮੋਗਾ ਸਰਤਾਜ ਸਿੰਘ ਚਾਹਲ ਨੇ ਕਿਹਾ ਕਿ ਦੋਸ਼ੀ ਲਾਜਰ ਤੋਂ ਹੋਰ ਪੁੱਛਗਿੱਛ ਕਰਨ ’ਤੇ ਬਾਕੀ 12 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਜੋ ਮਾਡਿਊਲ ਦੇ ਮੈਂਬਰਾਂ ਨੂੰ ਲੌਜਿਸਟਿਕ ਸਹਾਇਤਾ ਅਤੇ ਪਨਾਹ ਦਿੰਦੇ ਸਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧ ਵਿੱਚ ਐਫਆਈਆਰ ਨੰਬਰ 126 ਮਿਤੀ 08.07.2026 ਨੂੰ ਬੀਐਨਐਸ ਦੀਆਂ ਸਬੰਧਤ ਧਾਰਾਵਾਂ, ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 3 ਅਤੇ 6 ਅਤੇ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਤੋਂ ਰੋਕਥਾਮ ਐਕਟ ਦੀ ਧਾਰਾ 4 ਤਹਿਤ ਪੁਲਿਸ ਥਾਣਾ ਸਦਰ, ਮੋਗਾ ਵਿਖੇ ਕੇਸ ਦਰਜ ਕੀਤਾ ਗਿਆ ਸੀ, ਜਦੋਂ ਕਿ ਬੀਐਨਐਸ ਦੀਆਂ ਧਾਰਾਵਾਂ 109, 111 ਅਤੇ 113, ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 4 ਅਤੇ 5 ਅਤੇ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂਏਪੀਏ) ਦੀਆਂ ਧਾਰਾਵਾਂ 16, 17, 18, 20, 38 ਅਤੇ 39 ਵੀ ਲਗਾਈਆਂ ਗਈਆਂ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮੋਦੀ ਸਰਕਾਰ ਪੇਪਰ ਲੀਕ ਮਾਮਲੇ ਵਿੱਚ ਇਨਸਾਫ਼ ਮੰਗ ਰਹੇ ਨੌਜਵਾਨਾਂ 'ਤੇ ਲਾਠੀਚਾਰਜ ਕਰਕੇ ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ: CM ਮਾਨ

ਪੰਜਾਬ ਦੇ ਮੰਤਰੀਆਂ ਵੱਲੋਂ ਸਾਉਣੀ ਸੀਜ਼ਨ 2026-27 ਅਤੇ ਹਾੜ੍ਹੀ ਸੀਜ਼ਨ 2027-28 ਦੀਆਂ ਤਿਆਰੀਆਂ ਦੀ ਸਮੀਖਿਆ

ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ ਇਜਲਾਸ ਸੱਦਣ ਨੂੰ ਦਿੱਤੀ ਪ੍ਰਵਾਨਗੀ, ਪੜ੍ਹੋ ਲਏ ਹੋਰ ਕਿਹੜੇ-ਕਿਹੜੇ ਫੈਸਲੇ ?

ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਭਗਵੰਤ ਮਾਨ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ

ਪੰਜਾਬ ਸਰਕਾਰ 3 ਤੋਂ 10 ਅਗਸਤ ਤੱਕ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਕਰੇਗੀ

SIR 2026 ਅਧੀਨ ਇੱਕ ਹੋਰ ਵਿਧਾਨ ਸਭਾ ਹਲਕੇ ਦਾ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਕੰਮ ਪੂਰਾ

ਦਿੱਲੀ ਪੁਲਿਸ ਨੇ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਅਤੇ ਅਖਿਲੇਸ਼ ਯਾਦਵ ਨੂੰ ਧਰਨੇ ਤੋਂ ਹਿਰਾਸਤ 'ਚ ਲਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡੀ ਰਾਹਤ ਦਾ ਐਲਾਨ: ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ

ਗੈਂਗਸਟਰਾਂ 'ਤੇ ਵਾਰ ਦਾ 182ਵਾਂ ਦਿਨ: ਪੰਜਾਬ ਪੁਲਿਸ ਵੱਲੋਂ 646 ਥਾਈਂ ਛਾਪੇਮਾਰੀ; 326 ਕਾਬੂ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਮੀਰੀ ਪੀਰੀ ਖਾਲਸਾ ਮਾਰਚ ਵਿਚ ਸ਼ਮੂਲੀਅਤ ਹਰ ਸਿੱਖ ਦਾ ਕੌਮੀ ਫ਼ਰਜ਼- ਐਡਵੋਕੇਟ ਧਾਮੀ