ਮੋਹਾਲੀ 17 ਸਤੰਬਰ : ਮੋਹਾਲੀ ਪੁਲਿਸ ਵੱਲੋਂ ਫਿਰੌਤੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਮਕਸਦ ਨਾਲ ਘਰਾਂ/ਕੋਠੀਆਂ ’ਤੇ ਫਾਇਰਿੰਗ ਕਰਨ ਵਾਲੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ 04 ਗੁਰਗਿਆਂ ਨੂੰ ਨਜਾਇਜ਼ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਵੱਲੋਂ ਮੁਲਜ਼ਮਾਂ ਪਾਸੋਂ 01 ਪਿਸਟਲ PX5.30 ਬੋਰ (ਵਿਦੇਸ਼ੀ), 01 ਪਿਸਟਲ PX3.30 ਬੋਰ (ਵਿਦੇਸ਼ੀ), 03 ਮੈਗਜ਼ੀਨ .30 ਬੋਰ, 12 ਜਿੰਦਾ ਕਾਰਤੂਸ ਅਤੇ 01 ਕਾਰ ਬਰਾਮਦ ਕੀਤੀ ਗਈ ਹੈ।
ਮਾਮਲੇ ਸਬੰਧੀ ਅਗਲੇਰੀ ਜਾਂਚ ਜਾਰੀ ਹੈ ਅਤੇ ਗ੍ਰਿਫ਼ਤਾਰ ਮੁਲਜ਼ਮਾਂ ਦੇ ਹੋਰ ਅਪਰਾਧਿਕ ਸਬੰਧਾਂ ਅਤੇ ਵਾਰਦਾਤਾਂ ਬਾਰੇ ਵੀ ਪੜਤਾਲ ਕੀਤੀ ਜਾ ਰਹੀ ਹੈ। ਮੋਹਾਲੀ ਪੁਲਿਸ ਵੱਲੋਂ ਗੈਂਗਸਟਰਾਂ, ਫਿਰੌਤੀਖੋਰਾਂ ਅਤੇ ਹੋਰ ਮਾੜੇ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਲਗਾਤਾਰ ਜਾਰੀ ਹੈ।