Tuesday, August 25, 2026
ਤਾਜਾ ਖਬਰਾਂ
ਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸਤੌਜ ਵਿਖੇ ਕੀਤੀ ਗਈ ਵਿਸ਼ਾਲ ਰੈਲੀ, ਐਨਪੀਐਸ ਮੁਲਾਜ਼ਮਾਂ ਤੇ ਕੀਤੀਆਂ ਪਾਣੀ ਦੀਆਂ ਵੁਛਾੜਾਂਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈਅਮਰੀਕਾ ਨਾਲ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ, ਕੈਨੇਡੀਅਨ ਪ੍ਰਧਾਨ ਮੰਤਰੀ ਅਮਰੀਕਾ ਵਿਰੁੱਧ ਪਰਸਪਰ ਟੈਰਿਫ ਲਗਾਉਣਗੇਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤ

Punjab

ਫੂਡ ਇੰਸਪੈਕਟਰ ਲੈਪਟਾਪਾਂ ਨਾਲ ਹੋਣਗੇ ਹਾਈਟੈੱਕ; ਲਾਲ ਚੰਦ ਕਟਾਰੂਚੱਕ ਨੇ ਡਿਜੀਟਲ ਪਹਿਲਕਦਮੀ ਲਈ ਦਿੱਤੀ ਮਨਜ਼ੂਰੀ

ਪੰਜਾਬ ਨਿਊਜ਼ ਐਕਸਪ੍ਰੈੱਸ | August 25, 2026 09:39 PM

ਚੰਡੀਗੜ੍ਹ, 25 ਅਗਸਤ :ਤਕਨਾਲੋਜੀ ਦੇ ਨਵੇਂ ਯੁੱਗ ਨਾਲ ਕਦਮ ਮਿਲਾ ਕੇ ਚੱਲਣ ਦੀ ਦਿਸ਼ਾ ਵਿੱਚ ਇੱਕ ਮਿਸਾਲੀ ਕਦਮ ਚੁੱਕਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੰਸਪੈਕਟਰ ਕਾਡਰ ਦੇ ਅਧਿਕਾਰੀਆਂ ਲਈ ਲੈਪਟਾਪਾਂ ਦੀ ਖਰੀਦ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ।

ਵਿਭਾਗ ਦੀ ਇੰਸਪੈਕਟਰ ਯੂਨੀਅਨ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ ਇਸ ਕਦਮ ਨੂੰ ਇੱਕ ਇਤਿਹਾਸਿਕ ਫ਼ੈਸਲਾ ਕਰਾਰ ਦਿੱਤਾ, ਜਿਸ ਨਾਲ ਇੰਸਪੈਕਟਰ ਹੁਣ ਵਧੇਰੇ ਸਟੀਕਤਾ ਅਤੇ ਪਾਰਦਰਸ਼ਿਤਾ ਨਾਲ ਆਪਣੀ ਡਿਊਟੀ ਨਿਭਾਉਣ ਦੇ ਯੋਗ ਬਣ ਜਾਣਗੇ, ਕਿਉਂਜੋ ਉਹ ਜ਼ਮੀਨੀ ਪੱਧਰ 'ਤੇ ਵਿਭਾਗ ਦੇ ਅਸਲ ਸਿਪਾਹੀ ਹਨ।

ਮੰਤਰੀ ਨੇ ਅੱਗੇ ਕਿਹਾ ਕਿ ਇਹ ਫ਼ੈਸਲਾ ਇਸ ਲਈ ਵੀ ਅਹਿਮ ਹੋ ਜਾਂਦਾ ਹੈ ਕਿਉਂਕਿ ਇੰਸਪੈਕਟਰ ਹੇਠਲੇ ਪੱਧਰ 'ਤੇ ਖਰੀਦ ਪ੍ਰਕਿਰਿਆ ਨਾਲ ਜੁੜੇ ਕਿਸਾਨਾਂ, ਆੜ੍ਹਤੀਆਂ ਅਤੇ ਹੋਰ ਭਾਈਵਾਲਾਂ ਨਾਲ ਸਿੱਧਾ ਰਾਬਤਾ ਕਾਇਮ ਕਰਦੇ ਹਨ।
ਮੰਤਰੀ ਨੇ ਇੰਸਪੈਕਟਰਾਂ ਲਈ ਸਫਰੀ ਭੱਤਾ (ਕਨਵੇਐਂਸ ਅਲਾਊਂਸ) ਨੂੰ ਵੀ ਮਨਜ਼ੂਰੀ ਦਿੱਤੀ ਤਾਂ ਜੋ ਉਨ੍ਹਾਂ ਨੂੰ ਮੰਡੀਆਂ ਦਾ ਦੌਰਾ ਕਰਨ ਅਤੇ ਖਾਸ ਤੌਰ 'ਤੇ ਖਰੀਦ ਕਾਰਜਾਂ ਦੌਰਾਨ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਣ ਵਿੱਚ ਕੋਈ ਦਿੱਕਤ ਨਾ ਆਵੇ।

ਵਿਭਾਗ ਦੇ ਦਫ਼ਤਰਾਂ ਦੇ ਸੁਚਾਰੂ ਅਤੇ ਸੁਚੱਜੇ ਕੰਮਕਾਜ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਮਜ਼ਬੂਤ ਬੁਨਿਆਦੀ ਢਾਂਚੇ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਸ੍ਰੀ ਕਟਾਰੂਚੱਕ ਨੇ ਇਨਫਰਾਸਟ੍ਰਕਚਰ ਅਲਾਊਂਸ ਨੂੰ ਵੀ ਪ੍ਰਵਾਨਗੀ ਦਿੱਤੀ, ਜਿਸ ਨਾਲ ਇੰਸਪੈਕਟਰ ਆਪਣੇ ਦਫ਼ਤਰਾਂ ਵਿੱਚ ਵਧੀਆ ਮਿਆਰ ਦਾ ਫ਼ਰਨੀਚਰ ਯਕੀਨੀ ਬਣਾ ਸਕਣਗੇ ਅਤੇ ਦਫ਼ਤਰੀ ਮਾਹੌਲ ਹੋਰ ਬਿਹਤਰ ਬਣ ਸਕੇਗਾ।

ਮੰਤਰੀ ਨੇ ਇੰਸਪੈਕਟਰਾਂ ਨੂੰ ਸਮਾਜ ਦੇ ਗਰੀਬ ਵਰਗਾਂ ਲਈ ਆਉਂਦਾ ਅਨਾਜ ਉਨ੍ਹਾਂ ਤੱਕ ਹਰ ਹਾਲਤ ਵਿੱਚ ਪਹੁੰਚਣਾ ਯਕੀਨੀ ਬਣਾਉਣ ਲਈ ਵੀ ਪ੍ਰੇਰਿਆ। ਸ੍ਰੀ ਕਟਾਰੂਚੱਕ ਨੇ ਕਿਹਾ ਕਿ ਇਸ ਮਾਮਲੇ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਪਨਗਰੇਨ ਦੇ ਵਧੀਕ ਪ੍ਰਬੰਧ ਨਿਰਦੇਸ਼ਕ ਕਮਲ ਕੁਮਾਰ ਗਰਗ, ਵਧੀਕ ਨਿਰਦੇਸ਼ਕ ਡਾ. ਅੰਜੁਮਨ ਭਾਸਕਰ ਅਤੇ ਅਜੈਵੀਰ ਸਿੰਘ ਸਰਾਓ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ

ਪੰਜਾਬ ਸਰਕਾਰ ਦੇ ਮੰਤਰੀ ਸਮੂਹ ਵੱਲੋਂ ਝੋਨੇ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਚੌਲ ਮਿੱਲਰਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਵੱਡੀ ਕੋਸ਼ਿਸ਼ ਨਾਕਾਮ; 45 ਕਿਲੋਗ੍ਰਾਮ ਹੈਰੋਇਨ, 3 ਕਿਲੋਗ੍ਰਾਮ ਆਈਸੀਈ ਬਰਾਮਦ

ਮਾਨ ਸਰਕਾਰ ਵੱਲੋਂ ਬਿਜਲੀ ਦੇ ਵੱਧ ਆਏ ਬਿੱਲਾਂ ਤੋਂ ਪ੍ਰਭਾਵਿਤ ਖਪਤਕਾਰਾਂ ਲਈ ਵੱਡੀ ਰਾਹਤ ਦਾ ਐਲਾਨ

1,090 ਆਮ ਆਦਮੀ ਕਲੀਨਿਕਾਂ ਵਿੱਚ 6.11 ਕਰੋੜ ਮਰੀਜ਼ਾਂ ਦੀ ਓਪੀਡੀ ਦਰਜ, 1.91 ਕਰੋੜ ਮਰੀਜ਼ਾਂ ਨੇ ਪਹਿਲੀ ਵਾਰ ਮੁਫ਼ਤ ਇਲਾਜ ਲਿਆ: CM ਮਾਨ

ਗੈਂਗਸਟਰਾਂ 'ਤੇ ਵਾਰ ਦਾ 217ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਈਂ ਛਾਪੇਮਾਰੀ; 354 ਕਾਬੂ

ਗੁਰਮੀਤ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ ਚਾਰ ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਹਰਪਾਲ ਚੀਮਾ ਵੱਲੋਂ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਪ੍ਰਤੀ ਟੀਕਾਕਰਨ ਸੈਸ਼ਨ 525 ਰੁਪਏ ਦਾ ਪ੍ਰੋਤਸਾਹਨ ਭੱਤਾ ਦੇਣ ਦੇ ਨਿਰਦੇਸ਼

ਪੰਜਾਬ ਵਿੱਚ ਖੰਡ ਦੀ ਕੋਈ ਘਾਟ ਨਹੀਂ, ਸਰਕਾਰ ਨੇ ਸਟਾਕ ਅਤੇ ਸਪਲਾਈ ’ਤੇ ਨਿਰੰਤਰ ਨਜ਼ਰ ਰੱਖੀ: ਮੁੱਖ ਮੰਤਰੀ ਭਗਵੰਤ ਮਾਨ

ਨੇਹਾ ਦੀ ਮੌਤ ਮਾਮਲਾ: CM ਮਾਨ ਮਾਮਲੇ ਦੀ ਨਿੱਜੀ ਤੌਰ ’ਤੇ ਕਰ ਰਹੇ ਨੇ ਨਿਗਰਾਨੀ; ਜਾਂਚ ਲਈ ਤਿੰਨ ਪੁਲਿਸ ਟੀਮਾਂ ਗਠਿਤ: ਦਲਵੀਰ ਢਿੱਲੋਂ