Sunday, June 21, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

ਬਜ਼ੁਰਗਾਂ ਦੀ ਭਲਾਈ ਲਈ ਚਲਾਈਆਂ ਵੱਖ-ਵੱਖ ਗਤੀਵਿਧੀਆਂ ਵਿੱਚ 1.11 ਲੱਖ ਤੋਂ ਵੱਧ ਦਰਜ ਕੀਤੀ ਗਈ ਬਜ਼ੁਰਗਾਂ ਦੀ ਭਾਗੀਦਾਰੀ

ਪੰਜਾਬ ਨਿਊਜ਼ ਐਕਸਪ੍ਰੈੱਸ | June 21, 2026 03:46 PM

* *ਸਿਹਤ ਕੈਂਪ, ਮੋਤੀਆਬਿੰਦ ਦੇ ਅਪਰੇਸ਼ਨ, ਯੋਗਾ ਸੈਸ਼ਨ ਅਤੇ ਡੇ-ਕੇਅਰ ਸੈਂਟਰ ਬਜ਼ੁਰਗਾਂ ਦੇ ਜੀਵਨ ਪੱਧਰ ਨੂੰ ਬਣਾ ਰਹੇ ਨੇ ਬਿਹਤਰ*
* *ਕੈਬਨਿਟ ਮੰਤਰੀ ਨੇ ਨਾਗਰਿਕਾਂ ਨੂੰ ਬਜ਼ੁਰਗਾਂ ਨਾਲ ਦੁਰਵਿਹਾਰ ਅਤੇ ਅਣਗਹਿਲੀ ਦੀ ਰਿਪੋਰਟ ਹੈਲਪਲਾਈਨ 14567 'ਤੇ ਕਰਨ ਦੀ ਕੀਤੀ ਅਪੀਲ*

ਚੰਡੀਗੜ੍ਹ, 21 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਭਰ ਦੇ ਬਜ਼ੁਰਗਾਂ ਲਈ ਇੱਕ ਸਨਮਾਨਜਨਕ, ਸੁਰੱਖਿਅਤ ਅਤੇ ਸਿਹਤਮੰਦ ਜੀਵਨ ਯਕੀਨੀ ਬਣਾਉਣ ਲਈ ਲਗਾਤਾਰ ਵੱਡੇ ਕਦਮ ਚੁੱਕ ਰਹੀ ਹੈ। ਵਿੱਤੀ ਸਾਲ 2025-26 ਦੌਰਾਨ, ਬਜ਼ੁਰਗਾਂ ਲਈ ਚਲਾਈਆਂ ਗਈਆਂ ਵੱਖ-ਵੱਖ ਭਲਾਈ, ਸਿਹਤ ਸੰਭਾਲ, ਜਾਗਰੂਕਤਾ ਅਤੇ ਸਮਾਜਿਕ ਸ਼ਮੂਲੀਅਤ ਦੀਆਂ ਗਤੀਵਿਧੀਆਂ ਵਿੱਚ *ਬਜ਼ੁਰਗਾਂ ਦੀ ਕੁੱਲ ਭਾਗੀਦਾਰੀ ਅਤੇ ਸ਼ਮੂਲੀਅਤ (Beneficiary Engagements) ਦਾ ਅੰਕੜਾ 1.11 ਲੱਖ ਤੋਂ ਵੱਧ ਰਿਕਾਰਡ ਕੀਤਾ ਗਿਆ ਹੈ**, ਜੋ ਕਿ ਬਜ਼ੁਰਗਾਂ ਦੇ ਸਰਗਰਮ ਅਤੇ ਸਿਹਤਮੰਦ ਜੀਵਨ ਪ੍ਰਤੀ ਸਰਕਾਰ ਦੀ ਨਿਰੰਤਰ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਜ਼ੁਰਗਾਂ ਦੀ ਭਲਾਈ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ, ਸਮੁਦਾਇਕ ਭਾਈਵਾਲੀ ਪ੍ਰੋਗਰਾਮਾਂ, ਜਾਗਰੂਕਤਾ ਮੁਹਿੰਮਾਂ ਅਤੇ ਸਹਾਇਤਾ ਪ੍ਰਣਾਲੀਆਂ ਰਾਹੀਂ ਸਰਕਾਰ ਇੱਕ ਅਜਿਹਾ ਮਾਹੌਲ ਸਿਰਜਣ ਲਈ ਕੰਮ ਕਰ ਰਹੀ ਹੈ ਜਿੱਥੇ ਹਰ ਬਜ਼ੁਰਗ ਨਾਗਰਿਕ ਸਤਿਕਾਰ, ਸੁਰੱਖਿਆ ਅਤੇ ਸਮਾਜਿਕ ਤੌਰ 'ਤੇ ਜੁੜਿਆ ਹੋਇਆ ਮਹਿਸੂਸ ਕਰੇ।

ਮੰਤਰੀ ਨੇ ਦੱਸਿਆ ਕਿ ਪੰਜਾਬ ਭਰ ਵਿੱਚ ਲਗਾਏ ਗਏ ਵਿਆਪਕ ਸਿਹਤ ਕੈਂਪਾਂ ਦੌਰਾਨ 7, 552 ਗੈਰ-ਸੰਚਾਰੀ ਬੀਮਾਰੀਆਂ (NCD) ਦੀ ਸਕ੍ਰੀਨਿੰਗ, 2, 181 ਕੈਂਸਰ ਸਕ੍ਰੀਨਿੰਗ, 6, 234 ਹੱਡੀਆਂ ਦੇ ਟੈਸਟ (ਆਰਥੋਪੈਡਿਕ ਅਸੈਸਮੈਂਟ), 11, 991 ਅੱਖਾਂ ਦੇ ਟੈਸਟ, 3, 395 ਨੱਕ, ਕੰਨ ਤੇ ਗਲੇ (ENT) ਦੀ ਜਾਂਚ ਅਤੇ 2, 202 ਫਿਜ਼ੀਓਥੈਰੇਪੀ ਸੈਸ਼ਨ ਕੀਤੇ ਗਏ। ਇਸ ਤੋਂ ਇਲਾਵਾ, 1, 520 ਮੋਤੀਆਬਿੰਦ ਦੇ ਸਫ਼ਲ ਅਪਰੇਸ਼ਨ ਕਰਵਾਏ ਗਏ, ਜਿਸ ਨਾਲ ਬਜ਼ੁਰਗ ਲਾਭਪਾਤਰੀਆਂ ਦੇ ਜੀਵਨ ਪੱਧਰ ਵਿੱਚ ਵੱਡਾ ਸੁਧਾਰ ਆਇਆ ਹੈ।

ਬਜ਼ੁਰਗਾਂ ਨੂੰ ਸਰਗਰਮ ਰੱਖਣ ਅਤੇ ਸਮਾਜਿਕ ਭਾਈਵਾਲੀ ਨੂੰ ਉਤਸ਼ਾਹਿਤ ਕਰਨ ਲਈ ਸੂਬੇ ਭਰ ਵਿੱਚ 230 'ਪੀੜ੍ਹੀ-ਦਰ-ਪੀੜ੍ਹੀ' (ਇੰਟਰਜਨਰੇਸ਼ਨਲ) ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ 11, 692 ਬਜ਼ੁਰਗਾਂ ਤੇ ਨੌਜਵਾਨਾਂ ਨੇ ਹਿੱਸਾ ਲਿਆ। ਇਸ ਨਾਲ ਬਜ਼ੁਰਗਾਂ ਅਤੇ ਨਵੀਂ ਪੀੜ੍ਹੀ ਵਿਚਕਾਰ ਆਪਸੀ ਸਾਂਝ ਮਜ਼ਬੂਤ ਹੋਈ। ਇਸੇ ਤਰ੍ਹਾਂ, 83 ਸਰਗਰਮ ਬੁਢਾਪਾ (ਪ੍ਰੋਡਕਟਿਵ ਏਜਿੰਗ) ਉਪਰਾਲਿਆਂ ਤਹਿਤ 3, 266 ਲਾਭਪਾਤਰੀਆਂ ਦੀ ਸ਼ਮੂਲੀਅਤ ਦਰਜ ਕੀਤੀ ਗਈ, ਜਿਸ ਨਾਲ ਬਜ਼ੁਰਗ ਸਮਾਜ ਵਿੱਚ ਆਪਣਾ ਸਰਗਰਮ ਯੋਗਦਾਨ ਪਾਉਣ ਦੇ ਯੋਗ ਬਣੇ।

ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਪੁਲਿਸ ਮੁਲਾਜ਼ਮਾਂ, ਪ੍ਰਸ਼ਾਸਨਿਕ ਅਧਿਕਾਰੀਆਂ, ਪੰਚਾਇਤੀ ਰਾਜ ਸੰਸਥਾਵਾਂ, ਯੂਥ ਕਲੱਬਾਂ ਅਤੇ ਸਮਾਜਿਕ ਸੰਸਥਾਵਾਂ ਦੀ ਸ਼ਮੂਲੀਅਤ ਵਾਲੇ ਜਾਗਰੂਕਤਾ ਪ੍ਰੋਗਰਾਮਾਂ ਰਾਹੀਂ 8, 070 ਲੋਕਾਂ ਤੱਕ ਪਹੁੰਚ ਕੀਤੀ ਗਈ ਅਤੇ ਉਨ੍ਹਾਂ ਨੂੰ ਬਜ਼ੁਰਗਾਂ ਦੇ ਅਧਿਕਾਰਾਂ, ਭਲਾਈ ਅਤੇ ਸੁਰੱਖਿਆ ਬਾਰੇ ਜਾਗਰੂਕ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਸੰਪੂਰਨ ਤੰਦਰੁਸਤੀ ਕੈਂਪਾਂ (Holistic Well-Being Camps) ਦੇ ਤਹਿਤ 29, 186 ਰਜਿਸਟ੍ਰੇਸ਼ਨਾਂ ਦਰਜ ਕੀਤੀਆਂ ਗਈਆਂ। ਇਸ ਤੋਂ ਇਲਾਵਾ, ਯੋਗਾ ਅਤੇ ਮੈਡੀਟੇਸ਼ਨ ਸੈਸ਼ਨਾਂ ਵਿੱਚ 6, 331 ਅਤੇ ਹੁਨਰ ਵਿਕਾਸ ਤੇ ਮਨੋਰੰਜਨ ਗਤੀਵਿਧੀਆਂ ਵਿੱਚ 6, 562 ਲਾਭਪਾਤਰੀਆਂ ਨੇ ਹਿੱਸਾ ਲਿਆ। 'ਰਾਸ਼ਟਰੀ ਵਯੋਸ਼੍ਰੀ ਯੋਜਨਾ' ਤਹਿਤ ਯੋਗ ਲਾਭਪਾਤਰੀਆਂ ਨੂੰ ਸਹਾਇਕ ਉਪਕਰਣ ਜਿਵੇਂ ਕਿ ਕੰਨਾਂ ਦੀਆਂ ਮਸ਼ੀਨਾਂ, ਸੋਟੀਆਂ ਅਤੇ ਵ੍ਹੀਲਚੇਅਰਾਂ ਆਦਿ ਵੀ ਮੁਹੱਈਆ ਕਰਵਾਈਆਂ ਗਈਆਂ।

"ਬਜ਼ੁਰਗ ਸਾਡੇ ਪਰਿਵਾਰਾਂ ਅਤੇ ਸਮਾਜ ਦੀ ਨੀਂਹ ਹਨ। ਉਨ੍ਹਾਂ ਦੀ ਸਿਆਣਪ, ਤਜ਼ਰਬਾ ਅਤੇ ਉਮਰ ਭਰ ਦਾ ਯੋਗਦਾਨ ਸਭ ਤੋਂ ਵੱਧ ਸਤਿਕਾਰ ਅਤੇ ਦੇਖਭਾਲ ਦਾ ਹੱਕਦਾਰ ਹੈ। ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਹਰ ਬਜ਼ੁਰਗ ਸਨਮਾਨ, ਸੁਰੱਖਿਆ, ਚੰਗੀ ਸਿਹਤ ਅਤੇ ਅਪਣੱਤ ਦੀ ਭਾਵਨਾ ਨਾਲ ਜੀਵਨ ਬਤੀਤ ਕਰੇ।" — ਡਾ. ਬਲਜੀਤ ਕੌਰ
ਮੰਤਰੀ ਨੇ ਅੱਗੇ ਦੱਸਿਆ ਕਿ ਸਰਕਾਰੀ ਡੇ-ਕੇਅਰ ਸੈਂਟਰਾਂ (Govt. Day Care Centres) ਰਾਹੀਂ ਬਜ਼ੁਰਗ ਲਾਭਪਾਤਰੀਆਂ ਨੂੰ ਇੰਡੋਰ ਗੇਮਜ਼, ਸਰੀਰਕ ਗਤੀਵਿਧੀਆਂ ਲਈ ਟ੍ਰੈਡਮਿਲ, ਮਰੀਜ਼ਾਂ ਲਈ ਬੈੱਡ, ਥੈਰੇਪੀ ਅਤੇ ਮਸਾਜ ਮਸ਼ੀਨਾਂ ਵਰਗੀਆਂ ਸਹੂਲਤਾਂ ਪ੍ਰਦਾਨ ਕਰਕੇ ਭਾਵਨਾਤਮਕ ਅਤੇ ਸਰੀਰਕ ਸਹਾਇਤਾ ਦਿੱਤੀ ਗਈ ਹੈ। ਬਜ਼ੁਰਗਾਂ ਦੀ ਭਲਾਈ ਅਤੇ ਅਧਿਕਾਰਾਂ ਬਾਰੇ ਜਾਗਰੂਕਤਾ ਨੂੰ ਹੋਰ ਵਧਾਉਣ ਲਈ 'ਕੌਮਾਂਤਰੀ ਬਜ਼ੁਰਗ ਦਿਵਸ', 'ਵਿਸ਼ਵ ਬਜ਼ੁਰਗ ਦੁਰਵਿਹਾਰ ਜਾਗਰੂਕਤਾ ਦਿਵਸ' ਅਤੇ 'ਕੌਮਾਂਤਰੀ ਯੋਗਾ ਦਿਵਸ' ਦੇ ਮੌਕੇ 'ਤੇ ਵਿਸ਼ੇਸ਼ ਪ੍ਰੋਗਰਾਮ ਵੀ ਕਰਵਾਏ ਗਏ।"

ਆਮ ਲੋਕਾਂ ਨੂੰ ਅਪੀਲ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਜੇਕਰ ਬਜ਼ੁਰਗਾਂ ਨਾਲ ਕਿਸੇ ਵੀ ਤਰ੍ਹਾਂ ਦੇ ਦੁਰਵਿਹਾਰ, ਅਣਗਹਿਲੀ, ਹਿੰਸਾ ਜਾਂ ਸ਼ੋਸ਼ਣ ਦਾ ਮਾਮਲਾ ਸਾਹਮਣੇ ਆਉਂਦਾ ਹੈ, ਤਾਂ ਤੁਰੰਤ *ਐਲਡਰ ਹੈਲਪਲਾਈਨ 14567* 'ਤੇ ਰਿਪੋਰਟ ਕੀਤੀ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਬਜ਼ੁਰਗਾਂ ਦੇ ਸਨਮਾਨ ਅਤੇ ਭਲਾਈ ਦੀ ਰੱਖਿਆ ਕਰਨਾ ਸਾਡੀ ਸਾਂਝੀ ਸਮਾਜਿਕ ਜ਼ਿੰਮੇਵਾਰੀ ਹੈ ਅਤੇ ਉਨ੍ਹਾਂ ਨੇ ਸਮਾਜ ਦੇ ਸਾਰੇ ਵਰਗਾਂ ਨੂੰ ਬਜ਼ੁਰਗਾਂ ਲਈ ਇੱਕ ਸੁਹਿਰਦ ਅਤੇ ਸੁਰੱਖਿਅਤ ਮਾਹੌਲ ਸਿਰਜਣ ਵਿੱਚ ਸਰਗਰਮ ਯੋਗਦਾਨ ਪਾਉਣ ਦਾ ਸੱਦਾ ਦਿੱਤਾ।

ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਭਰ ਦੇ ਬਜ਼ੁਰਗਾਂ ਦੀ ਦੇਖਭਾਲ, ਸੁਰੱਖਿਆ, ਸਸ਼ਕਤੀਕਰਨ ਅਤੇ ਸੰਪੂਰਨ ਤੰਦਰੁਸਤੀ ਨੂੰ ਯਕੀਨੀ ਬਣਾਉਣ ਵਾਲੇ ਉਪਰਾਲਿਆਂ ਨੂੰ ਹੋਰ ਮਜ਼ਬੂਤ ਕਰਨਾ ਜਾਰੀ ਰੱਖੇਗੀ।

Have something to say? Post your comment

google.com, pub-6021921192250288, DIRECT, f08c47fec0942fa0

Punjab

20,000 ਰੁਪਏ ਰਿਸ਼ਵਤ ਲੈਂਦੀ ਸਬ- ਇੰਸਪੈਕਟਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

ਪੰਜਾਬ ਸੜਕ ਵੱਲੋਂ 24 ਜੂਨ ਨੂੰ ਮੋਹਾਲੀ ਵਿਖੇ ਕਰਵਾਈ ਜਾਵੇਗੀ NRI ਮਿਲਣੀ

ਫੈਮਿਲੀ ਕਾਉਂਸਲਿੰਗ ਰਾਹੀਂ ਨਸ਼ਾ ਛੱਡ ਰਹੇ ਨੌਜਵਾਨਾਂ ਨੂੰ ਆਪਣੀ ਜ਼ਿੰਦਗੀ ਮੁੜ ਸੰਵਾਰਨ ਵਿੱਚ ਮਿਲ ਰਹੀ ਹੈ ਮਦਦ

ਗੈਂਗਸਟਰ ਮਾਡਿਊਲ ਨਾਲ ਜੁੜੇ ਤਿੰਨ ਮੁਲਜ਼ਮ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ; 3 ਪਿਸਤੌਲ ਬਰਾਮਦ

ਮਹਾਰਾਜਾ ਰਣਜੀਤ ਸਿੰਘ ਦੇ ਬਰਸੀ ਸਮਾਗਮਾਂ ’ਚ ਸ਼ਮੂਲੀਅਤ ਲਈ ਸਿੱਖ ਸ਼ਰਧਾਲੂਆਂ ਜਥਾ ਪਾਕਿਸਤਾਨ ਲਈ ਰਵਾਨਾ

'ਗੈਂਗਸਟਰਾਂ ‘ਤੇ ਵਾਰ' ਦੇ ਪੰਜ ਮਹੀਨੇ: 716 ਹਥਿਆਰਾਂ ਸਮੇਤ 38 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

ਚੋਣ ਕਮਿਸ਼ਨ ਵੱਲੋਂ ਪੰਜਾਬ ਦੀ 1 ਨਗਰ ਨਿਗਮ, 2 ਨਗਰ ਕੌਂਸਲਾਂ ਅਤੇ 1 ਨਗਰ ਪੰਚਾਇਤ ਲਈ ਆਮ ਚੋਣਾਂ ਕਰਵਾਉਣ ਸਬੰਧੀ ਸ਼ਡਿਊਲ ਦਾ ਐਲਾਨ

ਆਪ ਦਾ ਹੱਲਾ ਬੋਲ ਬਾਦਲਾਂ ਦੇ ਗੜ੍ਹ 'ਚ, ਅਕਾਲੀ ਦਲ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ

ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ PSPCL 'ਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ 305 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ