Saturday, August 08, 2026

Punjab

ਬਟਾਲਾ ਗ੍ਰਨੇਡ ਹਮਲੇ ’ਚ ਸ਼ਾਮਲ ਅੱਤਵਾਦੀ ਮਾਡਿਊਲ ਦਾ ਕਾਰਕੁੰਨ ਗ੍ਰਿਫਤਾਰ

ਪੰਜਾਬ ਨਿਊਜ਼ ਐਕਸਪ੍ਰੈੱਸ | August 08, 2026 05:49 PM

- *ਪੁਰਤਗਾਲ ਅਧਾਰਤ ਬੀਕੇਆਈ ਮਾਸਟਰਮਾਈਂਡ ਵੱਲੋਂ ਚਲਾਇਆ ਜਾ ਰਿਹਾ ਸੀ ਅੱਤਵਾਦੀ ਮਾਡਿਊਲ: ਡੀਜੀਪੀ ਗੌਰਵ ਯਾਦਵ*
- *ਬਟਾਲਾ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ, ਪਹਿਲਾਂ ਇੱਕ ਨਾਬਾਲਗ ਸਮੇਤ ਦੋ ਵਿਅਕਤੀ ਕੀਤੇ ਗਏ ਸਨ ਗ੍ਰਿਫਤਾਰ*

ਚੰਡੀਗੜ੍ਹ/ਬਟਾਲਾ, 8 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਬਟਾਲਾ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ ਵੱਡੀ ਸਫ਼ਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਬਟਾਲਾ ਪੁਲਿਸ ਨਾਲ ਸਾਂਝੇ ਖੁਫੀਆ ਆਪ੍ਰੇਸ਼ਨ ਤਹਿਤ ਉਕਤ ਗ੍ਰਨੇਡ ਹਮਲੇ ਵਿੱਚ ਸ਼ਾਮਲ ਤੀਜੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਕਰਨਜੀਤ ਸਿੰਘ ਉਰਫ਼ ਬੱਚਾ ਵਾਸੀ ਮੁਰਗੀ ਮੁਹੱਲਾ, ਬਟਾਲਾ ਵਜੋਂ ਹੋਈ ਹੈ।

ਇਹ ਕਾਰਵਾਈ, 1 ਅਗਸਤ, 2026 ਨੂੰ ਬਟਾਲਾ ਵਿਖੇ ਪੁਲਿਸ ਚੌਂਕੀ ਅਰਬਨ ਅਸਟੇਟ ’ਤੇ ਹੋਏ ਗ੍ਰਨੇਡ ਹਮਲੇ ਵਿੱਚ ਸ਼ਾਮਲ ਦੋ ਮੁਲਜ਼ਮਾਂ- ਰਾਜਨ ਉਰਫ਼ ਗੁੱਲੂ ਅਤੇ ਇੱਕ ਨਾਬਾਲਗ, ਦੀ ਗ੍ਰਿਫ਼ਤਾਰੀ ਤੋਂ ਕੁਝ ਦਿਨਾਂ ਬਾਅਦ ਸਾਹਮਣੇ ਆਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਕਰਨਜੀਤ ਉਰਫ਼ ਬੱਚਾ ਪੁਰਤਗਾਲ ਸਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਮਾਸਟਰਮਾਈਂਡ ਵੱਲੋਂ ਚਲਾਏ ਜਾ ਰਹੇ ਆਈਐਸਆਈ-ਸਮਰਥਿਤ ਅੱਤਵਾਦੀ ਮਾਡਿਊਲ ਦਾ ਕਾਰਕੁੰਨ ਹੈ।

ਵਾਰਦਾਤ ਤੋਂ ਬਾਅਦ, ਦੋਸ਼ੀ ਰੂਹਪੋਸ਼ ਹੋ ਗਿਆ ਸੀ ਅਤੇ ਕਥਿਤ ਤੌਰ ’ਤੇ ਰਾਜ ਭਰ ਵਿੱਚ ਪੁਲਿਸ ਅਦਾਰਿਆਂ ’ਤੇ ਅਜਿਹੇ ਹਮਲਿਆਂ ਦੀ ਯੋਜਨਾ ਬਣਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਤਕਨੀਕੀ ਅਤੇ ਖੁਫੀਆ ਜਾਣਕਾਰੀ ਦੀ ਵਰਤੋਂ ਕਰਦਿਆਂ ਪੁਲਿਸ ਟੀਮਾਂ ਨੇ ਦੋਸ਼ੀ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ।

ਡੀਜੀਪੀ ਨੇ ਕਿਹਾ ਕਿ ਪੂਰੇ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼ ਕਰਨ, ਵਿਦੇਸ਼ੀ ਹੈਂਡਲਰਾਂ ਅਤੇ ਸਥਾਨਕ ਸਹਾਇਤਾ ਨੈੱਟਵਰਕਾਂ ਦੀ ਪਛਾਣ ਕਰਨ ਅਤੇ ਸਾਜ਼ਿਸ਼ ਵਿੱਚ ਸ਼ਾਮਲ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧ ਵਿੱਚ ਐਫਆਈਆਰ ਨੰਬਰ 239 ਮਿਤੀ 01.08.2026 ਨੂੰ ਬੀਐਨਐਸ ਦੀ ਧਾਰਾ 109 ਅਤੇ 324(4) ਅਤੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 4 ਅਤੇ 5 ਦੇ ਤਹਿਤ ਪਹਿਲਾਂ ਹੀ ਬਟਾਲਾ ਦੇ ਸਿਵਲ ਲਾਈਨਜ਼ ਪੁਲਿਸ ਸਟੇਸ਼ਨ ਵਿੱਚ ਕੇਸ ਦਰਜ ਕੀਤਾ ਜਾ ਚੁੱਕਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

CM ਮਾਨ ਨੇ ਜਗਤਾਰ ਹਵਾਰਾ ਨੂੰ ਪੈਰੋਲ ਦੇਣ ਦੀ ਕੀਤੀ ਮੰਗ, ਗਵਰਨਰ ਪੰਜਾਬ ਨੂੰ ਲਿਖਿਆ ਪੱਤਰ

ਨਾ ਕੈਸ਼, ਨਾ ਫਰਮਾਇਸ਼: CM ਭਗਵੰਤ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ

ਮੀਰੀ-ਪੀਰੀ ਮੈਡੀਕਲ ਇੰਸਟੀਚਿਊਟ ’ਚ ਮੈਡੀਕਲ ਸੇਵਾਵਾਂ ਤੇ ਸਟਾਫ਼ ਦੀਆਂ ਤਨਖ਼ਾਹਾਂ ਵਿਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ - SGPC ਪ੍ਰਧਾਨ

ਪੰਜਾਬ ਪੁਲਿਸ ਦੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 200 ਦਿਨ ਪੂਰੇ; 1.09 ਲੱਖ ਤੋਂ ਵੱਧ ਛਾਪੇਮਾਰੀਆਂ, 1,532 ਭਗੌੜੇ ਅਪਰਾਧੀ ਗ੍ਰਿਫ਼ਤਾਰ

ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਜਣੇ 21 ਕਿਲੋ ਹੈਰੋਇਨ, ICE ਅਤੇ ਪਿਸਤੌਲ ਸਮੇਤ ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 199ਵਾਂ ਦਿਨ: ਪੰਜਾਬ ਪੁਲਿਸ ਵੱਲੋਂ 731 ਥਾਈਂ ਛਾਪੇਮਾਰੀ; 429 ਕਾਬੂ

ਸੁਖਬੀਰ ਬਾਦਲ ਅਤੇ PM ਮੋਦੀ ਮਿਲਣੀ: ਕੀ ਅਕਾਲੀ-ਭਾਜਪਾ ਗਠਜੋੜ ਦੇ ਸੰਕੇਤ ?

ਰੇਲਵੇ ਟਰੈਕ 'ਤੇ ਕਾਰ ਖੜ੍ਹੀ ਕਰਨ ਵਾਲਾ ASI ਸਸਪੈਂਡ

ਘੱਟ ਗਿਣਤੀ ਵਿਦਿਆਰਥੀਆਂ ਦੀਆਂ ਸਕਾਲਰਸ਼ਿਪ ਸਕੀਮਾਂ ਮੁੜ ਸ਼ੁਰੂ ਕਰਵਾਉਣ ਲਈ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਕੋਲ ਮਾਮਲਾ ਉਠਾਇਆ ਜਾਵੇਗਾ: ਜਤਿੰਦਰ ਮਸੀਹ ਗੌਰਵ