Friday, June 26, 2026
ਤਾਜਾ ਖਬਰਾਂ
ਪੰਜਾਬ ਇਤਿਹਾਸ ਦੇ ਸਭ ਤੋਂ ਗੰਭੀਰ ਨੈਤਿਕ ਅਤੇ ਸੰਵਿਧਾਨਕ ਸੰਕਟ ਵਿੱਚੋਂ ਲੰਘ ਰਿਹਾ ਹੈ : ਕੇਵਲ ਸਿੰਘ ਢਿੱਲੋਂਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ

Punjab

ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

ਪੰਜਾਬ ਨਿਊਜ਼ ਐਕਸਪ੍ਰੈੱਸ | June 26, 2026 07:37 PM

*• 2 ਕਰੋੜ ਰੁਪਏ ਦੀ ਲਾਗਤ ਨਾਲ ਜਲਦ ਬਣੇਗੀ ਸੀਡ ਟੈਸਟਿੰਗ ਲੈਬ: ਖੁੱਡੀਆਂ*
*• ਖੇਤੀਬਾੜੀ ਵਸਤਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਮਾਨ ਸਰਕਾਰ ਵੱਲੋਂ 3.5 ਕਰੋੜ ਦੀ ਲਾਗਤ ਨਾਲ ਵਿਸ਼ੇਸ਼ ਉਪਰਾਲਾ: ਖੇਤੀਬਾੜੀ ਮੰਤਰੀ*
*• ਹੁਣ ਸੈਂਪਲ ਬਾਹਰ ਭੇਜਣ ਦੀ ਲੋੜ ਨਹੀਂ: ਸਥਾਨਕ ਲੈਬਾਂ ਸਮੇਂ ਤੇ ਪੈਸੇ ਦੀ ਬਚਤ ਦੇ ਨਾਲ ਗੁਣਵੱਤਾ ਦੇ ਮਿਆਰਾਂ ਨੂੰ ਯਕੀਨੀ ਬਣਾਉਣਗੀਆਂ: ਖੁੱਡੀਆਂ*

ਚੰਡੀਗੜ੍ਹ/ਬਠਿੰਡਾ, 26 ਜੂਨ: ਸੂਬੇ ਵਿੱਚ ਖੇਤੀਬਾੜੀ ਸਬੰਧੀ ਵਸਤਾਂ ਦੀ ਗੁਣਵੱਤਾ ਕੰਟਰੋਲ ਨੂੰ ਯਕੀਨੀ ਬਣਾਉਣ ਅਤੇ ਖੇਤੀਬਾੜੀ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਬਠਿੰਡਾ ਵਿਖੇ ਸੂਬੇ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬਾਟਰੀ ਦਾ ਉਦਘਾਟਨ ਕੀਤਾ ਅਤੇ ਡੱਬਵਾਲੀ ਰੋਡ ਸਥਿਤ ਖੇਤੀ ਭਵਨ ਵਿਖੇ ਸੀਡ ਟੈਸਟਿੰਗ ਲੈਬ ਦਾ ਨੀਂਹ ਪੱਥਰ ਰੱਖਿਆ।

ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ 1.5 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤੀ ਗਈ ਇਸ ਬਾਇਓ-ਫ਼ਰਟੀਲਾਈਜ਼ਰ ਲੈਬ ਦੀ ਸਾਲਾਨਾ ਜਾਂਚ ਸਮਰੱਥਾ ਘੱਟੋ-ਘੱਟ 1, 000 ਸੈਂਪਲਾਂ ਦੀ ਹੈ। ਇਹ ਲੈਬ ਬਹੁਤ ਮਹੱਤਵਪੂਰਨ ਹੈ ਕਿਉਂਕਿ ਪੰਜਾਬ ਦੇ ਕਿਸਾਨ ਰਸਾਇਣਕ ਖਾਦਾਂ ਨੂੰ ਛੱਡ ਕੇ ਬਾਇਓ-ਫ਼ਰਟੀਲਾਈਜ਼ਰ (ਜੈਵਿਕ ਖਾਦਾਂ) ਵੱਲ ਰੁਖ ਕਰ ਰਹੇ ਹਨ ਅਤੇ ਇਹ ਲੈਬ ਬਾਜ਼ਾਰ ਵਿੱਚ ਉਪਲਬਧ ਉਤਪਾਦਾਂ ਦੀ ਗੁਣਵੱਤਾ ਦਾ ਪਤਾ ਲਗਾਉਣ ਵਿੱਚ ਉਨ੍ਹਾਂ ਦੀ ਮਦਦ ਕਰੇਗੀ।

ਉਨ੍ਹਾਂ ਕਿਹਾ ਕਿ 2 ਕਰੋੜ ਰੁਪਏ ਦੀ ਲਾਗਤ ਵਾਲੀ ਸੀਡ ਟੈਸਟਿੰਗ ਲੈਬ ਵਿਗਿਆਨਕ ਤਰੀਕੇ ਨਾਲ ਗੁਣਵੱਤਾ ਜਾਂਚ ਦੀ ਸਹੂਲਤ ਪ੍ਰਦਾਨ ਕਰੇਗੀ ਅਤੇ ਕਿਸਾਨਾਂ ਨੂੰ ਪ੍ਰਮਾਣਿਤ (ਸਰਟੀਫਾਈਡ) ਬੀਜ ਮਿਲਣਾ ਯਕੀਨੀ ਬਣਾਏਗੀ। ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦੇ ਨਾਲ ਮਿਲ ਕੇ ਇਹ ਸੀਡ ਟੈਸਟਿੰਗ ਲੈਬ, ਖੇਤੀ ਸਮੱਗਰੀ ਲਈ ਸਖ਼ਤ ਮਿਆਰ ਲਾਗੂ ਕਰੇਗੀ ਅਤੇ ਨਕਲੀ ਜਾਂ ਗੈਰ-ਮਿਆਰੀ ਉਤਪਾਦਾਂ ਦੀ ਵਿਕਰੀ ‘ਤੇ ਰੋਕ ਲਾਏਗੀ।

ਖੇਤੀਬਾੜੀ ਮੰਤਰੀ ਨੇ ਕਿਹਾ, “ਇਹ ਲੈਬਾਟਰੀਆਂ ਟੈਸਟਿੰਗ ਲਈ ਦੂਜੇ ਰਾਜਾਂ ਵਿੱਚ ਸੈਂਪਲ ਭੇਜਣ ਸਬੰਧੀ ਕਿਸਾਨਾਂ ਦੀ ਖੱਜਲ-ਖੁਆਰੀ ਨੂੰ ਖਤਮ ਕਰਨਗੀਆਂ। ਹੁਣ ਇਹ ਸਾਰੀ ਪ੍ਰਕਿਰਿਆ ਪੰਜਾਬ ਵਿੱਚ ਹੀ ਮੁਕੰਮਲ ਹੋਵੇਗੀ, ਜਿਸ ਨਾਲ ਸਮੇਂ ਅਤੇ ਪੈਸੇ ਦੋਵਾਂ ਦੀ ਬਚਤ ਹੋਵੇਗੀ।” ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਨੂੰ ਉੱਚ ਗੁਣਵੱਤਾ ਵਾਲੇ ਬੀਜ, ਖਾਦਾਂ ਅਤੇ ਹੋਰ ਖੇਤੀ ਸਮੱਗਰੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਖੇਤੀਬਾੜੀ ਡਾਇਰੈਕਟਰ ਡਾ. ਗੁਰਜੀਤ ਸਿੰਘ ਬਰਾੜ ਨੇ ਕਿਹਾ ਕਿ ਇਹ ਦੋਵੇਂ ਲੈਬਾਟਰੀਆਂ ਵਿਭਾਗ ਦੀ ਤਕਨੀਕੀ ਸਮਰੱਥਾ ਨੂੰ ਮਜ਼ਬੂਤ ਕਰਨਗੀਆਂ ਅਤੇ ਬੀਜਾਂ ਤੇ ਜੈਵਿਕ ਖਾਦਾਂ ਦੀ ਸਮੇਂ ਸਿਰ ਅਤੇ ਭਰੋਸੇਮੰਦ ਜਾਂਚ ਨੂੰ ਯਕੀਨੀ ਬਣਾਉਣਗੀਆਂ। ਉਨ੍ਹਾਂ ਕਿਹਾ ਕਿ ਰਾਜ ਦੇ ਅੰਦਰ ਹੀ ਟੈਸਟਿੰਗ ਉਪਲਬਧ ਹੋਣ ਨਾਲ ਗੁਣਵੱਤਾ ਦੇ ਮਿਆਰਾਂ ਨੂੰ ਲਾਗੂ ਕਰਨ, ਨਤੀਜਿਆਂ ਵਿੱਚ ਹੋਣ ਵਾਲੀ ਦੇਰੀ ਨੂੰ ਘਟਾਉਣ ਅਤੇ ਕਿਸਾਨਾਂ ਨੂੰ ਬਿਜਾਈ ਤੋਂ ਪਹਿਲਾਂ ਸਹੀ ਫੈਸਲੇ ਲੈਣ ਵਿੱਚ ਮਦਦ ਮਿਲੇਗੀ।

ਇਸ ਮੌਕੇ ਵਿਧਾਇਕ ਜਗਰੂਪ ਸਿੰਘ ਗਿੱਲ ਅਤੇ ਮਾਸਟਰ ਜਗਸੀਰ ਸਿੰਘ, ਜਾਇੰਟ ਡਾਇਰੈਕਟਰ (ਪਲਾਂਟ ਪ੍ਰੋਟੈਕਸ਼ਨ) ਨਰਿੰਦਰ ਪਾਲ ਸਿੰਘ ਬੈਨੀਪਾਲ ਅਤੇ ਖੇਤੀਬਾੜੀ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮੁੱਖ ਮੰਤਰੀ ਭਗਵੰਤ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

ਪਿੰਡਾਂ ਦਾ ਸਰਬਪੱਖੀ ਵਿਕਾਸ ਹੀ ਪੰਜਾਬ ਨੂੰ ਦੇਸ਼ ਭਰ ਵਿੱਚੋਂ ਨੰਬਰ ਇਕ ਸੂਬਾ ਬਣਾਏਗਾ: CM ਮਾਨ

ਅਣਅਧਿਕਾਰਤ ਹੂਟਰਾਂ, ਸਾਈਰਨਾਂ, ਫਲੈਸ਼ਰਾਂ ਅਤੇ ਬਲੈਕ ਫਿਲਮਾਂ ਵਿਰੁੱਧ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ

ਪੰਜਾਬ 'ਚ ਤਿੰਨ ਮਹੀਨੇ ਦੇ ਰਾਸ਼ਨ ਲਈ ਮਿਲੇਗੀ ਇੱਕੋ ਪਰਚੀ

ਵਿਜੀਲੈਂਸ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਕਾਬੂ

ਸਰਪੰਚਾਂ ਦੇ ਮਾਣਭੱਤੇ ਵਧਾਉਣ ਦਾ ਫੈਸਲਾ ਲੋਕਤੰਤਰ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦਾ ਸਪੱਸ਼ਟ ਸਬੂਤ: ਈ.ਟੀ.ਓ.

ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਹਲਕਾ ਕਾਦੀਆਂ ਵਿੱਚ ਜਥੇਬੰਦਕ ਢਾਂਚਾ ਭੰਗ

SIR ਦੌਰਾਨ ਭਾਜਪਾ 'ਆਪ' ਸਮਰਥਕਾਂ ਦੀਆਂ ਵੋਟਾਂ ਕੱਟਣ ਦੀ ਕਰ ਸਕਦੀ ਹੈ ਕੋਸ਼ਿਸ਼, ਹਰ ਵਲੰਟੀਅਰ ਸੁਚੇਤ ਰਹੇ: CM ਮਾਨ

ਮਾਨ ਸਰਕਾਰ ਦੀ ਵੱਡੀ ਪਹਿਲ: ਪੰਜਾਬ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਤਹਿਤ "ਨਿੱਕੇ ਕਦਮ, ਵੱਡਾ ਵਿਕਾਸ" ਮੁਹਿੰਮ ਦਾ ਆਗਾਜ਼

ਪੰਜਾਬ ਪੁਲਿਸ ਦੇ ASI ਨੇ ਸਰਵਿਸ ਪਿਸਤੌਲ ਨਾਲ ਕੀਤੀ ਖ਼ੁਦਕੁਸ਼ੀ