Wednesday, July 22, 2026
ਤਾਜਾ ਖਬਰਾਂ
ਸ਼ਗਨ ਇਕੱਠਾ ਕਰਨ ਨੂੰ ਲੈ ਕੇ ਵਿਵਾਦ ਕਪੂਰਥਲਾ ਵਿੱਚ ਦੋ ਟਰਾਂਸਜੈਂਡਰ ਸਮੂਹਾਂ ਵਿਚਕਾਰ ਝੜਪਬਰਨਾਲਾ ਵਿੱਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਨੇ 'ਆਪ' ਦੇ ਮਜ਼ਦੂਰ ਵਿਰੋਧੀ ਚਿਹਰੇ ਨੂੰ ਨੰਗਾ ਕੀਤਾ: ਰਾਜਾ ਵੜਿੰਗਐਫਬੀਆਈ ਨੇ ਜੱਗੂ ਭਗਵਾਨਪੁਰੀਆ ਗੈਂਗ ਦੇ ਮੈਂਬਰ ਨਿਤੀਸ਼ ਕੌਸ਼ਲ ਨੂੰ ਕੈਨੇਡਾ ਭੱਜਣ ਦੀ ਕੋਸ਼ਿਸ਼ ਕਰਦੇ ਹੋਏ ਗ੍ਰਿਫਤਾਰ ਕੀਤਾਕੂੜਾ-ਕਰਕਟ ਹਟਾਉਣ ਮੁਹਿੰਮ ਦੌਰਾਨ ਪੁਲਿਸ ਵੱਲੋਂ ਸੈਨੀਟੇਸ਼ਨ ਵਰਕਰਾਂ 'ਤੇ ਲਾਠੀਚਾਰਜ ਕਰਨ ਨਾਲ ਬਰਨਾਲਾ ਸ਼ਹਿਰ ਭੜਕਿਆਬਰਨਾਲਾ ਵਿੱਚ ਸੈਨੀਟੇਸ਼ਨ ਵਰਕਰਾਂ 'ਤੇ ਲਾਠੀਚਾਰਜ ਨੇ ਆਪ ਦਾ ਮਜ਼ਦੂਰ ਵਿਰੋਧੀ ਚਿਹਰਾ ਬੇਨਕਾਬ ਕੀਤਾ: ਰਾਜਾ ਵੜਿੰਗਬਰਨਾਲਾ ਘਟਨਾ 'ਤੇ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਵੱਲੋਂ ਸੂ ਮੋਟੋ ਨੋਟਿਸ, ਪੰਜਾਬ ਸਰਕਾਰ ਤੋਂ 7 ਦਿਨਾਂ ਵਿੱਚ ਰਿਪੋਰਟ ਤਲਬ

Punjab

ਬਰਨਾਲਾ ਵਿੱਚ ਸੈਨੀਟੇਸ਼ਨ ਵਰਕਰਾਂ 'ਤੇ ਲਾਠੀਚਾਰਜ ਨੇ ਆਪ ਦਾ ਮਜ਼ਦੂਰ ਵਿਰੋਧੀ ਚਿਹਰਾ ਬੇਨਕਾਬ ਕੀਤਾ: ਰਾਜਾ ਵੜਿੰਗ

PUNJAB NEWS EXPRESS | July 22, 2026 09:35 PM

ਚੰਡੀਗੜ੍ਹ:  ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬੁੱਧਵਾਰ ਨੂੰ ਬਰਨਾਲਾ ਵਿੱਚ ਧਰਨਾਕਾਰੀ ਸੈਨੀਟੇਸ਼ਨ ਵਰਕਰਾਂ 'ਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਨੂੰ ਲੈ ਕੇ ਭਗਵੰਤ ਮਾਨ ਸਰਕਾਰ 'ਤੇ ਤਿੱਖਾ ਹਮਲਾ ਬੋਲਦਿਆਂ, ਕਿਹਾ ਹੈ ਕਿ ਇਹ ਸੱਤਾਧਾਰੀ ਪਾਰਟੀ ਦੀ ਮਜ਼ਦੂਰ ਵਿਰੋਧੀ ਸੋਚ ਦਾ ਇੱਕ ਹੋਰ ਵੱਡਾ ਸਬੂਤ ਹੈ।

ਵੜਿੰਗ ਨੇ ਪੁਲਿਸ ਦੀ ਇਸ ਕਾਰਵਾਈ ਦੀ ਸਖ਼ਤ ਨਿੰਦਾ ਕਰਦਿਆਂ, ਕਿਹਾ ਹੈ ਕਿ ਇਹ ਬਹੁਤ ਹੀ ਦੁਖਦਾਈ ਗੱਲ ਹੈ ਕਿ ਪੰਜਾਬ ਦੇ ਸ਼ਹਿਰਾਂ ਅਤੇ ਕਸਬਿਆਂ ਨੂੰ ਸਾਫ਼-ਸੁਥਰਾ ਰੱਖਣ ਵਾਲੇ ਕਰਮਚਾਰੀਆਂ ਨੂੰ ਸਿਰਫ਼ ਆਪਣੀਆਂ ਬੁਨਿਆਦੀ ਅਤੇ ਜਾਇਜ਼ ਮੰਗਾਂ ਉਠਾਉਣ ਕਰਕੇ ਲਾਠੀਆਂ ਨਾਲ ਕੁੱਟਿਆ ਗਿਆ।

ਉਨ੍ਹਾਂ ਨੇ ਟਕਰਾਅ ਦੌਰਾਨ ਕਈ ਮਹਿਲਾ ਵਰਕਰਾਂ ਦੇ ਜ਼ਖ਼ਮੀ ਹੋਣ ਦੀਆਂ ਖ਼ਬਰਾਂ 'ਤੇ ਵੀ ਗੰਭੀਰ ਚਿੰਤਾ ਜ਼ਾਹਰ ਕਰਦਿਆਂ, ਕਿਹਾ ਹੈ ਕਿ ਲੋਕਤੰਤਰ ਵਿੱਚ ਇਸ ਤਰ੍ਹਾਂ ਦੀ ਤਾਕਤ ਦੀ ਵਰਤੋਂ ਕਿਸੇ ਵੀ ਹਾਲਤ ਵਿੱਚ ਮਨਜ਼ੂਰ ਨਹੀਂ ਕੀਤੀ ਜਾ ਸਕਦੀ।

ਵੜਿੰਗ ਨੇ ਜ਼ੋਰ ਦਿੰਦਿਆਂ, ਕਿਹਾ ਕਿ ਆਮ ਆਦਮੀ ਪਾਰਟੀ ਨੇ ਆਮ ਲੋਕਾਂ ਦੀ ਸਰਕਾਰ ਦੇ ਵਾਅਦੇ ਨਾਲ ਆਪਣੀ ਸਿਆਸੀ ਮੁਹਿੰਮ ਚਲਾਈ ਸੀ। ਲੇਕਿਨ ਅੱਜ ਜਿਹੜਾ ਵੀ ਆਪਣੀ ਆਵਾਜ਼ ਬੁਲੰਦ ਕਰਨ ਦੀ ਹਿੰਮਤ ਕਰਦਾ ਹੈ, ਭਾਵੇਂ ਉਹ ਬੇਰੁਜ਼ਗਾਰ ਨੌਜਵਾਨ, ਠੇਕਾ ਮੁਲਾਜ਼ਮ, ਮਨਰੇਗਾ ਵਰਕਰ, ਕਿਸਾਨ ਜਾਂ ਹੁਣ ਸੈਨੀਟੇਸ਼ਨ ਵਰਕਰਾਂ ਵੀ। ਕਿਉਂਨਾ ਹੋਣ, ਉਨ੍ਹਾਂ ਦਾ ਸਾਹਮਣਾ ਪੁਲਿਸ ਦੀਆਂ ਲਾਠੀਆਂ ਨਾਲ ਕਰਵਾਇਆ ਜਾਂਦਾ ਹੈ।

ਉਨ੍ਹਾਂ ਨੇ ਦੋਸ਼ ਲਾਇਆ ਕਿ ਮਾਨ ਸਰਕਾਰ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਦੀ ਬਜਾਏ ਅਸਹਿਮਤੀ ਦੀ ਆਵਾਜ਼ ਨੂੰ ਦਬਾਉਣ ਲਈ ਡਰ ਅਤੇ ਧਮਕੀ ਦਾ ਸਹਾਰਾ ਲੈਂਦੀ ਹੈ।

ਉਨ੍ਹਾਂ ਨੇ ਕਿਹਾ ਕਿ ਇਸ ਸਰਕਾਰ ਦੀ ਪਹਿਲੀ ਪ੍ਰਤੀਕਿਰਿਆ ਗੱਲਬਾਤ ਨਹੀਂ, ਸਗੋਂ ਜ਼ਬਰ ਹੈ। ਇਹ ਉਨ੍ਹਾਂ ਲੋਕਾਂ ਪ੍ਰਤੀ ਪੂਰੀ ਤਰ੍ਹਾਂ ਸੰਵੇਦਨਹੀਣਤਾ ਨੂੰ ਦਰਸਾਉਂਦਾ ਹੈ, ਜਿਹੜੇ ਸਿਰਫ਼ ਇਨਸਾਫ਼ ਦੀ ਮੰਗ ਕਰ ਰਹੇ ਹਨ।

ਇਸ ਮੌਕੇ ਕਾਂਗਰਸੀ ਆਗੂ ਨੇ ਬਰਨਾਲਾ ਘਟਨਾ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਦੀ ਮੰਗ ਕਰਦਿਆਂ, ਕਿਹਾ ਹੈ ਕਿ ਜਿਨ੍ਹਾਂ ਅਧਿਕਾਰੀਆਂ ਨੇ ਵਾਧੂ ਤਾਕਤ ਦੀ ਵਰਤੋਂ ਕੀਤੀ ਹੈ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਜ਼ਖ਼ਮੀਆਂ ਦਾ ਤੁਰੰਤ ਇਲਾਜ ਯਕੀਨੀ ਬਣਾਇਆ ਜਾਵੇ ਅਤੇ ਸੈਨੀਟੇਸ਼ਨ ਵਰਕਰਾਂ ਦੀਆਂ ਯੂਨੀਅਨਾਂ ਨਾਲ ਬਿਨਾਂ ਕਿਸੇ ਦੇਰੀ ਦੇ ਗੱਲਬਾਤ ਸ਼ੁਰੂ ਕੀਤੀ ਜਾਵੇ।

ਵੜਿੰਗ ਨੇ ਕਿਹਾ ਕਿ ਪੰਜਾਬ ਨੂੰ ਅਜਿਹੀ ਲੀਡਰਸ਼ਿਪ ਦੀ ਲੋੜ ਹੈ, ਜਿਹੜੀ ਲੋਕਾਂ ਦੀ ਗੱਲ ਸੁਣੇ, ਨਾ ਕਿ ਆਪਣੇ ਹੀ ਨਾਗਰਿਕਾਂ ਦੀ ਆਵਾਜ਼ ਨੂੰ ਡਰ ਅਤੇ ਪੁਲਿਸ ਬਲ ਦੇ ਸਹਾਰੇ ਦਬਾਏ। ਉਨ੍ਹਾਂ ਨੇ ਸੈਨੀਟੇਸ਼ਨ ਵਰਕਰਾਂ ਨੂੰ ਭਰੋਸਾ ਦਿਵਾਇਆ ਕਿ ਕਾਂਗਰਸ ਪਾਰਟੀ ਉਨ੍ਹਾਂ ਦੀ ਇੱਜ਼ਤ, ਹੱਕਾਂ ਅਤੇ ਇਨਸਾਫ਼ ਦੀ ਲੜਾਈ ਵਿੱਚ ਪੂਰੀ ਮਜ਼ਬੂਤੀ ਨਾਲ ਉਨ੍ਹਾਂ ਦੇ ਨਾਲ ਖੜ੍ਹੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸ਼ਗਨ ਇਕੱਠਾ ਕਰਨ ਨੂੰ ਲੈ ਕੇ ਵਿਵਾਦ ਕਪੂਰਥਲਾ ਵਿੱਚ ਦੋ ਟਰਾਂਸਜੈਂਡਰ ਸਮੂਹਾਂ ਵਿਚਕਾਰ ਝੜਪ

ਬਰਨਾਲਾ ਵਿੱਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਨੇ 'ਆਪ' ਦੇ ਮਜ਼ਦੂਰ ਵਿਰੋਧੀ ਚਿਹਰੇ ਨੂੰ ਨੰਗਾ ਕੀਤਾ: ਰਾਜਾ ਵੜਿੰਗ

ਕੂੜਾ-ਕਰਕਟ ਹਟਾਉਣ ਮੁਹਿੰਮ ਦੌਰਾਨ ਪੁਲਿਸ ਵੱਲੋਂ ਸੈਨੀਟੇਸ਼ਨ ਵਰਕਰਾਂ 'ਤੇ ਲਾਠੀਚਾਰਜ ਕਰਨ ਨਾਲ ਬਰਨਾਲਾ ਸ਼ਹਿਰ ਭੜਕਿਆ

ਬਰਨਾਲਾ ਘਟਨਾ 'ਤੇ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਵੱਲੋਂ ਸੂ ਮੋਟੋ ਨੋਟਿਸ, ਪੰਜਾਬ ਸਰਕਾਰ ਤੋਂ 7 ਦਿਨਾਂ ਵਿੱਚ ਰਿਪੋਰਟ ਤਲਬ

ਗੈਂਗਸਟਰਾਂ 'ਤੇ ਵਾਰ ਦਾ 183ਵਾਂ ਦਿਨ: ਪੰਜਾਬ ਪੁਲਿਸ ਵੱਲੋਂ 718 ਥਾਈਂ ਛਾਪੇਮਾਰੀ; 446 ਕਾਬੂ

ETO ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ,ਮਾਨਸੂਨ ਸੀਜ਼ਨ 'ਚ ਸੜਕੀ ਆਵਾਜਾਈ ਨਿਰਵਿਘਨ ਚਲਾਈ ਰੱਖਣ ਦੇ ਦਿੱਤੇ ਨਿਰਦੇਸ਼

ਬਰਿੰਦਰ ਕੁਮਾਰ ਗੋਇਲ ਵੱਲੋਂ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ, 94 ਪਿੰਡਾਂ ਦੇ ਖੇਤੀ ਹੇਠਲੇ ਰਕਬੇ ਨੂੰ ਮਿਲੇਗਾ ਲਾਭ

5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਨੇ ਕੀਤਾ ਗ੍ਰਿਫਤਾਰ

ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ AI ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ

ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ: ਮੋਹਿੰਦਰ ਭਗਤ