Wednesday, September 23, 2026
ਤਾਜਾ ਖਬਰਾਂ
ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗਪੰਜਾਬ ਦੇ 8% ਡੀਏ ਦੇ ਐਲਾਨ ਨੇ ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸਵਾਲ ਖੜ੍ਹੇ ਕੀਤੇ; ਕਰਮਚਾਰੀ ਕਾਨੂੰਨੀ ਨਤੀਜੇ ਤੋਂ ਚਿੰਤਤਗੁਲਜਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਰਨ ਚੁੱਗ, ਇਨਸਾਫ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

Punjab

ਬਰਿੰਦਰ ਕੁਮਾਰ ਗੋਇਲ ਵੱਲੋਂ ਨਹਿਰੀ ਪਟਵਾਰ ਯੂਨੀਅਨ ਨਾਲ ਮੀਟਿੰਗ: ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ

ਪੰਜਾਬ ਨਿਊਜ਼ ਐਕਸਪ੍ਰੈੱਸ | September 23, 2026 06:11 PM

- *ਕਿਹਾ, ਮਾਨ ਸਰਕਾਰ ਸੇਵਾ-ਸਬੰਧੀ ਜਾਇਜ਼ ਮੁੱਦਿਆਂ ਦੇ ਹੱਲ ਲਈ ਵਚਨਬੱਧ*

ਚੰਡੀਗੜ੍ਹ, 23 ਸਤੰਬਰ : ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਜਲ ਸਰੋਤ ਵਿਭਾਗ ਦੀ ਨਹਿਰੀ ਪਟਵਾਰ ਯੂਨੀਅਨ ਨਾਲ ਮੀਟਿੰਗ ਕੀਤੀ ਜਿਸ ਵਿੱਚ ਮੁਲਾਜ਼ਮਾਂ ਦੀਆਂ ਸੇਵਾ-ਸਬੰਧੀ ਮੰਗਾਂ ਅਤੇ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

ਵਿਭਾਗ ਦੇ ਮੁੱਖ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਯੂਨੀਅਨ ਦੇ ਨੁਮਾਇੰਦਿਆਂ ਨੇ ਕੈਬਨਿਟ ਮੰਤਰੀ ਨੂੰ ਨਹਿਰੀ ਪਟਵਾਰੀਆਂ ਵੱਲੋਂ ਡਿਊਟੀ ਨਿਭਾਉਣ ਦੌਰਾਨ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ।

ਜਲ ਸਰੋਤ ਮੰਤਰੀ ਨੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਜਾਇਜ਼ ਤੇ ਵਾਜਬ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕਰਨ ਅਤੇ ਨਿਯਮਾਂ ਤੇ ਸਰਕਾਰੀ ਉਪਬੰਧਾਂ ਅਨੁਸਾਰ ਯੋਗ ਕਾਰਵਾਈ ਕਰਨ ਦਾ ਭਰੋਸਾ ਦਿੱਤਾ।

ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਆਪਣੇ ਕਰਮਚਾਰੀਆਂ ਦੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਵੱਲ ਪੂਰੀ ਤਵੱਜੋ ਦੇ ਰਹੀ ਹੈ ਅਤੇ ਸੇਵਾ-ਸਬੰਧੀ ਜਾਇਜ਼ ਮੁੱਦਿਆਂ ਦੇ ਹੱਲ ਲਈ ਨਿਰਪੱਖ ਅਤੇ ਪਾਰਦਰਸ਼ੀ ਪ੍ਰਣਾਲੀ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਵਫ਼ਦ ਨੂੰ ਮੀਟਿੰਗ ਦੌਰਾਨ ਉਠਾਏ ਗਏ ਮੁੱਦਿਆਂ ਨੂੰ ਲੋੜੀਂਦੀ ਕਾਰਵਾਈ ਲਈ ਸਬੰਧਤ ਅਧਿਕਾਰੀਆਂ ਕੋਲ ਉਠਾਏ ਜਾਣ ਦਾ ਭਰੋਸਾ ਦਿਵਾਇਆ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਵਿੱਚ ਕਰਮਚਾਰੀਆਂ ਦੀ ਅਹਿਮ ਭੂਮਿਕਾ ਹੈ ਅਤੇ ਅਸੀਂ ਕਰਮਚਾਰੀ ਜਥੇਬੰਦੀਆਂ ਨਾਲ ਉਸਾਰੂ ਗੱਲਬਾਤ ਜਾਰੀ ਰੱਖਣ ਲਈ ਵਚਨਬੱਧ ਹਾਂ। ਗੋਇਲ ਨੇ ਕਿਹਾ ਕਿ ਜਾਇਜ਼ ਮੰਗਾਂ 'ਤੇ ਸਾਕਾਰਾਤਮਕ ਢੰਗ ਨਾਲ ਵਿਚਾਰ-ਵਟਾਂਦਰਾ ਜਾਰੀ ਰਹੇਗਾ ਅਤੇ ਜਾਇਜ਼ ਮੰਗਾਂ ਦੇ ਸਮੇਂ ਸਿਰ ਨਿਪਟਾਰੇ ਲਈ ਨਿਯਮਾਂ ਅਤੇ ਵਿੱਤੀ ਤੇ ਪ੍ਰਸ਼ਾਸਨਿਕ ਉਪਬੰਧਾਂ ਦੇ ਦਾਇਰੇ ਵਿੱਚ ਰਹਿੰਦਿਆਂ ਢੁਕਵੇਂ ਕਦਮ ਚੁੱਕੇ ਜਾਣਗੇ।

ਕੈਬਨਿਟ ਮੰਤਰੀ ਅੱਗੇ ਰੱਖੀਆਂ ਗਈਆਂ ਸੱਤ ਪ੍ਰਮੁੱਖ ਮੰਗਾਂ ਵਿੱਚ ਨਹਿਰੀ ਪਟਵਾਰੀਆਂ ਨੂੰ ਟੈਕਨੀਕਲ ਗ੍ਰੇਡ ਦੇਣਾ, ਨਹਿਰੀ ਪਟਵਾਰੀਆਂ ਵਿਰੁੱਧ ਪ੍ਰਾਪਤ ਸ਼ਿਕਾਇਤਾਂ 'ਤੇ ਨਿਰਪੱਖ ਜਾਂਚ ਉਪਰੰਤ ਹੀ ਕਾਰਵਾਈ ਕਰਨਾ, ਨਹਿਰੀ ਪਟਵਾਰੀਆ ਤੋਂ ਸਹਾਇਕ ਮਾਲ ਕਲਰਕ (ਏ.ਆਰ.ਸੀ.) ਦੀਆਂ ਤਰੱਕੀਆਂ ਜਲਦ ਤੋਂ ਜਲਦ ਕਰਨਾ, ਨਹਿਰੀ ਪਟਵਾਰੀਆਂ ਦੀਆਂ ਬਦਲੀਆਂ ਆਪਣੇ ਘਰਾਂ ਨੇੜੇ ਕਰਨਾ, ਨਹਿਰੀ ਪਟਵਾਰੀਆਂ ਦੀਆਂ ਖਾਲੀ ਆਸਾਮੀਆਂ ਤੁਰੰਤ ਭਰਨਾ, ਸਹਾਇਕ ਮਾਲ ਕਲਰਕ (ਏ.ਆਰ.ਸੀ.) ਦੀਆਂ ਆਸਾਮੀਆਂ ਵਧਾਉਣਾ ਅਤੇ ਨਹਿਰੀ ਪਟਵਾਰੀਆਂ ਦੀਆਂ ਸੇਵਾ-ਸਬੰਧੀ ਲੰਬਤ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨਾ ਸ਼ਾਮਲ ਹੈ।

ਕੈਬਨਿਟ ਮੰਤਰੀ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ ਅਤੇ ਲਾਗੂ ਨਿਯਮਾਂ ਤੇ ਪ੍ਰਕਿਰਿਆਵਾਂ ਅਨੁਸਾਰ ਜਾਇਜ਼ ਮੁੱਦਿਆਂ ਦਾ ਹੱਲ ਕੀਤਾ ਜਾਵੇਗਾ।

ਮੀਟਿੰਗ ਦੌਰਾਨ ਮੁੱਖ ਇੰਜੀਨੀਅਰ (ਨਹਿਰਾਂ) ਸ਼ੇਰ ਸਿੰਘ, ਹੋਰ ਸੀਨੀਅਰ ਅਧਿਕਾਰੀ ਅਤੇ ਨਹਿਰੀ ਪਟਵਾਰ ਯੂਨੀਅਨ ਦੇ ਨੁਮਾਇੰਦੇ ਸ਼ਾਮਲ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਟਕਸਾਲੀ ਅਕਾਲੀ ਆਗੂ ਰਣਤੇਜ ਸਿੰਘ ਪੋਵਾਰ 'ਆਪ' ਵਿੱਚ ਸ਼ਾਮਲ

ਚੋਣ ਕਮਿਸ਼ਨ ਨੇ ਅੰਦਰੂਨੀ ਟਿੱਪਣੀਆਂ ਅਤੇ ਫੈਸਲਾ ਪ੍ਰਕਿਰਿਆ ਬਾਰੇ ਦਿੱਤਾ ਸਪੱਸ਼ਟੀਕਰਨ

ਸੜਕਾਂ ਤੋਂ ਪਰਿਵਾਰ ਦੀ ਛਾਂ ਤੱਕ: ਪੰਜਾਬ ਸਰਕਾਰ ਨੇ ਬੱਚੀ ਨੂੰ ਦਿੱਤਾ ਨਵਾਂ ਜੀਵਨ

ਮਾਨ ਸਰਕਾਰ ਜਲਦ ਸ਼ੁਰੂ ਕਰੇਗੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ, ਛੇਤੀ ਹੀ ਮੰਗੀਆਂ ਜਾਣਗੀਆਂ ਅਰਜ਼ੀਆਂ

ਮਾਨ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦੀ ਸੌਗਾਤ, DA ਦਾ ਅੱਠ ਫੀਸਦੀ ਵਾਧਾ ਸਤੰਬਰ ਦੀ ਤਨਖਾਹ ਨਾਲ ਮਿਲੇਗਾ

ਹਰਚੰਦ ਬਰਸਟ ਵੱਲੋਂ ਕਿਸਾਨ ਭਵਨ, ਚੰਡੀਗੜ੍ਹ ਵਿਖੇ ਨਵੇਂ ਕੈਫੇਟੇਰੀਆ “ਕੌਫੀਆ” ਦਾ ਉਦਘਾਟਨ

ਝਿੰਜਰ ਨੇ ਮਨਘੜਤ ਦੋਸ਼ਾਂ ਨੂੰ ਲੈ ਕੇ 'ਆਪ' 'ਤੇ ਕੀਤਾ ਤਿੱਖਾ ਹਮਲਾ, ਸੀ.ਬੀ.ਆਈ. ਜਾਂਚ ਦੀ ਕੀਤੀ ਮੰਗ

AAP ਵਿਧਾਇਕ ਤੇ ਸਾਬਕਾ ਮੰਤਰੀ ਵਿਚਾਲੇ ਤਕਰਾਰ, ਹਾਜ਼ਰੀ ਰਜਿਸਟਰ ਬਣਿਆ ਵਿਵਾਦ ਦਾ ਕਾਰਨ

ਖ਼ਾਲਸਾ ਮਾਰਚ ’ਚ ਲੱਖਾਂ ਸੰਗਤਾਂ ਦੀ ਸ਼ਮੂਲੀਅਤ ਨੇ ਪੰਥ ਦੀ ਤਾਕਤ ਅਤੇ ਗੁਰੂ ਪ੍ਰਤੀ ਸਮਰਪਣ ਦਾ ਕੀਤਾ ਪ੍ਰਗਟਾਵਾ - ਜਥੇਦਾਰ ਗੜਗੱਜ

ਸਾਬਕਾ ED ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਤੇ ਸਾਬਕਾ DSP ਸੇਖੋਂ ‘ਵਾਰਿਸ ਪੰਜਾਬ ਦੇ’ ’ਚ ਸ਼ਾਮਲ