Thursday, July 09, 2026
ਤਾਜਾ ਖਬਰਾਂ
ਸਤਲੁਜ ਨੂੰ ਲੈ ਕੇ ਭਾਜਪਾ ਵੰਡੀ ਹੋਈ ਹੈ: ਬਿੱਟੂ ਨੇ ਸਤਲੁਜ ਮਾਮਲੇ 'ਤੇ ਪੰਜਾਬ ਭਾਜਪਾ ਮੁਖੀ ਦਾ ਵਿਰੋਧ ਕੀਤਾਬਿੱਟੂ ਨੇ ਸਤਲੁਜ 'ਤੇ ਦਿਲਜੀਤ ਦੋਸਾਂਝ ਦੀ ਨਿੰਦਾ ਕੀਤੀ, ਦੋਸ਼ ਲਗਾਇਆ ਕਿ ਫਿਲਮ ਪੰਜਾਬ ਅੱਤਵਾਦ ਦੇ ਇੱਕ-ਪਾਸੜ ਬਿਰਤਾਂਤ ਨੂੰ ਉਤਸ਼ਾਹਿਤ ਕਰਦੀ ਹੈਖਾਲੜਾ ਤੋਂ ਪਰੇ: ਵਕੀਲ ਕੁਲਵੰਤ ਸਿੰਘ ਦੀ ਭੁੱਲੀ ਹੋਈ ਕਹਾਣੀ, ਉਸਦੇ ਪਰਿਵਾਰ ਦੀ ਹੱਤਿਆ ਅਤੇ ਐਸਐਸਪੀ ਅਜੀਤ ਸਿੰਘ ਸੰਧੂ ਦਾ ਪਰਛਾਵਾਂਸਿਰਫ਼ ਖਾਲੜਾ ਹੀ ਨਹੀਂ, ਬੰਡਾਲਾ ਕੇਸ ਨੇ ਪੰਜਾਬ ਦੇ ਖਾੜਕੂ ਯੁੱਗ ਦੇ ਕਥਿਤ ਫਰਜ਼ੀ ਮੁਕਾਬਲੇ ਨੈੱਟਵਰਕ ਦਾ ਪਰਦਾਫਾਸ਼ ਕੀਤਾ'ਸਤਲੁਜ' ਨੇ ਖਾਲੜਾ ਕਤਲ ਦੀ ਜਾਂਚ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾ, ਇਸ ਮਾਮਲੇ ਦਾ ਪਰਦਾ ਫਾਸ਼ ਕਰਨ ਵਾਲੇ ਪੱਤਰਕਾਰ ਨੇ ਆਪਣੇ ਕਰੀਅਰ ਦੇ ਸਭ ਤੋਂ ਵੱਡੇ ਮੌਕੇ ਨੂੰ ਯਾਦ ਕੀਤਾ'ਪੰਜਾਬ 95' ਆਖਰਕਾਰ OTT 'ਤੇ 'ਸਤਲੁਜ' ਦੇ ਰੂਪ ਵਿੱਚ ਦਰਸ਼ਕਾਂ ਤੱਕ ਹੁੰਚ ਗਈ, ਜਸਵੰਤ ਸਿੰਘ ਖਾਲੜਾ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾ

Punjab

ਬਾਗਬਾਨੀ ਨੂੰ ਪ੍ਰਫੁੱਲਤ ਕਰਨ ਲਈ ਜਲਦ ਸ਼ੁਰੂ ਹੋਵੇਗਾ 1300 ਕਰੋੜ ਰੁਪਏ ਦਾ ਜਾਇਕਾ ਪ੍ਰੋਜੈਕਟ: ਮੋਹਿੰਦਰ ਭਗਤ

ਪੰਜਾਬ ਨਿਊਜ਼ ਐਕਸਪ੍ਰੈੱਸ | July 09, 2026 07:05 PM

- *ਪੰਜਾਬ ਬਾਗਬਾਨੀ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉਭਰੇਗਾ*
- *ਬੁਨਿਆਦੀ ਢਾਂਚਾ ਫੰਡ ਸਕੀਮ ਅਧੀਨ 28, 195 ਪ੍ਰੋਜੈਕਟਾਂ ਨੂੰ ਮਿਲੀ ਮਨਜ਼ੂਰੀ*
- *ਮਾਨ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਸਦਕਾ ਸੂਬੇ ਦੇ ਨੌਜਵਾਨ ਵਿਦੇਸ਼ਾਂ ਦੀ ਬਜਾਏ ਬਾਗਬਾਨੀ ਦੇ ਕਿੱਤੇ ਵੱਲ ਹੋ ਰਹੇ ਪ੍ਰੇਰਿਤ*
- *ਕਿਸਾਨ-ਪੱਖੀ ਨੀਤੀਆਂ ਦੇ ਮਿਲੇ ਸਾਰਥਕ ਨਤੀਜੇ, ਬਾਗਬਾਨੀ ਹੇਠ ਰਕਬਾ ਵੱਧ ਕੇ 5.21 ਲੱਖ ਹੈਕਟੇਅਰ ਹੋਇਆ*

ਚੰਡੀਗੜ੍ਹ, 9 ਜੁਲਾਈ: ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਬਾਗਬਾਨੀ ਖੇਤਰ ਵਿੱਚ ਸੂਬਾ ਸਰਕਾਰ ਵੱਲੋਂ ਹਾਸਲ ਕੀਤੀਆਂ ਮਹੱਤਵਪੂਰਨ ਪ੍ਰਾਪਤੀਆਂ ਸਬੰਧੀ ਇੱਕ ਅਹਿਮ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਾਗਬਾਨੀ ਖੇਤਰ ਨੂੰ ਹੋਰ ਪ੍ਰਫੁੱਲਤ ਕਰਨ ਅਤੇ ਆਧੁਨਿਕ ਬਣਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।

ਮੋਹਿੰਦਰ ਭਗਤ ਨੇ ਕਿਹਾ ਕਿ ਸੂਬੇ ਵਿੱਚ ਬਾਗਬਾਨੀ ਖੇਤਰ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਜਾਪਾਨ ਇੰਟਰਨੈਸ਼ਨਲ ਕੋਆਪ੍ਰੇਸ਼ਨ ਏਜੰਸੀ (ਜੀਕਾ) ਦੇ ਸਹਿਯੋਗ ਨਾਲ ਲਗਭਗ 1300 ਕਰੋੜ ਰੁਪਏ ਦਾ ਪ੍ਰੋਜੈਕਟ ਜਲਦ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦਾ ਮੁੱਖ ਉਦੇਸ਼ ਪੰਜਾਬ ਵਿੱਚ ਮੌਸਮੀ ਤਬਦੀਲੀਆਂ ਦੇ ਅਨੁਕੂਲ ਅਤੇ ਉੱਚ ਮੁੱਲ ਵਾਲੀਆਂ ਬਾਗਬਾਨੀ ਫਸਲਾਂ ਨੂੰ ਉਤਸ਼ਾਹਿਤ ਕਰਨਾ ਹੈ।

ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਆਧੁਨਿਕ ਤਕਨੀਕਾਂ ਨੂੰ ਪ੍ਰੋਤਸਾਹਨ ਮਿਲੇਗਾ, ਉੱਚ ਗੁਣਵੱਤਾ ਵਾਲੀ ਪੌਦ ਸਮੱਗਰੀ ਉਪਲਬਧ ਹੋਵੇਗੀ, ਬਾਗਬਾਨੀ ਦਾ ਬੁਨਿਆਦੀ ਢਾਂਚਾ ਮਜ਼ਬੂਤ ਹੋਵੇਗਾ, ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ ਅਤੇ ਬਾਗਬਾਨੀ ਖੇਤਰ ਨੂੰ ਨਵੀਂ ਰਫ਼ਤਾਰ ਮਿਲੇਗੀ।

ਬਾਗਬਾਨੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਾਗਬਾਨੀ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਕਿਸਾਨ-ਪੱਖੀ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਕਿਸਾਨਾਂ ਅਤੇ ਨੌਜਵਾਨਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਯਤਨਾਂ ਦੇ ਸਿੱਟੇ ਵਜੋਂ ਹੁਣ ਸੂਬੇ ਦੇ ਨੌਜਵਾਨ ਵਿਦੇਸ਼ ਜਾਣ ਦੀ ਦੌੜ ਛੱਡ ਕੇ ਬਾਗਬਾਨੀ ਨੂੰ ਰੁਜ਼ਗਾਰ ਵਜੋਂ ਅਪਣਾ ਰਹੇ ਹਨ।

ਮੰਤਰੀ ਨੇ ਦੱਸਿਆ ਕਿ ਸਾਲ 2022 ਤੋਂ ਹੁਣ ਤੱਕ ਬੁਨਿਆਦੀ ਢਾਂਚਾ ਫੰਡ ਸਕੀਮ (ਏਆਈਐਫ) ਅਧੀਨ 28, 195 ਪ੍ਰੋਜੈਕਟਾਂ ਨੂੰ ਮਨਜ਼ੂਰੀ ਮਿਲੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਅਧੀਨ ਕਿਸਾਨਾਂ ਨੂੰ ਵੱਖ-ਵੱਖ ਵਿੱਤੀ ਸੰਸਥਾਵਾਂ ਵੱਲੋਂ ਲਗਭਗ 6, 729 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ ਹੈ। ਉਨ੍ਹਾਂ ਦੱਸਿਆ ਕਿ ਛੋਟੇ ਅਤੇ ਮੱਧਮ ਵਰਗ ਦੇ ਕਿਸਾਨਾਂ ਲਈ ਇਹ ਸਕੀਮ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇਸ ਸਕੀਮ ਤਹਿਤ ਦੇਸ਼ ਵਿੱਚ ਸਭ ਤੋਂ ਵੱਧ ਮਨਜ਼ੂਰ ਕੀਤੇ ਪ੍ਰੋਜੈਕਟਾਂ ਵਾਲਾ ਸੂਬਾ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਕਿਸਾਨ-ਪੱਖੀ ਨੀਤੀਆਂ ਅਤੇ ਬਾਗਬਾਨੀ ਨੂੰ ਦਿੱਤੇ ਜਾ ਰਹੇ ਵਿਸ਼ੇਸ਼ ਉਤਸ਼ਾਹ ਸਦਕਾ ਸੂਬੇ ਵਿੱਚ ਬਾਗਬਾਨੀ ਹੇਠ ਰਕਬਾ ਵੱਧ ਕੇ 5.21 ਲੱਖ ਹੈਕਟੇਅਰ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਬਾਗਬਾਨੀ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉਭਰੇਗਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਬਰਿੰਦਰ ਕੁਮਾਰ ਗੋਇਲ ਵੱਲੋਂ ਸਸਰਾਲੀ ਕਾਲੋਨੀ ਵਿਖੇ ਸਤਲੁਜ ਧੁੱਸੀ ਬੰਨ੍ਹ ਦੇ ਕਾਰਜਾਂ ਦਾ ਜਾਇਜ਼ਾ

ਗੈਂਗਸਟਰਾਂ 'ਤੇ ਵਾਰ ਦਾ 170ਵਾਂ ਦਿਨ: ਪੰਜਾਬ ਪੁਲਿਸ ਵੱਲੋਂ 597 ਥਾਈਂ ਛਾਪੇਮਾਰੀ; 323 ਕਾਬੂ

ਗੁਰਮੀਤ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਦੋ ਦਿਨਾਂ SIR ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

ਪਟਿਆਲਾ ਵਿੱਚ ਪੂਰੇ ਪਰਿਵਾਰ ਨੇ ਜ਼ਹਿਰ ਖਾਧਾ: ਪਿਓ-ਧੀ ਦੀ ਮੌਤ

ਪੰਜਾਬੀ ਨੌਜਵਾਨ ਦੀ ਲੰਡਨ ਵਿੱਚ ਸ਼ੱਕੀ ਹਾਲਾਤਾਂ ਵਿੱਚ ਮੌਤ: ਘਰ ਚੱਲ ਰਹੀਆਂ ਸੀ ਵਿਆਹ ਦੀਆਂ ਤਿਆਰੀਆਂ

ਵੱਡੀ ਖ਼ਬਰ: ਮਾਨ ਸਰਕਾਰ ਨੇ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ

ਵੱਡੀ ਖ਼ਬਰ: ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

‘ਮੁੱਖ ਮੰਤਰੀ ਸਿਹਤ ਯੋਜਨਾ’: 6 ਮਹੀਨਿਆਂ 'ਚ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ