Wednesday, July 22, 2026

Punjab

ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ: ਮੋਹਿੰਦਰ ਭਗਤ

ਪੰਜਾਬ ਨਿਊਜ਼ ਐਕਸਪ੍ਰੈੱਸ | July 22, 2026 06:12 PM

- *ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਅਤੇ ਉਹਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ*

ਚੰਡੀਗੜ੍ਹ, 22 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਾਗਬਾਨੀ ਨੂੰ ਲਾਹੇਵੰਦ ਕਿੱਤਾ ਬਣਾਉਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਕੈਬਿਨਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਬਾਗਬਾਨੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਵਿਭਾਗ ਦੇ ਕੰਮਕਾਜ ਦੀ ਪ੍ਰਗਤੀ ਬਾਰੇ ਸਮੀਖਿਆ ਮੀਟਿੰਗ ਕੀਤੀ।

ਇਸ ਸਮੀਖਿਆ ਮੀਟਿੰਗ ਦੌਰਾਨ ਬਾਗਬਾਨੀ ਵਿਭਾਗ ਦੇ ਵਧੀਕ ਸਕੱਤਰ ਸ੍ਰੀ ਲਤੀਫ ਅਹਿਮਦ ਅਤੇ ਡਾਇਰੈਕਟਰ ਸ੍ਰੀ ਮਨੀਸ਼ ਕੁਮਾਰ ਵੱਲੋਂ ਵਿਭਾਗ ਦੇ ਪ੍ਰਸ਼ਾਸਨਿਕ ਮਾਮਲਿਆਂ, ਬਜਟ, ਕਿਸਾਨ ਪੱਖੀ ਸਬਸਿਡੀ ਸਕੀਮਾਂ, ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਅਤੇ ਹੋਰ ਮਹੱਤਵਪੂਰਨ ਮੁੱਦਿਆਂ ਬਾਰੇ ਵਿਸਥਾਰ ਨਾਲ ਬਾਗਬਾਨੀ ਮੰਤਰੀ ਨੂੰ ਜਾਣੂ ਕਰਵਾਇਆ ਗਿਆ।

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਬਾਗਬਾਨੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਯੋਗ ਕਿਸਾਨਾਂ ਤੱਕ ਪਾਰਦਰਸ਼ੀ ਅਤੇ ਸਮੇਂ ਸਿਰ ਪਹੁੰਚਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਖੇਤਰੀ ਪੱਧਰ 'ਤੇ ਕਿਸਾਨਾਂ ਨਾਲ ਸਿੱਧਾ ਸੰਪਰਕ ਕਰਨ ਤਾਂ ਜੋ ਉਹ ਸਰਕਾਰੀ ਸਕੀਮਾਂ ਬਾਰੇ ਜਾਗਰੂਕ ਹੋਣ ਅਤੇ ਵੱਧ ਤੋਂ ਵੱਧ ਕਿਸਾਨ ਇਨ੍ਹਾਂ ਸਕੀਮਾਂ ਦਾ ਲਾਭ ਲੈ ਸਕਣ।

Have something to say? Post your comment

google.com, pub-6021921192250288, DIRECT, f08c47fec0942fa0

Punjab

5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਨੇ ਕੀਤਾ ਗ੍ਰਿਫਤਾਰ

ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ AI ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ

SIR-2026: CEO ਪੰਜਾਬ ਵੱਲੋਂ ਘਰੋਂ-ਘਰੀਂ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ EROs ਦਾ ਸਨਮਾਨ

ਸਪੀਕਰ ਕੁਲਤਾਰ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ

ਸੁਚੇਤਕ ਰੰਗਮੰਚ ਨੇ ‘ਵਕਤ ਤੈਨੂੰ ਸਲਾਮ ਹੈ’ ਨਾਟਕ ਨਾਲ ਟੈਗੋਰ ਥੀਏਟਰ ਵਿਖੇ ਰੰਗ ਬੰਨ੍ਹਿਆ

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’: 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਮਿਲ ਰਿਹਾ ਸਨਮਾਨ ਅਤੇ ਆਰਥਿਕ ਸਹਾਰਾ

ਪੰਜਾਬ ਸਰਕਾਰ ਵੱਲੋਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ

ਨਾਬਾਲਗਾਂ ਵੱਲੋਂ ਗੱਡੀ ਚਲਾਉਣ ਅਤੇ ਖਤਰਨਾਕ ਡਰਾਈਵਿੰਗ ਵਿਰੁੱਧ ਜ਼ੀਰੋ ਟਾਲਰੈਂਸ: ਹਰਪਾਲ ਚੀਮਾ

ਐਸਐਮਐਲ ਮਹਿੰਦਰਾ ਕੰਪਨੀ ਦਾ ਵਫ਼ਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਇਆ ਨਤਮਸਤਕ

ਮੋਦੀ ਸਰਕਾਰ ਪੇਪਰ ਲੀਕ ਮਾਮਲੇ ਵਿੱਚ ਇਨਸਾਫ਼ ਮੰਗ ਰਹੇ ਨੌਜਵਾਨਾਂ 'ਤੇ ਲਾਠੀਚਾਰਜ ਕਰਕੇ ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ: CM ਮਾਨ