Tuesday, July 14, 2026
ਤਾਜਾ ਖਬਰਾਂ
ਪੰਜਾਬ ਕਾਂਗਰਸ ਵਿੱਚ ਬਗਾਵਤ ਹੋਰ ਤੇਜ਼; 92 ਹਲਕਿਆਂ ਦੇ ਆਗੂ ਰਾਜਾ ਵੜਿੰਗ ਨੂੰ ਹਟਾਉਣ ਦੀ ਮੰਗ ਕਰ ਰਹੇ ਹਨਖਾਲੜਾ ਮਾਮਲਾ: ਪੰਜਾਬ 'ਆਪ' ਨੇ ਦੋਸ਼ੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੇ ਦੋਸ਼ਾਂ ਨੂੰ ਖਾਰਜ ਕੀਤਾਜਸਵੰਤ ਸਿੰਘ ਖਾਲੜਾ ਦੇ ਅਗਵਾ ਅਤੇ ਕਤਲ ਕੇਸ ਵਿੱਚ ਦੋਸ਼ੀ ਸਾਬਕਾ ਡੀਐਸਪੀ ਜਸਪਾਲ ਸਿੰਘ ਤਿੰਨ ਸਾਲਾਂ ਤੋਂ ਵੱਧ ਸਮੇਂ ਤੋਂ ਫਰਾਰਸਤਲੁਜ ਨੂੰ ਲੈ ਕੇ ਭਾਜਪਾ ਵੰਡੀ ਹੋਈ ਹੈ: ਬਿੱਟੂ ਨੇ ਸਤਲੁਜ ਮਾਮਲੇ 'ਤੇ ਪੰਜਾਬ ਭਾਜਪਾ ਮੁਖੀ ਦਾ ਵਿਰੋਧ ਕੀਤਾਬਿੱਟੂ ਨੇ ਸਤਲੁਜ 'ਤੇ ਦਿਲਜੀਤ ਦੋਸਾਂਝ ਦੀ ਨਿੰਦਾ ਕੀਤੀ, ਦੋਸ਼ ਲਗਾਇਆ ਕਿ ਫਿਲਮ ਪੰਜਾਬ ਅੱਤਵਾਦ ਦੇ ਇੱਕ-ਪਾਸੜ ਬਿਰਤਾਂਤ ਨੂੰ ਉਤਸ਼ਾਹਿਤ ਕਰਦੀ ਹੈਖਾਲੜਾ ਤੋਂ ਪਰੇ: ਵਕੀਲ ਕੁਲਵੰਤ ਸਿੰਘ ਦੀ ਭੁੱਲੀ ਹੋਈ ਕਹਾਣੀ, ਉਸਦੇ ਪਰਿਵਾਰ ਦੀ ਹੱਤਿਆ ਅਤੇ ਐਸਐਸਪੀ ਅਜੀਤ ਸਿੰਘ ਸੰਧੂ ਦਾ ਪਰਛਾਵਾਂ

Punjab

ਬਾਗ਼ਬਾਨੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਪੂਰਾ ਸਹਿਯੋਗ ਦਿੱਤਾ ਜਾ ਰਿਹਾ: ਮੋਹਿੰਦਰ ਭਗਤ

ਪੰਜਾਬ ਨਿਊਜ਼ ਐਕਸਪ੍ਰੈੱਸ | July 14, 2026 06:33 PM

* ਮਾਨ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਨ੍ਹਾਂ ਦੀ ਭਲਾਈ ਲਈ ਵਚਨਬੱਧ

ਚੰਡੀਗੜ੍ਹ, ਜੁਲਾਈ 14: ਪੰਜਾਬ ਦੇ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਹੁਲਾਰਾ ਦੇਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਦਾ ਲਾਭ ਦੇਣ ਦੇ ਨਾਲ-ਨਾਲ ਆਧੁਨਿਕ ਬਾਗ਼ਬਾਨੀ ਤਕਨੀਕਾਂ ਸਬੰਧੀ ਤਕਨੀਕੀ ਜਾਣਕਾਰੀ ਅਤੇ ਸੇਧ ਵੀ ਦਿੱਤੀ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੋਹਿੰਦਰ ਭਗਤ ਨੇ ਦੱਸਿਆ ਕਿ ਬਾਗ਼ਬਾਨੀ ਵਿਭਾਗ ਵੱਲੋਂ ਕਿਸਾਨਾਂ ਨੂੰ ਮਿਆਰੀ ਬੀਜ ਅਤੇ ਪੌਦ ਸਮੱਗਰੀ, ਤਕਨੀਕੀ ਸਲਾਹ ਅਤੇ ਆਧੁਨਿਕ ਕਾਸ਼ਤ ਤਕਨੀਕਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਹਰ ਪੱਧਰ 'ਤੇ ਲੋੜੀਂਦਾ ਸਹਿਯੋਗ ਦੇ ਰਹੀ ਹੈ ਤਾਂ ਜੋ ਬਾਗ਼ਬਾਨੀ ਨੂੰ ਹੋਰ ਲਾਹੇਵੰਦ ਕਿੱਤਾ ਬਣਾਇਆ ਜਾ ਸਕੇ।

ਉਨ੍ਹਾ ਕਿਹਾ ਕਿ ਸੂਬਾ ਸਰਕਾਰ ਦੀਆਂ ਕਿਸਾਨ ਪੱਖੀ ਨੀਤੀਆਂ ਅਤੇ ਵਿਭਾਗ ਵੱਲੋਂ ਦਿੱਤੀ ਜਾ ਰਹੀ ਤਕਨੀਕੀ ਸੇਧ ਕਿਸਾਨਾਂ ਨੂੰ ਰਵਾਇਤੀ ਫ਼ਸਲੀ ਚੱਕਰ ਵਿੱਚੋਂ ਬਾਹਰ ਕੱਢ ਕੇ ਵੱਧ ਮੁੱਲ ਵਾਲੀਆਂ ਬਾਗ਼ਬਾਨੀ ਫ਼ਸਲਾਂ ਦੀ ਕਾਸ਼ਤ ਵੱਲ ਪ੍ਰੇਰਿਤ ਕਰ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਫਲਾਂ, ਸਬਜ਼ੀਆਂ ਅਤੇ ਹੋਰ ਉੱਚ ਮੁੱਲ ਵਾਲੀਆਂ ਫ਼ਸਲਾਂ ਦੀ ਕਾਸ਼ਤ ਕਿਸਾਨਾਂ ਲਈ ਵਧੇਰੇ ਲਾਹੇਵੰਦ ਸਾਬਤ ਹੋ ਰਹੀ ਹੈ। ਇਸ ਦੇ ਨਾਲ ਹੀ ਪੋਸਟ-ਹਾਰਵੈਸਟ ਮੈਨੇਜਮੈਂਟ, ਕੋਲਡ ਚੇਨ, ਪੈਕਹਾਊਸ ਅਤੇ ਪ੍ਰੋਸੈਸਿੰਗ ਸਹੂਲਤਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਵਧੀਆ ਮੁੱਲ ਮਿਲ ਸਕੇ। ਉਨ੍ਹਾਂ ਕਿਹਾ ਕਿ ਬਾਗ਼ਬਾਨੀ ਖੇਤਰ ਨੂੰ ਹੋਰ ਮਜ਼ਬੂਤ ਕਰਕੇ ਸੂਬੇ ਦੀ ਖੇਤੀਬਾੜੀ ਨੂੰ ਨਵੀਆਂ ਉਚਾਈਆਂ 'ਤੇ ਲਿਜਾਣ ਲਈ ਯਤਨ ਲਗਾਤਾਰ ਜਾਰੀ ਰਹਿਣਗੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਮਾਨ ਸਰਕਾਰ ਸਿੰਚਾਈ ਲਈ 100 ਫ਼ੀਸਦੀ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਏਗੀ: ਬਰਿੰਦਰ ਕੁਮਾਰ ਗੋਇਲ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ, ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦਾ ਸੰਕਲਪ ਹੋਇਆ ਹੋਰ ਮਜ਼ਬੂਤ: ਡਾ. ਬਲਬੀਰ ਸਿੰਘ

ਅੰਮ੍ਰਿਤਸਰ ਵਿੱਚ 30 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ 8,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਮਾਨ ਸਰਕਾਰ ਵਿਆਪਕ ਪੱਧਰ 'ਤੇ ਮਨਾ ਰਹੀ ਹੈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ

ਹਰਪਾਲ ਚੀਮਾ ਵੱਲੋਂ ਜਾਇਜ਼ ਮੰਗਾਂ ਦੇ ਹੱਲ ਲਈ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਵਿਜੀਲੈਂਸ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ

‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ

ਵਿਜੀਲੈਂਸ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ