Wednesday, August 19, 2026

Punjab

ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਕਿਸਾਨਾਂ ਨੂੰ ਵਧੇਰੇ ਮੁਨਾਫ਼ੇ ਲਈ ਫ਼ਸਲੀ ਵਿਭਿੰਨਤਾ ਅਪਣਾਉਣ ਦੀ ਅਪੀਲ

ਪੰਜਾਬ ਨਿਊਜ਼ ਐਕਸਪ੍ਰੈੱਸ | August 19, 2026 06:29 PM

*ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ*

ਚੰਡੀਗੜ੍ਹ, 19 ਅਗਸਤ: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸੂਬੇ ਦੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਅਤੇ ਵਧੇਰੇ ਮੁਨਾਫ਼ੇ ਵਾਲੀਆਂ ਬਾਗ਼ਬਾਨੀ ਫ਼ਸਲਾਂ ਦੀ ਕਾਸ਼ਤ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਫ਼ਸਲੀ ਵਿਭਿੰਨਤਾ ਕਿਸਾਨਾਂ ਦੀ ਆਮਦਨ ਵਧਾਉਣ ਦੇ ਨਾਲ-ਨਾਲ ਬਾਗ਼ਬਾਨੀ ਨੂੰ ਹੋਰ ਟਿਕਾਊ ਅਤੇ ਲਾਹੇਵੰਦ ਬਣਾਉਣ ਲਈ ਵੀ ਅਹਿਮ ਹੈ।

ਸ੍ਰੀ ਭਗਤ ਨੇ ਕਿਹਾ ਕਿ ਫਲਾਂ, ਸਬਜ਼ੀਆਂ ਅਤੇ ਫੁੱਲਾਂ ਦੀ ਕਾਸ਼ਤ, ਖੁੰਬਾਂ ਦੀ ਪੈਦਾਵਾਰ ਅਤੇ ਹੋਰ ਉੱਚ ਮੁੱਲ ਵਾਲੀਆਂ ਬਾਗ਼ਬਾਨੀ ਫ਼ਸਲਾਂ ਨੂੰ ਅਪਣਾਉਣ ਨਾਲ ਕਿਸਾਨਾਂ ਲਈ ਆਮਦਨ ਦੇ ਨਵੇਂ ਅਤੇ ਵਧੇਰੇ ਲਾਹੇਵੰਦ ਮੌਕੇ ਪੈਦਾ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀ ਦੀ ਮੰਗ, ਆਪਣੀ ਜ਼ਮੀਨ ਦੀ ਸਮਰੱਥਾ ਅਤੇ ਸਥਾਨਕ ਮੌਸਮੀ ਹਾਲਾਤਾਂ ਨੂੰ ਧਿਆਨ ਵਿੱਚ ਰੱਖਦਿਆਂ ਫ਼ਸਲੀ ਵਿਭਿੰਨਤਾ ਵੱਲ ਜਾਣਾ ਚਾਹੀਦਾ ਹੈ।

ਬਾਗ਼ਬਾਨੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਾਗ਼ਬਾਨੀ ਖੇਤਰ ਨੂੰ ਮਜ਼ਬੂਤ ਕਰਨ ਲਈ ਆਧੁਨਿਕ ਤਕਨਾਲੋਜੀ, ਕੁਸ਼ਲ ਸਿੰਚਾਈ ਪ੍ਰਣਾਲੀਆਂ, ਸੁਰੱਖਿਅਤ ਖੇਤੀ, ਵਾਢੀ ਉਪਰੰਤ ਪ੍ਰਬੰਧਨ, ਕੋਲਡ-ਚੇਨ ਬੁਨਿਆਦੀ ਢਾਂਚੇ ਅਤੇ ਵੈਲਿਊ ਐਡੀਸ਼ਨ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਨ੍ਹਾਂ ਪਹਿਲਕਦਮੀਆਂ ਦਾ ਉਦੇਸ਼ ਕਿਸਾਨਾਂ ਨੂੰ ਉਤਪਾਦਨ ਤੋਂ ਲੈ ਕੇ ਮੰਡੀਕਰਨ ਤੱਕ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਹੈ।

ਉਨ੍ਹਾਂ ਕਿਹਾ ਕਿ ਕਿਸਾਨ ਬਾਗ਼ਬਾਨੀ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਦਾ ਲਾਭ ਲੈਣ ਲਈ ਆਪਣੇ ਜ਼ਿਲ੍ਹੇ ਦੇ ਨਜ਼ਦੀਕੀ ਬਾਗ਼ਬਾਨੀ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਆਈ.ਕੇ.ਜੀ ਪੀ.ਟੀ.ਯੂ ਵੱਲੋਂ ਉਦਯੋਗ-ਅਕਾਦਮਿਕ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਆਈ.ਸੀ.ਟੀ ਅਕਾਦਮੀ ਨਾਲ ਐਮ.ਓ.ਯੂ ਤੇ ਹਸਤਾਖ਼ਰ

ਵਿਸ਼ਵ ਫੋਟੋਗ੍ਰਾਫ਼ੀ ਦਿਵਸ ਮੌਕੇ ਡਾ. ਮਹਿੰਦਰ ਸਿੰਘ ਰੰਧਾਵਾ ਨੂੰ ਕਲਾਤਮਕ ਸ਼ਰਧਾਂਜਲੀ

ਗੈਂਗਸਟਰਾਂ 'ਤੇ ਵਾਰ ਦਾ 211ਵਾਂ ਦਿਨ: ਪੰਜਾਬ ਪੁਲਿਸ ਵੱਲੋਂ 610 ਥਾਈਂ ਛਾਪੇਮਾਰੀ; 344 ਕਾਬੂ

ਦੋ ਸਕੇ ਭਰਾਵਾਂ ਸਮੇਤ ਨੌਂ ਗ੍ਰਿਫ਼ਤਾਰ; 8 ਪਿਸਤੌਲ, 8.5 ਕਿਲੋ ਹੈਰੋਇਨ ਅਤੇ 12.95 ਲੱਖ ਰੁਪਏ ਡਰੱਗ ਮਨੀ ਬਰਾਮਦ

ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ‘ਈ.ਡੀ. ਪਾਰਟੀ’, ਪੰਜਾਬ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਪੁਰਾਣੇ ਜਮਹੂਰੀਅਤ ਵਿਰੋਧੀ ਹਥਕੰਡੇ ਅਪਣਾਏ ਜਾ ਰਹੇ: CM ਮਾਨ

ਟਕਸਾਲੀ ਅਕਾਲੀ ਆਗੂ ਤੇ ਆਲ ਇੰਡੀਆ ਟਾਂਕ ਕਸ਼ੱਤਰੀ ਸਭਾ ਦੇ ਕੌਮੀ ਪ੍ਰਧਾਨ ‘ਆਪ’ 'ਚ ਸ਼ਾਮਲ

ਹਰਪਾਲ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਜਲਦ ਹੱਲ ਦਾ ਦਿੱਤਾ ਭਰੋਸਾ

ਟਰਾਂਸਪੋਰਟ ਵਿਭਾਗ ਨੇ ਡੀ.ਐੱਲ. ਅਤੇ ਆਰ.ਸੀ. ਸੇਵਾਵਾਂ ਵਿੱਚ 99% ਤੋਂ ਵੱਧ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ: ਹਰਪਾਲ ਚੀਮਾ

ਪੰਜਾਬ ਸਰਕਾਰ ਵੱਲੋਂ STPI ਨਾਲ ਸਮਝੌਤਾ ਸਹੀਬੱਧ; ਮੋਹਾਲੀ ਵਿਖੇ ਸਥਾਪਤ ਕੀਤਾ ਜਾਵੇਗਾ "ਨਿਊਰੋਨ 2.0" ਇਨਕਿਊਬੇਸ਼ਨ ਸੈਂਟਰ

ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ ਮੰਤਰੀ ਸਿਹਤ ਯੋਜਨਾ’