Tuesday, September 08, 2026
ਤਾਜਾ ਖਬਰਾਂ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀਜਸਟਿਸ ਮਿਸ਼ਰਾ ਦੀ ਨਿਯੁਕਤੀ: ਮਾਨ ਸਰਕਾਰ ਦੀ ਸੰਵਿਧਾਨਕ ਚੁਣੌਤੀ ਨੇ ਰਾਜਨੀਤਿਕ ਸਵਾਲ ਖੜ੍ਹੇ ਕੀਤੇਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਉਹ ਭੁਪੇਸ਼ ਬਘੇਲ ਦੀ ਥਾਂ ਲੈਣਗੇਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੂੰ ਵੰਡਣ ਦੀ ਕੋਸ਼ਿਸ਼ ਵਿੱਚ ਪੰਜਾਬ ਸਰਕਾਰ ਨੇ ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਗਏ ਮੁਲਾਜ਼ਮਾਂ ਲਈ ਡੀਏ ਵਧਾ ਕੇ 60 ਪ੍ਰਤੀਸ਼ਤ ਕਰਨ ਦਾ ਪ੍ਰਸਤਾਵ ਰੱਖਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਨੌਜਵਾਨ ਨੂੰ ਮਿਲਿਆ ਅਤੇ ਉਸਦੀ ਸਿਹਤ ਬਾਰੇ ਪੁੱਛਿਆ ਹਾਲਤਸੁਖਬੀਰ ਬਾਦਲ ਨੇ ਹਸਪਤਾਲ ਵਿੱਚ ਪੀੜਤ ਮੋਹਨਜੀਤ ਸਿੰਘ ਨੂੰ ਮਿਲ ਕੇ ਪੁਲਿਸ ਦੀ ਬੇਰਹਿਮੀ ਦੀ ਨਿੰਦਾ ਕੀਤੀ; ਪੁੱਛਿਆ ਕਿ ‘ਇੱਕ ਪ੍ਰਦਰਸ਼ਨਕਾਰੀ ਨਾਲ ਅੱਤਵਾਦੀ ਵਰਗਾ ਵਿਵਹਾਰ ਕਰਨ ਦੀ ਹਿੰਮਤ ਕਿਵੇਂ ਹੋਈ?’

Punjab

ਬਾਰਵੀਂ ਦੀ ਪ੍ਰੀਖਿਆ ’ਚ ਜ਼ਿਲ੍ਹੇ ’ਚੋਂ ਪਹਿਲਾ ਤੇ ਤੀਜਾ ਸਥਾਨ ਹਾਸਲ ਕਰਨ ਵਾਲੀਆਂ ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ ਦੀ ਹੌਂਸਲਾ ਅਫ਼ਜਾਈ

ਦਲਜੀਤ ਕੌਰ  | May 25, 2023 05:50 PM
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਦੇ ਯਤਨਾਂ ਨੂੰ ਸਫ਼ਲਤਾ ਮਿਲਣੀ ਸ਼ੁਰੂ: ਵਰਜੀਤ ਵਾਲੀਆ 
ਕਾਰਜਕਾਰੀ ਡਿਪਟੀ ਕਮਿਸ਼ਨਰ ਨੇ ਵਿਦਿਆਰਥਣਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ 
ਸੰਗਰੂਰ:  ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੀਆਂ ਦੋ ਵਿਦਿਆਰਥਣਾਂ ਸਿਮਰਜੀਤ ਕੌਰ ਅਤੇ ਅੰਜਲੀ ਰਾਣੀ ਵੱਲੋਂ ਜ਼ਿਲ੍ਹਾ ਸੰਗਰੂਰ ਵਿੱਚੋਂ ਕ੍ਰਮਵਾਰ ਪਹਿਲਾ ਤੇ ਤੀਜਾ ਸਥਾਨ ਹਾਸਲ ਕੀਤਾ ਗਿਆ ਹੈ। ਇਨ੍ਹਾਂ ਦੋਵਾਂ ਵਿਦਿਆਰਥਣਾਂ ਨੂੰ ਅੱਜ ਕਾਰਜਕਾਰੀ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਮੈਰਿਟ ਸਰਟੀਫਿਕੇਟ ਪ੍ਰਦਾਨ ਕਰਕੇ ਵਿਸ਼ੇਸ ਤੌਰ ਤੇ ਹੌਂਸਲਾ ਅਫਜਾਈ ਕੀਤੀ ਗਈ।
 
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਰਕਾਰੀ ਸਕੂਲਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਚੁੱਕੇ ਜਾ ਰਹੇ ਕਦਮਾਂ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਜਿਸ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਮਾਣਯੋਗ ਪ੍ਰਾਪਤੀਆਂ ਦਰਜ ਕਰਕੇ ਸਕੂਲ, ਮਾਪਿਆਂ ਅਤੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਜਾ ਰਿਹਾ ਹੈ। ਵਰਜੀਤ ਵਾਲੀਆ ਨੇ ਦੋਵਾਂ ਵਿਦਿਆਰਥਣਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਵੀ ਮੁਬਾਰਕਬਾਦ ਭੇਟ ਕੀਤੀ।
 
ਇਸ ਮੌਕੇ ਵਰਜੀਤ ਵਾਲੀਆ ਨੇ ਸਿਮਰਜੀਤ ਕੌਰ ਅਤੇ ਅੰਜਲੀ ਰਾਣੀ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਮਿਹਨਤ ਅਤੇ ਲਗਨ ਨਾਲ ਹੋਰ ਵੀ ਵੱਡੀਆਂ ਪ੍ਰਾਪਤੀਆਂ ਦਰਜ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸੁਨਹਿਰੇ ਭਵਿੱਖ ਦੀ ਸਿਰਜਣਾ ਲਈ ਅਣਥੱਕ ਯਤਨਾਂ ਤੇ ਦ੍ਰਿੜ ਇਰਾਦੇ ਦੀ ਜ਼ਰੂਰਤ ਹੁੰਦੀ ਹੈ ਅਤੇ ਵਿਦਿਅਕ ਖੇਤਰ ਦੀਆਂ ਇਹ ਸ਼ਾਨਦਾਰ ਮੱਲਾਂ ਚੰਗੇਰੇ ਭਵਿੱਖ ਦੇ ਨਿਰਮਾਣ ਵਿੱਚ ਸਹਾਇਕ ਸਾਬਤ ਹੋਣਗੀਆਂ। ਉਨ੍ਹਾਂ ਕਿਹਾ ਕਿ ਹੁਨਰ ਅਨੁਸਾਰ ਸਮਝਦਾਰੀ ਨਾਲ ਕੀਤੀ ਗਈ ਚੋਣ ਬੁਲੰਦੀਆਂ ਛੂਹਣ ਦੇ ਸਮਰੱਥ ਬਣਾਉਂਦੀ ਹੈ ਅਤੇ ਹਰ ਵਿਦਿਆਰਥੀ ਨੂੰ ਆਪਣੇ ਜੀਵਨ ਉਦੇਸ਼ ਦੀ ਚੋਣ ਕਰਕੇ ਮਿਹਨਤ ਨਾਲ ਉਸ ਉਦੇਸ਼ ਦੀ ਪ੍ਰਾਪਤੀ ਲਈ ਜੁਟ ਜਾਣਾ ਚਾਹੀਦਾ ਹੈ।
 
ਜ਼ਿਕਰਯੋਗ ਹੈ ਕਿ ਸਿਮਰਜੀਤ ਕੌਰ ਸ਼ਹੀਦ ਸ. ਭਲਵਾਨ ਸਿੰਘ ਸੀਨੀਅਰ ਸੈਕੰਡਰੀ ਸਕੂਲ ਲੌਂਗੋਵਾਲ ਦੀ ਵਿਦਿਆਰਥਣ ਹੈ ਜਦਕਿ ਅੰਜਲੀ ਰਾਣੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੂਡੀਆਂ ਦੀ ਵਿਦਿਆਰਥਣ ਹੈ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅੰਗਰੇਜ਼ ਸਿੰਘ, ਸਕੂਲ ਮੁਖੀ ਪ੍ਰਿੰਸੀਪਲ ਕਰਮਜੀਤ ਕੌਰ ਤੇ ਹਰਬੰਸ ਸਿੰਘ ਹਰੀਕਾ ਸਮੇਤ ਹੋਰ ਅਧਿਆਪਕ ਤੇ ਵਿਦਿਆਰਥਣਾਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।
 

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਰਾਹੁਲ ਅਤੇ ਪ੍ਰਿਯੰਕਾ ਨੂੰ ਮਿਲੇ

ਰਾਘਵ ਚੱਢਾ ਦੇ ਵੋਟ ਵਿਵਾਦ ’ਚ AAP ਦੀ ਐਂਟਰੀ, ਮੋਹਾਲੀ ਫਲੈਟ ਦੀ ਵੀਡੀਓ ਦਿਖਾ ਕੇ ਚੁੱਕੇ ਸਵਾਲ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਸੁਖਬੀਰ ਬਾਦਲ ਨੂੰ ਮੁੜ ਸੰਮਨ

ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਦੇ ਪ੍ਰਦਰਸ਼ਨਕਾਰੀਆਂ ’ਤੇ ਵਾਟਰ ਕੈਨਨ, ਰਾਜਾ ਵੜਿੰਗ ਸਮੇਤ ਕਈ ਆਗੂ ਹਿਰਾਸਤ ਵਿੱਚ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀ

ਜਸਟਿਸ ਮਿਸ਼ਰਾ ਦੀ ਨਿਯੁਕਤੀ: ਮਾਨ ਸਰਕਾਰ ਦੀ ਸੰਵਿਧਾਨਕ ਚੁਣੌਤੀ ਨੇ ਰਾਜਨੀਤਿਕ ਸਵਾਲ ਖੜ੍ਹੇ ਕੀਤੇ

ਪਿੰਡ ਕੁੱਬਾ ਦੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਵਿੱਚ ਸਿਆਸੀ ਸ਼ਹਿ ’ਤੇ ਦਖ਼ਲਅੰਦਾਜ਼ੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

ਪੰਜਾਬ ਵਿੱਚ ਸਵਾਈਨ ਫਲੂ ਨਾਲ ਪਹਿਲੀ ਸ਼ੱਕੀ ਮੌਤ

ਗੈਂਗਸਟਰਾਂ ਤੇ ਵਾਰ ਦਾ 229ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ ; 273 ਕਾਬੂ

ਦੋਹਤੇ ਨੇ ਨਾਨੀ ਦਾ ਗਲਾ ਘੁੱਟ ਕੇ ਕੀਤਾ ਕਤਲ