Tuesday, April 14, 2026

Punjab

ਬਿੱਲ ਪਾਸ ਹੋਣਾ ਕਾਫ਼ੀ ਨਹੀਂ, ਲਾਗੂ ਕਰਵਾਉਣਾ ਵੱਡਾ ਸਵਾਲ - ਐਡਵੋਕੇਟ ਧਾਮੀ

ਪੰਜਾਬ ਨਿਊਜ਼ ਐਕਸਪ੍ਰੈੱਸ | April 13, 2026 08:52 PM

ਸ੍ਰੀ ਅੰਮ੍ਰਿਤਸਰ, 13 ਅਪ੍ਰੈਲ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿਚ ਲਿਆਂਦੇ ਗਏ ਬਿੱਲ ਉਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਸ ਗੰਭੀਰ ਮਾਮਲੇ ‘ਤੇ ਸਿੱਖ ਕੌਮ ਚਿਰਾਂ ਤੋਂ ਨਿਰਣਾਇਕ ਫ਼ੈਸਲੇ ਦੀ ਮੰਗ ਕਰਦੀ ਆ ਰਹੀ ਹੈ, ਲੇਕਿਨ ਅਜੇ ਤੀਕ ਕੌਮੀ ਭਾਵਨਾਵਾਂ ਅਨੁਸਾਰ ਕੋਈ ਵੀ ਸਿੱਟਾ ਸਾਹਮਣੇ ਨਹੀਂ ਆ ਸਕਿਆ। ਉਨ੍ਹਾਂ ਆਖਿਆ ਕਿ ਵਿਧਾਨ ਸਭਾ ਵੱਲੋਂ ਇਸ ਸਬੰਧੀ ਬਿੱਲ ਪਾਸ ਕਰਨਾ ਇੱਕ ਸਕਾਰਾਤਮਕ ਕਦਮ ਜ਼ਰੂਰ ਹੈ, ਪਰ ਸਿਰਫ਼ ਬਿੱਲ ਪਾਸ ਕਰ ਦੇਣਾ ਹੀ ਕਾਫ਼ੀ ਨਹੀਂ। ਅਸਲ ਸਵਾਲ ਤਾਂ ਇਸ ਨੂੰ ਲਾਗੂ ਕਰਵਾਉਣ ਦਾ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਆਖਿਆ ਕਿ ਕਿਸੇ ਵੀ ਕੌਮੀ ਮਾਮਲੇ ਵਿਚ ਕੌਮੀ ਭਾਵਨਾਵਾਂ ਦੀ ਤਰਜਮਾਨੀ ਹੋਣੀ ਚਾਹੀਦੀ ਹੈ ਨਾ ਕਿ ਰਾਜਨੀਤੀ। ਉਨ੍ਹਾਂ ਕਿਹਾ ਕਿ ਬਿੱਲ ਪਾਸ ਕਰਨ ਦੀ ਪ੍ਰਕਿਰਿਆ ਤਾਂ ਪਹਿਲੀਆਂ ਸਰਕਾਰਾਂ ਸਮੇਂ ਵੀ ਦੋ ਵਾਰ ਪੂਰੀ ਹੋ ਚੁੱਕੀ ਹੈ। ਜਰੂਰੀ ਗੱਲ ਇਹ ਹੈ ਕਿ ਇਸ ਨੂੰ ਲੋੜੀਂਦੀ ਪ੍ਰਵਾਨਗੀ ਮਿਲੇ ਤਾਂ ਜੋ ਇਹ ਲਾਗੂ ਹੋ ਸਕੇ।

ਐਡਵੋਕੇਟ ਧਾਮੀ ਨੇ ਇਹ ਵੀ ਕਿਹਾ ਕਿ ਸਰਕਾਰ ਸ਼ੋਸ਼ਲ ਮੀਡੀਆ ਉਤੇ ਏਆਈ ਤਕਨੀਕ ਨਾਲ ਸਿੱਖ ਭਾਵਨਾਵਾਂ ਨਾਲ ਹੁੰਦੇ ਖਿਲਵਾੜ ਅਤੇ ਪਾਵਨ ਗੁਰਬਾਣੀ ਤੇ ਗੁਰਧਾਮਾਂ ਦੀ ਬੇਅਦਬੀ ਦੇ ਰੁਝਾਨ ਪ੍ਰਤੀ ਵੀ ਸੰਜੀਦਾ ਹੋਵੇ। ਉਨ੍ਹਾਂ ਆਖਿਆ ਕਿ ਬੇਅਦਬੀ ਦੀ ਪਰਿਭਾਸ਼ਾ ਬਹੁਪਰਤੀ ਹੈ ਜਿਸ ਨੂੰ ਵਿਆਪਕ ਸੰਦਰਭ ਵਿਚ ਲੈਣ ਦੀ ਜਰੂਰਤ ਹੈ। ਸੋਸ਼ਲ ਮੀਡੀਆ ਉਤੇ ਬੇਅਦਬੀ ਦਾ ਚਲਨ ਵੀ ਦੁੱਖਦਾਈ ਹੈ। ਹਾਲ ਹੀ ਵਿਚ ਕਿਸੇ ਸਿਰਫਿਰੇ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਉਪਰ ਚੜ੍ਹ ਕੇ ਬੇਅਦਬੀ ਕਰਨ ਦੀ ਏਆਈ ਵੀਡੀਓ ਵਾਇਰਲ ਕੀਤੀ ਗਈ ਹੈ। ਇਹ ਵੀਡੀਓ ਸ਼੍ਰੋਮਣੀ ਕਮੇਟੀ ਵੱਲੋਂ ਕਈ ਪਲੇਟਫ਼ਾਰਮਾਂ ਤੋਂ ਹਟਵਾਈ ਗਈ ਹੈ ਪਰ ਸਰਕਾਰ ਦੀ ਕਾਰਗੁਜ਼ਾਰੀ ਨਿਰਾਸ਼ਾਜਨਕ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਪਾਸੇ ਵੀ ਧਿਆਨ ਦੇਵੇ ਅਤੇ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀਆਂ ਕਾਰਵਾਈਆਂ ਰੋਕਣ ਲਈ ਸਖ਼ਤ ਕਦਮ ਚੁੱਕੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ 20 ਅਪ੍ਰੈਲ ਨੂੰ ਹੋਵੇਗੀ ਇਕੱਤਰਤਾ

ਭਗਵੰਤ ਮਾਨ ਸਰਕਾਰ ਦਾ ਇਤਿਹਾਸਕ ਫੈਸਲਾ; ਬੇਅਦਬੀ ਲਈ ਉਮਰ ਕੈਦ ਦੀ ਸਜ਼ਾ

ਵਿਜੀਲੈਂਸ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 83ਵਾਂ ਦਿਨ: ਪੰਜਾਬ ਪੁਲਿਸ ਵੱਲੋਂ 475 ਥਾਵਾਂ ‘ਤੇ ਛਾਪੇਮਾਰੀ; 223 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ: ਹਰਪਾਲ ਚੀਮਾ

ਬੇਅਦਬੀ ਵਿਰੋਧੀ ਸਖ਼ਤ ਬਿੱਲ ਤਹਿਤ ਉਮਰ ਕੈਦ ਅਤੇ ਲਗਾਇਆ ਜਾਵੇਗਾ 25 ਲੱਖ ਰੁਪਏ ਦਾ ਜੁਰਮਾਨਾ: ਹਰਜੋਤ ਬੈਂਸ

ਪੰਜਾਬ ਵਿਧਾਨ ਸਭਾ ਵੱਲੋਂ ਵੱਖ-ਵੱਖ ਸਖ਼ਸ਼ੀਅਤਾਂ ਨੂੰ ਸ਼ਰਧਾਂਜਲੀਆਂ ਭੇਟ

ਅੰਮ੍ਰਿਤਸਰ ਦੇ ਪੁਲਿਸ ਥਾਣੇ 'ਤੇ ਗ੍ਰਨੇਡ ਹਮਲੇ ਪਿੱਛੇ ਪਾਕਿ-ਆਈ.ਐਸ.ਆਈ. ਦਾ ਹੱਥ; ਦੋ ਪਿਸਤੌਲਾਂ ਸਮੇਤ ਛੇ ਗ੍ਰਿਫ਼ਤਾਰ

ਮੁੱਖ ਮੰਤਰੀ ਰੌਸ਼ਨ ਪੰਜਾਬ ਯੋਜਨਾ’ ਤਹਿਤ ਪੰਜਾਬ ਦੇ 13,000 ਪਿੰਡਾਂ ਨੂੰ ਸੋਲਰ ਐਲ.ਈ.ਡੀ. ਲਾਈਟਾਂ ਨਾਲ ਕੀਤਾ ਜਾਵੇਗਾ ਰੌਸ਼ਨ : ਅਮਨ ਅਰੋੜਾ

ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ-ਮੁਕਤ, ਕੁਦਰਤ-ਅਨੁਕੂਲ ਧਾਰਮਿਕ ਇਕੱਠਾਂ ਦਾ ਸੱਦਾ